19

October 2018
Punjabi

ਸੈਸ਼ਨ 2018-19 ਲਈ ਖ਼ਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਦਾ ਪ੍ਰਾਸਪੈਕਟਸ ਹੋਇਆ ਰਲੀਜ਼।

May 14, 2018 06:48 PM

ਸੈਸ਼ਨ 2018-19 ਲਈ ਖ਼ਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਦਾ ਪ੍ਰਾਸਪੈਕਟਸ ਹੋਇਆ ਰਲੀਜ਼।
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਵੱਲੋਂ ਕੀਤਾ ਗਿਆ ਰਲੀਜ਼।
ਸ੍ਰੀ ਅਨੰਦਪੁਰ ਸਾਹਿਬ, 14 ਮਈ (ਦਵਿੰਦਰਪਾਲ ਸਿੰਘ/ਅੰਕੁਸ਼) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮਟੀ ਅਧੀਨ ਚੱਲ ਰਹੇ, ਨੈਕ ਵੱਲੋਂ ਏ ਗਰੇਡ ਅਤੇ ਯੂ.ਜੀ.ਸੀ. ਵੱਲੋਂ ਕਾਲਜ ਵਿਦ ਪੋਟੈਨਸ਼ੀਅਲ ਫ਼ਾਰ ਐਕਸੀਲੈਂਸ ਦਾ ਖਿਤਾਬ ਪ੍ਰਾਪਤ ਸ੍ਰੀ ਗੁਰੂ ਤੇਗ ਬਹਾਦਰ ਖਾਕਾਲਜ, ਸ੍ਰੀ ਅਨੰਦਪੁਰ ਸਾਹਿਬ ਦਾ ਸ਼ੈਸ਼ਨ 2018-19 ਦਾ ਪ੍ਰਾਸਪੈਕਟਸ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਵੱਲੋਂ ਰਲੀਜ਼ ਕੀਤਾ ਗਿਆ। ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, ਸਕੱਤਰ ਸਿੱਖਿਆ ਸ੍ਰ. ਅਵਤਾਰ ਸਿੰਘ ਸੈਂਪਲਾ, ਡਾਇਰੈਕਟਰ ਸਿੱਖਿਆ ਡਾ. ਜਤਿੰਦਰ ਸਿੰਘ ਸਿੱਧੂ, ਅਸਿਸੈਂਟ ਡਾਇਰੈਕਟਰ ਸਿੱਖਿਆ ਪ੍ਰੋ. ਪ੍ਰਭਜੀਤ ਸਿੰਘ ਅਤੇ  ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਹਾਜ਼ਰ ਸਨ।  ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਇਹ ਸੰਸਥਾ ਆਪਣੇ 50ਵੇਂ ਵਰੇ ਵਿੱਚ ਪ੍ਰਵੇਸ਼ ਕਰ ਚੁੱਕੀ ਹੈ ਜੋ ਕਿ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨਾਂ ਆਖਿਆ ਕਿ ਬੀਤੇ ਸਮੇਂ ਵਿੱਚ ਇਸ ਮਿਆਰੀ ਸੰਸਥਾ ਵੱਲੋਂ ਅਕਾਦਮਿਕ, ਧਾਰਮਿਕ ਅਤੇ ਸਭਿਆਚਾਰਕ ਖੇਤਰ ਵਿੱਚ ਮਾਣ-ਮੱਤੀਆ ਪ੍ਰਾਪਤੀਆਂ ਕੀਤੀਆਂ ਗਈਆਂ ਹਨ ਜਿਸ ਸਦਕਾ ਇਹ ਕਾਲਜ ਪੰਜਾਬ ਹੀ ਨਹੀਂ ਬਲਕਿ ਭਾਰਤ ਦੇ ਨਾਂਮਵਰ ਕਾਲਜਾਂ ਵਿੱਚ ਆਪਣਾ ਨਾਮ ਸ਼ਾਮਿਲ ਕਰ ਚੁੱਕਾ ਹੈ। ਇਸ ਦੌਰਾਨ ਡਾ. ਜਤਿੰਦਰ ਸਿੰਘ ਸਿੱਧੂ ਡਾਇਰੈਕਟਰ ਸਿੱਖਿਆ ਐਸ.ਜੀ.ਪੀ.ਸੀ. ਨੇ ਦੱਸਿਆ ਕਿ  ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ  ਕਾਲਜ ਵਿੱਚ ਕਈ ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ ਤਾਂ ਜੋ ਸ੍ਰੀ ਅਨੰਦਪੁਰ ਸਾਹਿਬ ਅਤੇ ਇਸ ਦੇ ਨਾਲ ਲੱਗਦੇ ਹਿਮਾਚਲ ਦੇ ਵਿਦਿਆਰਥੀ ਇਸ ਸੰਸਥਾ ਵਿੱਚ ਉਚੇਰੀ ਵਿੱਦਿਆ ਪ੍ਰਾਪਤ ਕਰਕੇ ਆਪਣਾ ਉਜਵਲ ਭਵਿੱਖ ਬਣਾ ਸਕਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਜਗਦੀਸ਼ ਸਿੰਘ, ਡਾ. ਮਲਕੀਤ ਸਿੰਘ, ਡਾ. ਰਵਿੰਦਰ ਸਿੰਘ ਰੇਖੀ ਅਤੇ ਪ੍ਰੋ. ਸੁਰੇਂਦਰ ਕੁਮਾਰ ਹਾਜ਼ਰ ਸਨ। ਇਹ ਜਾਣਕਾਰੀ ਕਾਲਜ ਦੇ ਪੀ.ਆਰ.ਓ. ਪ੍ਰੋ. ਅਵਾਤਰ ਸਿੰਘ ਨੇ ਦਿੱਤੀ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech