15

August 2018
Prachi Tehlan joins Anupam Kher in IBA Parade to celebrate India’s spiritIndependence Day Celebrations at the Indian Ambassador's residence at Wassenaar August 15, 2018 at 10 a.m.ਸਿਹਤ ਸੰਭਾਲ ਵਿਚ ਭਾਰਤ-ਨੀਦਰਲੈਂਡ ਦਾ ਆਪਸੀ ਸਹਿਯੋਗ ਵਿਸ਼ੇ ਉਪਰ ਸੈਮੀਨਾਰ"ਸ਼ੀਸ਼ੇ ਮੋਹਰੇ" ਗੀਤ ਬਣੇਗਾ ਸਰੋਤਿਆਂ ਦੀ ਪਹਿਲੀ ਪਸੰਦ... -ਰਮਜ਼ਾਨਾ ਹੀਰਵੀਰਾ ਤੇਰੇ ਬੰਨਾ ਰੱਖੜੀ//ਪਰਮਜੀਤ ਕੌਰ ਸੋਢੀ ਮਿੰਨੀ ਕਹਾਣੀ " ਆਪਣਾ ਹੀ ਘਰ " ਹਾਕਮ ਸਿੰਘ ਮੀਤ ਬੌਂਦਲੀ ਰਛਪਾਲ ਸਿੰਘ ਘੁੰਮਣ ਨੇ ਕਮਾਡੈਂਟ 9 ਬਟਾਲੀਅਨ ਦਾ ਅਹੁਦਾ ਸੰਭਾਲਿਆਇੱਕ ਉਦਾਸੀ // ਪ੍ਰਭਜੋਤ ਕੌਰ ਢਿੱਲੋਂ, ਮੁਹਾਲੀਐਸ.ਸੀ/ਐਸ.ਟੀ. ਐਕਟ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਪਲਟ ਕੇ ਮੋਦੀ ਸਰਕਾਰ ਨੇ ਜਨਰਲ ਸਮਾਜ ਨਾਲ ਕੀਤਾ ਅਨਿਆ-ਵਿਜੇ ਸ਼ਰਮਾਗੈਂਗਸਟਰ ਬਾਬਾ ਦਿਲਪ੍ਰੀਤ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਅਨੰਦਪੁਰ ਸਾਹਿਬ ਦੀ ਅਦਾਲਤ ਵਿਚ ਹੋਇਆ ਪੇਸ਼, 20 ਤੱਕ ਮਿਲਿਆ ਪੁਲਿਸ ਰਿਮਾਂਡ।
Punjabi

ਹੋਲੇ ਮਹੱਲੇ ਦੀਆਂ ਤਿਆਰੀਆਂ ਸਬੰਧੀ ਸਰਕਾਰ ਅਤੇ ਪ੍ਰਸ਼ਾਸਨ ਦੀ ਢਿੱਲ-ਮੱਠ ਤੇ ਜੱਥੇ:ਰਘਬੀਰ ਸਿੰਘ ਵਲੋਂ ਚਿੰਤਾ ਦਾ ਪ੍ਰਗਟਾਵਾ

February 07, 2018 10:59 PM

ਹੋਲੇ ਮਹੱਲੇ ਦੀਆਂ ਤਿਆਰੀਆਂ ਸਬੰਧੀ ਸਰਕਾਰ ਅਤੇ ਪ੍ਰਸ਼ਾਸਨ ਦੀ ਢਿੱਲ-ਮੱਠ ਤੇ ਜੱਥੇ:ਰਘਬੀਰ ਸਿੰਘ ਵਲੋਂ ਚਿੰਤਾ ਦਾ ਪ੍ਰਗਟਾਵਾ


ਗੜਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੀ ਸੜਕ ਜੋ ਕਿ ਇਨਾਂ ਸੰਗਤਾਂ ਦਾ ਮੁੱਖ ਮਾਰਗ ਹੁੰਦਾ ਹੈ, ਦੀ ਹਾਲਤ ਬਦ ਤੋਂ ਵੀ ਬਦਤਰ ਹੋਈ-: ਗਿ:ਰਘਬੀਰ ਸਿੰਘ।

ਚਰਨਗੰਗਾ ਸਟੇਡੀਅਮ ਦੀ ਸਫਾਈ, ਸਟਰੀਟ ਲਾਈਟਾਂ ਦੀ ਮੁਰੰਮਤ, ਸ਼ਹਿਰ ਦੀ ਸਫਾਈ ਸਮੇਤ  ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਸਮੱਸਿਆ ਦੇ ਹੱਲ ਪਹਿਲ ਦੇ ਅਧਾਰ ਤੇ ਕਰਵਾਉਣ ਦੀ ਕੀਤੀ ਮੰਗ।
ਸ੍ਰੀ ਅਨੰਦਪੁਰ ਸਾਹਿਬ - 7 ਫਰਵਰੀ(ਦਵਿੰਦਰਪਾਲ ਸਿੰਘ/ਅੰਕੁਸ਼): ਖਾਲਸਾ ਪੰਥ ਦੀ ਆਨ-ਸ਼ਾਨ ਦਾ ਪ੍ਰਤੀਕ ਹੋਲਾ ਮਹੱਲਾ ਮਿਤੀ 25 ਫਰਵਰੀ ਤੋਂ 2 ਮਾਰਚ 2018 ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੀ ਪੱਧਰ ਤੇ ਇਸ ਮੇਲੇ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੇਲੇ ਦੌਰਾਨ ਸੰਗਤਾਂ ਇੱਕ ਹਫਤਾ ਪਹਿਲਾਂ ਹੀ ਪਹੁੰਚਣੀਆਂ ਸ਼ੁਰੂ ਹੋ ਜਾਂਦੀਆਂ ਹਨ। ਪਰੰਤੂ ਪ੍ਰਸ਼ਾਸਨ ਅਤੇ ਸਰਕਾਰ ਇਸ ਸਬੰਧੀ ਪੂਰੀ ਤਰਾਂ ਅਵੇਸਲੇ ਬੈਠੇ ਹਨ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਹੋਲੇ ਮਹੱਲੇ ਸਮੇਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਮਾਝਾ, ਮਾਲਵਾ, ਦੁਆਬਾ ਅਤੇ ਦੇਸ਼ ਵਿਦੇਸ਼ ਤੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੀਆਂ ਹਨ। ਗੜਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੀ ਸੜਕ ਜੋ ਕਿ ਇਨਾਂ ਸੰਗਤਾਂ ਦਾ ਮੁੱਖ ਮਾਰਗ ਹੁੰਦਾ ਹੈ, ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ।ਇਸ ਦੀ ਮੁਰੰਮਤ ਦਾ ਕੰਮ ਬਹੁਤ ਹੀ ਢਿੱਲਾ ਚੱਲ ਰਿਹਾ ਹੈ। ਇਸ ਕੰਮ ਨੂੰ ਦਿਨ ਰਾਤ ਇੱਕ ਕਰਕੇ ਪੂਰਾ ਕਰਨ ਦੀ ਜਰੂਰਤ ਹੈ ਤਾਂ ਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਉਨਾਂ ਕਿਹਾ ਕਿ ਇਸ ਸੜਕ ਨੂੰ ਹੋਲੇ ਮਹੱਲੇ ਤੋਂ ਪਹਿਲਾਂ ਪਹਿਲਾਂ ਬਨਾਉਣਾ ਬਹੁਤ ਜਰੂਰੀ ਹੈ। ਉਨਾਂ ਕਿਹਾ ਕਿ ਚਰਨਗੰਗਾ ਸਟੇਡੀਅਮ ਜਿੱਥੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਖੇਡਿਆ ਜਾਂਦਾ ਹੈ, ਦੀ ਅਜੇ ਤੀਕ ਸਾਫ-ਸਫਾਈ ਅਤੇ ਮੁਰੰਮਤ ਨਹੀਂ ਕਰਵਾਈ ਗਈ। ਇਹ ਕਾਰਜ ਪਹਿਲ ਦੇ ਅਧਾਰਪੁਰ ਕੀਤਾ ਜਾਣਾ ਚਾਹੀਦਾ ਹੈ। ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਦੀ ਸਫਾਈ ਦੀ ਮਾੜੀ ਹਾਲਤ ਤੇ ਪਬਲਿਕ ਪਖਾਨਿਆਂ ਦੀ ਬਦਤਰ ਹੋ ਚੁੱਕੀ ਹਾਲਤ ਅਤੇ ਸ਼ਹਰਿ ਦੀਆਂ ਸਟਰੀਟ ਲਾਈਟਾਂ ਦੀ ਮੁਰੰਮਤ ਨਾ ਹੋਣ ਤੇ ਚਿੰਤਾ ਪ੍ਰਗਟ ਕਰਦਿਆਂ ਸਿੰਘ ਸਾਹਿਬ ਜੀ ਨੇ ਸ਼ਹਿਰ ਵਿੱਚ ਘੁੰਮਦੇ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਸਮੱਸਿਆ ਦੇ ਹੱਲ ਤੇ ਵੀ ਜੋਰ ਦਿੱਤਾ ਹੈ ਅਤੇ ਪ੍ਰਸ਼ਾਸਨ ਨੂੰ ਉਪਰੋਕਤ ਕੰਮ ਹੋਲੇ ਮਹੱਲੇ ਤੋਂ ਪਹਿਲਾਂ ਪਹਿਲਾਂ ਪੂਰੇ ਕਰਵਾਉਣ ਸਬੰਧੀ ਕਿਹਾ ਹੈ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech