23

September 2018
ਸਾਡੇ ਹੱਕ //ਹੀਰਾ ਸਿੰਘ ਤੂਤਪਾਲੀਸਿਸਟਿਕ ਓਵਰੀ ਸਿੰਡਰੋਮ ਜਾਂ ਪਾਲੀਸਿਸਟਿਕ ਓਵੇਰੀਅਨ ਡਿਸੀਜ਼ //ਕਿਰਨਪ੍ਰੀਤ ਕੌਰਸ਼ਹੀਦ ਭਾਈ ਬਚਿੱਤਰ ਸਿੰਘ ਜੀ ਦਾ ਜਨਮ ਗੁਰੂ ਘਰ ਦੇ ਮਹਾਨ ਸ਼ਹੀਦ ਅਤੇ ਵਿਦਵਾਨਯੂ,ਕੇ ਵਿੱਚ ਸਿੱਖਾਂ ਦੇ ਘਰਾਂ ਤੇ ਛਾਪੇਮਾਰੀ ਲਈ ਭਾਰਤ ਸਰਕਾਰ ਦਾ ਝੂਠਾ ਪ੍ਰਾਪੇਗੰਡਾ ਜਿੰਮੇਵਾਰ -ਯੁਨਾਈਟਿਡ ਖਾਲਸਾ ਦਲ ਪੋਲਿੰਗ ਬੂਥ ਤੇ ਵੋਟਰ //ਪੋਲਿੰਗ ਬੂਥ ਤੇ ਵੋਟਰ ਕੈਮਰੇ ਦੀ ਅੱਖ ਨਾਲ ਤਸਵੀਰਾਂ ਵਿੱਚ ਜਾਨ ਪਾਉਂਦਾ “ਪ੍ਰਤਾਪ ਸਿੰਘ ਹੀਰਾ“ਬਲਾਕ ਸ਼ਾਹਕੋਟ ’ਚ ਬਲਾਕ ਸੰਮਤੀ ਅਤੇ ਜਿਲ੍ਹਾਂ ਪ੍ਰੀਸ਼ਦ ਚੋਣਾਂ ਅਮਨ-ਅਮਾਨ ਨਾਲ ਚੜ੍ਹੀਆ ਨੇਪੜੇਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਨਵੀਆਂ ਉਡਾਣਾਂਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਜੋੜੀ ਚਮਕਾਏਗੀ 'ਕਿਸਮਤ'//ਲੇਖਕ-ਹਰਜਿੰਦਰ ਿਸੰਘ ਜਵੰਦਾ ਕਵਿਤਾ //ਕਿਰਨਪ੍ਰੀਤ ਕੌਰ
Punjabi

ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਵਿਖੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 18 ਤੇ 19 ਨਵੰਬਰ

November 14, 2017 01:02 PM

ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਵਿਖੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 18 ਤੇ 19  ਨਵੰਬਰ ਅਕਤੂਬਰ ਨੂੰ


