20

October 2018
Punjabi

ਕੇਵਲ ਸਿੰਘ ਢਿੱਲੋਂ ਮੀਤ ਪ੍ਰਧਾਨ ਪੰਜਾਬ ਕਾਂਗਰਸ ਕਮੇਟੀ ਵੱਲੋਂ 4.2 ਕਰੋੜ ਦੀ ਲਾਗਤ ਨਾਲ ਬਣਿਆ ਧਨੌਲਾ ਅੰਡਰਬ੍ਰਿਜ ਲੋਕ ਅਰਪਣ

February 07, 2018 10:49 PM

ਕੇਵਲ ਸਿੰਘ ਢਿੱਲੋਂ ਮੀਤ ਪ੍ਰਧਾਨ ਪੰਜਾਬ ਕਾਂਗਰਸ ਕਮੇਟੀ ਵੱਲੋਂ 4.2 ਕਰੋੜ ਦੀ ਲਾਗਤ ਨਾਲ ਬਣਿਆ ਧਨੌਲਾ ਅੰਡਰਬ੍ਰਿਜ ਲੋਕ ਅਰਪਣ


ਬਰਨਾਲਾ 7 ਫਰਵਰੀ (ਕੁਲਜੀਤ ਸਿੰਘ )ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਖੇਤਰ 'ਤੇ ਦਿੱਤਾ ਜਾ ਰਿਹਾ ਵਿਸ਼ੇਸ਼ ਜ਼ੋਰ-ਕੇਵਲ ਸਿੰਘ ਢਿੱਲੋਂ
ਅੰਡਰਬ੍ਰਿਜ ਤੋਂ ਆਈ.ਟੀ.ਆਈ. ਚੌਂਕ ਨੂੰ ਜੋੜਦੀ ਧਨੌਲਾ ਸੜਕ 3.5 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਬਣਾਈ ਜਾਵੇਗੀ-ਢਿੱਲੋਂ
ਬਰਨਾਲਾ,  ਸ. ਕੇਵਲ ਸਿੰਘ ਢਿੱਲੋਂ ਵੱਲੋਂ ਤਕਰੀਬਨ 4.2 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਧਨੌਲਾ ਅੰਡਰਬ੍ਰਿਜ ਨੂੰ ਬਰਨਾਲਾ ਦੇ ਵਸਨੀਕਾਂ ਨੂੰ ਸਮਰਪਤ ਕਰਦੇ ਹੋਏ ਆਮ ਆਵਾਜਾਈ ਲਈ ਖੋਲਣ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਐੱਸ.ਐੱਸ.ਪੀ. ਬਰਨਾਲਾ ਸ. ਹਰਜੀਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸ. ਕੇਵਲ ਸਿੰਘ ਢਿੱਲੋਂ ਨੇ ਜ਼ਿਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਧਨੌਲਾ ਅੰਡਰਬ੍ਰਿਜ ਦੇ ਬਣਨ ਤੋਂ ਪਹਿਲਾਂ ਸ਼ਹਿਰ ਦੋ ਹਿੱਸਿਆਂ ਵਿੱਚ ਵੰਡਿਆ ਹੋਇਆ ਸੀ, ਪ੍ਰੰਤੂ ਹੁਣ ਇਸ ਦੇ ਨਿਰਮਾਣ ਨਾਲ ਨਾ ਕੇਵਲ ਸ਼ਹਿਰ ਨੂੰ ਜੁੜ ਗਿਆ ਹੈ, ਸਗੋਂ ਸ਼ਹਿਰ ਦਾ ਵੱਡਾ ਹਿੱਸਾ ਲਾਗਲੇ ਪਿੰਡਾਂ ਤੇ ਸ਼ਹਿਰਾਂ ਨਾਲ ਸਿੱਧੇ ਤੌਰ 'ਤੇ ਜੁੜ ਜਾਵੇਗਾ। ਉਨਾਂ ਕਿਹਾ ਕਿ ਇਸ ਅੰਡਰਬ੍ਰਿਜ ਦੇ ਬਣਨ ਨਾਲ ਰੋਜ਼ਾਨਾ 40,000 ਲੋਕਾਂ ਨੂੰ ਵੀ ਆਵਾਜਾਈ ਦੌਰਾਨ ਆਸਾਨੀ ਹੋਵੇਗੀ ਤੇ ਤਕਰੀਬਨ 4,000 ਵਾਹਨ ਬਿਨਾਂ ਕਿਸੇ ਰੁਕਾਵਟ ਦੇ ਰੇਲਵੇ ਲਾਈਨ ਦੇ ਹੇਠੋਂ ਆਰਾਮ ਨਾਲ ਗੁਜ਼ਰਨਗੇ।
        ਸ. ਕੇਵਲ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਬਰਨਾਲਾ ਜ਼ਿਲੇ ਦੇ ਵਿਕਾਸ ਲਈ ਵਚਨਬੱਧ ਹੈ, 16.57 ਕਰੋੜ ਦੀ ਲਾਗਤ ਨਾਲ ਸ਼ਹਿਰ ਦੀਆਂ 32 ਲਿੰਕ ਸੜਕਾਂ ਦੀ ਮੁਰੰਮਤ ਤੇ ਨਿਰਮਾਣ ਕੀਤਾ ਜਾਵੇਗਾ। ਉਨਾਂ ਕਿਹਾ ਕਿ 3.5 ਕਰੋੜ ਰੁਪਏ ਦੀ ਲਾਗਤ ਨਾਲ ਅੰਡਰਬ੍ਰਿਜ ਤੋਂ ਆਈ.ਟੀ.ਆਈ. ਚੌਂਕ ਨੂੰ ਜੋੜਦੀ ਧਨੌਲਾ ਸੜਕ ਜਲਦ ਬਣਾਈ ਜਾਵੇਗੀ। ਉਨਾਂ ਕਿਹਾ ਕਿ ਬਰਨਾਲਾ ਸ਼ਹਿਰ ਵਿੱਚ 22 ਪਖਾਨਿਆਂ ਦੇ ਨਿਰਮਾਣ ਦਾ ਕੰਮ ਵੀ ਜਲਦ ਪੂਰਾ ਕੀਤਾ ਜਾਵੇਗਾ ਅਤੇ ਔਰਤਾਂ ਲਈ ਵੱਖਰੇ ਪਖਾਨਿਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ 2.50 ਕਰੋੜ ਤੋਂ 4.50 ਕਰੋੜ ਰੁਪਏ ਪ੍ਰਤੀ ਸ਼ਹਿਰ ਦੀ ਲਾਗਤ ਨਾਲ ਹੰਡਿਆਇਆ, ਧਨੌਲਾ ਅਤੇ ਬਰਨਾਲਾ ਵਿਖੇ ਬਿਜਲੀ ਦੇ ਕਾਫੀ ਸਮੇਂ ਤੋਂ ਲਮਕ ਰਹੇ ਕੰਮਾਂ ਨੂੰ ਨੇਪਰੇ ਚਾੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਰਨਾਲਾ ਹਲਕੇ ਅੰਦਰ ਜੋ ਪੰਚਾਇਤ ਪਾਰਕ ਬਣਾਉਣ ਲਈ ਜ਼ਮੀਨ ਦੇਵੇਗੀ, ਪੰਜਾਬ ਸਰਕਾਰ ਵੱਲੋਂ ਪਾਰਕ ਦਾ ਨਿਰਮਾਣ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਾਲ 2002 'ਚ ਬਣੀ ਪਿਛਲੀ ਕਾਂਗਰਸ ਸਰਕਾਰ ਦੁਆਰਾ ਹੀ 19 ਨਵੰਬਰ 2006 ਵਿੱਚ ਬਰਨਾਲਾ ਨੂੰ ਜ਼ਿਲੇ ਦਾ ਦਰਜਾ ਦਿੱਤਾ ਗਿਆ ਹੈ ਅਤੇ ਬਰਨਾਲਾ ਜ਼ਿਲੇ ਦੇ ਸਰਬਪੱਖੀ ਵਿਕਾਸ ਲਈ ਮੌਜੂਦਾ ਕਾਂਗਰਸ ਸਰਕਾਰ ਵਚਨਬੱਧ ਹੈ।
ਇਸ ਮੌਕੇ ਡਿਪਟੀ ਕਮਸ਼ਿਨਰ ਸ਼੍ਰੀ ਘਣਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ 57 ਲੱਖ ਰੁਪਏ ਦੀ ਲਾਗਤ ਨਾਲ ਮਨਾਲ ਗਊਸ਼ਾਲਾ ਵਿਖੇ 3 ਹੋਰ ਨਵੇਂ ਸ਼ੈੱਡਾਂ ਦਾ ਨਿਰਮਾਣ ਕੀਤਾ ਜਾਵੇਗਾ। ਉਨਾਂ ਕਿਹਾ ਕਿ ਹੁਣ ਗਊਸ਼ਾਲਾ ਵਿੱਚ 1400 ਬੇਸਹਾਰਾ ਪਸ਼ੂਆਂ ਦੀ ਸਮਰੱਥਾ ਹੈ ਅਤੇ ਇੰਨਾਂ ਨਵੇਂ ਸ਼ੈੱਡਾਂ ਦੇ ਨਿਰਮਾਣ ਨਾਲ ਗਊਸ਼ਾਲਾ ਵਿੱਚ ਇਹ ਸਮਰੱਥਾ ਵੱਧ ਕੇ 3500 ਬੇਸਹਾਰਾ ਪਸ਼ੂਆਂ ਨੂੰ ਰੱਖਣ ਤੱਕ ਦੀ ਹੋ ਜਾਵੇਗੀ।


ਉਨਾਂ ਕਿਹਾ ਸ਼ਹੀਦ ਭਗਤ ਸਿੰਘ ਪਾਰਕ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ 3 ਲੱਖ ਰੁਪਏ ਜਾਰੀ ਕੀਤੇ ਗਏ ਹਨ ਤੇ ਲੋੜ ਪੈਣ 'ਤੇ ਹੋਰ ਫੰਡ ਵੀ ਮੁਹੱਈਆ ਕਰਵਾਇਆ ਜਾਵੇਗਾ। ਸ਼੍ਰੀ ਥੋਰੀ ਨੇ ਕਿਹਾ ਸ਼ਹਿਰ ਅੰਦਰ ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਸ਼ਹਿਰ ਦੀਆਂ ਕਈ ਸੜਕਾਂ ਨੂੰ ਵਨ-ਵੇ ਬਣਾਉਣ 'ਤੇ ਜ਼ੋਰ ਦਿੱਤਾ ਗਿਆ ਅਤੇ ਇਸ ਸਬੰਧੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ।
     ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਹਿੰਮਾਸ਼ੂ ਗੁਪਤਾ, ਐਸ.ਪੀ. ਸੁਖਦੇਵ ਸਿੰਘ ਵਿਰਕ, ਡੀ.ਐਸ.ਪੀ. ਰਾਜੇਸ਼ ਛਿੱਬਰ, ਡੀ.ਐਸ.ਪੀ. ਕੁਲਦੀਪ ਸਿੰਘ ਵਿਰਕ, ਗੁਰਜੀਤ ਸਿੰਘ ਬਰਾੜ ਪੀਏ ਟੂ ਕੇਵਲ ਸਿੰਘ ਢਿੱਲੋਂ, ਮੱਖਣ ਸ਼ਰਮਾ, ਅਨਿਲ ਕੁਮਾਰ ਨਾਣਾ ਵੀ ਮੌਜੂਦ ਸਨ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech