News

7 ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਨਾਲ ਖੇਤੀ ਭਵਨ ਬਠਿੰਡਾ ਵਿਖੇ ਕੀਤੀ ਮੀਟਿੰਗ

February 07, 2018 10:52 PM
General

7 ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਨਾਲ ਖੇਤੀ ਭਵਨ ਬਠਿੰਡਾ ਵਿਖੇ ਕੀਤੀ ਮੀਟਿੰਗ

ਕਪਾਹ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਅਗੇਤੀ ਯੋਜਨਾਬੰਦੀ 'ਤੇ ਕੀਤਾ ਵਿਚਾਰ-ਵਟਾਂਦਰਾ

ਬਠਿੰਡਾ, 7 ਫਰਵਰੀ (ਕੁਲਜੀਤ ਸਿੰਘ )

 ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਜਸਬੀਰ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਸਾਉਣੀ 2018 ਲਈ ਨਰਮੇ ਦੀ ਫ਼ਸਲ ਸਬੰਧੀ ਕਪਾਹ ਪੱਟੀ ਦੇ 7 ਜ਼ਿਲ੍ਹਿਆਂ (ਬਠਿੰਡਾ, ਮਾਨਸਾ, ਬਰਨਾਲਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਸੰਗਰੂਰ ਅਤੇ ਫਾਜ਼ਿਲਕਾ) ਦੇ ਮੁੱਖ ਖੇਤੀਬਾੜੀ ਅਫਸਰਾਂ ਨਾਲ ਖੇਤੀ ਭਵਨ ਬਠਿੰਡਾ ਵਿਖੇ ਮੀਟਿੰਗ ਕੀਤੀ ਗਈ ।
ਉਨ੍ਹਾਂ ਦੱਸਿਆ ਕਿ ਕਪਾਹ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਅਗੇਤੀ ਯੋਜਨਾਬੰਦੀ 'ਤੇ ਵਿਸਥਾਰ ਪੂਰਵਕ ਵਿਚਾਰ ਕੀਤਾ ਗਿਆ । ਇਸ ਮੀਟਿੰਗ ਵਿਚ ਕਪਾਹ ਦੀ ਫ਼ਸਲ ਦੀ ਅਗੇਤੀ ਬਿਜਾਈ, ਨਹਿਰੀ ਪਾਣੀ ਦਾ ਸਮੇਂ-ਸਿਰ ਪ੍ਰਬੰਧ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਨਰਮੇ/ਕਪਾਹ ਦੀਆਂ ਸਿਫਾਰਸ਼ ਕਿਸਮਾਂ ਦੇ ਬੀਜਾਂ ਦੇ ਪ੍ਰਬੰਧ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਸਾਉਣੀ 2018 ਦੌਰਾਨ ਨਰਮੇ ਦੀ ਫ਼ਸਲ ਲਈ ਜ਼ਿਲ੍ਹਾ/ਬਲਾਕ ਪੱਧਰ 'ਤੇ ਪੈਸਟ ਸਰਵੇਲੈਂਸ ਟੀਮਾਂ ਗਠਿਤ ਕੀਤੀਆਂ ਜਾਣਗੀਆਂ ਅਤੇ ਇਸ ਸਕੀਮ ਤਹਿਤ ਵੱਧ ਤੋਂ ਵੱਧ ਸਟਾਫ਼ ਮੁਹੱਈਆ ਕਰਵਾ ਕੇ ਕਪਾਹ ਦੀ ਫ਼ਸਲ ਨੂੰ ਪ੍ਰਫੁਲਿਤ ਕੀਤਾ ਜਾਵੇਗਾ ।
ਉਨ੍ਹਾਂ ਦੱਸਿਆ ਕਿ ਕਪਾਹ ਪੱਟੀ ਦੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ  ਕਿ ਉਹ ਪੂਰੀ ਤਨਦੇਹੀ ਨਾਲ ਕੰਮ ਕਰਕੇ ਪਿਛਲੇ ਸਾਲ ਵਾਂਗ ਇਸ ਸਾਲ ਵੀ ਨਰਮੇ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਹੁਣ ਤੋਂ ਹੀ ਸਾਰੇ ਉਪਰਾਲੇ ਕਰਨੇ ਯਕੀਨੀ ਬਣਾਉਣਗੇ । ਉਨ੍ਹਾਂ ਵਲੋਂ ਪਿਛਲੀ ਸਾਉਣੀ ਦੌਰਾਨ ਨਰਮੇ ਦੀ ਫ਼ਸਲ ਦੀ ਚੰਗੀ ਪੈਦਾਵਾਰ ਹੋਣ 'ਤੇ ਸਮੂਹ ਅਧਿਕਾਰੀਆਂ ਨੂੰ ਵਧਾਈ ਵੀ ਦਿੱਤੀ ਗਈ । ਉਨ੍ਹਾਂ ਵਿਸ਼ਵਾਸ਼ ਦਿਵਾਇਆ ਗਿਆ ਕਿ ਕਿਸਾਨਾਂ ਨੂੰ ਚੰਗੀ ਕਿਸਮ ਦੇ ਬੀਜ ਅਤੇ ਇੰਨਪੁਟਸ ਮੁਹੱਈਆ ਕਰਵਾਉਣ ਲਈ ਪੂਰੀ ਵਿਉਂਤਬੰਦੀ ਕਰ ਲਈ ਗਈ ਹੈ । ਇਸ ਲਈ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਸ ਤੋਂ ਇਲਾਵਾ ਡਾਇਰੈਕਟਰ ਖੇਤੀਬਾੜੀ ਪੰਜਾਬ ਵਲੋਂ ਸਮੂਹ ਮੁੱਖ ਖੇਤੀਬਾੜੀ ਅਫਸਰਾਂ ਨੂੰ ਇਹ ਵੀ ਆਦੇਸ਼ ਦਿੱਤੇ ਗਏ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਵੱਧ ਤੋਂ ਵੱਧ ਤਾਲਮੇਲ ਕਰਕੇ ਨਹਿਰੀ ਪਾਣੀ ਦੀ ਸਮੇਂ-ਸਿਰ ਸਪਲਾਈ ਨੂੰ ਯਕੀਨੀ ਬਣਾਉਣ ਅਤੇ ਗੁਜਰਾਤ ਰਾਜ ਤੋਂ ਆਉਣ ਵਾਲੇ ਨਰਮੇ ਦੇ ਬੀਜ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ/ਬਲਾਕ ਪੱਧਰੀ ਟੀਮਾਂ ਦਾ ਗਠਨ ਕੀਤਾ ਜਾਵੇ । ਇਹ ਟੀਮਾਂ ਗੁਜਰਾਤ ਰਾਜ ਤੋਂ ਆਉਣ ਵਾਲੀਆਂ ਟਰੇਨਾਂ ਦੀ ਚੈਕਿੰਗ ਕਰਨਗੀਆਂ ਤਾਂ ਜੋ ਗੁਜਰਾਤੀ ਬੀਜ ਦੀ ਬਿਜਾਈ ਨੂੰ ਰੋਕਿਆ ਜਾ ਸਕੇ ।
ਇਸ ਮੌਕੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਸੁਖਦੇਵ ਸਿੰਘ ਸਿੱਧੂ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਗੁਰਾਂਦਿੱਤਾ ਸਿੰਘ ਸਿੱਧੂ ਵੱਖ-ਵੱਖ ਜ਼ਿਲਿਆਂ ਦੇ ਮੁੱਖ ਖੇਤੀਬਾੜੀ ਅਫ਼ਸਰ ਅਤੇ ਕਾਟਨ ਪੱਟੀ ਦੇ ਸਮੂਹ ਜ਼ਿਲ੍ਹਾ ਅਧਿਕਾਰੀ ਸ਼ਾਮਲ ਸਨ।

Have something to say? Post your comment

More News News

ਮਿਸ ਅਸਟ੍ਰੇਲੀਆ 2013 ਜਸਮੀਤ ਸੰਘਾ ਅਤੇ ਜਸਪਾਲ ਸਿੰਘ ਬੱਝੇ ਵਿਆਹ ਦੇ ਬੰਧਨ ਵਿੱਚ ਦਸਤਾਰ-ਏ-ਕਿਰਦਾਰ ਚੇਤਨਾ ਲਹਿਰ ਨੇ ਦਸਤਾਰ ਮੁਕਾਬਲੇ ਕਰਵਾਏ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣਗੀਆਂ ਝਾਕੀਆਂ ਹਰਿਵੱਲਭ ਸੰਗੀਤ ਸੰਮੇਲਨ ਦੇ 143 ਸਾਲ ਲੰਮੇ ਇਤਿਹਾਸ ਬਾਰੇ ਰਾਰੇਸ਼ ਦਾਦਾ ਵੱਲੋਂ ਲਿਖੀ ਪੁਸਤਕ ਲੁਧਿਆਣੇ ਲੋਕ ਅਰਪਨ ਫ੍ਰੀ ਮੈਡੀਕਲ ਕੈਂਪ ਦੌਰਾਨ 220 ਲੋਕਾਂ ਨੂੰ ਜਾਂਚ ਤੋਂ ਬਾਅਦ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਗੁਰੂ ਗੋਬਿੰਦ ਸਿੰਘ ਜੀ ਨੇ ਦਿੱਤੀ ਸੀ ਜਾਤਪਾਤ ਨੂੰ ਸਿੱਧੀ ਚਣੌਤੀ : ਭਾਨ ਸਿੰਘ ਜੱਸੀ ਮਾਮਲਾ ਵਿਆਹ ਸਮਾਗਮਾਂ 'ਚ ਫੋਟੋਗ੍ਰਾਫਰ , ਡੀ.ਜੇ ਅਤੇ ਪ੍ਰੀਵਾਰਕ ਮੈਂਬਰਾਂ ਦੀ ਮੌਤ ਦਾ ਸੁਰਿੰਦਰ ਮਾਨ-ਕਰਮਜੀਤ ਕੰਮੋ ਦੇ ਟਰੈਕ “ਨਾਗਣੀ ਬਲੈਕ“ ਗੀਤ ਨੂੰ ਮਿਲ ਰਿਹਾ ਭਰਪੂਰ ਮਾਡਲਿੰਗ ਤੋ ਬਆਦ ਗਾਇਕੀ ਵੱਲ ਵਧਾਏ ਕਦਮ 17 ਜਨਵਰੀ ਨੂੰ ਅੱਜ ਭੋਗ ਤੇ ਵਿਸ਼ੇਸ਼ ਗਾਇਕਾਂ, ਗੀਤਕਾਰਾਂ 'ਤੇ ਕਲਾਕਾਰਾਂ ਦਾ ਲਾਡਲਾ ਸੀ 'ਤਾਰੀ ਜੈਤੋ ਵਾਲਾ'
-
-
-