24

September 2018
ਸਾਡੇ ਹੱਕ //ਹੀਰਾ ਸਿੰਘ ਤੂਤਪਾਲੀਸਿਸਟਿਕ ਓਵਰੀ ਸਿੰਡਰੋਮ ਜਾਂ ਪਾਲੀਸਿਸਟਿਕ ਓਵੇਰੀਅਨ ਡਿਸੀਜ਼ //ਕਿਰਨਪ੍ਰੀਤ ਕੌਰਸ਼ਹੀਦ ਭਾਈ ਬਚਿੱਤਰ ਸਿੰਘ ਜੀ ਦਾ ਜਨਮ ਗੁਰੂ ਘਰ ਦੇ ਮਹਾਨ ਸ਼ਹੀਦ ਅਤੇ ਵਿਦਵਾਨਯੂ,ਕੇ ਵਿੱਚ ਸਿੱਖਾਂ ਦੇ ਘਰਾਂ ਤੇ ਛਾਪੇਮਾਰੀ ਲਈ ਭਾਰਤ ਸਰਕਾਰ ਦਾ ਝੂਠਾ ਪ੍ਰਾਪੇਗੰਡਾ ਜਿੰਮੇਵਾਰ -ਯੁਨਾਈਟਿਡ ਖਾਲਸਾ ਦਲ ਪੋਲਿੰਗ ਬੂਥ ਤੇ ਵੋਟਰ //ਪੋਲਿੰਗ ਬੂਥ ਤੇ ਵੋਟਰ ਕੈਮਰੇ ਦੀ ਅੱਖ ਨਾਲ ਤਸਵੀਰਾਂ ਵਿੱਚ ਜਾਨ ਪਾਉਂਦਾ “ਪ੍ਰਤਾਪ ਸਿੰਘ ਹੀਰਾ“ਬਲਾਕ ਸ਼ਾਹਕੋਟ ’ਚ ਬਲਾਕ ਸੰਮਤੀ ਅਤੇ ਜਿਲ੍ਹਾਂ ਪ੍ਰੀਸ਼ਦ ਚੋਣਾਂ ਅਮਨ-ਅਮਾਨ ਨਾਲ ਚੜ੍ਹੀਆ ਨੇਪੜੇਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਨਵੀਆਂ ਉਡਾਣਾਂਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਜੋੜੀ ਚਮਕਾਏਗੀ 'ਕਿਸਮਤ'//ਲੇਖਕ-ਹਰਜਿੰਦਰ ਿਸੰਘ ਜਵੰਦਾ ਕਵਿਤਾ //ਕਿਰਨਪ੍ਰੀਤ ਕੌਰ
Punjabi

ਕਰ ਵਿਭਾਗ ਵੱਲੋਂ ਈ.ਵੇਅ ਬਿੱਲ ਟਰੇਨਿੰਗ ਸੈਮੀਨਾਰ ਕਰਵਾਇਆ ਗਿਆ

January 11, 2018 11:17 PM

ਕਰ ਵਿਭਾਗ ਵੱਲੋਂ ਈ.ਵੇਅ ਬਿੱਲ ਟਰੇਨਿੰਗ ਸੈਮੀਨਾਰ ਕਰਵਾਇਆ ਗਿਆ


 ਵਪਾਰੀਆਂ/ਟਰਾਂਸਪੋਰਟਰਾਂ ਨੂੰ ਈ.ਵੇਅ ਬਿੱਲ ਤੋਂ ਹੋਣ ਵਾਲੇ ਲਾਭਾਂ ਬਾਰੇ ਕਰਵਾਇਆ ਗਿਆ ਜਾਣੂ-ਜਗਤਾਰ ਸਿੰਘ
 ਵਪਾਰੀਆਂ 'ਚ ਪਾਇਆ ਗਿਆ ਭਰਪੂਰ ਉਤਸ਼ਾਹ
ਮੋਗਾ 11ਜਨਵਰੀ: (ਕੁਲਜੀਤ ਸਿੰਘ )
ਸਹਾਇਕ ਕਮਿਸ਼ਨਰ ਸਟੇਟ ਟੈਕਸ ਮੋਗਾ ਜਗਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੀ.ਐਸ.ਟੀ ਤਹਿਤ 01 ਫ਼ਰਵਰੀ 2018 ਤੋਂ 50 ਹਜ਼ਾਰ ਰੁਪਏ ਤੋਂ ਵੱਧ ਅੰਤਰਰਾਜੀ ਖਰੀਦ/ਵਿਕਰੀ 'ਤੇ ਲਾਗੂ ਹੋਣ ਜਾ ਰਹੇ ਈ.ਵੇਅ ਬਿੱਲ ਸਿਸਟਮ ਦੀ ਵਪਾਰੀਆਂ ਅਤੇ ਟਰਾਂਸਪੋਰਟਰਾਂ ਨੂੰ ਜਾਣਕਾਰੀ ਦੇਣ ਲਈ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਪਾਰੀਆਂ ਅਤੇ ਟਰਾਂਸਪੋਰਟਰਾਂ ਦਾ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਵੱਖ-ਵੱਖ ਕਿੱਤਿਆਂ ਨਾਲ ਸਬੰਧਤ ਤਕਰੀਨ 70 ਦੇ ਕਰੀਬ ਵਪਾਰੀ ਅਤੇ ਟਰਾਂਸਪੋਰਟਰ ਮੌਜੂਦ ਸਨ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਹਾਇਕ ਕਮਿਸ਼ਨਰ ਸਟੇਟ ਟੈਕਸ ਮੋਗਾ ਜਗਤਾਰ ਸਿੰਘ ਨੇ ਈ.ਵੇਅ ਬਿੱਲ ਸਿਸਟਮ ਬਾਰੇ ਮੁੱਢਲੀ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਵਪਾਰੀਆਂ ਨੁੰ ਈ.ਵੇਅ ਬਿੱਲ ਬਾਰੇ ਟਰੇਨਿੰਗ ਦੇਣ ਲਈ ਟੀਮ ਫਿਰੋਜ਼ਪੁਰ ਮੰਡਲ ਦਫ਼ਤਰ ਤੋਂ ਬੁਲਾਈ ਗਈ ਸੀ, ਜਿਸ ਵਿੱਚ ਸ਼੍ਰੀਮਤੀ ਰਜਨੀ ਦੇਵਗਨ, ਸਟੇਟ ਟੈਕਸ ਅਫ਼ਸਰ ਅਤੇ ਸ਼੍ਰੀ ਮਾਰੂਤੀ ਜਿੰਦਲ ਆਈ.ਟੀ.ਅਨੈਲਲਿਸਟ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ। ਸੈਮੀਨਾਰ ਵਿੱਚ ਵਪਾਰੀਆਂ/ਟਰਾਂਸਪੋਰਟਰਾਂ ਨੂੰ ਈ.ਵੇਅ ਬਿੱਲ ਤੋਂ ਹੋਣ ਵਾਲੇ ਲਾਭਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਵਪਾਰੀਆਂ ਦੇ ਪ੍ਰਸ਼ਨਾਂ ਦੇ ਮੌਕੇ 'ਤੇ ਉੱਤਰ ਦਿੱਤੇ ਗਏ। ਇਸ ਤੋ ਇਲਾਵਾ ਪ੍ਰੋਜੈਕਟਰ ਸਕਰੀਨ ਰਾਹੀਂ ਪ੍ਰੈਕਟੀਕਲ ਟਰੇਨਿੰਗ ਵੀ ਦਿੱਤੀ ਗਈ। ਸੈਮੀਨਾਰ ਦੌਰਾਨ ਵਪਾਰੀਆਂ ਵਿੱਚ ਵੀ ਭਰਪੂਰ ਉਤਸ਼ਾਹ ਦੇਖਿਆ ਗਿਆ। ਇਸ ਮੌਕੇ ਆਬਕਾਰੀ ਤੇ ਕਰ ਵਿਭਾਗ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech