News

ਪੜਾਅਵਾਰ ਤਰੀਕੇ ਨਾਲ ਕੀਤੇ ਜਾ ਰਹੇ ਹਨ ਕਿਸਾਨੀ ਕਰਜੇ ਮਾਫ-ਰਾਜਾ ਵੜਿੰਗ

January 11, 2018 11:15 PM
General

ਪੜਾਅਵਾਰ ਤਰੀਕੇ ਨਾਲ ਕੀਤੇ ਜਾ ਰਹੇ ਹਨ ਕਿਸਾਨੀ ਕਰਜੇ ਮਾਫ-ਰਾਜਾ ਵੜਿੰਗ


ਕਿਸਾਨ ਕਿਸੇ ਘਬਰਾਹਟ ਵਿਚ ਨਾ ਆਉਣ
ਗਿੱਦੜਬਾਹਾ, :11 ਜਨਵਰੀ (ਕੁਲਜੀਤ ਸਿੰਘ )
 ਗਿੱਦੜਬਾਹਾ ਦੇ ਵਿਧਾਇਕ ਸ: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਖਿਆ ਹੈ ਕਿ ਸੂੁਬਾ ਸਰਕਾਰ ਵੱਲੋਂ ਕਿਸਾਨੀ ਕਰਜੇ ਮਾਫ ਕਰਨ ਦੀ ਪ੍ਰਕ੍ਰਿਆ ਆਰੰਭ ਦਿੱਤੀ ਹੈ ਅਤੇ ਪੜਾਅਵਾਰ ਤਰੀਕੇ ਨਾਲ ਕਿਸਾਨਾਂ ਦੇ ਕਰਜੇ ਮਾਫ ਕੀਤੇ ਜਾ ਰਹੇ ਹਨ। ਕਿਸਾਨਾਂ ਨੂੰ ਕਿਸੇ ਵੀ ਘਬਰਾਹਟ ਵਿਚ ਨਾ ਆਉਣ ਦੀ ਅਪੀਲ ਕਰਦਿਆਂ ਉਨਾਂ ਨੇ ਕਿਹਾ ਕਿ ਜੇਕਰ ਕਿਸੇ ਦਾ ਯੋਗ ਕਿਸਾਨ ਦਾ ਨਾਂਅ ਪਹਿਲੀ ਸੂਚੀ ਵਿਚ ਨਹੀਂ ਆਇਆ ਤਾਂ ਇਸ ਸਬੰਧੀ ਪੜਤਾਲ ਤੋਂ ਬਾਅਦ ਦੂਸਰੀ ਸੂਚੀ ਵਿਚ ਨਾਂਅ ਸਾਮਿਲ ਹੋ ਜਾਵੇਗਾ।
 ਸ: ਅਮਰਿੰਦਰ ਸਿੰਘ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰਨ ਲਈ ਦ੍ਰਿੜ ਸਕੰਲਪਿਤ ਹਨ ਅਤੇ ਕਿਸਾਨੀ ਕਰਜੇ ਮਾਫੀ ਦੀ ਵਾਅਦਾ ਵੀ ਇੰਨਬਿੰਨ ਲਾਗੂ ਕੀਤਾ ਜਾਵੇਗ। ਉਨਾਂ ਕਿਹਾ ਕਿ ਪਹਿਲੇ ਫੇਜ਼ ਵਿਚ ਕੇਵਲ ਸਹਿਕਾਰੀ ਬੈਂਕਾਂ ਦੇ ਫਸਲੀ ਕਰਜੇ ਵਾਲੇ ਢਾਈ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਦੀਆਂ ਸੂਚੀਆਂ ਹੀ ਤਿਆਰ ਕੀਤੀਆਂ ਗਈਆਂ ਹਨ। ਜਦ ਕਿ ਇਸ ਤੋਂ ਬਾਅਦ ਸਹਿਕਾਰੀ ਬੈਂਕਾਂ ਦੇ ਢਾਈ ਤੋਂ 5 ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਦਾ ਕਰਜਾ ਮਾਫ ਹੋਵੇਗਾ ਅਤੇ ਫਿਰ ਵਪਾਰਕ ਬੈਂਕਾਂ ਤੋਂ ਕਿਸਾਨਾਂ ਵੱਲੋਂ ਲਏ ਫਸਲੀ ਕਰਜੇ ਦੀ ਮਾਫੀ ਹੋਵੇਗੀ। ਉਨਾਂ ਕਿਹਾ ਕਿ ਇਹ ਬਹੁਤ ਹੀ ਵੱਡਾ ਅਤੇ ਬਰੀਕੀ ਵਾਲਾ ਕੰਮ ਸੀ ਅਤੇ ਇਸ ਸਬੰਧੀ ਸਾਰੇ ਫੇਜਾਂ ਲਈ ਵੱਖ ਵੱਖ ਵਿਭਾਗ ਸਰਕਾਰ ਨੇ ਕੰਮ ਤੇ ਲਗਾਏ ਹੋਏ ਹਨ ਤਾਂ ਜੋ ਛੇਤੀ ਤੋਂ ਛੇਤੀ ਕਿਸਾਨਾਂ ਨੂੰ ਰਾਹਤ ਦਿੱਤੀ ਜਾ ਸਕੇ।
 ਵਿਧਾਇਕ ਨੇ ਦੱਸਿਆ ਕਿ ਇੰਨਾਂ ਸੂਚੀਆਂ ਵਿਚ ਕੋਈ ਤਰੂਟੀ ਨਾ ਹੋਵੇ ਇਸੇ ਲਈ ਇਤਰਾਜ ਅਤੇ ਦਾਅਵੇ ਲੈਣ ਲਈ ਹੀ ਸਹਿਕਾਰੀ ਬੈਂਕਾਂ ਤੋਂ ਫਸਲੀ ਕਰਜਾ ਲੈਣ ਵਾਲੇ ਢਾਈ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਦੀਆਂ ਸੂਚੀਆਂ ਸਾਂਝੀਆਂ ਥਾਂਵਾਂ ਤੇ ਲਗਾਈਆਂ ਗਈਆਂ ਹਨ ਤਾਂ ਜੋ ਜੇਕਰ ਇੰਨਾਂ ਵਿਚ ਕੋਈ ਕਮੀ ਹੋਵੇ ਜਾਂ ਕਿਸੇ ਦਾ ਨਾਂਅ ਸ਼ਾਮਿਲ ਹੋਣ ਤੋਂ ਰਹਿ ਗਿਆ ਹੋਵੇ ਜਾਂ ਕਿਸੇ ਅਯੋਗ ਵਿਅਕਤੀ ਦਾ ਨਾਂਅ ਸ਼ਾਮਿਲ ਹੋਵੇ ਤਾਂ ਉਸ ਬਾਰੇ ਪਤਾ ਲਗਾਇਆ ਜਾ ਸਕੇ।
 ਉਨਾਂ ਕਿਸਾਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਕਿਸਾਨ ਕਿਸੇ ਵੀ ਘਬਰਾਹਟ ਵਿਚ ਨਾ ਆਉਣ ਅਤੇ ਜੇਕਰ ਕਿਸੇ ਢਾਈ ਏਕੜ ਤੋਂ ਘੱਟ ਮਾਲਕੀ ਵਾਲੇ ਕਿਸਾਨ ਜਿਸ ਨੇ ਸਹਿਕਾਰੀ ਬੈਂਕ ਤੋਂ ਫਸਲੀ ਕਰਜ ਲਿਆ ਸੀ ਦਾ ਨਾਂਅ ਪਹਿਲੀ ਸੂਚੀ ਵਿਚ ਨਹੀਂ ਆਇਆ ਤਾਂ ਉਹ ਲਿਖਤੀ ਤੌਰ ਤੇ ਸਬੰਧਤ ਬੈਂਕ ਨੂੰ ਸ਼ਿਕਾਇਤ ਦੇਵੇ।

Have something to say? Post your comment

More News News

ਮਿਸ ਅਸਟ੍ਰੇਲੀਆ 2013 ਜਸਮੀਤ ਸੰਘਾ ਅਤੇ ਜਸਪਾਲ ਸਿੰਘ ਬੱਝੇ ਵਿਆਹ ਦੇ ਬੰਧਨ ਵਿੱਚ ਦਸਤਾਰ-ਏ-ਕਿਰਦਾਰ ਚੇਤਨਾ ਲਹਿਰ ਨੇ ਦਸਤਾਰ ਮੁਕਾਬਲੇ ਕਰਵਾਏ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣਗੀਆਂ ਝਾਕੀਆਂ ਹਰਿਵੱਲਭ ਸੰਗੀਤ ਸੰਮੇਲਨ ਦੇ 143 ਸਾਲ ਲੰਮੇ ਇਤਿਹਾਸ ਬਾਰੇ ਰਾਰੇਸ਼ ਦਾਦਾ ਵੱਲੋਂ ਲਿਖੀ ਪੁਸਤਕ ਲੁਧਿਆਣੇ ਲੋਕ ਅਰਪਨ ਫ੍ਰੀ ਮੈਡੀਕਲ ਕੈਂਪ ਦੌਰਾਨ 220 ਲੋਕਾਂ ਨੂੰ ਜਾਂਚ ਤੋਂ ਬਾਅਦ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਗੁਰੂ ਗੋਬਿੰਦ ਸਿੰਘ ਜੀ ਨੇ ਦਿੱਤੀ ਸੀ ਜਾਤਪਾਤ ਨੂੰ ਸਿੱਧੀ ਚਣੌਤੀ : ਭਾਨ ਸਿੰਘ ਜੱਸੀ ਮਾਮਲਾ ਵਿਆਹ ਸਮਾਗਮਾਂ 'ਚ ਫੋਟੋਗ੍ਰਾਫਰ , ਡੀ.ਜੇ ਅਤੇ ਪ੍ਰੀਵਾਰਕ ਮੈਂਬਰਾਂ ਦੀ ਮੌਤ ਦਾ ਸੁਰਿੰਦਰ ਮਾਨ-ਕਰਮਜੀਤ ਕੰਮੋ ਦੇ ਟਰੈਕ “ਨਾਗਣੀ ਬਲੈਕ“ ਗੀਤ ਨੂੰ ਮਿਲ ਰਿਹਾ ਭਰਪੂਰ ਮਾਡਲਿੰਗ ਤੋ ਬਆਦ ਗਾਇਕੀ ਵੱਲ ਵਧਾਏ ਕਦਮ 17 ਜਨਵਰੀ ਨੂੰ ਅੱਜ ਭੋਗ ਤੇ ਵਿਸ਼ੇਸ਼ ਗਾਇਕਾਂ, ਗੀਤਕਾਰਾਂ 'ਤੇ ਕਲਾਕਾਰਾਂ ਦਾ ਲਾਡਲਾ ਸੀ 'ਤਾਰੀ ਜੈਤੋ ਵਾਲਾ'
-
-
-