26

September 2018
ਆਲ ਇੰਡੀਆ ਰੇਡੀਓ ਵੱਲੋਂ ਅੰਮ੍ਰਿਤਸਰ ਤੋਂ ਨਵੇਂ ਐਫ ਐਮ ਚੈਨਲ 'ਦੇਸ਼ ਪੰਜਾਬ' ਦੀ ਸ਼ੁਰੂਆਤਸਾਡੇ ਹੱਕ //ਹੀਰਾ ਸਿੰਘ ਤੂਤਪਾਲੀਸਿਸਟਿਕ ਓਵਰੀ ਸਿੰਡਰੋਮ ਜਾਂ ਪਾਲੀਸਿਸਟਿਕ ਓਵੇਰੀਅਨ ਡਿਸੀਜ਼ //ਕਿਰਨਪ੍ਰੀਤ ਕੌਰਸ਼ਹੀਦ ਭਾਈ ਬਚਿੱਤਰ ਸਿੰਘ ਜੀ ਦਾ ਜਨਮ ਗੁਰੂ ਘਰ ਦੇ ਮਹਾਨ ਸ਼ਹੀਦ ਅਤੇ ਵਿਦਵਾਨਯੂ,ਕੇ ਵਿੱਚ ਸਿੱਖਾਂ ਦੇ ਘਰਾਂ ਤੇ ਛਾਪੇਮਾਰੀ ਲਈ ਭਾਰਤ ਸਰਕਾਰ ਦਾ ਝੂਠਾ ਪ੍ਰਾਪੇਗੰਡਾ ਜਿੰਮੇਵਾਰ -ਯੁਨਾਈਟਿਡ ਖਾਲਸਾ ਦਲ ਪੋਲਿੰਗ ਬੂਥ ਤੇ ਵੋਟਰ //ਪੋਲਿੰਗ ਬੂਥ ਤੇ ਵੋਟਰ ਕੈਮਰੇ ਦੀ ਅੱਖ ਨਾਲ ਤਸਵੀਰਾਂ ਵਿੱਚ ਜਾਨ ਪਾਉਂਦਾ “ਪ੍ਰਤਾਪ ਸਿੰਘ ਹੀਰਾ“ਬਲਾਕ ਸ਼ਾਹਕੋਟ ’ਚ ਬਲਾਕ ਸੰਮਤੀ ਅਤੇ ਜਿਲ੍ਹਾਂ ਪ੍ਰੀਸ਼ਦ ਚੋਣਾਂ ਅਮਨ-ਅਮਾਨ ਨਾਲ ਚੜ੍ਹੀਆ ਨੇਪੜੇਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਨਵੀਆਂ ਉਡਾਣਾਂਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਜੋੜੀ ਚਮਕਾਏਗੀ 'ਕਿਸਮਤ'//ਲੇਖਕ-ਹਰਜਿੰਦਰ ਿਸੰਘ ਜਵੰਦਾ
Punjabi

ਭਾਰਤੀ ਫੌਜਾਂ ਦੇਸ਼ ਦੀ ਪ੍ਰਭੂਸੱਤਾ ਦੀ ਸੁਰੱਖਿਆ ਕਰਨ ਲਈ ਵਚਨਬੱਧ-ਰਾਸ਼ਟਰਪਤੀ

March 22, 2018 05:41 PM

ਭਾਰਤੀ ਫੌਜਾਂ ਦੇਸ਼ ਦੀ ਪ੍ਰਭੂਸੱਤਾ ਦੀ ਸੁਰੱਖਿਆ ਕਰਨ ਲਈ ਵਚਨਬੱਧ-ਰਾਸ਼ਟਰਪਤੀ


ਭਾਰਤੀ ਹਵਾਈ ਫੌਜ ਕਿਸੇ ਵੀ ਖ਼ਤਰੇ ਦਾ ਮੁਕਾਬਲਾ ਕਰਨ ਦੇ ਪੂਰੀ ਤਰ੍ਹਾਂ ਸਮਰੱਥ-ਏਅਰ ਚੀਫ਼ ਮਾਰਸ਼ਲ ਬੀਰੇਂਦਰ ਸਿੰਘ ਧਨੋਆ
ਹਲਵਾਰਾ ਵਿਖੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਅਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੀਤਾ ਸਵਾਗਤ
ਹਲਵਾਰਾ, 22 ਮਾਰਚ (ਦਲਜੀਤ ਸਿੰਘ ਰੰਧਾਵਾ )-ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਦ੍ਰਿੜਤਾ ਨਾਲ ਕਿਹਾ ਹੈ ਕਿ ਭਾਰਤੀ ਫੌਜਾਂ ਦੇਸ਼ ਦੀ ਪ੍ਰਭਸੱਤਾ ਦੀ ਸੁਰੱਖਿਆ ਕਰਨ ਲਈ ਵਚਨਬੱਧ ਹਨ। ਜੇਕਰ ਦੇਸ਼ ਨੂੰ ਕੋਈ ਵੀ ਖ਼ਤਰਾ ਦਰਪੇਸ਼ ਆਉਂਦਾ ਹੈ ਤਾਂ ਉਸ ਦਾ ਮੁਕਾਬਲਾ ਕਰਨ ਲਈ ਸੁਰੱਖਿਆ ਫੌਜਾਂ ਪੂਰੀ ਤਰ੍ਹਾਂ ਸਮਰੱਥ ਹਨ। ਉਹ ਅੱਜ ਸਥਾਨਕ ਏਅਰ ਫੋਰਸ ਸਟੇਸ਼ਨ ਵਿਖੇ ਹਵਾਈ ਫੌਜ ਦੀ 51 ਸੁਕੈਡਰਨ ਅਤੇ 230 ਸਿਗਨਲ ਯੂਨਿਟ ਨੂੰ ਕਰਮਵਾਰ 'ਰਾਸ਼ਟਰਪਤੀ ਸਟੈਂਡਰਡ' ਅਤੇ 'ਰਾਸ਼ਟਰਪਤੀ ਕਲਰ' ਸਨਮਾਨ (ਨਿਸ਼ਾਨ) ਪ੍ਰਦਾਨ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ।
ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਭਾਰਤੀ ਫੌਜਾਂ ਖਾਸ ਕਰਕੇ ਹਵਾਈ ਫੌਜ ਦਾ ਇਤਿਹਾਸ ਬਹੁਤ ਹੀ ਗੌਰਵਸ਼ਾਲੀ ਹੈ। ਉਨ੍ਹਾਂ ਕਿਹਾ ਕਿ ਭਾਰਤ, ਜਿੱਥੇ ਇੱਕ ਪਾਸੇ ਵਿਸ਼ਵ ਦੀ ਆਰਥਿਕ ਮਹਾਂ ਸ਼ਕਤੀ ਬਣ ਕੇ ਉਭਰ ਰਿਹਾ ਹੈ, ਉਥੇ ਹੀ ਵਿਸ਼ਵ ਵਿੱਚ ਸ਼ਾਂਤੀ ਦੀ ਬਹਾਲੀ ਦਾ ਵੀ ਹਾਮੀ ਹੈ। ਪਰ ਜੇਕਰ ਦੇਸ਼ ਨੂੰ ਕੋਈ ਵੀ ਖ਼ਤਰਾ ਦਰਪੇਸ਼ ਆਉਂਦਾ ਹੈ ਤਾਂ ਉਸ ਦਾ ਮੁਕਾਬਲਾ ਕਰਨ ਲਈ ਦੇਸ਼ ਦੀਆਂ ਫੌਜਾਂ ਪੂਰੀ ਤਰ੍ਹਾਂ ਸਮਰੱਥ ਅਤੇ ਹਰ ਸਮੇਂ ਤਿਆਰ-ਬਰ-ਤਿਆਰ ਹਨ ਅਤੇ ਦੇਸ਼ ਦੀ ਪ੍ਰਭੂਸੱਤਾ ਦੀ ਸੁਰੱਖਿਆ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਉਨ੍ਹਾਂ ਨੇ 51 ਸੁਕੈਡਰਨ ਅਤੇ 230 ਸਿਗਨਲ ਯੂਨਿਟ ਦੇ ਲਾਮਿਸਾਲ ਕਾਰਗੁਜ਼ਾਰੀ ਵਾਲੇ ਇਤਿਹਾਸ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹਨਾਂ ਦੋਵੇਂ ਯੂਨਿਟਾਂ ਨੇ ਪਿਛਲੇ ਸਮੇਂ ਦੌਰਾਨ ਦੇਸ਼ ਸੇਵਾ ਵਿੱਚ ਵਿਲੱਖਣ ਯੋਗਦਾਨ ਪਾਇਆ ਹੈ, ਜਿਸ ਦੀ ਦੇਸ਼ ਸ਼ਲਾਘਾ ਕਰਦਾ ਹੈ। ਦੋਵਾਂ ਯੂਨਿਟਾਂ ਕੋਲ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਦੀ ਵਿਸ਼ੇਸ਼ ਮੁਹਾਰਤ ਹਾਸਿਲ ਹੈ। ਉਨ੍ਹਾਂ ਕਿਹਾ ਕਿ ਭਾਰਤੀ ਹਵਾਈ ਫੌਜ ਨੇ ਦੇਸ਼ ਅਤੇ ਵਿਦੇਸ਼ਾਂ ਦੀ ਧਰਤੀ 'ਤੇ ਲਾਮਿਸਾਲ ਕਾਰਗੁਜ਼ਾਰੀ ਦਿਖਾ ਕੇ ਦੇਸ਼ ਦੇ ਅਤੇ ਆਪਣੇ ਕੱਦ ਨੂੰ ਹੋਰ ਉੱਚਾ ਕੀਤਾ ਹੈ। ਇਸ ਤੋਂ ਇਲਾਵਾ ਹਵਾਈ ਫੌਜ ਵੱਲੋਂ ਕੁਦਰਤੀ ਆਪਦਾਵਾਂ ਮੌਕੇ ਮਨੁੱਖਤਾ ਦੀ ਭਲਾਈ ਲਈ ਵੀ ਅੱਗੇ ਹੋ ਕੇ ਲੜਾਈ ਲੜੀ ਗਈ ਹੈ।
ਉਨ੍ਹਾਂ 1950 ਵਿੱਚ ਸਥਾਪਤ ਕੀਤੇ ਗਏ ਹਵਾਈ ਅੱਡਾ ਹਲਵਾਰਾ ਦੀ ਕਾਰਗੁਜ਼ਾਰੀ ਦੀ ਵੀ ਪ੍ਰਸੰਸ਼ਾ ਕਰਦਿਆਂ ਦੱਸਿਆ ਕਿ ਸਾਲ 1965 ਅਤੇ 1971 ਦੀਆਂ ਲੜਾਈਆਂ ਵਿੱਚ ਇਸ ਹਵਾਈ ਅੱਡੇ ਅਤੇ ਇਥੇ ਬੈਠੀਆਂ ਫੌਜਾਂ ਨੇ ਮਹੱਤਵਪੂਰਨ ਯੋਗਦਾਨ ਪਾਇਆ ਸੀ। ਇਸ ਮੌਕੇ ਉਨ੍ਹਾਂ ਸਨਮਾਨਿਤ ਕੀਤੀਆਂ ਗਈਆਂ ਦੋਵੇਂ ਯੂਨਿਟਾਂ ਬਾਰੇ ਇੱਕ ਕਿਤਾਬਚਾ ਵੀ ਰਿਲੀਜ਼ ਕੀਤਾ।
ਸਮਾਗਮ ਦੌਰਾਨ ਹਵਾਈ ਫੌਜ ਦੀ 'ਏਅਰ ਫੋਰਸ ਏਅਰ ਵਾਰੀਅਰਜ਼ ਡਰਿੱਲ ਟੀਮ' ਅਤੇ ਸੁਖੋਈ ਸਮੇਤ ਵੱਖ-ਵੱਖ ਲੜਾਕੂ ਜਹਾਜ਼ਾਂ ਨੇ ਹੈਰਤਅੰਗੇਜ਼ ਹਵਾਈ ਕਰਤੱਬ ਦਿਖਾ ਕੇ ਸਮੂਹ ਹਾਜ਼ਰੀਨ ਨੂੰ ਭਾਰਤੀ ਹਵਾਈ ਫੌਜ ਦੀ ਕਾਬਲੀਅਤ ਤੋਂ ਰੂ-ਬਰੂ ਕਰਵਾਇਆ ਅਤੇ ਮਨੋਰੰਜਨ ਕੀਤਾ। ਇਸ ਮੌਕੇ ਉਨ੍ਹਾਂ ਹਵਾਈ ਫੌਜ ਵੱਲੋਂ ਲਗਾਈ ਗਈ ਇੱਕ ਫੋਟੋ ਪ੍ਰਦਰਸ਼ਨੀ ਵੀ ਦੇਖੀ।
ਸਮਾਗਮ ਉਪਰੰਤ ਹਵਾਈ ਫੌਜ ਦੇ ਮੁੱਖੀ ਏਅਰ ਚੀਫ਼ ਮਾਰਸ਼ਨ ਸ੍ਰ. ਬੀਰੇਂਦਰ ਸਿੰਘ ਧਨੋਆ ਨੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਭਾਰਤੀ ਹਵਾਈ ਫੌਜ ਕਿਸੇ ਵੀ ਖ਼ਤਰੇ ਦਾ ਮੁਕਾਬਲਾ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ, ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤ ਫੌਜ ਡੋਕਲਾਮ ਸਮੇਤ ਕਿਸੇ ਵੀ ਖਿੱਤੇ ਵਿੱਚ ਚੀਨ ਦੇ ਮੁਕਾਬਲੇ ਜਿਆਦਾ ਮਜ਼ਬੂਤ ਸਥਿਤੀ ਵਿੱਚ ਹੈ। ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਚੀਨ ਦੇ ਫੌਜੀ ਹਵਾਈ ਉਪਕਰਨ ਭਾਰਤੀ ਰਾਡਾਰ ਸਿਸਟਮ ਦੀ ਪਹੁੰਚ ਤੋਂ ਬਾਹਰ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਭਵਿੱਖ ਵਿੱਚ ਭਾਰਤੀ ਹਵਾਈ ਫੌਜ ਨੂੰ ਕੋਈ 'ਸਰਜੀਕਲ ਸਟਰਾਈਕ' ਕਰਨ ਬਾਰੇ ਕਿਹਾ ਜਾਂਦਾ ਹੈ ਤਾਂ ਉਹ ਇਸ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ। ਪੱਤਰਕਾਰਾਂ ਵੱਲੋਂ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਭਾਰਤੀ ਹਵਾਈ ਫੌਜ ਨੂੰ ਹੋਰ ਮਜ਼ਬੂਤ ਕਰਨ ਲਈ ਜਿੱਥੇ 40 ਰਾਫੇਲ ਜਹਾਜ਼ਾਂ ਦੀ ਖਰੀਦ ਕੀਤੀ ਜਾ ਰਹੀ ਹੈ, ਉਥੇ ਹੀ ਹੋਰ ਸਾਜੋ ਸਮਾਨ ਵੀ ਉੱਚ ਤਕਨੀਕ ਨਾਲ ਲੈੱਸ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਪਹੁੰਚਣ 'ਤੇ ਰਾਸ਼ਟਰਪਤੀ ਸ੍ਰੀ ਕੋਵਿੰਦ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਵੀ. ਪੀ. ਸਿੰਘ ਬਦਨੌਰ, ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਹਵਾਈ ਫੌਜ ਦੇ ਮੁੱਖੀ ਏਅਰ ਚੀਫ਼ ਮਾਰਸ਼ਲ ਸ੍ਰ. ਬੀਰੇਂਦਰ ਸਿੰਘ ਧਨੋਆ, ਹਵਾਈ ਫੌਜ ਦੇ ਪੱਛਮੀ ਕਮਾਨ ਦੇ ਮੁੱਖੀ ਏਅਰ ਮਾਰਸ਼ਲ ਕੈਪਟਨ ਹਰੀ ਕੁਮਾਰ, ਵਿਧਾਇਕ ਰਾਏਕੋਟ ਸ੍ਰ. ਜਗਤਾਰ ਸਿੰਘ ਹਿੱਸੋਵਾਲ, ਡਵੀਜ਼ਨਲ ਕਮਿਸ਼ਨਰ ਸ੍ਰੀ ਵੀ. ਕੇ. ਮੀਨਾ, ਆਈ. ਜੀ. ਸ੍ਰੀ ਅਰਪਿਤ ਸ਼ੁਕਲਾ, ਡੀ. ਆਈ. ਜੀ. ਲੁਧਿਆਣਾ ਰੇਂਜ ਸ੍ਰ. ਜੀ. ਐੱਸ. ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਜ਼ਿਲ੍ਹਾ ਪੁਲਿਸ ਮੁੱਖੀ ਸ੍ਰ. ਸੁਰਜੀਤ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech