20

July 2018
ਇਸਤਰੀ ਅਕਾਲੀ ਦਲ ਦੀ ਜਿਲ੍ਹਾ ਪ੍ਰਧਾਨ ਬੀਬੀ ਵਿਰਕ ਵਲੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ।ਲੋਕ ਇਨਸਾਫ ਪਾਰਟੀ ਨੇ ਕਿਸ਼ਨ ਪੱਖੋਕੇ ਨੂੰ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਾਇਆਏਸ਼ੀਆਈ ਖੇਡਾਂ ਲਈ ਭਾਰਤੀ ਸਾਈਕਲਿੰਗ ਟੀਮ ਦਾ ਐਲਾਨ ਜਿਲ੍ਹਾ ਸਿੱਖਿਆ ਅਫਸਰ ਨੇ ਮੈਡਮ ਦਲਜੀਤ ਕੌਰ ਨੂੰ ਕੀਤਾ ਸਨਮਾਨਿਤਨੀਂਦ ਨਾ ਆਉਣਾ, ਸਟਰਿਸ, ਬਲੱਡ ਸ਼ੂਗਰ, ਬਲੱਡ ਪ੍ਰੈਸ਼ਰ ਪ੍ਰੇਸ਼ਾਨ ਰੋਗੀਆਂ ਲਈ ਸਾਵਧਾਨੀਆਂ //ਸਤਵਿੰਦਰ ਕੌਰ ਸੱਤੀ-(ਕੈਲਗਰੀ)- ਕੈਨੇਡਾ"ਭਗਤ ਪੂਰਨ ਸਿੰਘ" ਗੀਤ ਦਾ ਪੋਸਟਰ ਡਾ: ਇੰਦਰਜੀਤ ਕੌਰ ਪਿੰਗਲਵਾੜਾ ਵੱਲੋਂ ਲੋਕ ਅਰਪਣ ਲੇਖਿਕਾ ਡਾ. ਸੁਖਵੀਰ ਕੌਰ ਸਰਾਂ ਦੇ ਪਲੇਠੇ ਕਾਵਿ-ਸੰਗ੍ਰਹਿ “ਦੇਖਣਾ ਹੈ ਚੰਨ“ 'ਤੇਗਾਇਕੀ ਅਤੇ ਗੀਤਕਾਰੀ ਦਾ ਠਾਠਾਂ ਮਾਰਦਾ ਧੜੱਲੇਦਾਰ ਦਰਿਆ-- ਹਾਕਮ ਬਖਤੜੀ ਵਾਲਾ ਬੱਚਿਆਂ ਦਾ ਡੇਗੂ ਤੌ ਰੱਖੌ ਬਚਾਅ–ਡਾਂ ਰੰਧਾਵਾ।ਬਾਦਲ ਪਰਿਵਾਰ ਦੀ ਭਾਜਪਾ ਪ੍ਰਤੀ ਵਫਾਦਾਰੀ ਕੌਂਮੀ ਗੈਰਤ ਦਾ ਘਾਣ
Article

ਖੇਤੀ ਕਰਜ਼ਾ ਮੁਆਫ਼ੀ ਯੋਜਨਾ ਦਾ ਜ਼ਿਲ•ੇ ਦੇ 13,267 ਕਿਸਾਨਾਂ ਨੂੰ ਮਿਲਿਆ ਲਾਭ-ਡਾ: ਹਰਜੋਤ ਕਮਲ

April 12, 2018 10:30 PM

ਖੇਤੀ ਕਰਜ਼ਾ ਮੁਆਫ਼ੀ ਯੋਜਨਾ ਦਾ ਜ਼ਿਲ•ੇ ਦੇ 13,267 ਕਿਸਾਨਾਂ ਨੂੰ ਮਿਲਿਆ ਲਾਭ-ਡਾ: ਹਰਜੋਤ ਕਮਲ
 ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦੇ ਕਰੀਬ 51.12 ਕਰੋੜ ਰੁਪਏ ਦੇ ਕਰਜ਼ ਹੋਏ ਮੁਆਫ਼
• ਕੈਪਟਨ ਸਰਕਾਰ ਕਿਸਾਨਾਂ, ਮਜ਼ਦੂਰਾਂ ਤੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ
ਮੋਗਾ 12 ਅਪ੍ਰੈਲ:ਕੁਲਜੀਤ ਸਿੰਘ
 ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਖੇਤੀ ਕਰਜ਼ਿਆਂ ਦੀ ਮੁਆਫ਼ੀ ਦੇ ਕੀਤੇ ਗਏ ਵਾਅਦੇ ਨੂੰ ਪੁਗਾਉਂਦਿਆਂ ਮੋਗਾ ਜ਼ਿਲ•ੇ ਦੇ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ 13,267 ਕਿਸਾਨਾਂ ਨੂੰ ਕਰਜ਼ ਮੁਆਫ਼ੀ ਦਾ 51 ਕਰੋੜ 12 ਲੱਖ 48 ਹਜ਼ਾਰ ਰੁਪਏ ਦਾ ਲਾਭ ਦਿੱਤਾ ਜਾ ਚੁੱਕਾ ਹੈ ਅਤੇ ਬਾਕੀ ਰਹਿੰਦੇ ਕਿਸਾਨਾਂ ਨੂੰ ਵੀ ਕਰਜ਼ਾ ਮੁਆਫ਼ੀ ਦਾ ਲਾਭ ਜਲਦ ਦਿੱਤਾ ਜਾਵੇਗਾ।
 ਵਿਧਾਇਕ ਮੋਗਾ ਡਾ: ਹਰਜੋਤ ਕਮਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿ ਕੈਪਟਨ ਸਰਕਾਰ ਕਿਸਾਨਾਂ, ਮਜ਼ਦੂਰਾਂ ਤੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ।ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕੀਤਾ ਜਾਵੇਗਾ।
 ਡਾ: ਹਰਜੋਤ ਕਮਲ ਨੇ ਜ਼ਿਲ•ੇ ਦੇ ਢਾਈ ਏਕੜ ਤੋਂ ਉੱਪਰ ਅਤੇ 5 ਏਕੜ ਤੱਕ ਵਾਲੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਪਹਿਲੇ ਪੜਾਅ ਵਿੱਚ ਢਾਈ ਏਕੜ ਤੋਂ ਘੱਟ ਵਾਲੇ ਕਿਸਾਨਾਂ ਦੇ ਖੇਤੀ ਕਰਜ਼ੇ ਮੁਆਫ਼ ਕਰਨ ਦੀ ਪ੍ਰਕਿਰਿਆ ਤੋਂ ਬਾਅਦ, ਉਨ•ਾਂ ਦੇ ਮਾਮਲਿਆਂ ਨੂੰ ਮੁਆਫ਼ੀ ਪ੍ਰਕਿਰਿਆ ਅਧੀਨ ਲਿਆਂਦਾ ਜਾ ਰਿਹਾ ਹੈ ਅਤੇ ਉਨ•ਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ। ਉਨ•ਾਂ ਆਖਿਆ ਕਿ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਖੇਤੀ ਕਰਜ਼ੇ ਦੀ ਮੁਆਫ਼ੀ ਦੇ ਫ਼ੈਸਲੇ ਨੂੰ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ ਹੀ ਅਮਲੀ ਜਾਮਾ ਪਹਿਨਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਸੀ ਤੇ ਹੁਣ ਤੱਕ ਚਾਰ ਅਜਿਹੇ ਸਮਾਗਮ ਕਰਕੇ ਕਿਸਾਨਾਂ ਨੂੰ ਖੇਤੀ ਕਰਜ਼ਿਆਂ ਤੋਂ ਰਾਹਤ ਦਿੱਤੀ ਵੀ ਜਾ ਚੁੱਕੀ ਹੈ। ਵਿਧਾਇਕ ਨੇ ਇਸ ਮਾਮਲੇ 'ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਆਲੋਚਨਾ ਨੂੰ ਨਿਰੋਲ ਰਾਜਨੀਤਕ ਸਵਾਰਥ ਕਰਾਰ ਦਿੱਤਾ। ਉਨ•ਾਂ ਕਿਹਾ ਕਿ 10 ਸਾਲ ਤੱਕ ਪੰਜਾਬ ਵਿੱਚ ਲਗਾਤਾਰ ਰਾਜ ਕਰਨ ਵਾਲੀ ਪਿਛਲੀ ਸਰਕਾਰ ਜੋ ਕਿ ਆਪਣੇ ਆਪ ਨੂੰ ਸਭ ਤੋਂ ਵਧੇਰੇ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਸੀ, ਵੀ ਕਿਸਾਨਾਂ ਨੂੰ ਇਹ ਰਾਹਤ ਦੇਣ ਵਿੱਚ ਨਾਕਾਮ ਰਹੀ। ਹੁਣ ਉਸੇ ਪਾਰਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਫ਼ੈਸਲੇ ਦੀ ਬੇਲੋੜੀ ਅਲੋਚਨਾ ਕਰਕੇ, ਆਪਣੀ ਕਿਸਾਨ ਵਿਰੋਧੀ ਸੋਚ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜ਼ਿਲ•ਾ ਰਜਿਸਟਰਾਰ ਸਹਿਕਾਰੀ ਸਭਾਵਾਂ ਭੁਪਿੰਦਰ ਸਿੰਘ ਨੇ ਦੱਸਿਆ ਕਿ ਢਾਈ ਏਕੜ ਤੋਂ ਘੱਟ ਵਾਲੇ ਯੋਗ ਪਾਏ ਗਏ ਕਿਸਾਨਾਂ ਦੇ ਖੇਤੀ ਕਰਜ਼ ਦੀ ਰਾਸ਼ੀ ਕਰਜ਼ਾ ਮੁਆਫ਼ੀ ਦੇ ਘੇਰੇ ਵਿੱਚ ਆ ਗਈ ਹੈ, ਜਦਕਿ ਪੰਜ ਏਕੜ ਤੱਕ ਵਾਲੇ ਕਿਸਾਨਾਂ ਦੀ ਮੁਆਫ਼ੀ ਪ੍ਰਕਿਰਿਆ ਵੀ ਪ੍ਰਗਤੀ ਅਧੀਨ ਹੈ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech