Sunday, March 24, 2019
FOLLOW US ON

News

ਪੰਥ ਦੇ ਪ੍ਰਸਿੱਧ ਪ੍ਰਚਾਰਕ ਬਾਬਾ ਬੰਤਾ ਸਿੰਘ ਮੂੰਡਾ ਪਿੰਡ ਵਾਲਿਆ ਦਾ ਇਟਲੀ ਪਹੁੰਚਣ ‘ਤੇ ਕੀਤਾ ਗਿਆ ਨਿੱਘਾ ਸਵਾਗਤ

January 19, 2018 12:07 AM

ਪੰਥ ਦੇ ਪ੍ਰਸਿੱਧ ਪ੍ਰਚਾਰਕ ਬਾਬਾ ਬੰਤਾ ਸਿੰਘ ਮੂੰਡਾ ਪਿੰਡ ਵਾਲਿਆ ਦਾ ਇਟਲੀ ਪਹੁੰਚਣ ‘ਤੇ ਕੀਤਾ ਗਿਆ ਨਿੱਘਾ ਸਵਾਗਤ


ਮਿਲਾਨ 18 ਜਨਵਰੀ 2017 (ਬਲਵਿੰਦਰ ਸਿੰਘ ਢਿੱਲੋਂ):- ਪੰਥ ਦੇ ਪ੍ਰਸਿੱਧ ਪ੍ਰਚਾਰਕ ਤੇ ਮਹਾਨ ਕਥਾਵਾਚਕ ਬਾਬਾ ਬੰਤਾ ਸਿੰਘ ਮੂੰਡਾ ਪਿੰਡ ਵਾਲੇ ਯੂਰੋਪ ਦੋਰੇ ਤੇ 18 ਜਨਵਰੀ ਤੋਂ 23 ਜਨਵਰੀ 2018 ਤੱਕ ਪਹੁੰਚ ਗਏ ਹਨ। ਇਟਲੀ ਪਹੁੰਚਣ ਤੇ ਇਟਲੀ ਦੇ ਮਿਲਾਨ ਹਵਾਈ ਅੱਡੇ ‘ਤੇ ਇੰਟਰਨੈਸ਼ਨਲ ਪੰਥਕ ਦਲ ਦੇ ਭਾਈ ਪ੍ਰਗਟ ਸਿੰਘ ਖਾਲਸਾ ਵੱਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ।ਇਸ ਮੌਕੇ ਉਨ੍ਹਾਂ ਦਾ ਸਵਾਗਤ ਕਰਨ ਲਈ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ, ਗੁਰਦੁਆਰਾ ਸਿੰਘ ਸਭਾ ਕਸਤਲਗੋਬੈਰਤੋ, ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਸੇਵਾ ਸੋਸਾਇਟੀ, ਲੋਨੀਗੋ, ਦਮਦਮੀ ਟਕਸਾਲ ਇਟਲੀ, ਨੈਸ਼ਨਲ ਧਰਮ ਪ੍ਰਚਾਰ ਕਮੇਟੀ ਇਟਲੀ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਇਟਲੀ ਦੇ ਮੈਂਬਰ ਹਾਜਰ ਸਨ।ਇਸ ਮੌਕੇ ਭਾਈ ਪ੍ਰਗਟ ਸਿੰਘ ਖਾਲਸਾ ਨੇ ਦੱਸਿਆ ਕਿ ਬਾਬਾ ਬੰਤਾ ਸਿੰਘ ਮੂੰਡਾ ਪਿੰਡ ਵਾਲੇ ਇਸ ਯੂਰੋਪ ਫੇਰੀ ਦੋਰਾਨ 18 ਤੇ 19 ਜਨਵਰੀ ਨੂੰ ਸਪੇਨ ਦੀਆ ਸੰਗਤਾ ਨਾਲ ਗੁਰਮਤਿ ਵਿਚਾਰਾ ਦੀ ਸਾਂਝ ਪਾਉਣਗੇ।ਅਤੇ ਭਾਈ ਕੇਵਲ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਿਖੇ 20 ਜਨਵਰੀ ਦਿਨ ਸ਼ਨੀਵਾਰ ਸ਼ਾਮ ਅਤੇ 21 ਜਨਵਰੀ ਦਿਨ ਐਤਵਾਰ ਸਵੇਰ ਦੇ ਦੀਵਾਨਾ ਵਿੱਚ ਪੰਥ ਦੇ ਪ੍ਰਸਿੱਧ ਪ੍ਰਚਾਰਕ ਤੇ ਮਹਾਨ ਕਥਾਵਾਚਕ ਬਾਬਾ ਬੰਤਾ ਸਿੰਘ ਮੂੰਡਾ ਪਿੰਡ ਵਾਲੇ ਹਾਜਰੀ ਭਰਨਗੇ।ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਸੇਵਾ ਸੋਸਾਇਟੀ, ਲੋਨੀਗੋ ਦੀ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੱਸਿਆ ਕਿ ਬਾਬਾ ਬੰਤਾ ਸਿੰਘ ਜੀ ਦੇ ਵਿਸ਼ੇਸ਼ ਦੀਵਾਨ 21 ਜਨਵਰੀ ਦਿਨ ਐਤਵਾਰ ਸ਼ਾਮ 03:00 ਤੋ 04:30 ਵਜੇ ਤੱਕ ਦੇ ਦੀਵਾਨ ਸਜਾਏ ਜਾਣਗੇ ।ਭਾਈ ਭਗਵਾਨ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਿੰਘ ਸਭਾ ਕਸਤਲਗੋਬੈਰਤੋ ਵਿਖੇ ਵੀ ਬਾਬਾ ਬੰਤਾ ਸਿੰਘ ਜੀ ਦੇ ਵਿਸ਼ੇਸ਼ ਦੀਵਾਨ 21 ਜਨਵਰੀ ਦਿਨ ਐਤਵਾਰ ਸ਼ਾਮ 06:30 ਤੋ 08:00 ਵਜੇ ਤੱਕ ਦੇ ਦੀਵਾਨ ਸਜਾਏ ਜਾਣਗੇ ।ਭਾਈ ਪ੍ਰਗਟ ਸਿੰਘ ਖਾਲਸਾ, ਭਾਈ ਕੇਵਲ ਸਿੰਘ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਅਤੇ ਭਾਈ ਭਗਵਾਨ ਸਿੰਘ ਗੁਰਦੁਆਰਾ ਸਿੰਘ ਸਭਾ ਕਸਤਲਗੋਬੈਰਤੋ ਅਤੇ ਦਮਦਮੀ ਟਕਸਾਲ ਇਟਲੀ, ਨੈਸ਼ਨਲ ਧਰਮ ਪ੍ਰਚਾਰ ਕਮੇਟੀ ਇਟਲੀ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਇਟਲੀ ਦੇ ਸਮੂਹ ਮੈਂਬਰਾਂ ਅਤੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਸੇਵਾ ਸੋਸਾਇਟੀ, ਲੋਨੀਗੋ ਦੀ ਸਮੂਹ ਪ੍ਰਬੰਧਕ ਕਮੇਟੀ ਵਲੋ ਇਟਲੀ ਅਤੇ ਯੂਰੋਪ ਦੀਆਂ ਸਮੂਹ ਸੰਗਤਾ ਨੂੰ ਨਿਮਰਤਾ ਸਾਹਿਤ ਬੇਨਤੀ ਕੀਤੀ ਜਾਂਦੀ ਹੈ। ਇਨ੍ਹਾਂ ਸਾਰੇ ਸਮਾਗਮਾ ਵਿੱਚ ਸਮੇਂ ਸਰਿ ਪਹੁੰਚ ਪਹੁੰਚ ਕੇ ਜੀਵਨ ਸਫਲਾ ਕਰੋ ਜੀ।

Have something to say? Post your comment

More News News

Tribute to Martyr Shaheed Bhagat Singh in St. Soldier Elite Convent School ਪੰਜਾਬੀ ਯੂਨੀਵਰਸਿਟੀ ਕਾਲਜ, ਬਰਨਾਲਾ ਵਿਖੇ ਮਿਤੀ 23/03/2019 ਦਿਨ ਸ਼ਨੀਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਾਹਕੋਟ-ਮਲਸੀਆਂ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀਆਂ ਕਰਨ ਵਾਲੇ ਇੱਕ ਮੁਲਜ਼ਮ ਨੂੰ ਕੀਤਾ ਕਾਬੂ ਸ਼ਾਹਕੋਟ ਪੁਲਿਸ ਨੇ ਬਾਊਪੁਰ ਬੰਨ ਤੋਂ ਲਾਹਣ ਬਰਾਮਦ ਕੀਤੀ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਵੱਲੋਂ ਇਸ ਵਾਰ ਤਿੰਨ ਨਵੇਂ ਐਵਾਰਡ ਸ਼ੁਰੂ ਕਰਨ ਦਾ ਫੈਸਲਾ ਸਾਹਕੋਟ ਪੁਲਿਸ ਪਰ ਕਾਰਵਾਈ ਨਾ ਕਰਨ ਦੇ ਲੱਗੇ ਅਰੋਪ ਮੱਲਣ ਪਰਿਵਾਰ ਵਲੋ ਬਾਬਾ ਨਾਮਦੇਵ ਭਵਨ ਵਿਖੇ ਕਰਵਾਇਆ ਧਾਰਮਿਕ ਸਮਾਗਮ ਨਰਿੰਦਰ ਸਿੰਘ ਅਹੂਜਾ ਵੱਲੋਂ ਰਚਿਤ ਪੁਸਤਕ ``ਮੌਲਿਕ ਤੇ ਵਿਲੱਖਣ ਸਿੱਖ ਧਰਮ" ਲੋਕ ਅਰਪਿਤ। ਮਾਨਸਾ ਸਹਿਰ ਚ੍ ਸਫ਼ਾਈ ਮੁੰਹਿਮ ਚਲਾ ਕੇ ਦਿੱਤੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ- ਅਪਨੀਤ ਰਿਆਤ ਸਰਕਾਰ ਨੇ ਅਨੇਕਾਂ ਕੰਪਨੀਆਂ ਰਾਹੀਂ ਲੋਕਾਂ ਦਾ ਲੁੱਟ ਕੇ ਕੰਪਨੀਆਂ ਨੂੰ ਬੰਦ ਕਰਵਾ ਦਿੱਤਾ
-
-
-