24

September 2018
ਸਾਡੇ ਹੱਕ //ਹੀਰਾ ਸਿੰਘ ਤੂਤਪਾਲੀਸਿਸਟਿਕ ਓਵਰੀ ਸਿੰਡਰੋਮ ਜਾਂ ਪਾਲੀਸਿਸਟਿਕ ਓਵੇਰੀਅਨ ਡਿਸੀਜ਼ //ਕਿਰਨਪ੍ਰੀਤ ਕੌਰਸ਼ਹੀਦ ਭਾਈ ਬਚਿੱਤਰ ਸਿੰਘ ਜੀ ਦਾ ਜਨਮ ਗੁਰੂ ਘਰ ਦੇ ਮਹਾਨ ਸ਼ਹੀਦ ਅਤੇ ਵਿਦਵਾਨਯੂ,ਕੇ ਵਿੱਚ ਸਿੱਖਾਂ ਦੇ ਘਰਾਂ ਤੇ ਛਾਪੇਮਾਰੀ ਲਈ ਭਾਰਤ ਸਰਕਾਰ ਦਾ ਝੂਠਾ ਪ੍ਰਾਪੇਗੰਡਾ ਜਿੰਮੇਵਾਰ -ਯੁਨਾਈਟਿਡ ਖਾਲਸਾ ਦਲ ਪੋਲਿੰਗ ਬੂਥ ਤੇ ਵੋਟਰ //ਪੋਲਿੰਗ ਬੂਥ ਤੇ ਵੋਟਰ ਕੈਮਰੇ ਦੀ ਅੱਖ ਨਾਲ ਤਸਵੀਰਾਂ ਵਿੱਚ ਜਾਨ ਪਾਉਂਦਾ “ਪ੍ਰਤਾਪ ਸਿੰਘ ਹੀਰਾ“ਬਲਾਕ ਸ਼ਾਹਕੋਟ ’ਚ ਬਲਾਕ ਸੰਮਤੀ ਅਤੇ ਜਿਲ੍ਹਾਂ ਪ੍ਰੀਸ਼ਦ ਚੋਣਾਂ ਅਮਨ-ਅਮਾਨ ਨਾਲ ਚੜ੍ਹੀਆ ਨੇਪੜੇਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਨਵੀਆਂ ਉਡਾਣਾਂਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਜੋੜੀ ਚਮਕਾਏਗੀ 'ਕਿਸਮਤ'//ਲੇਖਕ-ਹਰਜਿੰਦਰ ਿਸੰਘ ਜਵੰਦਾ ਕਵਿਤਾ //ਕਿਰਨਪ੍ਰੀਤ ਕੌਰ
Punjabi

ਝੋਨੇ ਦੇ ਆਗਾਮੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ-ਗੁਰਪ੍ਰੀਤ ਸਿੰਘ ਕਾਂਗੜ

May 15, 2018 04:52 PM

ਝੋਨੇ ਦੇ ਆਗਾਮੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ-ਗੁਰਪ੍ਰੀਤ ਸਿੰਘ ਕਾਂਗੜ


ਬਿਜਲੀ ਵਿਭਾਗ 'ਚ ਖਾਲੀ ਪਈਆਂ ਆਸਾਮੀਆਂ ਨੂੰ ਪੁਰ ਕਰਨ ਦੀ ਪ੍ਰਕਿਰਿਆ ਹੋਵੇਗੀ ਜਲਦ ਸ਼ੁਰੂ
 ਪਿੰਡ ਨੰਗਲ ਦੇ ਲੋਕਾਂ ਨੇ ਮੰਤਰੀ ਦਾ ਕੀਤਾ ਭਰਵਾਂ ਸਵਾਗਤ, ਮੰਤਰੀ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਮੋਗਾ 15ਮਈ:ਕੁਲਜੀਤ ਸਿੰਘ
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾਵੇਗੀ, ਤਾਂ ਜਂੋ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਤੋਂ ਲੈ ਕੇ ਫ਼ਸਲ ਦੇ ਪੱਕਣ ਤੱਕ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਜ਼ਿਲੇ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਨੰਗਲ ਵਿਖੇ ਸੀਨੀਅਰ ਕਾਂਗਰਸੀ ਆਗੂ ਜਗਸੀਰ ਸਿੰਘ ਨੰਗਲ ਵੱਲੋਂ ਬੀਤੇ ਦਿਨ ਰੱਖੇ ਗਏ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਕਿਸਾਨਾਂ ਦੀ ਆਰਥਿਕ ਦਸ਼ਾ ਸੁਧਾਰਨ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਦਾ ਕੀਤਾ ਗਿਆ ਵਾਅਦਾ ਵੀ ਪੂਰਾ ਕਰਨ ਲਈ ਯਤਨਸ਼ੀਲ ਹੈ। ਉਨਾਂ ਦੱਸਿਆ ਕਿ ਝੋਨੇ ਦੇ ਆਗਾਮੀ ਸੀਜ਼ਨ ਦੌਰਾਨ 12 ਹਜ਼ਾਰ ਮੈਗਾਵਾਟ ਬਿਜਲੀ ਦੀ ਲੋੜ ਹੈ, ਜਦ ਕਿ ਸਰਕਾਰ ਵੱਲੋਂ 13 ਹਜ਼ਾਰ ਮੈਗਾਵਾਟ ਬਿਜਲੀ ਦੇ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਡਿਊਟੀ 'ਚ ਕੋਤਾਹੀ ਵਰਤਣ ਵਾਲੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨਾਂ ਕਿਹਾ ਕਿ ਬਿਜਲੀ ਵਿਭਾਗ ਵਿੱਚ ਖਾਲੀ ਪਈਆਂ ਆਸਾਮੀਆਂ ਨੂੰ ਪੁਰ ਕਰਨ ਦੀ ਪ੍ਰਕਿਰਿਆ ਜਲਦ ਹੀ ਸ਼ੁਰੂ ਕੀਤੀ ਜਾਵੇਗੀ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜਗਸੀਰ ਸਿੰਘ ਨੰਗਲ ਨੇ ਮੰਤਰੀ ਨੂੰ ਪਿੰਡ ਪਹੁੰਚਣ 'ਤੇ ਜੀ ਆਇਆਂ ਕਿਹਾ ਅਤੇ ਹਲਕੇ ਤੇ ਪਿੰਡ ਨੂੰ ਬਿਜਲੀ ਸਬੰਧੀ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ। ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਇਨਾਂ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ, ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ, ਪ੍ਰਧਾਨ ਨਗਰ ਕੌਂਸਲ ਇੰਦਰਜੀਤ ਜਂੌਲੀ, ਜਗਸੀਰ ਸਿੰਘ ਮੰਗੇਵਾਲਾ, ਭੋਲਾ ਸਿੰਘ ਸਮਾਧ ਭਾਈ, ਜਗਦੀਸ਼ ਸਿੰਘ ਦੀਸ਼ਾ, ਬਲਵੀਰ ਸਿੰਘ, ਸੁਰਜੀਤ ਸਿੰਘ ਬੁਰਜ ਦੁੱਨਾ, ਹਰਨੇਕ ਸਿੰਘ, ਜੱਗਾ ਲੋਪੋ ਅਤੇ ਰਵੀ ਲੋਪੋ ਆਦਿ ਹਾਜ਼ਰ ਸਨ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech