News

ਪਰਦੇਸੀ ਖਾਲਸਾ ਨੇ ਭਾਰਤ ਸਰਕਾਰ ਨੂੰ ਪੜਨੇ ਪਾਇਆ

January 11, 2018 11:04 PM
General

ਪਰਦੇਸੀ ਖਾਲਸਾ ਨੇ ਭਾਰਤ ਸਰਕਾਰ ਨੂੰ ਪੜਨੇ ਪਾਇਆ


 ਭਾਰਤੀ ਅਧਿਕਾਰੀਆਂ, ਕੂਟਨੀਤਕਾਂ 'ਤੇ ਗੁਰਦੁਆਰਿਆਂ ਵਿਚ ਸਨਮਾਨਿਤ ਤੇ ਸੰਬੋਧਨ ਕਰਨ 'ਤੇ ਲੱਗੀ ਰੋਕ n ਮਾਮਲਾ ਭਾਈ ਹਵਾਰਾ, ਸਿੱਖ ਨੌਜਵਾਨਾਂ 'ਤੇ ਜ਼ੁਲਮ ਕਰਨ ਦਾ n ਕੈਨੇਡਾ ਦੇ ਸਿੱਖਾਂ ਨੇ ਲਗਾਏ ਦੋਸ਼ ਕਿ ਭਾਰਤੀ ਅਧਿਕਾਰੀ ਵੀਜ਼ਾ ਦੇਣ ਲੱਗਿਆਂ ਕਰਦੇ ਹਨ ਪਰੇਸ਼ਾਨ n ਖਾਲਿਸਤਾਨ ਦੀ ਲਹਿਰ ਵਿਦੇਸ਼ਾਂ 'ਚ ਹੋਰ ਵਧੇਗੀ


1984 ਸਿੱਖ ਨਸਲਕੁਸ਼ੀ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਲਈ ਡਾਕਟਰੀ ਇਲਾਜ ਤੋਂ ਇਨਕਾਰ ਕਰਨ ਤਸ਼ੱਦਦ ਕਰਨ, ਸਿੱਖ ਨੌਜਵਾਨਾਂ 'ਤੇ ਜ਼ੁਲਮ ਕਰਨ, ਜੇਲਾਂ ਵਿਚ ਡੱਕਣ ਤੇ ਵਿਦੇਸ਼ਾਂ ਦੇ ਭਾਰਤੀ ਅਫ਼ਸਰਾਂ ਵੱਲੋਂ ਗੁਰਦੁਆਰਾ ਪ੍ਰਬੰਧਾਂ ਵਿਚ ਦਖਲਅੰਦਾਜ਼ੀ ਕਰਨ, ਲੜਾਈ ਝਗੜੇ ਖੜਾ ਕਰਵਾਉਣ ਅਤੇ ਧਾਰਾ 25 (ਬੀ) ਤਹਿਤ ਸਿੱਖਾਂ ਨੂੰ ਹਿੰਦੂ ਦਰਸਾਉਣ ਆਦਿ ਦਾ ਹਵਾਲਾ ਦਿੰਦਿਆਂ ਕੈਨੇਡਾ ਤੋਂ ਬਾਅਦ ਸਮੁੱਚੇ ਅਮਰੀਕਾ ਦੇ 96 ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ, ਇੰਗਲੈਂਡ ਦੇ ਸਿੱਖਾਂ ਨੇ ਇਤਿਹਾਸਕ ਮਤਾ ਪਾਸ ਕਰਦਿਆਂ ਭਾਰਤੀ ਕੂਟਨੀਤਕਾਂ ਤੇ ਭਾਰਤ ਦੀ ਪ੍ਰਤੀਨਿਧਤਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਦੇ ਗੁਰਦੁਆਰਿਆਂ ਵਿਚ ਦਾਖ਼ਲੇ, ਸਨਮਾਨਿਤ ਕਰਨ, ਸੰਗਤਾਂ ਨੂੰ  ਸੰਬੋਧਨ ਕਰਨ ਅਤੇ ਨਗਰ ਕੀਰਤਨ ਵਿਚ ਸ਼ਮੂਲੀਅਤ 'ਤੇ ਪਾਬੰਦੀ ਲਗਾ ਦਿੱਤੀ ਹੈ। ਬੀਤੀ 6 ਜਨਵਰੀ ਨੂੰ ਪਾਸ ਕੀਤੇ ਗਏ ਇਸ ਮਤੇ ਨੂੰ ਗੁਰਦੁਆਰਿਆਂ ਦੀਆਂ ਦੋ ਵੱਡੀਆਂ ਸੰਗਠਿਤ ਜਥੇਬੰਦੀਆਂ ਸਿੱਖ ਕੋਆਰਡੀਨੇਸ਼ਨ ਕਮੇਟੀ ਆਫ਼ ਈਸਟ ਕੋਸਟ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੇਸ਼ ਕੀਤਾ।
ਇਸ ਦੀ ਤਾਈਦ ਮਨੁੱਖੀ ਅਧਿਕਾਰ ਸੰਗਠਨ ਸਿਖ਼ਸ ਫਾਰ ਜਸਟਿਸ ਵਲੋਂ ਕੀਤੀ ਗਈ। ਇਸ ਪਾਬੰਦੀ ਦਾ ਸਮਰਥਨ ਕਰਦਿਆਂ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਅਟਾਰਨੀ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਸਾਰੇ ਕੂਟਨੀਤਕ ਉਸੇ ਭਾਰਤ ਸਰਕਾਰ ਦੀ ਨੁਮਾਇੰਦਗੀ ਕਰਦੇ ਹਨ, ਜੋ ਕਿ ਸਿੱਖਾਂ ਦੀ ਨਸਲਕੁਸ਼ੀ ਹਿੰਸਾ ਲਈ ਜ਼ਿੰਮੇਵਾਰ ਹੈ ਅਤੇ ਜਿਸ ਨੇ ਭਾਰਤੀ ਪੁਲਿਸ ਅਧਿਕਾਰੀਆਂ ਦੀ ਪੁਸ਼ਤਪਨਾਹੀ ਜਾਰੀ ਰੱਖੀ ਹੋਈ ਹੈ, ਜਿਨਾਂ ਨੇ ਸਿੱਖਾਂ 'ਤੇ ਅੰਨਾ ਤਸ਼ਦਦ ਢਾਹਿਆ ਅਤੇ ਫਰਜ਼ੀ ਮੁਕਾਬਲਿਆਂ ਵਿਚ ਮਾਰ ਮੁਕਾਇਆ ਸੀ।
ਅਜਿਹਾ ਪਹਿਲੀ ਵਾਰ ਹੈ ਕਿ ਵਿਦੇਸ਼ਾਂ ਦੇ ਗੁਰਦੁਆਰਿਆਂ ਵਿਚ ਭਾਰਤੀ ਅਧਿਕਾਰੀਆਂ ਨੂੰ ਪ੍ਰਦੇਸੀ ਖਾਲਸਾ ਜੀ ਵੱਲੋਂ ਚੁਣੌਤੀ ਦਿੱਤੀ ਗਈ ਹੈ। ਮੈਲਬੌਰਨ ਵਿਚ ਤਾਂ ਕੁਝ ਦਿਨ ਪਹਿਲਾਂ ਗੁਰਦੁਆਰਿਆਂ ਵਿਚ ਭਾਰਤੀ ਅਧਿਕਾਰੀਆਂ  ਨਾਲ ਤਾਂ ਝਗੜਾ ਵੀ ਹੋਇਆ ਸੀ ਕਿ ਤੁਸੀਂ ਸਿੱਖਾਂ ਉੱਪਰ ਜ਼ੁਲਮ ਕਰਨੇ ਬੰਦ ਕਰੋ। ਪੰਥਕ ਜਥੇਬੰਦੀਆਂ ਇਹ ਵੀ ਦੋਸ਼ ਲਗਾ ਰਹੀਆਂ ਹਨ ਕਿ ਵਿਦੇਸ਼ ਸਥਿਤ ਭਾਰਤੀ ਦੂਤਘਰਾਂ ਦੇ ਅਧਿਕਾਰੀ ਸਿੱਖਾਂ ਦੇ ਨਾਲ ਸਹੀ ਵਤੀਰਾ ਨਹੀਂ ਕਰਦੇ। ਕੈਨੇਡਾ ਵਿਚ ਤਾਂ ਵਣਜ ਦੂਤਘਰ ਦਫਤਰ 'ਤੇ ਇਹ ਦੋਸ਼ ਲੱਗ ਰਹੇ ਹਨ ਕਿ ਇਸ ਦਫਤਰ ਦੇ ਅਧਿਕਾਰੀਆਂ ਦਾ ਸਿੱਖਾਂ ਪ੍ਰਤੀ ਵਤੀਰਾ ਠੀਕ ਨਹੀਂ ਹੈ, ਉਹ ਵੀਜ਼ਾ ਦੇਣ ਵਿਚ ਨਾਂਹ-ਨੁੱਕਰ ਕਰਦੇ ਹਨ।

