23

November 2017
ਸੁਰਜੀਤ ਬਿੰਦਰਖੀਏ ਨੂੰ ਯਾਦ ਕਰਦਿਆਂ.... - ਹਨੀ ਸੋਢੀਮੈਨੁਰੇਵਾ ਵਿਖੇ 24 ਸਾਲਾ ਭਾਰਤੀ ਮੂਲ ਦੀ ਫੀਜ਼ੀਅਨ ਔਰਤ ਦਾ ਕਤਲ-ਮਾਮਲਾ ਸ਼ਨੀਵਾਰ ਅੱਧੀ ਰਾਤ ਦਾ‘ਬਾਮਸੇਫ’ ਦੀ ਰੰਘਰੇਟਿਆ ਅਤੇ ਦਲਿਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਾਲੀ ਭਾਰਤ ਪੱਧਰ ਦੀ ਜਥੇਬੰਦੀ ਵੱਲੋਂ ਅੰਮ੍ਰਿਤਸਰ ਵਿਖੇ ਹੋ ਰਹੇ ਸੰਮੇਲਨ ਵਿਚ ਹੁੰਮ-ਹੁਮਾਕੇ ਪਹੁੰਚਿਆ ਜਾਵੇ : ਟਿਵਾਣਾ"ਮਿਸ਼ਨਰੀ ਸਰਬਜੀਤ ਸਿੰਘ ਧੂੰਦਾ ਦਾ ਵਿਰੋਧ ਕਿਉ ? ਵਰਿੰਦਰ ਸਿੰਘ ਮਲਹੋਤਰਾ ਕਿੱਧਰੇ ਮਿਲ ਜਾਵੇਂ ਮੇਰੇ ਦਾਤਾ, ਨਿਰਮਲ ਕੋਟਲਾਦੇਸਾ ਵਿੱਚੋ ਸੀ ਸੋਹਣਾ ਦੇਸ ਪੰਜਾਬ / ਮਨਜੀਤ ਕੌਰ ਢੀਡਸਾ ਗ਼ਜ਼ਲ // ਬਿਸ਼ੰਬਰ ਅਵਾਂਖੀਆਰੀਤ ( ਮਿੰਨੀ ਕਹਾਣੀ ) ਮਾਸਟਰ ਸੁਖਵਿੰਦਰ ਦਾਨਗੜ੍ਹਹਾਲੈਂਡ ਵਿੱਚ ਸੈਕੰਡ ਵਰਲਡ ਵਾਰ ਦੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀਪੰਜਾਬ 'ਚ ਧੁੰਦ ਦਾ ਕਹਿਰ / ਜਸਵੀਰ ਸ਼ਰਮਾ ਦੱਦਾਹੂਰ
Punjabi

ਪ੍ਰੋਫ਼:ਬਡੂੰਗਰ ਵੱਲੋਂ ਇੱਕ ਸਾਲ ਦੇ ਕਾਰਜਕਾਲ ਦੌਰਾਨ ਮਿਲੀ ਭਰਪੂਰ ਸਫਲਤਾ 'ਤੇ ਤਸੱਲੀ ਦਾ ਪ੍ਰਗਟਾਵਾ

November 14, 2017 10:54 PM

ਪ੍ਰੋਫ਼:ਬਡੂੰਗਰ ਵੱਲੋਂ ਇੱਕ ਸਾਲ ਦੇ ਕਾਰਜਕਾਲ ਦੌਰਾਨ ਮਿਲੀ ਭਰਪੂਰ ਸਫਲਤਾ 'ਤੇ ਤਸੱਲੀ ਦਾ ਪ੍ਰਗਟਾਵਾ

ਸਾਲ ਭਰ 'ਚ ਧਰਮ ਪ੍ਰਚਾਰ ਮੁਹਿੰਮ ਤਹਿਤ ੯੬ ਪ੍ਰੋਗਰਾਮ ਕਰਵਾਏ, ਅਗਲੇ ਪ੍ਰਧਾਨ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਦੇ ਅਧਿਕਾਰ ੧੮੫ ਮੈਂਬਰਾਂ ਕੋਲ:-ਪ੍ਰੋਫ਼:ਬਡੂੰਗਰ

 

ਸ੍ਰੀ ਆਨੰਦਪੁਰ ਸਾਹਿਬ, ੧੪ ਨਵੰਬਰ(ਦਵੰਿਦਰਪਾਲ ਸੰਿਘ/ਅੰਕੁਸ਼): ਜਥੇਦਾਰ ਸਹਿਬਾਨ ਦੀ ਅਦਾਲਤ 'ਚ ਆਪਣੀ ਤਜ਼ਵੀਜ਼ ਪੇਸ਼ ਕੀਤੀ ਸੀ ਅੱਗੇ ਜੋ ਮੰਨਣਾ ਜਾਂ ਨਾ ਮੰਨਣਾ ਉਨ੍ਹਾਂ ਦੇ ਹੱਥ ਹੈ। ਇਸਲਈ ਜੋ ਫੈਸਲਾ ਜਥੇਦਾਰਾਂ ਵੱਲੋਂ ਲਿਆ ਗਿਆ ਹੈ ਉਹ ਸਾਨੂੰ ਪ੍ਰਵਾਨ ਹੈ ਤੇ ੨੫ ਦਸੰਬਰ ਨੂੰ ਸਾਰੀ ਸੰਗਤ ਪੂਰੀ ਚੜ੍ਹਦੀਕਲਾ ਦੇ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਵੇਗੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੀਤਾ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਤਖਤ ਸਾਹਿਬਾਨ ਦੇ ਜਥੇਦਾਰ ਕਿਸੇ ਵੀ ਦੁਨਿਆਵੀ ਅਦਾਲਤ ਦੇ ਅਧੀਨ ਨਹੀਂ ਹਨ ਤੇ ਇਹ ਗੱਲ ਅਸੀਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਸੰਮਨ ਭੇਜਣ ਮੌਕੇ ਵੀ ਚੰਗੀ ਤਰ੍ਹਾਂ ਦੇ ਨਾਲ ਸਪਸ਼ਟ ਕਰ ਦਿੱਤੀ ਸੀ। ਇਸਲਈ ਜਥੇਦਾਰ ਸਹਿਬਾਨ ਵੱਲੋਂ ਕੌਮੀ ਹਿੱਤਾਂ ਨੂੰ ਧਿਆਨ 'ਚ ਰੱਖ ਕੇ ਲਿਆ ਗਿਆ ਕੋਈ ਵੀ ਫੈਸਲਾ ਸਾਰੀ ਕੌਮ ਨੂੰ ਪ੍ਰਵਾਨਿਤ ਹੈ। ਜਿੱਥੋਂ ਤੱਕ ਦਿਲਗੀਰ ਮਾਮਲੇ 'ਚ ਅਦਾਲਤੀ ਕਾਰਵਾਈ ਦਾ ਸੁਆਲ ਹੈ ਤਾਂ ਉਹ ਨੋਟਿਸ ਮਿਲਣ ਉਪਰੰਤ ਹੀ ਕੁਝ ਕਿਹਾ ਜਾ ਸਕਦਾ ਹੈ।

ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ੫ ਨਵੰਬਰ ੨੦੧੬ ਨੂੰ ੫੫ ਲੱਖ ਵੋਟਰਾਂ ਵੱਲੋਂ ਚੁਣੇ ਗਏ ੧੮੫ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪ੍ਰਧਾਨ ਸਣੇ ਬਾਕੀ ਅੰਤ੍ਰਿੰਗ ਕਮੇਟੀ ਨੂੰ ਚੁਣਿਆ ਸੀ। ਜਿਸਤੋਂ ਬਾਅਦ ਅਸੀਂ ਲਗਾਤਾਰ ਪੰਥ ਦੇ ਵਡੇਰੇ ਹਿੱਤਾਂ ਲਈ ਧਰਮ ਪ੍ਰਚਾਰ ਦੀ ਸ਼ੁਰੂ ਕੀਤੀ ਗਈ ਲਹਿਰ ਦੇ ਤਹਿਤ ਹੁਣ ਤੱਕ ੯੬ ਵੱਡੇ ਪ੍ਰੋਗ੍ਰਾਮ ਕਰਵਾ ਚੁੱਕੇ ਹਾਂ। ਜਿਨ੍ਹਾਂ ਵਿੱਚ ਜਿੱਥੇ ਸ਼੍ਰੋਮਣੀ ਕਮੇਟੀ ਦੇ ਸਕੂਲਾਂ, ਕਾਲਜਾਂ, ਮੂਡੀਕਲ ਤੇ ਤਕਨੀਕੀ ਕਾਲਜਾਂ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਭਰਵੀਂ ਸ਼ਮੂਲੀਅਤ ਰਹੀ ਹੈ ਉੱਥੇ ਹੀ ਸਿੱਖ ਸੰਗਤ ਦਾ ਵੀ ਭਰਵਾਂ ਸਹਿਯੋਗ ਮਿਲਿਆ ਹੈ ਤੇ ਅਸੀਂ ਆਪਣਾ ਫਰਜ਼ ਅਦਾ ਕੀਤਾ ਹੈ। ਇਸਲਈ ਭਵਿੱਖ ਵਿੱਚ ਕਿਸਨੇ ਪ੍ਰਧਾਨ ਬਣਨਾ ਹੈ ਜਾਂ ਅੰਤ੍ਰਿੰਗ ਕਮੇਟੀ 'ਚ ਕਿਸਨੂੰ ਲਿਆ ਜਾਵੇਗਾ ਇਹ ਫੈਸਲਾ ੨੯ ਨਵੰਬਰ ਨੂੰ ਹੋਣ ਵਾਲੇ ਇਜਲਾਸ ਦੌਰਾਨ ੧੮੫ ਮੈਂਬਰਾਂ ਵੱਲੋਂ ਹੀ ਲਿਆ ਜਾਵੇਗਾ।

ਇਸ ਮੌਕੇ ਉਨ੍ਹਾਂ ਦੇ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਪਰਮਜੀਤ ਕੌਰ ਮਾਹਲਪੁਰੀ, ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ, ਜਥੇਦਾਰ ਹਰਜੀਤ ਸਿੰਘ ਅਚਿੰਤ, ਸੁਰਿੰਦਰ ਸਿੰਘ ਮਟੌਰ, ਡਾ ਰਾਮ ਆਸਰਾ ਸਿੰਘ, ਪ੍ਰੋਫੈਸਰ ਅਵਤਾਰ ਸਿੰਘ ਅਤੇ ਜਗਦੀਸ਼ ਸਿੰਘ ਆਦਿ ਵੀ ਹਾਜ਼ਰ ਸਨ।

Have something to say? Post your comment
 
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech