News

ਲੰਡਨ ਵਿੱਚ ਰੋਸ ਮੁਜ਼ਾਹਰੇ ਦੀ ਕਾਮਯਾਬੀ ਲਈ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਵਲੋਂ ਸਿੱਖ ਸੰਗਤਾਂ ਦਾ ਧੰਨਵਾਦ

June 09, 2018 05:11 PM
General

ਲੰਡਨ ਵਿੱਚ ਰੋਸ ਮੁਜ਼ਾਹਰੇ ਦੀ ਕਾਮਯਾਬੀ ਲਈ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਵਲੋਂ ਸਿੱਖ ਸੰਗਤਾਂ ਦਾ ਧੰਨਵਾਦ


" 6 ਜੂਨ ਵਾਲੇ ਦਿਨ ਇੰਦਰਾ ਦਾ ਬੁੱਤ ਲਗਾਉਣਾ ਸਿੱਖ ਕੌਮ ਨੂੰ ਵੰਗਾਰ ਹੈ, ਪੰਜਾਬ ਭਰ ਦੇ ਸਿੱਖਾਂ ਨੂੰ ਬਰਗਾੜੀ ਪੁੱਜਣ ਦਾ ਸੱਦਾ"
ਲੰਡਨ - ਭਾਰਤ ਸਰਕਾਰ ਵਲੋਂ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਤੇ ਟੈਕਾਂ ਅਤੇ ਤੋਪਾਂ ਨਾਲ ਲੈਸ ਭਾਰਤੀ ਫੌਜ ਵਲੋਂ ਕੀਤਾ ਗਿਆ ਅੱਤ ਵਹਿਸ਼ੀ ਅੱਤਿਆਚਾਰ  ਸਿੱਖ ਤਵਾਰੀਖ ਵਿੱਚ ਤੀਜੇ ਖੂਨੀ ਘੱਲੂਘਾਰੇ ਵਜੋਂ ਜਾਣਿਆਂ ਜਾਂਦਾ ਹੈ ਅਤੇ ਇਸ ਭਿਅੰਕਰ ਕਹਿਰ ਨੂੰ ਸਿੱਖ ਕੌਮ ਭੁਲਾਉਣ ਵਾਸਤੇ ਕਦੇ ਸੋਚ ਵੀ ਨਹੀਂ ਸਕਦੀ ।ਇਸ ਕੌਮੀ ਦਰਦ ਅਤੇ ਜ਼ਖਮ ਨੂੰ ਸੂਰਜ ਬਣਾਉਂਦੀ ਹੋਈ, ਵੀਹਵੀਂ ਸਦੀ ਦੇ ਮਹਾਨ ਸਿੱਖ ,ਮਹਾਨ ਜਰਨੈਲ ਮਹਾਂਪੁਰਸ਼ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਸਮੇਤ ਭਾਰਤੀ ਫੌਜ ਨਾਲ ਜੂਝ ਕੇ ਸ਼ਹੀਦ ਹੋਏ ਉਹਨਾਂ ਦੇ ਸਾਥੀ ਸਿੰਘਾਂ ਦੀਆਂ ਸ਼ਹਾਦਤਾਂ ਨਾਲ ਸਿਰਜੇ ਗਏ ਅਜਾਦ ਸਿੱਖ ਰਾਜ ਲਈ ਜੱਦੋ ਜਹਿਦ ਜਾਰੀ ਰੱਖੇਗੀ । ਇਸ ਦਾ ਪ੍ਰਤੱਖ ਪ੍ਰਮਾਣ ਲੰਡਨ ਵਿੱਚ 3 ਜੂਨ ਐਤਵਾਰ ਨੂੰ 25 ਹਜ਼ਾਰ ਤੋਂ ਵੱਧ ਸਿੰਘ,ਸਿੰਘਣੀਆਂ ਵਲੋਂ ਕੀਤਾ ਰੋਸ ਮੁਜਾਹਰਾ ਹੈ । ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਯੂ,ਕੇ ਦੇ ਕੋਆਰਡੀਨੇਟਰਜ ਭਾਈ ਕੁਲਦੀਪ ਸਿੰਘ ਚਹੇੜੂ , ਭਾਈ ਲਵਸ਼ਿੰਦਰ ਸਿੰਘ ਡੱਲੇਵਾਲ , ਭਾਈ ਅਮਰੀਕ ਸਿੰਘ ਗਿੱਲ ਚੇਅਰਮੈਨ ਸਿੱਖ ਫੈਡਰੇਸ਼ਨ ਯੂ,ਕੇ ,ਭਾਈ ਨਿਰਮਲ ਸਿੰਘ ਸੰਧੂ ਪ੍ਰਧਾਨ ਯੂਨਾਈਟਿਡ ਖਾਲਸਾ ਦਲ ਯੂ,ਕੇ ,ਭਾਈ ਜਸਪਾਲ ਸਿੰਘ ਬੈਂਸ ਪ੍ਰਧਾਨ ਸ੍ਰæੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ,ਕੇ ਅਤੇ ਭਾਈ ਚਰਨ ਸਿੰਘ ਜਥੇਦਾਰ ਧਰਮਯੁੱਧ ਜਥਾ ਦਮਦਮੀ ਟਕਸਾਲ ਯੂ,ਕੇ ਵਲੋਂ  ਸਮੂਹ ਸਿੱਖ ਸੰਗਤਾਂ ,ਗੁਰਦਵਾਰਾ ਪ੍ਰਬੰਧਕ ਕਮੇਟੀਆਂ  ,ਸਮੁੱਚੇ ਮੀਡੀਏ ( ਖਾਸ ਕਰ ਕੇæਟੀ,ਵੀ  ਅਤੇ  ਉਸਦੇ ਮਾਲਕ ਜਗਜੀਤ ਸਿੰਘ ਜੀਤਾ ) ਅਤੇ ਸਿੱਖ ਸੰਸਥਾਵਾਂ ਵਿਸ਼ੇਸ਼ ਕਰਕੇ ਸਿੱਖ ਨੌਜਵਾਨਾਂ ਦਾ ਹਾਰਦਿਕ ਧੰਨਵਾਦ ਕੀਤਾ ਗਿਆ ਅਤੇ ਇਸ ਗੱਲ ਤੇ ਪੂਰਨ ਸੰਤੁਸ਼ਟੀ ਅਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਕਿ ਇੰਗਲੈਂਡ ਭਰ ਦੇ ਸਿੱਖਾਂ ਅਤੇ ਸਿੱਖ ਜਥੇਬੰਦੀਆਂ ਵਲੋਂ ਇਸ ਰੋਸ ਮੁਜਾਹਰੇ ਨੂੰ ਕਾਮਯਾਬ ਕਰਨ ਲਈ ਪੂਰਨ ਤੌਰ ਤੇ ਏਕਤਾ ,ਇਤਫਾਕ ਅਤੇ ਇੱਕਸਾਰਤਾ ਪ੍ਰਗਟਾਵਾ ਕੀਤਾ ਗਿਆ ।ਜ਼ਿਕਰਯੋਗ ਹੈ ਕਿ ਹਰ ਵਾਰ ਭਾਰਤ ਸਰਕਾਰ ਨੇ ਅਸਿੱਧੇ ਢੰਗ ਨਾਲ ਇਸ ਰੋਸ ਮੁਜਾਹਰੇ ਨੂੰ ਬੰਦ ਕਰਵਾਉਣ ਲਈ ਰੁਕਵਟਾਂ ਖੜੀਆਂ ਕਰਵਾਈਆਂ  ਜਾਂਦੀਆਂ ਹਨ ।ਪਰ ਸਿੱਖ ਸੰਗਤਾਂ ਨੇ ਸਾਰੀਆਂ ਹੀ ਅੜਚਨਾਂ ਨੂੰ ਦੂਰ ਕਰਦਿਆਂ ਇਸ ਨੂੰ ਵੱਡੀ ਪੱਧਰ ਤੇ ਕਾਮਯਾਬ ਕੀਤਾ  ਹੈ । ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਇਸ ਰੋਸ ਮੁਜਾਹਰੇ ਦੌਰਾਨ ਲੰਗਰਾਂ ਅਤੇ ਛਬੀਲਾਂ ਰਾਹੀਂ ਸਿੱਖ ਸੰਗਤਾਂ ਦੀ ਸੇਵਾ ਕਰਨ ਵਾਲੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਸਮੂਹ ਗੁਰਵਾਰਾ ਪ੍ਰਬੰਧਕ ਕਮੇਟੀਆਂ, ਸਿੱਖ ਸੰਗਤਾਂ ਅਤੇ ਸਿੱਖ ਆਦਰੇ ਹਮੇਸ਼ਾਂ ਹੀ ਡੱਟ ਕੇ ਸਾਥ ਦਿੰਦੇ ਹਹਿਣਗੇ । ਫੈਡਰਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਪੰਜਾਬ ਭਰ ਦੀਆਂ ਸਿੱਖ ਸੰਗਤਾਂ ਨੂੰ ਬਰਗਾੜੀ ਪੁੱਜਣ ਦੀ ਸਨਿਮਰ ਅਪੀਲ ਕੀਤੀ ਗਈ ਹੈ ,ਜਿੱਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਬੇਅਦਬੀ ਕਰਨ ਦੇ ਦੋਸ਼ੀਆਂ  ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰਨ ਵਾਲੇ ਕਾਤਲ ਪੁਲਸੀਆਂ ਨੂੰ ਸਜਾਵਾਂ ਦਿਵਾਉਣ ਅਤੇ ਜੇਹਲਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਮੋਰਚਾ ਅਰੰਭ ਕੀਤਾ ਹੋਇਆ ਹੈ ।ਸਮੂਹ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਪਰਦਾਵਾਂ ਨੂੰ  ਵਧ ਚੜ੍ਹ ਕੇ ਸਹਿਯੋਗ ਦੇਣ ਦੀ  ਜਰੂਰਤ ਹੈ । ਤਾਂ ਕਿ ਸਿੱਖ ਇੱਕਮੁੱਠਤਾ ਨਾਲ ਸਿੱਖ ਦੁਸ਼ਮਣਾਂ ਦੀ ਕੁਚਾਲਾਂ ਦਾ ਟਾਕਰਾ ਕੀਤਾ ਜਾ ਸਕੇ । ਜਿਕਰਯੋਗ ਹੈ ਸਿੱਖਾਂ ਅਤੇ ਸਿੱਖੀ ਦੀ ਕਾਤਲ ਜਮਾਤ ਕਾਂਗਰਸ ਵਲੋਂ ਜਾਣਬੁੱਝ ਕੇ 6 ਜੂਨ ਵਾਲੇ ਦਿਨ ਜੂਨ 1984 ਦੇ ਘੱਲੂਘਾਰੇ ਦੀ ਮੁੱਖ ਦੋਸ਼ਣ ਇੰਦਰਾ ਦਾ ਬੁੱਤ ਲਗਾ ਕੇ ਸਿੱਖ ਕੌਮ ਦੇ ਜਖਮਾਂ ਦੇ ਲੂਣ ਛਿੜਕਣ ਦੀ ਕੋਸ਼ਿਸ਼ ਕੀਤੀ ਗਈ ਹੈ । ਜੋ ਕਿ ਬਹੁਤ ਹੀ ਘਿਣਾਉਣੀ ਕਰਤੂਤ ਹੈ ਅਤੇ ਸਿੱਖ ਕੌਮ ਇਸਦਾ ਜਵਾਬ ਅਵੱਸ਼ ਦੇਵੇਗੀ । 6 ਜੂਨ ਵਾਲੇ ਦਿਨ ਦੁਨੀਆਂ ਭਰ ਵਿੱਚ ਵਸਦੀ ਸਿੱਖ ਕੌਮ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਅਤੇ ਉਹਨਾਂ ਦੇ ਨਾਲ ਭਾਰਤੀ ਫੌਜ ਦਾ ਮੁਕਾਬਲਾ ਕਰਦੇ ਕਰਦਿਆਂ ਆਪਾ ਨਿਛਾਵਰ ਕਰ ਗਏ ਸ਼ਹੀਦਾਂ ਦੀ ਯਾਦ ਅੰਦਰ ਨਤਮਸਤਕ ਹੋ ਰਹੇ ਸਨ ,ਉਹਨਾਂ ਦੀ ਲਾਸਾਨੀ ਮਹਾਨ ਸ਼ਹਾਦਤ ਨਾਲ ਸਿਰਜੇ ਅਜਾਦ ਸਿੱਖ ਰਾਜ ਖਾਲਿਸਤਾਨ ਪ੍ਰਤੀ ਸੰਜੀਦਗੀ ਨਾਲ ਸੋਚ ਰਹੇ ਸਨ ,ਤਾਂ ਇਸ ਗਮਗੀਨ ਕੌਮੀ ਮਹੌਲ ਦੌਰਾਨ ਕਾਂਗਰਸੀਆਂ ਵਲੋਂ ਕੀਤੀ ਅੱਤ ਦਰਜੇ ਦੀ ਘਟੀਆ ਹਰਕਤ ਨਾਲ ਸਿੱਖ ਭਾਵਨਾਵਾਂ ਤੇ ਗਹਿਰੀ ਸੱਟ ਵੱਜੀ ਹੈ ,ਜਿਸ ਦੀ ਹਰ ਇਨਸਾਫ ਪਸੰਦ ਜਥੇਬੰਦੀ ਅਤੇ ਵਿਆਕਤੀ ਵਿਸ਼ੇਸ਼ ਨੂੰ ਨਿਖੇਧੀ ਕਰਨੀ ਬਣਦੀ ਹੈ

Have something to say? Post your comment

More News News

ਗਾਇਕ ਪ੍ਰੀਤ ਸਿੱਧੂ ਦਾ ਧਾਰਮਿਕ ਗੀਤ 'ਰਹਿਮਤਾਂ ' ਰਿਲੀਜ਼ ਬੈਲਜ਼ੀਅਮ ਵਿੱਚ ਮਨਾਇਆ ਗਿਆ ਭਗਤ ਰਵੀਦਾਸ ਜੀ ਦਾ ਆਗਮਨ ਪੁਰਬ ਪਿੰਡ ਧਨੋ ਵਿਖੇ ' ਬੇਟੀ ਬਚਾਓ, ਬੇਟੀ ਪੜਾਓ ' ਪ੍ਰੋਗਰਾਮ ਤਹਿਤ ਸਮਾਗਮ ਕਰਵਾਇਆ ਪਿੰਡ ਟਿੱਬਾ ਵਿਖੇ ਅਪਰ ਲਸਾੜਾ ਡਰੇਨ 'ਤੇ ਬਣਿਆ ਪੁਲ ਸੜਕ ਹਾਦਸੇ ਨੂੰ ਦੇ ਰਿਹਾ ਸੱਦਾ ਸੜਕ ਨੇ ਧਾਰਿਆ ਛੱਪੜ ਦਾ ਰੂਪ, ਨਗਰ ਪੰਚਾਇਤ ਭਿੱਖੀਵਿੰਡ ਬੇਖਬਰ ਫ਼ਿਲਮ ਸੰਗੀਤ ਅਤੇ ਗਲੈਮਰ ਸੰਸਾਰ ਦੀ ਮਾਣਮੱਤੀ ਮੁਟਿਆਰ ਮਾਲਵਾ ਹੈਰੀਟੇਜ਼ ਅਤੇ ਸਭਿਆਚਾਰਕ ਫਾਊਂਡੇਸ਼ਨ (ਰਜਿ.) ਵੱਲੋਂ ਬਠਿੰਡਾ ਦੇ ਵਿਰਾਸਤੀ ਪਿੰਡ ਜੈਪਾਲਗੜ 'ਚ '੧੫ਵਾਂ ਵਿਰਾਸਤ ਮੇਲਾ' ਅੱਜ (੨੨ ਫਰਵਰੀ) ਤੋਂ ਸ਼ੁਰੂ ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ 59ਵੀਆਂ ਸਾਲਾਨਾ ਖੇਡਾਂ ਸ਼ੁਰੂ ਪਲੇਠਾ ਧਾਰਮਿਕ ਗੀਤ " ਸੁੱਖ" ਨਾਲ ਚਰਚਾ, ਵਿੱਚ- ਗਾਇਕ ਸ਼ੇਵਕ ਸਿੰਘ ਹੱਟ-ਪਿੱਛੇ ਮਿੱਤਰਾਂ ਦੀ ਮੁੱਛ ਦਾ ਸਵਾਲ ਹੈ
-
-
-