ਭਾਰਤ ਦਾ ਅਕਸ ਹੋਵੇਗਾ ਖਰਾਬ
ਪ੍ਰਦੇਸੀ ਖਾਲਸਾ ਦੀ ਇਸ ਵਿਉਂਤਬੰਦੀ ਨਾਲ ਭਾਰਤ ਦਾ ਮਨੁੱਖੀ ਅਧਿਕਾਰਾਂ ਪੱਖੋਂ ਵਿਦੇਸ਼ਾਂ ਵਿਚ ਅਕਸ ਖਰਾਬ ਹੋਵੇਗਾ। ਹੁਣ ਭਾਰਤੀ ਨੇਤਾ ਜਾਂ ਅਧਿਕਾਰੀ ਗੁਰਦੁਆਰਿਆਂ ਵਿਚ ਔਫੀਸ਼ੀਅਲ ਤੌਰ 'ਤੇ ਨਹੀਂ ਜਾ ਸਕਣਗੇ। ਜੇਕਰ ਉਹ ਜਾਣ ਦੀ ਕੋਸ਼ਿਸ਼ ਕਰਨਗੇ ਤਾਂ ਉਥੇ ਵਿਵਾਦ ਹੋਵੇਗਾ। ਮਾਹਿਰਾਂ ਅਨੁਸਾਰ ਗੁਰਦੁਆਰਿਆਂ ਵਿਚ ਪਾਬੰਦੀ ਤੋਂ ਬਾਅਦ ਹੁਣ ਵਿਦੇਸ਼ਾਂ ਵਿਚ ਖ਼ਾਲਿਸਤਾਨ ਦੀ ਲਹਿਰ ਹੋਰ ਫੈਲੇਗੀ।
ਬੀ. ਸੀ. ਅਤੇ ਅਲਬਰਟਾ ਗੁਰਦੁਆਰੇ ਵੱਲੋਂ ਐਲਾਨ
ਬੀਸੀ, ਅਲਬਰਟਾ, ਓਂਟਾਰੀਓ ਦੇ ਸਾਰੇ ਗੁਰਦੁਆਰਿਆਂ ਦੇ ਸੇਵਾਦਾਰ ਇਸ ਗੱਲ 'ਤੇ ਸਹਿਮਤ ਹਨ ਕਿ ਭਾਰਤ ਸਰਕਾਰ ਦੇ ਅਫ਼ਸਰਾਂ ਦੀ ਗੁਰਦੁਆਰਾ ਪ੍ਰਬੰਧਾਂ ਤੇ ਪੰਥ ਵਿਚ ਦਖਲਅੰਦਾਜ਼ੀ ਨਹੀਂ ਚਾਹੀਦੀ ਤੇ ਉਹ ਗੁਰਦੁਆਰਿਆਂ ਵਿਚ ਲੜਾਈ ਝਗੜੇ ਖੜੇ ਕਰਕੇ ਪੰਥ ਦੀ ਬਦਨਾਮੀ ਕਰਵਾ ਰਹੇ ਹਨ।
ਜੌਹਲ ਵੀ ਬਣਿਆ ਵੱਡਾ ਕਾਰਨ
ਇੰਗਲੈਂਡ, ਅਮਰੀਕਾ, ਕੈਨੇਡਾ, ਅਸਟਰੇਲੀਆ ਗੁਰਦੁਆਰੇ ਪ੍ਰਬੰਧਕਾਂ ਤੇ ਪੰਥਕ ਆਗੂਆਂ ਦਾ ਮੰਨਣਾ ਹੈ ਕਿ ਅਪ੍ਰੈਲ 2017 ਤੋਂ ਬਾਅਦ ਬ੍ਰਿਟਿਸ਼ ਸਿੱਖ ਨੌਜਵਾਨ ਜਗਤਾਰ ਸਿੰਘ ਜੌਹਲ ਅਤੇ 50 ਹੋਰ ਸਿੱਖ ਨੌਜਵਾਨਾਂ ਨੂੰ ਹਾਲ ਹੀ ਵਿਚ ਅਗਵਾ ਕਰਕੇ ਤਸੀਹੇ ਦਿੱਤੇ ਗਏ।
ਯੂਕੇ 'ਚ ਵੀ ਪਾਬੰਦੀ
ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਅਤੇ ਨੌਜਵਾਨਾਂ ਦੀਆਂ ਜਥੇਬੰਦੀਆਂ ਦੀ ਹੰਗਾਮੀ ਮੀਟਿੰਗ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਹੋਈ, ਜਿਸ ਵਿਚ ਸਰਬਸੰਮਤੀ ਨਾਲ ਭਾਰਤ ਸਰਕਾਰ ਦੀ ਨੁਮਾਇੰਦਗੀ ਕਰਨ ਵਾਲੇ ਸਰਕਾਰੀ ਨੁਮਾਇੰਦਿਆਂ, ਅਧਿਕਾਰੀਆਂ ਅਤੇ ਸਿੱਖ ਨੌਜਵਾਨਾਂ 'ਤੇ ਅਣਮਨੁੱਖੀ ਤਸ਼ੱਦਦ ਢਾਹੁਣ ਦੇ ਦੋਸ਼ੀ ਪੁਲਿਸ ਅਫ਼ਸਰਾਂ 'ਤੇ ਗੁਰਦੁਆਰਿਆਂ ਵਿਚ ਬੋਲਣ ਅਤੇ ਉਨ•ਾਂ ਦੇ ਸਨਮਾਨ 'ਤੇ ਪਾਬੰਦੀ ਦਾ ਮਤਾ ਪਾਸ ਕੀਤਾ ਗਿਆ। ਪਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ, ਕਥਾ ਕੀਰਤਨ ਸਰਵਣ ਕਰਨ ਅਤੇ ਲੰਗਰ ਛਕਣ ਦੀ ਮਨਾਹੀ ਨਹੀਂ ਹੋਵੇਗੀ।
ਮੀਟਿੰਗ ਵਿਚ ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ. ਕੇ. ਦੇ ਕੋਆਰਡੀਨੇਟਰ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ, ਭਾਈ ਜੋਗਾ ਸਿੰਘ, ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਵਿਚ ਸ਼ਾਮਿਲ ਸਿੱਖ ਜਥੇਬੰਦੀਆਂ ਸਿੱਖ ਫੈਡਰੇਸ਼ਨ ਯੂ. ਕੇ. ਭਾਈ ਅਮਰੀਕ ਸਿੰਘ ਗਿੱਲ, ਬੱਬਰ ਅਕਾਲੀ ਜਥੇਬੰਦੀ ਯੂ. ਕੇ. ਭਾਈ ਬਲਬੀਰ ਸਿੰਘ, ਯੂਨਾਈਟਿਡ ਖਾਲਸਾ ਦਲ ਯੂ. ਕੇ., ਬ੍ਰਿਟਿਸ਼ ਸਿੱਖ ਕਾਸਲ ਭਾਈ ਤਰਸੇਮ ਸਿੰਘ ਦਿਉਲ, ਧਰਮ ਯੁੱਧ ਜਥਾ ਦਮਦਮੀ ਟਕਸਾਲ ਭਾਈ ਚਰਨ ਸਿੰਘ, ਖਾਲਿਸਤਾਨ ਜਲਾਵਤਨ ਸਰਕਾਰ ਭਾਈ ਗੁਰਮੇਜ ਸਿੰਘ ਗਿੱਲ, ਸ਼੍ਰੋਮਣੀ ਅਕਾਲੀ ਦਲ ਯੂ.ਕੇ. ਭਾਈ ਗੁਰਦੇਵ ਸਿੰਘ ਚੌਹਾਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ. ਕੇ. ਭਾਈ ਜਸਪਾਲ ਸਿੰਘ ਬੈਂਸ ਆਦਿ ਸ਼ਾਮਿਲ ਸਨ।


ਭਾਰਤੀ ਅਧਿਕਾਰੀਆਂ 'ਤੇ ਲੱਗੀ ਰੋਕ ਪਿੱਛੇ ਪ੍ਰਵਾਸੀ ਸਿੱਖਾਂ ਦਾ ਦਰਦ : ਦਿੱਲੀ ਕਮੇਟੀ
ਨਵੀਂ ਦਿੱਲੀ-ਵਿਦੇਸ਼ਾਂ ਦੇ ਗੁਰਦੁਆਰਿਆਂ ਵਿਚ ਭਾਰਤੀ ਅਧਿਕਾਰੀਆਂ ਦੇ ਦਾਖਲੇ 'ਤੇ ਰੋਕ ਲਗਾਉਣ ਦੇ ਮਾਮਲੇ ਬਾਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ  ਪ੍ਰਵਾਸੀ ਸਿੱਖਾਂ ਦੇ ਦਰਦ ਨੂੰ ਸਮਝਣਾ ਚਾਹੀਦਾ ਹੈ ਤੇ ਭਾਰਤ ਸਰਕਾਰ ਨੂੰ ਇਸ ਬਾਬਤ ਪੜਚੋਲ ਕਰਨ ਦੀ ਲੋੜ ਹੈ ਕਿ ਆਖਿਰ ਬਾਹਰ ਵੱਸਦੇ ਸਿੱਖਾਂ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਏਨਾ ਗੁੱਸਾ ਕਿਉਂ ਹੈ।

ਸੁਖਬੀਰ ਬਾਦਲ ਵੱਲੋਂ ਪ੍ਰਦੇਸੀ ਖਾਲਸਾ ਜੀ ਦਾ ਵਿਰੋਧ
ਜਲੰਧਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਮਰੀਕਾ, ਕੈਨੇਡਾ ਤੇ ਇੰਗਲੈਂਡ ਵਿਚ ਗੁਰਦੁਆਰਿਆਂ ਵਿਚ ਭਾਰਤੀ ਅਧਿਕਾਰੀਆਂ ਦੇ ਦਾਖ਼ਲੇ ਉੱਤੇ ਪਾਬੰਦੀ ਅਫ਼ਸੋਸਨਾਕ ਹੈ ਤੇ ਸਿੱਖ ਸਿਧਾਂਤਾਂ ਅਨੁਸਾਰ ਇਹ ਜਾਇਜ਼ ਨਹੀਂ। ਉਨਾਂ ਕਿਹਾ ਕਿ ਇਸ ਨਾਲ ਸਿੱਖ ਕੌਮ ਦਾ ਅਕਸ ਖਰਾਬ ਹੋਵੇਗਾ। ਉਨਾਂ ਇਹ ਵੀ ਕਿਹਾ ਕਿ ਮੋਦੀ ਸਰਕਾਰ ਨੂੰ ਵਿਦੇਸ਼ ਦੀਆਂ ਪੰਥਕ ਜਥੇਬੰਦੀਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।

Have something to say? Post your comment

More News News

ਮਿਸ ਅਸਟ੍ਰੇਲੀਆ 2013 ਜਸਮੀਤ ਸੰਘਾ ਅਤੇ ਜਸਪਾਲ ਸਿੰਘ ਬੱਝੇ ਵਿਆਹ ਦੇ ਬੰਧਨ ਵਿੱਚ ਦਸਤਾਰ-ਏ-ਕਿਰਦਾਰ ਚੇਤਨਾ ਲਹਿਰ ਨੇ ਦਸਤਾਰ ਮੁਕਾਬਲੇ ਕਰਵਾਏ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣਗੀਆਂ ਝਾਕੀਆਂ ਹਰਿਵੱਲਭ ਸੰਗੀਤ ਸੰਮੇਲਨ ਦੇ 143 ਸਾਲ ਲੰਮੇ ਇਤਿਹਾਸ ਬਾਰੇ ਰਾਰੇਸ਼ ਦਾਦਾ ਵੱਲੋਂ ਲਿਖੀ ਪੁਸਤਕ ਲੁਧਿਆਣੇ ਲੋਕ ਅਰਪਨ ਫ੍ਰੀ ਮੈਡੀਕਲ ਕੈਂਪ ਦੌਰਾਨ 220 ਲੋਕਾਂ ਨੂੰ ਜਾਂਚ ਤੋਂ ਬਾਅਦ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਗੁਰੂ ਗੋਬਿੰਦ ਸਿੰਘ ਜੀ ਨੇ ਦਿੱਤੀ ਸੀ ਜਾਤਪਾਤ ਨੂੰ ਸਿੱਧੀ ਚਣੌਤੀ : ਭਾਨ ਸਿੰਘ ਜੱਸੀ ਮਾਮਲਾ ਵਿਆਹ ਸਮਾਗਮਾਂ 'ਚ ਫੋਟੋਗ੍ਰਾਫਰ , ਡੀ.ਜੇ ਅਤੇ ਪ੍ਰੀਵਾਰਕ ਮੈਂਬਰਾਂ ਦੀ ਮੌਤ ਦਾ ਸੁਰਿੰਦਰ ਮਾਨ-ਕਰਮਜੀਤ ਕੰਮੋ ਦੇ ਟਰੈਕ “ਨਾਗਣੀ ਬਲੈਕ“ ਗੀਤ ਨੂੰ ਮਿਲ ਰਿਹਾ ਭਰਪੂਰ ਮਾਡਲਿੰਗ ਤੋ ਬਆਦ ਗਾਇਕੀ ਵੱਲ ਵਧਾਏ ਕਦਮ 17 ਜਨਵਰੀ ਨੂੰ ਅੱਜ ਭੋਗ ਤੇ ਵਿਸ਼ੇਸ਼ ਗਾਇਕਾਂ, ਗੀਤਕਾਰਾਂ 'ਤੇ ਕਲਾਕਾਰਾਂ ਦਾ ਲਾਡਲਾ ਸੀ 'ਤਾਰੀ ਜੈਤੋ ਵਾਲਾ'
-
-
-