ਮਿਲਾਨ 13 ਨਵੰਬਰ 2017 (ਬਲਵਿੰਦਰ ਸਿੰਘ ਢਿੱਲੋ) :- ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਦਮਦਮੀ ਟਕਸਾਲ ਦੇ ਪਹਿਲੇ ਮੁੱਖੀ ਅਤੇ ਮਿਸਲ ਸ਼ਹੀਦਾਂ ਦੇ ਜਥੇਦਾਰ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅਤੇ ਸੰਘਰਾਣੇ ਦੇ ਮੈਦਾਨ ਅੰਦਰ ਸ਼ਹੀਦ ਹੋਏ ਸਿੱਖ ਸਰਦਾਰ ਨਿਹੰਗ ਬਾਬਾ ਨੌਧ ਸਿੰਘ, ਨਿਹੰਗ ਬਾਬਾ ਦਿਆਲ ਸਿੰਘ, ਨਿਹੰਗ ਬਾਬਾ ਬਲਵੰਤ ਸਿੰਘ, ਨਿਹੰਗ ਬਾਬਾ ਸੌਰ ਸਿੰਘ ਅਤੇ ਉਸ ਸਮੇਂ ਦੇ ਸਮੂਹ ਸ਼ਹੀਦਾਂ ਅਤੇ ਮੱਘਰ  ਦੀ ਸੰਗਰਾਦ ਨੂੰ ਮੁੱਖ ਰਖਦਿਆਂ ਮਹਾਨ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਦੋਰਾਨ ਮਿਤੀ 18 ਨਵੰਬਰ ਦਿਨ ਸ਼ਨੀਵਾਰ ਸ਼ਾਮ ਦੇ ਦੀਵਾਨਾ ਅਤੇ ਮਿਤੀ 19 ਨਵੰਬਰ ਦਿਨ ਐਤਵਾਰ ਦੇ ਦੀਵਾਨਾ ਵਿੱਚ ਗੁਰੂਘਰ ਦੇ ਵਜੀਰ ਭਾਈ ਜਗਦੇਵ ਸਿੰਘ ਜੀ ਜੰਮੂ ਸਗੰਤਾ ਨੂੰ ਕੀਰਤਨ ਰਾਹੀ ਨਿਹਾਲ ਕਰਨਗੇ। ਅਤੇ ਪੰਥ ਪ੍ਰਸਿਧ ਕੀਰਤਨੀ ਜੱਥਾ ਭਾਈ ਅਮਨਪ੍ਰੀਤ ਸਿੰਘ ਮੋਦਨਾ ਉਚੇਚੇ ਤੋਰ ਤੇ ਪੁੱਜ ਰਹੇ ਹਨ। ਜੋ ਸਮਾਗਮ ਵਿੱਚ ਪਹੁੰਚੀਆ ਸਗੰਤਾ ਨੂੰ ਕੀਰਤਨ ਰਾਹੀ ਨਿਹਾਲ ਕਰਨਗੇ। ਸ਼੍ਰੀ ਸੁਖਮਨੀ ਸਾਹਿਬ ਜੀ ਦੀ ਸੇਵਾ ਸਰਦਾਰ ਜਗੀਰ ਸਿੰਘ ਔਲਖ ਵੱਲੋ ਅਪਣੇ ਦੋਹਤੇ ਅਬੀਜੋਤ ਸਿੰਘ ਵਿਰਕ ਦੇ ਜਨਮ ਦਿਨ ਦੀ ਖੁਸ਼ੀ ਅੰਦਰ ਅਤੇ ਦੂਸਰੇ ਸ਼੍ਰੀ ਸੁਖਮਨੀ ਸਾਹਿਬ ਜੀ ਦੀ ਸੇਵਾ ਸਰਦਾਰ ਚਰਨਜੀਤ ਸਿੰਘ ਯੂਕੇ ਵਲੋਂ ਸਤਿਗੁਰਾਂ ਦੇ ਸ਼ੁਕਰਾਨੇ ਵਜੋਂ ਕਾਰਵਾਈ ਜਾ ਰਹੀ ਹੈ। ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਲੇਨੋ ਇਟਲੀ ਦੀ ਸਮੁੱਚੀ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ, ਜਨਰਲ ਸਕੱਤਰ ਭਾਈ ਜਗੀਰ ਸਿੰਘ ਔਲ਼ਖ, ਕੁਲਦੀਪ ਸਿੰਘ ਦਿੱਲੀ, ਜੋਗਿੰਦਰ ਸਿੰਘ ਗੋਗਾ, ਪ੍ਰਭਜੋਤ ਸਿੰਘ ਜੋਤੀ, ਮਲਕੀਤ ਸਿੰਘ ਖੰਨੇਵਾਲੇ, ਕਰਨੈਲ ਸਿੰਘ ,ਬਲਬੀਰ ਸਿੰਘ ਬੀਰੀ ,ਬਲਜਿੰਦਰ ਸਿੰਘ, ਰਤਨ ਸਿੰਘ, ਗੁਰਦੇਵ ਸਿੰਘ, ਕੁਲਵੰਤ ਸਿੰਘ, ਧਰਮਵੀਰ ਸਿੰਘ, ਮਹਿੰਦਰ ਸਿੰਘ, ਗੁਰਮੀਤ ਸਿੰਘ ਮਾਮਾ, ਸਤਨਾਮ ਸਿੰਘ ਅਤੇ ਸਰਦਾਰ ਰਣਜੀਤ ਸਿੰਘ ਔਲ਼ਖ ,ਪਲਵਿੰਦਰ ਸਿੰਘ ਨਿੱਕੂ, ਹਰਦੀਪ ਸਿੰਘ, ਤਰਲੋਚਨ ਸਿੰਘ, ਜਗਜੀਤ ਸਿੰਘ ਰੋਮੀ,  ਸੁਰਜੀਤ ਸਿੰਘ, ਜਸਬੀਰ ਸਿੰਘ, ਭੁਪਿੰਦਰ ਸਿੰਘ ਸੰਧੂ, ਮਨਜੀਤ ਸਿੰਘ ਵਲੋਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਗੁਰਦੁਆਰਾ ਸਾਹਿਬ ਪੁੱਜ ਆਪਣਾ ਜੀਵਨ ਸਫਲ ਕਰਨ ਜੀ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech