News

ਜ਼ਿਲ੍ਹਾ ਪੁਲੀਸ ਮੁੱਖੀ ਰਾਜਬੱਚਨ ਸਿੰਘ ਸੰਧੂ ਵੱਲੋਂ ਹੋਲੇ ਮਹੱਲੇ ਨੂੰ ਲੈ ਕੇ ਅਧਿਕਾਰੀਆਂ ਨਾਲ ਪਲੇਠੀ ਬੈਠਕ

February 14, 2018 08:00 PM
General

ਜ਼ਿਲ੍ਹਾ ਪੁਲੀਸ ਮੁੱਖੀ ਰਾਜਬੱਚਨ ਸਿੰਘ ਸੰਧੂ ਵੱਲੋਂ ਹੋਲੇ ਮਹੱਲੇ ਨੂੰ ਲੈ ਕੇ ਅਧਿਕਾਰੀਆਂ ਨਾਲ ਪਲੇਠੀ ਬੈਠਕ


ਅਮਨ, ਕਾਨੂੰਨ ਦੀ ਸਥਿਤੀ ਕਿਸੇ ਵੀ ਸੂਰਤ ‘ਚ ਭੰਗ ਨਹੀਂ ਹੋਣ ਦੇਵਾਂਗੇ:-ਸੰਧੂ।


ਸ੍ਰੀ ਆਨੰਦਪੁਰ ਸਾਹਿਬ, 14 ਫਰਵਰੀ(ਦਵਿੰਦਰਪਾਲ ਸਿੰਘ/ਅੰਕੁਸ਼): 25 ਫਰਵਰੀ ਤੋਂ 2 ਮਾਰਚ ਤੱਕ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਕੌਮੀ ਤਿਓਹਾਰ ਹੋਲੇ ਮਹੱਲੇ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਬਨਾਉਣ ਨੂੰ ਲੈ ਕੇ ਜ਼ਿਲ੍ਹਾ ਪੁਲੀਸ ਮੁੱਖੀ ਰਾਜਬੱਚਨ ਸਿੰਘ ਸੰਧੂ ਵੱਲੋਂ ਜ਼ਿਲ੍ਹੇ ਦੇ ਸਮੂੰਹ ਪੁਲੀਸ ਅਧਿਕਾਰੀਆਂ ਦੇ ਨਾਲ ਪਲੇਠੀ ਬੈਠਕ ਕੀਤੀ ਗਈ। ਜਿਸ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ‘ਚ ਬਣਾ ਕੇ ਰੱਖਣ ਦਾ ਅਹਿਦ ਲਿਆ ਗਿਆ।
ਬੈਠਕ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਸ੍ਰੀ ਆਨੰਦਪੁਰ ਸਾਹਿਬ ਰਮਿੰਦਰ ਸਿੰਘ ਕਾਹਲੋਂ ਅਤੇ ਐਸ ਐਚ ਓ ਹਰਕੀਰਤ ਸਿੰਘ ਸੈਣੀ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁੱਖੀ ਵੱਲੋਂ ਇਹ ਹਿਦਾਇਤ ਕੀਤੀ ਗਈ ਹੈ ਕਿ ਹੋਲੇ ਮਹੱਲੇ ਦੌਰਾਨ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਦਰਪੇਸ਼ ਨਹੀਂ ਆਉਣੀ ਚਾਹੀਦੀ ਜਦਕਿ ਸਮੁੱਚੇ ਮੇਲੇ ਦੌਰਾਨ ਪੁਲੀਸ ਦਾ ਸੰਗਤਾਂ ਨਾਲ ਵਤੀਰਾ ਵੀ ਸਹੀ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁੱਖੀ ਵੱਲੋਂ ਟ੍ਰੈਫਿਕ ਪ੍ਰਬੰਧਾਂ ਨੂੰ ਸੁਚਾਰੂ ਬਨਾਉਣ ਦੇ ਲਈ ਅਤੇ ਮੇਲਾ ਖੇਤਰ ਨੂੰ ਜਾਮ ਤੋਂ ਮੁਕਤ ਰੱਖਣ ਦੇ ਲਈ ਵੀ ਵਿਸ਼ੇਸ਼ ਦਿਸ਼ਾ ਨਿਰਦੇਸ਼ ਦਿੱਤੇ ਗਏ ਤਾਂ ਜੋ ਬਦਲਵੇਂ ਰੂਟਾਂ ਤੋਂ ਵਾਹਨਾਂ ਦੀ ਆਵਾਜਾਈ ਨੂੰ ਯਕੀਨੀ ਬਣਾਇਆ ਜਾਵੇ ਤੇ ਪ੍ਰਸ਼ਾਸਨ ਵੱਲੋਂ ਪਾਰਕਿੰਗ ਦੇ ਲਈ ਨਿਰਧਾਰਿਤ ਕੀਤੀਆਂ ਥਾਵਾਂ ‘ਤੇ ਹੀ ਵਾਹਨਾਂ ਦੀ ਪਾਰਕਿੰਗ ਹੋ ਸਕੇ।
ਹੋਲੇ ਮਹੱਲੇ ਦੌਰਾਨ ਬਣੇ ਕੀਰਤਪੁਰ ਸਾਹਿਬ ਦੇ ਦੋ ਅਤੇ ਸ੍ਰੀ ਆਨੰਦਪੁਰ ਸਾਹਿਬ 9 ਸੈਕਟਰਾਂ ਦੀ ਨਿਗਰਾਨੀ ਐਸ ਪੀ ਪੱਧਰ ਦੇ ਅਧਿਕਾਰੀ ਵੱਲੋਂ ਕੀਤੀ ਜਾਵੇਗੀ ਜਦਕਿ ਸਮੁੱਚੇ ਮੇਲੇ ਦੌਰਾਨ ਸੰਗਤਾਂ ਦੀ ਸਹੂਲਤ ਦੇ ਲਈ ਅਤੇ ਗ਼ੈਰਸਮਾਜਿਕ ਅਨਸਰਾਂ ‘ਤੇ ਬਾਜ਼ ਅੱਖ ਰੱਖਣ ਦੇ ਲਈ ਵਰਦੀਧਾਰੀ, ਸਾਦੇ ਕਪੜਿਆਂ ਵਾਲੇ ਕੁੱਲ ਤਿੰਨ ਹਜ਼ਾਰ ਦੇ ਕਰੀਬ ਮੁਲਾਜ਼ਮਾਂ ਅਤੇ ਪੁਲੀਸ ਅਧਿਕਾਰੀ ਤਾਇਨਾਤ ਰਹਿਣਗੇ। ਇਸ ਬੈਠਕ ‘ਚ ਰਮਿੰਦਰ ਸਿੰਘ ਐਸ ਪੀ ਡੀ, ਐਸ ਪੀ ਹੈਡਕੁਆਟਰ ਮਨਮੀਤ ਸਿੰਘ ਢਿੱਲੋਂ, ਡੀ ਐਸ ਪੀ ਐਚ ਮਨਵੀਰ ਸਿੰਘ ਬਾਜਵਾ, ਡੀ ਐਸ ਪੀ ਰੂਪਨਗਰ ਗੁਰਵਿੰਦਰ ਪਾਲ ਸਿੰਘ,  ਡੀ ਐਸ ਪੀ ਸ੍ਰੀ ਆਨੰਦਪੁਰ ਸਾਹਿਬ ਰਮਿੰਦਰ ਸਿੰਘ ਕਾਹਲੋਂ, ਐਸ ਐਚ ਓਜ਼ ‘ਚ ਸੰਨੀ ਖੰਨਾ ਕੀਰਤਪੁਰ ਸਾਹਿਬ, ਕੁਲਵੀਰ ਸਿੰਘ ਕੰਗ ਨੂਰਪੁਰ ਬੇਦੀ, ਜ਼ਿਲ੍ਹਾ ਟ੍ਰੈਫਿਕ ਇੰਚਾਰਜ ਖੁਸ਼ਵਿੰਦਰ ਪਾਲ ਸਿੰਘ ਆਦਿ ਵੀ ਹਾਜ਼ਰ ਸਨ।

Have something to say? Post your comment

More News News

ਮਿਸ ਅਸਟ੍ਰੇਲੀਆ 2013 ਜਸਮੀਤ ਸੰਘਾ ਅਤੇ ਜਸਪਾਲ ਸਿੰਘ ਬੱਝੇ ਵਿਆਹ ਦੇ ਬੰਧਨ ਵਿੱਚ ਦਸਤਾਰ-ਏ-ਕਿਰਦਾਰ ਚੇਤਨਾ ਲਹਿਰ ਨੇ ਦਸਤਾਰ ਮੁਕਾਬਲੇ ਕਰਵਾਏ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣਗੀਆਂ ਝਾਕੀਆਂ ਹਰਿਵੱਲਭ ਸੰਗੀਤ ਸੰਮੇਲਨ ਦੇ 143 ਸਾਲ ਲੰਮੇ ਇਤਿਹਾਸ ਬਾਰੇ ਰਾਰੇਸ਼ ਦਾਦਾ ਵੱਲੋਂ ਲਿਖੀ ਪੁਸਤਕ ਲੁਧਿਆਣੇ ਲੋਕ ਅਰਪਨ ਫ੍ਰੀ ਮੈਡੀਕਲ ਕੈਂਪ ਦੌਰਾਨ 220 ਲੋਕਾਂ ਨੂੰ ਜਾਂਚ ਤੋਂ ਬਾਅਦ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਗੁਰੂ ਗੋਬਿੰਦ ਸਿੰਘ ਜੀ ਨੇ ਦਿੱਤੀ ਸੀ ਜਾਤਪਾਤ ਨੂੰ ਸਿੱਧੀ ਚਣੌਤੀ : ਭਾਨ ਸਿੰਘ ਜੱਸੀ ਮਾਮਲਾ ਵਿਆਹ ਸਮਾਗਮਾਂ 'ਚ ਫੋਟੋਗ੍ਰਾਫਰ , ਡੀ.ਜੇ ਅਤੇ ਪ੍ਰੀਵਾਰਕ ਮੈਂਬਰਾਂ ਦੀ ਮੌਤ ਦਾ ਸੁਰਿੰਦਰ ਮਾਨ-ਕਰਮਜੀਤ ਕੰਮੋ ਦੇ ਟਰੈਕ “ਨਾਗਣੀ ਬਲੈਕ“ ਗੀਤ ਨੂੰ ਮਿਲ ਰਿਹਾ ਭਰਪੂਰ ਮਾਡਲਿੰਗ ਤੋ ਬਆਦ ਗਾਇਕੀ ਵੱਲ ਵਧਾਏ ਕਦਮ 17 ਜਨਵਰੀ ਨੂੰ ਅੱਜ ਭੋਗ ਤੇ ਵਿਸ਼ੇਸ਼ ਗਾਇਕਾਂ, ਗੀਤਕਾਰਾਂ 'ਤੇ ਕਲਾਕਾਰਾਂ ਦਾ ਲਾਡਲਾ ਸੀ 'ਤਾਰੀ ਜੈਤੋ ਵਾਲਾ'
-
-
-