21

July 2018
ਇਸਤਰੀ ਅਕਾਲੀ ਦਲ ਦੀ ਜਿਲ੍ਹਾ ਪ੍ਰਧਾਨ ਬੀਬੀ ਵਿਰਕ ਵਲੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ।ਲੋਕ ਇਨਸਾਫ ਪਾਰਟੀ ਨੇ ਕਿਸ਼ਨ ਪੱਖੋਕੇ ਨੂੰ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਾਇਆਏਸ਼ੀਆਈ ਖੇਡਾਂ ਲਈ ਭਾਰਤੀ ਸਾਈਕਲਿੰਗ ਟੀਮ ਦਾ ਐਲਾਨ ਜਿਲ੍ਹਾ ਸਿੱਖਿਆ ਅਫਸਰ ਨੇ ਮੈਡਮ ਦਲਜੀਤ ਕੌਰ ਨੂੰ ਕੀਤਾ ਸਨਮਾਨਿਤਨੀਂਦ ਨਾ ਆਉਣਾ, ਸਟਰਿਸ, ਬਲੱਡ ਸ਼ੂਗਰ, ਬਲੱਡ ਪ੍ਰੈਸ਼ਰ ਪ੍ਰੇਸ਼ਾਨ ਰੋਗੀਆਂ ਲਈ ਸਾਵਧਾਨੀਆਂ //ਸਤਵਿੰਦਰ ਕੌਰ ਸੱਤੀ-(ਕੈਲਗਰੀ)- ਕੈਨੇਡਾ"ਭਗਤ ਪੂਰਨ ਸਿੰਘ" ਗੀਤ ਦਾ ਪੋਸਟਰ ਡਾ: ਇੰਦਰਜੀਤ ਕੌਰ ਪਿੰਗਲਵਾੜਾ ਵੱਲੋਂ ਲੋਕ ਅਰਪਣ ਲੇਖਿਕਾ ਡਾ. ਸੁਖਵੀਰ ਕੌਰ ਸਰਾਂ ਦੇ ਪਲੇਠੇ ਕਾਵਿ-ਸੰਗ੍ਰਹਿ “ਦੇਖਣਾ ਹੈ ਚੰਨ“ 'ਤੇਗਾਇਕੀ ਅਤੇ ਗੀਤਕਾਰੀ ਦਾ ਠਾਠਾਂ ਮਾਰਦਾ ਧੜੱਲੇਦਾਰ ਦਰਿਆ-- ਹਾਕਮ ਬਖਤੜੀ ਵਾਲਾ ਬੱਚਿਆਂ ਦਾ ਡੇਗੂ ਤੌ ਰੱਖੌ ਬਚਾਅ–ਡਾਂ ਰੰਧਾਵਾ।ਬਾਦਲ ਪਰਿਵਾਰ ਦੀ ਭਾਜਪਾ ਪ੍ਰਤੀ ਵਫਾਦਾਰੀ ਕੌਂਮੀ ਗੈਰਤ ਦਾ ਘਾਣ
Punjabi

ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲਾ : ਸੁਸਾਈਡ ਨੋਟ 'ਚ ਹੋਏ ਵੱਡੇ ਖੁਲਾਸੇ

January 05, 2018 12:39 AM

ਅੰਮ੍ਰਿਤਸਰ— ਇੰਦਰਪ੍ਰੀਤ ਸਿੰਘ ਚੱਢਾ ਖੁਦਕੁਸ਼ੀ ਮਾਮਲੇ 'ਚ ਪੁਲਸ ਨੂੰ ਇਕ ਸੁਸਾਈਡ ਨੋਟ ਬਰਾਮਦ ਹੋਇਆ ਹੈ, ਜਿਸ ਰਾਹੀ ਪੁਲਸ ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਇਹ ਸੁਸਾਈਡ ਨੋਟ ਚੱਢਾ ਦੀ ਗੱਡੀ ਵਿਚੋਂ ਬਰਾਮਦ ਕੀਤਾ। ਇਸ ਸੁਸਾਈਡ ਨੋਟ 'ਚ ਇੰਦਰਪ੍ਰੀਤ ਨੇ ਲਿਖਿਆ ਹੈ ਕਿ ਉਸ ਨੂੰ ਅਤੇ ਉਸ ਦੇ ਪਿਤਾ ਨੂੰ ਸਾਜਿਸ਼ ਤਹਿਤ ਫਸਾਇਆ ਗਿਆ ਹੈ। ਉਸ ਦੇ ਪਿਤਾ ਨਾਲ ਵੀਡੀਓ 'ਚ ਨਜ਼ਰ ਆਈ ਔਰਤ ਅਤੇ ਉਸ ਦਾ ਪਤੀ ਇਸ ਸਾਜਿਸ਼ 'ਚ ਸ਼ਾਮਲ ਹਨ। ਸੁਸਾਈਡ ਨੋਟ 'ਚ ਇਹ ਵੀ ਲਿਖਿਆ ਹੈ ਕਿ ਛੋਟਾ ਭਰਾ ਹਰਜੀਤ ਸਿੰਘ ਨਾਲ ਉਸ ਦੀ ਅਤੇ ਉਸ ਦੇ ਪਿਤਾ ਦੀ ਨਹੀਂ ਬਣਦੀ ਸੀ ਅਤੇ ਉਸ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸ ਦੇ ਨਾਲ ਹੀ ਹਰਜੀਤ ਸਿੰਘ ਚੱਢਾ ਨੇ ਆਪਣੇ ਪਿਤਾ ਦੇ ਗਲਤ ਦਸਤਖਤ ਕਰਕੇ ਜਾਇਦਾਦ 'ਚ ਹੇਰਾ-ਫੇਰੀ ਕੀਤੀ ਸੀ। ਇਸ ਸੁਸਾਈਡ ਨੋਟ 'ਚ ਏ. ਡੀ.ਜੀ. ਪੀ. ਰਾਕੇਸ਼ ਚੰਦਰਾ ਸਣੇ ਸੁਰਜੀਤ, ਇੰਦਰਪ੍ਰੀਤ ਸਿੰਘ, ਹਰੀ ਸਿੰਘ ਸੰਧੂ, ਨਿਰਮਲ ਸਿੰਘ ਅਤੇ ਹੋਰਾਂ ਦੇ ਨਾਂ ਸ਼ਾਮਲ ਹਨ। ਇੰਦਰਪ੍ਰੀਤ ਸਿੰਘ ਚੱਢਾ ਦੇ ਪੁੱਤਰ ਪ੍ਰਭਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ 11 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। 

ਸੂਤਰਾਂ ਦਾ ਕਹਿਣਾ ਹੈ ਕਿ ਪੁਲਸ ਤੋਂ ਇਨਸਾਫ ਨਾ ਮਿਲਣ ਕਰਕੇ ਹੀ ਇੰਦਰਪ੍ਰੀਤ ਨੇ ਖੁਦਕੁਸ਼ੀ ਦਾ ਰਸਤਾ ਅਪਣਾਇਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਕਾਫੀ ਸਮੇਂ ਤੋਂ ਇੰਦਰਪ੍ਰੀਤ ਡਿਪਰੈਸ਼ਨ ਦਾ ਸ਼ਿਕਾਰ ਸੀ, ਜਿਸ ਕਾਰਨ ਉਸ ਨੇ ਅਜਿਹਾ ਕਦਮ ਚੁੱਕਿਆ। ਉਸ ਨੇ ਇਹ ਵੀ ਲਿਖਿਆ ਹੈ ਕਿ ਮੇਰੇ ਪਿਤਾ ਬੇਕਸੂਰ ਹਨ, ਹਾਂ ਉਨ੍ਹਾਂ ਤੋਂ ਇਹ ਗਲਤੀ ਜ਼ਰੂਰ ਹੋਈ ਕਿ ਉਹ ਮਹਿਲਾ ਦੀਆਂ ਗੱਲਾਂ 'ਚ ਆ ਗਏ ਪਰ ਉਸ ਦੇ ਨਾਲ ਕੋਈ ਗਲਤ ਕੰਮ ਨਹੀਂ ਕੀਤਾ।

ਦੱਸਣਯੋਗ ਹੈ ਕਿ ਵਿਵਾਦਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੀੜਤਾ ਦੇ ਬਿਆਨਾਂ 'ਤੇ ਪੁਲਸ ਵੱਲੋਂ ਚਰਨਜੀਤ ਸਿੰਘ ਚੱਢਾ ਅਤੇ ਇੰਦਰਪ੍ਰੀਤ ਸਿੰਘ ਚੱਢਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇੰਦਰਪ੍ਰੀਤ ਵੱਲੋਂ ਅੰਮ੍ਰਿਤਸਰ ਦੀ ਅਦਾਲਤ ਵਿਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਅਦਾਲਤ ਨੇ ਇੰਦਰਪ੍ਰੀਤ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ ਅਤੇ ਜਾਂਚ ਵਿਚ ਪੁਲਸ ਦਾ ਸਹਿਯੋਗ ਕਰਨ ਲਈ ਕਿਹਾ ਸੀ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech