22

May 2018
ਕਿਸਾਨ ਖੁਦਕਸ਼ੀਆਂ ਦਾ ਰਾਹ ਤਿਆਗ ਕੇ ਆਪਣੀ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਦ੍ਰਿੜ ਇਰਾਦੇ, ਹੌਸਲੇ ਅਤੇ ਹਿੰਮਤ ਨਾਲ ਬਿਹਤਰ ਯਤਨ ਕਰਨ-ਡਾ: ਹਰਜੋਤ ਕਮਲਵਾਤਾਵਰਣ ਪ੍ਰੇਮੀਆਂ ਵੱਲੋਂ ਪੰਜਾਬ ਦੇ ਪਾਣੀਆਂ ਬਾਰੇ ਵਾਇ੍ਹਟ ਪੇਪਰ ਜਾਰੀ ਕਰਨ ਦੀ ਮੰਗਬੰਦਗੀ //ਹੀਰਾ ਸਿੰਘ ਤੂਤਇੰਗਲੈਂਡ ਵਿੱਚ ਪਿੰਕ ਸਿਟੀ ਹੇਜ਼ ਵਿਖੇ ਅਸ਼ੋਕ ਬਾਂਸਲ ਮਾਨਸਾ ਦਾ ਸਨਮਾਨਕੁਝ ਦੀਪ//ਹੀਰਾ ਸਿੰਘ ਤੂਤਔਰਤ ਮਮਤਾ ਦੀ ਮੂਰਤ//ਖੁਸ਼ਦੀਪ ਕੌਰਪੰਜਾਬ ਪੁਲਿਸ ਨਿਰਦੋਸ਼ ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਨਾਲ ਦਹਿਸ਼ਤ ਦਾ ਮਾਹੌਲ ਸਿਰਜ ਰਹੀ ਹੈਮਾਂ ਦਿਵਸ ਤੇ ਵਿਸ਼ੇਸ਼ :- ਸਰਬਜੀਤ ਕੌਰ ਹਾਜੀਪੁਰ (ਸ਼ਾਹਕੋਟ )ਪਹਿਲਾ ਮਾਂ ਦਿਵਸ ਦਿਵਸ 1908 ਤੋਂ ਹੋਂਦ ਵਿੱਚ ਆਇਆ / ਗੁਰਭਿੰਦਰ ਸਿੰਘ ਗੁਰੀਐਨ ਆਰ ਆਈ ਪਰਿਵਾਰ ਵੱਲੋ ਭੁੱਲਰ ਸਕੂਲ ਦੇ ੪੦੦ ਵਿਦਿਆਰਥੀਆ ਨੂੰ ਲਿਖਣ ਸਮੱਗਰੀ ਵੰਡੀ
Punjabi

*ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖਾਲਸਾਈ ਜਾਹੋ ਜਲਾਲ ਨਾਲ ਦਿੱਲੀ ਲਈ ਹੋਇਆ ਰਵਾਨਾ।

April 23, 2018 11:21 PM

*ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖਾਲਸਾਈ ਜਾਹੋ ਜਲਾਲ ਨਾਲ ਦਿੱਲੀ ਲਈ ਹੋਇਆ ਰਵਾਨਾ।
*ਸ਼੍ਰੋਮਣੀ ਕਮੇਟੀ ਪ੍ਰਧਾਨ ਲੋਂਗੋਵਾਲ, ਨਿਹੰਗ ਮੁਖੀ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰਾਂ ਸਮੇਤ ਕਈ ਅਹਿਮ ਸ਼ਖਸ਼ੀਅਤਾਂ ਨੇ ਕੀਤੀ ਸ਼ਮੂਲੀਅਤ।


ਸ਼੍ਰੀ ਅਨੰਦਪੁਰ ਸਾਹਿਬ, 23 ਅਪ੍ਰੈਲ(ਦਵਿੰਦਰਪਾਲ ਸਿੰਘ/ਅੰਕੁਸ਼): ਸੁਲਤਾਨ-ਉਲ-ਕੌਮ ਅਤੇ ਕੌਮ ਦੇ ਮਹਾਨ ਜਰਨੈਲ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਦਿਹਾੜੇ ਦੀ 300 ਸਾਲਾ ਸ਼ਤਾਬਦੀ ਨੂੰ ਸਮਰਪਿਤ ਬੀਤੇ ਕਲ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਰਵਾਨਾ ਹੋਇਆ ਵਿਸ਼ਾਲ ਨਗਰ ਕੀਰਤਨ ਦੇਰ ਰਾਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ, ਰਾਤ ਦੇ ਪੜਾਅ ਉਪਰੰਤ ਅੱਜ ਸਵੇਰੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਹੋਏ ਜਿਸ ਵਿਚ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ, ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੌੜੀ, ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮੈਂਬਰ ਪ੍ਰਿੰ:ਸੁਰਿੰਦਰ ਸਿੰਘ, ਮੈਂਬਰ ਦਲਜੀਤ ਸਿੰਘ ਭਿੰਡਰ, ਚਰਨਜੀਤ ਸਿੰਘ ਜੀ ਕਾਲੇਵਾਲ, ਬੀਬੀ ਰਣਜੀਤ ਕੌਰ, ਗੁਰਬਖਸ਼ ਸਿੰਘ ਖ਼ਾਲਸਾ, ਵਧੀਕ ਸਕੱਤਰ ਡਾ:ਪਰਮਜੀਤ ਸਿੰਘ ਸਰੋਆ, ਸੂਚਨਾ ਅਫਸਰ ਹਰਦੇਵ ਸਿੰਘ, ਮੈਨੇਜਰ ਜਸਬੀਰ ਸਿੰਘ ਸਮੇਤ ਕਈ ਅਹਿਮ ਸ਼ਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। 
              ਇਸਤੋਂ ਬਾਅਦ ਖਾਲਸਾਈ ਜਾਹੋ-ਜਲਾਲ ਅਤੇ ਜੈਕਾਰਿਆਂ ਦੀ ਗੂੰਜ ਨਾਲ ਵਿਸ਼ਾਲ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਕੀਤਾ ਗਿਆ। ਜੋ ਕਿ ਪੜਾਅ ਦਰ ਪੜਾਅ ਹੁੰਦਾ ਹੋਇਆ ਅੱਜ ਫਤਿਹਗੜ੍ਹ ਸਾਹਿਬ ਪਹੁੰਚੇਗਾ ਅਤੇ 26 ਅਪ੍ਰੈਲ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਦਿੱਲੀ ਵਿਖੇ ਸੰਪੰਨ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਸਾਹਿਬ 'ਚ ਸ਼ੁਸ਼ੋਭਿਤ ਕੀਤਾ ਗਿਆ। ਗੁਰੂ ਸਾਹਿਬ ਨਾਲ ਸੰਬੰਧਤ ਇਤਿਹਾਸਕ ਸ਼ਸ਼ਤਰਾਂ ਵਾਲੀਆਂ ਦੋ ਬੱਸਾਂ ਵੀ ਇਸ ਨਗਰ ਕੀਰਤਨ ਦੀ ਸ਼ੌਭਾ ਵਧਾ ਰਹੀਆਂ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਸਿਖ ਸੰਗਤਾਂ ਨੂੰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਦੀ ਵਧਾਈ ਦਿੰਦਿਆਂ ਕੌਮ ਦੇ ਇਸ ਮਹਾਨ ਜਰਨੈਲ ਵਲੋਂ ਬਿਖੜੇ ਸਮੇਂ ਵਿਚ ਖਾਲਸਾ ਪੰਥ ਦੀ ਚੜਦੀਕਲਾ ਲਈ ਪਾਏ ਯੋਗਦਾਨ ਨੂੰ ਅਦੁੱਤੀ ਦੱਸਿਆ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਜਿੱਥੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਯਾਦਗਾਰ ਢੰਗ ਨਾਮ ਮਨਾਉਣ ਲਈ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਦੇ ਉਪਰਾਲੇ ਨੂੰ ਸਲਾਹਿਆ Àੁੱਥੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਇਤਿਹਾਸ ਤੋਂ ਵੀ ਜਾਣੂ ਕਰਵਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਮੋਹਨ ਸਿੰਘ ਬਾਰਨ, ਸੰਦੀਪ ਸਿੰਘ ਕਲੋਤਾ, ਸਾਬਕਾ ਮੈਨੇਜਰ ਰਣਬੀਰ ਸਿੰਘ ਕਲੋਤਾ, ਹਰਜੀਤ ਸਿੰਘ ਅਚਿੰਤ, ਗਿ:ਜਸਬੀਰ ਸਿੰਘ, ਦਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜਰ ਸਨ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech