25

September 2018
ਆਲ ਇੰਡੀਆ ਰੇਡੀਓ ਵੱਲੋਂ ਅੰਮ੍ਰਿਤਸਰ ਤੋਂ ਨਵੇਂ ਐਫ ਐਮ ਚੈਨਲ 'ਦੇਸ਼ ਪੰਜਾਬ' ਦੀ ਸ਼ੁਰੂਆਤਸਾਡੇ ਹੱਕ //ਹੀਰਾ ਸਿੰਘ ਤੂਤਪਾਲੀਸਿਸਟਿਕ ਓਵਰੀ ਸਿੰਡਰੋਮ ਜਾਂ ਪਾਲੀਸਿਸਟਿਕ ਓਵੇਰੀਅਨ ਡਿਸੀਜ਼ //ਕਿਰਨਪ੍ਰੀਤ ਕੌਰਸ਼ਹੀਦ ਭਾਈ ਬਚਿੱਤਰ ਸਿੰਘ ਜੀ ਦਾ ਜਨਮ ਗੁਰੂ ਘਰ ਦੇ ਮਹਾਨ ਸ਼ਹੀਦ ਅਤੇ ਵਿਦਵਾਨਯੂ,ਕੇ ਵਿੱਚ ਸਿੱਖਾਂ ਦੇ ਘਰਾਂ ਤੇ ਛਾਪੇਮਾਰੀ ਲਈ ਭਾਰਤ ਸਰਕਾਰ ਦਾ ਝੂਠਾ ਪ੍ਰਾਪੇਗੰਡਾ ਜਿੰਮੇਵਾਰ -ਯੁਨਾਈਟਿਡ ਖਾਲਸਾ ਦਲ ਪੋਲਿੰਗ ਬੂਥ ਤੇ ਵੋਟਰ //ਪੋਲਿੰਗ ਬੂਥ ਤੇ ਵੋਟਰ ਕੈਮਰੇ ਦੀ ਅੱਖ ਨਾਲ ਤਸਵੀਰਾਂ ਵਿੱਚ ਜਾਨ ਪਾਉਂਦਾ “ਪ੍ਰਤਾਪ ਸਿੰਘ ਹੀਰਾ“ਬਲਾਕ ਸ਼ਾਹਕੋਟ ’ਚ ਬਲਾਕ ਸੰਮਤੀ ਅਤੇ ਜਿਲ੍ਹਾਂ ਪ੍ਰੀਸ਼ਦ ਚੋਣਾਂ ਅਮਨ-ਅਮਾਨ ਨਾਲ ਚੜ੍ਹੀਆ ਨੇਪੜੇਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਨਵੀਆਂ ਉਡਾਣਾਂਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਜੋੜੀ ਚਮਕਾਏਗੀ 'ਕਿਸਮਤ'//ਲੇਖਕ-ਹਰਜਿੰਦਰ ਿਸੰਘ ਜਵੰਦਾ
Punjabi

ਅਬਾਦੀ ਨੂੰ ਕੰਟਰੋਲ ਕਰਨਾ ਅੱਜ ਦੀ ਪੀੜੀ ਦੀ ਚੁਣੌਤੀ-: ਸਪੀਕਰ ਰਾਣਾ ਕੰਵਰਪਾਲ ਸਿੰਘ।

July 11, 2018 06:59 PM

ਅਬਾਦੀ ਨੂੰ ਕੰਟਰੋਲ ਕਰਨਾ ਅੱਜ ਦੀ ਪੀੜੀ ਦੀ ਚੁਣੌਤੀ-: ਸਪੀਕਰ ਰਾਣਾ ਕੰਵਰਪਾਲ ਸਿੰਘ।


ਵਿਸ਼ਵ ਆਬਾਦੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਰਾਜ ਪੱਧਰੀ ਸਮਾਗਮ।


ਸਿਹਤ ਵਿਭਾਗ ਦੀ 'ਅੰਤਰਾ” ਯੋਜਨਾ ਦਾ ਉਪ ਮੰਡਲ ਪੱਧਰ ਤੇ ਕੀਤਾ ਵਿਸਥਾਰ।


ਪਰਿਵਾਰ ਨਿਯੋਜਨ ਸਬੰਧੀ ਵਧੀਆ ਕਾਰਗੁਜਾਰੀ ਕਰਨ ਵਾਲੇ ਅਧਿਕਾਰੀਆਂ ਅਤੇ ਮੁਲਾਜਮਾਂ ਦਾ ਕੀਤਾ ਸਨਮਾਨ।

ਸ੍ਰੀ ਅਨੰਦਪੁਰ ਸਾਹਿਬ, 11 ਜੁਲਾਈ(ਦਵਿੰਦਰਪਾਲ ਸਿੰਘ/ਅੰਕੁਸ਼): ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਕਿਹਾ ਹੈ ਕਿ ਕੁਦਰਤ ਵੱਲੋਂ ਤੌਹਫੇ ਵਜੋਂ ਮਿਲੇ ਸਰੋਤ ਅਤੇ ਸਰਕਾਰਾਂ ਵੱਲੋਂ ਲੋਕਾਂ ਨੂੰ ਉਪਲੱਬਧ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਦੀ ਹੱਦ ਨਿਸ਼ਚਿਤ ਹੈ ਜੇਕਰ ਆਬਾਦੀ ਦੀ ਰੋਕਥਾਮ ਲਈ ਢੁਕਵੇਂ ਤਰੀਕੇ ਅਪਣਾਕੇ ਕੋਈ ਸਾਰਥਕ ਕਦਮ ਨਾ ਚੁੱਕੇ ਗਏ ਤਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਸਹੂਲਤਾਂ ਦੀ ਇੱਕ ਵੱਡੀ ਘਾਟ ਪੈਦਾ ਹੋ ਜਾਵੇਗੀ ਜੋ ਕਿ ਅੱਜ ਦੇ ਸਮੇਂ ਵਿੱਚ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ।
 ਰਾਣਾ ਕੇ.ਪੀ. ਸਿੰਘ ਅੱਜ ਵਿਸ਼ਵ ਆਬਾਦੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿੱਚ ਸਿਹਤ ਵਿਭਾਗ ਵੱਲੋਂ ਕਰਵਾਏ ਇੱਕ ਰਾਜ ਪੱਧਰੀ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ ਸਨ। ਇਸ ਵਾਰ ਦਾ ਵਿਸ਼ਵ ਅਬਾਦੀ ਦਿਵਸ ਦਾ ਸਲੋਗਨ ਫੈਮਲੀ ਪਲਾਨਿੰਗ ਹਿਊਮਨ ਰਾਈਟਸ ਰੱਖਿਆ ਗਿਆ। ਸਪੀਕਰ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਅੱਜ ਦਾ ਇਹ ਦਿਨ ਮਨਾਉਣ ਦਾ ਮਕਸਦ ਤਾ ਹੀ ਪੂਰਾ ਹੋ ਸਕੇਗਾ ਜਦੋਂ ਅਸੀਂ ਸਾਰੇ ਜਾਗਰੂਕ ਹੋਈਏ ਅਤੇ ਆਪਣੇ ਆਲੇ-ਦੁਆਲੇ ਨੂੰ ਵੀ ਜਾਗਰੂਕ ਕਰੀਏ।
ਸਪੀਕਰ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਭਾਰਤ ਦੀ ਆਬਾਦੀ ਕੇਵਲ 38 ਲੱਖ ਸੀ ਅਤੇ ਹੁਣ ਇਹ ਲਗਭਗ 130 ਕਰੋੜ ਹੋ ਚੁੱਕੀ ਹੈ। ਉਨਾਂ ਕਿਹਾ ਕਿ ਵੱਧ ਰਹੀ ਆਬਾਦੀ ਦੇ ਕਾਰਨ ਹੀ ਲੋੜੀਂਦੀ ਤਰੱਕੀ ਸੰਭਵ ਨਹੀਂ ਹੁੰਦੀ ਅਤੇ ਵਾਧੂ ਅਬਾਦੀ ਦੇ ਕਾਰਨ ਹੀ ਅੱਜ ਧਰਤੀ ਹੇਠਲਾ ਪਾਣੀ ਦਾ ਪੱਧਰ ਗਿਰਦਾ ਜਾ ਰਿਹਾ ਹੈ ਅਤੇ ਵਾਤਾਵਰਣ ਵੀ ਪ੍ਰਦੂਸ਼ਿਤ ਹੋ ਰਿਹਾ ਹੈ। ਉਨਾਂ ਕਿਹਾ ਕਿ ਆਬਾਦੀ ਨੂੰ ਕੰਟਰੋਲ ਕਰਕੇ ਹੀ ਤਰੱਕੀ ਕੀਤੀ ਜਾ ਸਕਦੀ ਹੈ। ਉਨਾਂ ਇਹ ਵੀ ਕਿਹਾ ਕਿ ਅੱਜ ਸਮੇਂ ਦੀ ਲੋੜ ਬਣ ਚੁੱਕੀ ਹੈ ਕਿ ਅਸੀਂ ਸਾਰੇ ਅਤੇ ਸਰਕਾਰਾਂ ਅਬਾਦੀ ਦੇ ਮਾਮਲੇ ਵਿਚ ਸੰਜੀਦਾ ਹੋਈਏ। ਉਨਾਂ ਕਿਹਾ ਕਿ ਇਸ ਅਬਾਦੀ ਨੂੰ ਕੰਟਰੋਲ ਕਰਨਾ ਅੱਜ ਦੀ ਪੀੜੀ ਦੀ ਚੁਣੌਤੀ ਵੀ ਹੈ ਅਤੇ ਜਿੰਮੇਵਾਰੀ ਵੀ ਬਣ ਚੁੱਕੀ ਹੈ।
ਅੱਜ ਵਿਸ਼ਵ ਅਬਾਦੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿਖੇ ਸਿਹਤ ਵਿਭਾਗ ਵੱਲੋਂ ਕਰਵਾਏ ਰਾਜ ਪੱਧਰੀ ਸਮਾਰੋਹ ਮੌਕੇ ਮੁੱਖ ਮਹਿਮਾਨ ਅਤੇ ਹੋਰਨਾਂ ਵੱਲੋਂ ਪਰਿਵਾਰ ਨਿਯੋਜਨ ਲਈ ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ 'ਅੰਤਰਾ'  ਸਕੀਮ ਨੂੰ ਤਹਿਸੀਲ ਪੱਧਰ ਅਤੇ ਕੰਮਿਊਨਿਟੀ ਹੈਲਥ ਸੈਂਟਰ ਪੱਧਰ ਤੱਕ ਵਿਸਥਾਰ ਕਰਦੇ ਹੋਏ ਲਾਂਚ ਕੀਤਾ ਗਿਆ ਅਤੇ ਨਾਲ ਹੀ ਗਰਭਵਤੀ ਔਰਤਾਂ ਦੀ ਕਾਉਂਸਲਿੰਗ ਲਈ ਇੱਕ ਕਿਤਾਬ ਜਾਰੀ ਕੀਤੀ ਗਈ। ਡਾਇਰੈਕਟਰ ਪਰਿਵਾਰ ਭਲਾਈ ਪੰਜਾਬ ਡਾ ਨਰੇਸ਼ ਕਾਂਸਲ਼ ਨੇ ਕਿਹਾ ਕਿ ਵਿਸ਼ਵ ਅਬਾਦੀ ਦਿਵਸ ਮੌਕੇ ਅਜੋਕੇ ਸਮੇਂ ਵਿੱਚ ਵਧ ਰਹੀ ਆਬਾਦੀ ਨੂੰ ਕੰਟਰੋਲ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਹੀ ਵਿਸ਼ਵ ਆਬਾਦੀ ਦਿਵਸ ਦਾ ਮਕਸਦ ਹੈ। ਇਸ ਮੌਕੇ ਡਾਇਰੈਕਟਰ ਪਰਿਵਾਰ ਭਲਾਈ ਪੰਜਾਬ ਡਾ ਨਰੇਸ਼ ਕਾਂਸਲ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਡਾ ਜਸਪਾਲ ਕੌਰ ਸਟੇਟ ਪ੍ਰੋਗਰਾਮ ਅਫਸਰ ਸ਼ਵਿੰਦਰ ਸਹਿਦੇਵ ਮਾਸ ਮੀਡੀਆ ਅਫਸਰ ਸ਼੍ਰੀਮਤੀ ਹਰਪਿੰਦਰ ਕੌਰ ਅਤੇ ਰੂਪਨਗਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਸ੍ਰੀ ਮੁਕਤਸਰ ਸਾਹਿਬ ਜਿਲੇ ਤੋਂ ਸਿਵਲ ਸਰਜਨ ਹਾਜਿਰ ਸਨ।
ਇਸ ਮੌਕੇ ਸਿਹਤ ਵਿਭਾਗ ਵਿੱਚ ਪਰਿਵਾਰ ਨਿਯੋਜਨ ਸਬੰਧੀ ਵਧੀਆ ਕਾਰਗੁਜਾਰੀ ਕਰਨ ਵਾਲੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜਮਾਂ ਦਾ ਸਨਮਾਨ ਵੀ ਕੀਤਾ ਗਿਆ। ਸਪੀਕਰ ਰਾਣਾ ਕੇ.ਪੀ. ਸਿੰਘ ਨੇ ਮੀਜ਼ਲ ਰੁਬੇਲਾ ਮੁਹਿੰਮ ਦਾ ਸਭ ਤੋਂ ਪਹਿਲਾਂ ਟੀਚਾ ਪੂਰਾ ਕਰਨ ਲਈ ਰੂਪਨਗਰ ਜਿਲੇ ਨੂੰ ਵਧਾਈ ਦਿੱਤੀ ਅਤੇ ਉਨਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵਾਤਾਵਰਣ ਅਤੇ ਪਾਣੀ ਦੀ ਸਾਂਭ-ਸੰਭਾਲ ਲਈ ਪੌਦੇ ਵੀ ਵੰਡੇ ਗਏ। ਇਸ ਮੌਕੇ ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸ੍ਰੀ ਰਾਕੇਸ਼ ਕੁਮਾਰ ਗਰਗ, ਜਿਲਾ ਮਾਸ ਮੀਡੀਆ ਅਫਸਰ ਸੁਖਜੀਤ ਸਿੰਘ ਕੰਬੋਜ, ਸਿਵਲ ਸਰਜਨ ਰੂਪਨਗਰ ਡਾ. ਹਰਿੰਦਰ ਕੌਰ, ਐਸ.ਐਮ.ਓ. ਸ੍ਰੀ ਅਨੰਦਪੁਰ ਸਾਹਿਬ ਡਾ. ਕਵਿਤਾ ਭਾਟੀਆ, ਜਿਲਾ ਪਰਿਵਾਰ ਭਲਾਈ ਅਫਸਰ ਰੂਪਨਗਰ ਡਾ. ਨਿੱਧੀ ਸ਼, ਸਟੇਟ ਪ੍ਰੋਗਰਾਮ ਅਫਸਰ ਡਾ ਹੰਸਪ੍ਰੀਤ ਕੋਰ ਸੇਖੋਂ, ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ, ਕੌਂਸਲਰ ਨਰਿੰਦਰ ਸੈਣੀ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਰਮੇਸ਼ ਚੰਦਰ ਦਸਗਰਾਂਈ, ਕਮਲਦੇਵ ਜੋਸ਼ੀ ਆਦਿ ਹਾਜਿਰ ਸਨ। ਇਸ ਮੌਕੇ ਸਰਕਾਰੀ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਪਰਿਵਾਰ ਨਿਯੋਜਨ ਬਾਰੇ ਬਹੁਤ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤੇ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech