20

October 2018
Punjabi

ਜ਼ਿਲ੍ਹਾ ਮੈਜਿਸਟ੍ਰੇਟ ਨੇ ਕੀਤੇ ਪਾਬੰਦੀ ਦੇ ਹੁਕਮ-ਕਿਰਾਏਦਾਰਾਂ ਦਾ ਵੇਰਵਾ ਥਾਣਾ ਪੁਲਿਸ ਚੌਕੀ ਵਿਚ ਦਰਜ ਕਰਵਾਉਣ ਦਾ ਹੁਕਮ -ਸੂਰਾਂ ਨੂੰ ਖੁੱਲ੍ਹੇ ਛੱਡਣ 'ਤੇ ਰੋਕ ; ਚਾਈਨਿਜ਼ ਡੋਰ 'ਤੇ ਪਾਬੰਦ

February 14, 2018 07:55 PM

ਜ਼ਿਲ੍ਹਾ ਮੈਜਿਸਟ੍ਰੇਟ ਨੇ ਕੀਤੇ ਪਾਬੰਦੀ ਦੇ ਹੁਕਮ-ਕਿਰਾਏਦਾਰਾਂ ਦਾ ਵੇਰਵਾ ਥਾਣਾ ਪੁਲਿਸ ਚੌਕੀ ਵਿਚ ਦਰਜ ਕਰਵਾਉਣ ਦਾ ਹੁਕਮ  -ਸੂਰਾਂ ਨੂੰ ਖੁੱਲ੍ਹੇ  ਛੱਡਣ 'ਤੇ  ਰੋਕ ; ਚਾਈਨਿਜ਼ ਡੋਰ 'ਤੇ ਪਾਬੰਦ                                                                                                ਮਾਨਸਾ, 14  ਫਰਵਰੀ (ਐਡਵੋਕੇਟ ਐਚ ਐਸ ਨਰੂਲਾ ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਧਰਮ ਪਾਲ ਗੁਪਤਾ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ ੧੯੭੩ (੨ ਆਫ ੧੯੭੪) ਦੀ ਧਾਰਾ ੧੪੪ ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਕਾਨ ਮਾਲਕਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ 'ਤੇ ਦਿੱਤੇ ਜਾਂਦੇ ਹਨ ਜਾਂ ਭਵਿੱਖ ਵਿੱਚ ਦਿੱਤੇ ਜਾਣ, ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀਆਂ ਦਾ ਨਾਮ ਅਤੇ ਪੂਰੇ ਵੇਰਵੇ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਕੀ ਵਿੱਚ ਤੁਰੰਤ ਦਰਜ ਕਰਵਾਉਣ। ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਮਾਲਕਾਂ ਤੋਂ ਮਕਾਨ ਕਿਰਾਏ 'ਤੇ ਲੈ ਕੇ ਅਜਿਹੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ ਜਿਨ੍ਹਾਂ ਨਾਲ ਲੋਕਾਂ ਦੀ ਜਾਨ ਤੇ ਮਾਲ ਨੂੰ ਖ਼ਤਰਾ ਹੋ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰੀ ਜਾਂ ਪ੍ਰਾਈਵੇਟ ਸੰਪਤੀ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ, ਜਿਸ ਕਾਰਨ ਅਮਨ-ਸ਼ਾਂਤੀ ਭੰਗ ਹੋ ਸਕਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਗੁਪਤਾ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਵਿੱਚ ਲੋਕਾਂ ਵੱਲੋਂ ਪਾਲੇ ਹੋਏ ਸੂਰਾਂ ਨੂੰ ਖ਼ੁਰਾਕ ਖਾਣ 'ਤੇ ਚਰਨ ਲਈ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ 'ਤੇ ਸਖ਼ਤ ਪਾਬੰਦੀ ਲਗਾਈ ਹੈ। ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਕੁਝ ਲੋਕਾਂ ਵੱਲੋਂ ਸੂਰਾਂ ਨੂੰ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡ ਦਿੱਤਾ ਜਾਂਦਾ ਹੈ, ਜਿਸ ਨਾਲ ਦੁਰਘਟਨਾਵਾਂ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਗਲੀਆਂ ਵਿੱਚ ਗੰਦਗੀ ਫੈਲਣ ਨਾਲ ਆਮ ਲੋਕਾਂ, ਖ਼ਾਸ ਕਰਕੇ ਬੱਚਿਆਂ ਵਿੱਚ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ।
ਇਕ ਹੋਰ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਗੁਪਤਾ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ ੧੯੭੩ ਦੀ ਧਾਰਾ ੧੪੪ ਅਧੀਨ ਪ੍ਰੀਵੈਨਸ਼ਨ ਆਫ਼ ਕਰਯੁਲਿਟੀ ਟੂ ਐਨੀਮਲ, ੧੯੬੦ ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪੈਂਦੇ ਥਾਣਿਆਂ ਦੇ ਇਲਾਕਿਆਂ ਵਿਚ ਪਤੰਗ ਜਾਂ ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨਿਜ਼ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਪਾਬੰਦੀ ਧਾਗੇ ਵਾਲੀ ਡੋਰ 'ਤੇ ਲਾਗੂ ਨਹੀਂ ਹੋਵੇਗੀ। ਉਪਰੋਕਤ ਹੁਕਮ ੩੧ ਮਾਰਚ ੨੦੧੮ ਤੱਕ ਲਾਗੂ ਰਹਿਣਗੇ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech