News

ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕਬਾਲ ਸਿੰਘ ਸੰਧੂ ਨੂੰ ਪਾਰਟੀ ਵਿਚੋ ਕੱਢ ਦਿੱਤਾ ਗਿਆ : ਸੁਖਬੀਰ ਸਿੰਘ ਬਾਦਲ, ਵਿਰਸਾ ਸਿੰਘ ਵਲਟੋਹਾ

March 12, 2018 08:53 PM
General

ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕਬਾਲ ਸਿੰਘ ਸੰਧੂ ਨੂੰ ਪਾਰਟੀ ਵਿਚੋ ਕੱਢ ਦਿੱਤਾ ਗਿਆ : ਸੁਖਬੀਰ ਸਿੰਘ ਬਾਦਲ, ਵਿਰਸਾ ਸਿੰਘ ਵਲਟੋਹਾ

ਅੰਮ੍ਰਿਤਸਰ 12 ਮਾਰਚ ਕੁਲਜੀਤ ਸਿੰਘ - ਸ਼੍ਰੋਮਣੀ ਅਕਾਲੀ ਦਲ ਵੱਲੋਂ ਯੂਥ ਅਕਾਲੀ ਦਲ ਦੀ ਕੌਰ ਕਮੇਟੀ ਦੇ ਸਾਬਕਾ ਮੈਂਬਰ ਅਤੇ ਜਿਲਾ ਤਰਨ ਤਾਰਨ ਨਾਲ ਸਬੰਧਤ ਇਕਬਾਲ ਸੰਧੂ ਨੂੰ ਪਾਰਟੀ ਵਿਰੋਧੀ ਕਾਰਵਾਈ ਕਾਰਨ ਪਾਰਟੀ ਵਿਚੋ ਕੱਢਿਆ ਜਾਂਦਾ ਹੈ। ਇਸ ਦੀ ਜਾਣਕਾਰੀ ਇਕ ਪ੍ਰੈਸ ਬਿਆਨ ਜਾਰੀ ਕਰਦਿਆ ਅਕਾਲੀ ਦਲ ਜਿਲਾਂ ਪ੍ਰਧਾਨ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਕਾਲੀ ਵਰਕਰਾਂ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਸੀ ਕਿ ਇਕਬਾਲ ਸਿੰਘ ਸੰਧੂ ਪਿਛਲੇ ਕੁਝ ਸਮੇਂ ਤੋ ਕਾਂਗਰਸ ਪਾਰਟੀ ਨਾਲ ਰਲ ਕੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅੰਦਰ ਪਾਰਟੀ ਵਿਰੋਧੀ ਅਤੇ ਸਾਜੀਸ਼ਾਂ ਕਰ ਰਿਹਾ ਹੈ ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਕਮਜੌਰ ਕੀਤਾ ਜਾ ਸਕੇ।

ਉਨਾਂ ਨੇ ਦੱਸਿਆ ਕਿ ਇਕਬਾਲ ਸਿੰਘ ਸੰਧੂ ਦੀਆਂ ਪਾਰਟੀ ਵਿਰੋਧੀ ਕਾਰਵਾਈਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਬਹੁਤ ਗੰਭੀਰਤਾ ਨਾਲ ਲੈਂਦਿਆ ਸਖਤ ਤੋ ਸਖਤ ਕਾਰਵਾਈ ਕਰਕੇ ਪਾਰਟੀ ਵਿਚੋ ਕਢਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਅੱਗੇ ਤੋਂ ਪਾਰਟੀ ਅੰਦਰ ਮਜਬੂਤੀ ਨੂੰ ਕਾਇਮ ਰੱਖਿਆ ਜਾ ਸਕੇ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖਡੂਰ ਸਾਹਿਬ ਹਲਕੇ ਤੋ ਜਥੇਦਾਰ ਰਣਜੀਤ ਸਿੰਘ ਬ੍ਰਹਮਪੂਰਾ ਜੀ ਨੇ ਲੰਬੇ ਸਮੇ ਤੋਂਂ ਨੁਮਾਇੰਦਗੀ ਕੀਤੀ ਹੈ ਅਤੇ ਅੱਜ ਵੀ ਇਸ ਹਲਕੇ ਦੀ ਜਿੰਮੇਵਾਰੀ ਵੀ ਉਨਾਂ ਦੇ ਕੋਲ ਹੀ ਹੈ ਅਤੇ ਸ੍ਰ ਰਵਿੰਦਰ ਸਿੰਘ ਬ੍ਰਹਮਪੂਰਾ ਇਸ ਹਲਕੇ ਦੇ ਸਾਬਕਾ ਵਿਧਾਇਕ ਵੀ ਹਨ ਅਤੇ ਇਸ ਹਲਕੇ ਦੀ ਜਿੰਮੇਵਾਰੀ ਅੱਜ ਵੀ ਉਨਾਂ ਦੇ ਕੋਲ ਹੈ।

ਉਨਾਂ ਨੇ ਕਿਹਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੂਰਾ ਜੀ ਪਾਰਟੀ ਦੇ ਸੀਨੀਅਰ ਅਤੇ ਸਤਿਕਾਰਯੋਗ ਆਗੂ ਹਨ, ਜਿਨਾਂ ਦੀ ਪਾਰਟੀ ਨੂੰ ਦੇਣ, ਪੰਜਾਬ ਪ੍ਰਤੀ ਕੀਤੀ ਕੁਰਬਾਨੀ ਅਤੇ ਸ੍ਰ ਪ੍ਰਕਾਸ਼ ਸਿੰਘ ਬਾਦਲ ਨਾਲ ਸਾਰੀ ਉਮਰ ਵਫਦਾਰੀ ਨਾਲ ਨਿਭਾਈ ਸਾਂਝ ਦਾ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਸਤਿਕਾਰ ਕਰਦਾ ਰਿਹਾ ਹੈ ਅਤੇ ਕਰਦਾ ਰਹੇਗਾ।

ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਬਹੁਤ ਵੱਡੀ ਪਾਰਟੀ ਹੈ ਅਤੇ ਪਾਰਟੀ ਦੀ ਮਜਬੂਤੀ ਤੋੜਨ ਦੀ ਕਿਸੇ ਨੂੰ ਵੀ ਦਖਲ ਅੰਦਾਜੀ ਕਰਨ ਤੇ ਸ਼੍ਰੋਮਣੀ ਅਕਾਲੀ ਦਲ ਬਰਦਾਸ਼ਤ ਨਹੀ ਕਰੇਗਾ। ਉਨਾਂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਤੋਂ ਬਿਨਾਂ ਕਿਸੇ ਵੀ ਆਗੂ ਨੂੰ ਦੂਸਰੇ ਹਲਕੇ ਵਿਚ ਦਖਲਅੰਦਾਜੀ ਕਰਨ ਦੀ ਅਜਿਹੀ ਇਜਾਜਤ ਨਹੀ ਦਿੱਤੀ ਜਾ ਸਕਦੀ । ਇਸ ਕਰਕੇ ਇਕਬਾਲ ਸਿੰਘ ਸੰਧੂ ਨੂੰ ਪਾਰਟੀ ਵਿਚੋਂ ਕੱਢਿਆ ਜਾਂਦਾ ਹੈ ਜਿਸਦਾ ਸ਼੍ਰੋਮਣੀ ਅਕਾਲੀ ਦਲ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਨਾਲ ਕੋਈ ਸਬੰਧ ਨਹੀ ਹੈ।

Have something to say? Post your comment

More News News

Director Sharique Minhaj’s upcoming film on Delhi’s ‘Nirbhaya Case’ to release on 28 December all over ਨਾਇਬ ਤਹਿਸੀਲਦਾਰ ਅਸ਼ੋਕ ਕੁਮਾਰ ਨੇ ਸੰਭਾਲਿਆ ਭਿੱਖੀਵਿੰਡ ਦਾ ਚਾਰਜ ਬਾਲ ਕਾਵਿ ਪੁਸਤਕ"ਕਿਣ ਮਿਣ ਕਣੀਆਂ"ਦੀ ਘੁੰਡ ਚੁਕਾਈ ਪੇਂਡੂ ਸੱਭਿਆਚਾਰ ਤੇ ਛੜਿਆਂ ਦੀ ਜਿੰਦਗੀ 'ਤੇ ਝਾਤ ਪਾਵੇਗੀ ਫ਼ਿਲਮ 'ਭੱਜੋ ਵੀਰੋ ਵੇ' ਅੱਜ ਹੋਵੇਗੀ ਰਿਲੀਜ਼ ਦੁਬੱਈ ਵਿੱਚ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਵਸ ਮਨਾਇਆ ਗਿਆ ਗੁਰੂ ਰਿਕਾਰਡਜ ਕੰਪਨੀ ਤੇ ਰਾਜ ਬੁਤਾਲੇ ਵਾਲਾ ਦੀ ਪੇਸ਼ਕਸ਼ ਹੇਠ ਜਲਦ ਰਿਲੀਜ਼ ਹੋਵੇਗਾ, ਗਾਇਕਾ ਗਗਨ ਰੰਧਾਵਾ ਦਾ ਨਵਾਂ ਟਰੈਕ ““ਇਸ਼ਕ”“ “ਡੀ.ਜੇ. ਖੜਕੂ”” “ਗੀਤ ਲੈ ਕੇ ਜਲਦ ਹਾਜਰ ਹੋਵੇਗੀ - ਗਾਇਕਾ ਜੋਬਨ ਘੁੰਮਣ ਡਾਕਟਰ ਧਰਮਵੀਰ ਗਾਂਧੀ ਨੇ ਵਿਦੇਸ਼ ਮੰਤਰੀ ਕੋਲ ਉਠਾਇਆ ਤੀਰਥ ਰਾਮ ਦਾ ਮਾਮਲਾ ਰਾਹੁਲ ਗਾਂਧੀ ਨੇ ਕਮਲ ਨਾਥ ਨੂੰ ਮੁਖ ਮੰਤਰੀ ਬਣਾਉਣ ਦਾ ਫੈਸਲਾ ਕਰ ਕੇ ਸਿੱਖ ਕੌਮ ਦੇ ਜਖਮਾਂ 'ਤੇ ਲੂਣ ਛਿੜਕਿਆ: ਦਮਦਮੀ ਟਕਸਾਲ ਮੁਖੀ। ਸ਼ੇਰਪੁਰ ਦੀ ਬੇਟੀ ਸੁਪਿੰਦਰ ਕੌਰ ਦਾ ਡਾ ਬੀ ਆਰ ਅੰਬੇਡਕਰ ਹਿਉਮਨ ਰਾਇਟਸ ਐਡ ਵੈਲਫੇਅਰ ਫਾਊਡੇਸ਼ਨ ਵੱਲ਼ੋਂ ਸਨਮਾਨ
-
-
-