Thursday, April 25, 2019
FOLLOW US ON

News

ਨਾਪਾ ਦੇ ਚੇਅਰਮੈਨ ਸ: ਬਹਾਦਰ ਸਿੰਘ ਦੇ ਯਤਨਾਂ ਨੂੰ ਬੂਰ ਪਿਆ

July 11, 2018 07:09 PM
General

ਨਾਪਾ ਦੇ ਚੇਅਰਮੈਨ ਸ: ਬਹਾਦਰ ਸਿੰਘ ਦੇ ਯਤਨਾਂ ਨੂੰ ਬੂਰ ਪਿਆ

ਹੁਣ ਜੇਲ ਵਿਚ ਨਜਰਬੰਦ ਭਾਰਤੀਆਂ ਨੂੰ ਉਹਨਾਂ ਦੇ ਵਕੀਲ ਮਿਲ ਸਕਣਗੇ

ਪੋਰਟਲੈਂਡ(ਔਰੀਗਨ ਸਟੇਟ) ਜੁਲਾਈ 11 ਪਿਛਲੇ ਕਾਫੀ ਦਿਨਾਂ ਤੋਂ ਸਥਾਨਕ ਸ਼ੇਰੀਦਨ ਜੇਲ੍ਹ ਵਿਚ ਨਜਰਬੰਦ ਭਾਰਤੀਆਂ ਨੂੰ ਹਰ ਕਨੂੰਨੀ ਸਹਾਇਤਾ ਦਿਵਾਉਣ ਦੇ ਲਈ ਸ: ਬਹਾਦਰ ਸਿੰਘ ਦੀ ਅਗਵਾਈ ਵਿਚ  ਸੰਘਰਸ਼ ਕਰ ਰਹੀ ਸੰਸਥਾ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਦੇ ਯਤਨਾਂ ਨੂੰ ਉਸ ਵਕਤ ਬੂਰ ਪਿਆ ਜਦ ਜੇਲ ਅਧਿਕਾਰੀਆਂ ਨੇ ਜੇਲ ਵਿਚ ਨਜਰਬੰਦ ਪੰਜਾਬੀਆਂ ਤੇ ਗੈਰ ਪੰਜਾਬੀ ਭਾਰਤੀਆਂ  ਦੇ ਨਾਲ ਉਹਨਾਂ ਦੇ ਵਕੀਲਾਂ ਨੂੰ ਜਿਥੇ ਮਿਲਣ ਜਾਂ ਕੇਸ ਦਰਜ ਕਰਨ ਦੀ ਆਗਿਆ ਦੇ ਦਿਤੀ ਉਥੇ ਇਹਨਾਂ ਸਾਰੇ ਹੀ ਨਜਰਬੰਦ ਭਾਰਤੀਆਂ ਨੂੰ ਕਨੂੰਨ ਅਨੁਸਾਰ ਮਿਲਣ ਵਾਲੀਆਂ ਹੋਰ ਸਾਰੀਆਂ ਸਹੂਲਤਾਂ ਦੇਣ ਦਾ ਐਲਾਨ ਵੀ ਕਰ ਦਿਤਾ। ਇਸ ਮੌਕੇ ਤੇ ਜੇਲ ਦੇ ਦੇ ਬਾਹਰ ਵੱਖ ਵੱਖ ਧਰਮਾਂ ਨਾਲ ਸਬੰਧਤ ਲੋਕਾਂ ਦੇ ਪ੍ਰਤੀਨਿਧਾਂ ਦਾ ਇਕ ਇੱਕਠ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਿੱਖ ਸੰਗਤਾਂ ਤੋਂ ਇਲਾਵਾ ਲੂਥਰਨ ਚਰਚ ਅਤੇ ਔਰੀਗਨ ਦੇ ਵੱਖ-ਵੱਖ ਧਰਮਾਂ ਦੇ ਲੋਕ ਸ਼ਾਮਲ ਹੋਏ। ਇਸ ਮੌਕੇ ਸਾਰੇ ਧਰਮਾਂ ਨੇ ਪ੍ਰਾਰਥਨਾਵਾਂ ਕੀਤੀਆਂ ਅਤੇ ਸਿੱਖਾਂ ਨੇ ਕੀਰਤਨ ਤੇ ਅਰਦਾਸ ਕੀਤੀ। ਸ: ਬਹਾਦਰ ਸਿੰਘ ਨੇ ਦਸਿਆ  ਕਿ ਇਸ ਸਮੇਂ ਵਕੀਲਾਂ ਨੂੰ ਕੈਦੀਆਂ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਮਿਲ ਜਾਣ ਦੇ ਕਾਰਣ ਹੁਣ  ਵਕੀਲ ਸਬੰਧਤ ਕੈਦੀਆਂ ਕੋਲੋਂ ਅਰਜ਼ੀਆਂ ਅਦਾਲਤ ਵਿਚ ਦਾਖਲ ਕਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ  ਜਿਹਨਾਂ ਦਰਖਾਸਤਾਂ ਉਪਰ ਜਲਦੀ ਹੀ ਜੱਜ ਇਨ੍ਹਾਂ ਕੈਦੀਆਂ ਦੀ ਸੁਣਵਾਈ ਸ਼ੁਰੂ ਕਰਨਗੇ। ਸ: ਬਹਾਦਰ ਸਿੰਘ ਨੇ ਇਹ ਵੀ ਦਸਿਆ ਕਿ  ਗੁਰਦੁਆਰਾ ਦਸਮੇਸ਼ ਦਰਬਾਰ ਸੇਲਮ ਦੇ ਤਿੰਨ ਸਿੰਘਾਂ ਵਲੋਂ ਜੇਲ੍ਹ ਅੰਦਰ ਜਾਣ ਵਾਸਤੇ ਵੀ ਅਰਜ਼ੀ ਪਾਈ ਹੈ ਕਿ ਉਨ੍ਹਾਂ ਨੂੰ ਜੇਲ੍ਹ ਵਿੱਚ ਜਾ ਕੇ ਸਿੱਖ ਕੈਦੀਆਂ ਨੂੰ ਪਾਠ ਸੁਣਾਉਣ ਤੇ ਅਰਦਾਸ ਕਰਨ ਦੀ ਇਜਾਜ਼ਤ ਦਿੱਤੀ ਜਾਵੇ।  ਇਸਦੇ ਨਾਲ ਹੀ ਸਿੱਖ ਕੈਦੀਆਂ ਲਈ ਜੇਲ੍ਹ ਵਿੱਚ ਗੁਟਕਾ ਸਾਹਿਬ ਅਤੇ ਸਿਰ ਢਕਣ ਵਾਸਤੇ ਛੋਟੀ ਦਸਤਾਰ ਰੱਖਣ ਦੀ ਇਜਾਜ਼ਤ ਵੀ ਮੰਗੀ ਗਈ ਹੈ। ਇਸ ਮੌਕੇ ਸਿੱਖ ਸੇਵਾ ਫਾਊਂਡੇਸ਼ਨ ਦੇ ਪ੍ਰਤੀਨਧਾਂ ਤੋਂ ਇਲਾਵਾ ਪ੍ਰਵਿੰਦਰ ਕੌਰ, ਸੋਨੀ ਸਿੰਘ, ਅਮ੍ਰਿਤ ਸਿੰਘ,ਦਲਬੀਰ ਸਿੰਘ, ਰਿੰਪੀ ਸਿੰਘ, ਤਲਿਵੰਦਰ ਸਿੰਘ, ਕੁਲਵਿੰਦਰ ਸਿੰਘ, ਜਸਬੀਰ ਕੌਰ, ਨਵਨੀਤ ਕੌਰ, ਜਗਤਾਰ ਸਿੰਘ ਅਤੇ ਗੁਰਪਰੀਤ ਕੋਰ ਆਦਿ ਵੀ ਸ਼ਾਮਲ ਹੋਏ।ਇਥੇ ਇਹ ਗਲ ਵਰਨਣਯੋਗ ਹੈ ਕਿ ਇਸ ਜੇਲ ਵਿਚ ਪਿਛਲੇ ਕਾਫੀ ਦਿਨਾਂ ਤੋਂ ਜਿਥੇ ਚਾਲੀ ਦੇ ਕਰੀਬ ਪੰਜਾਬੀ ਨਜਰਬੰਦ ਹਨ ਉਥੇ ਪੰਦਰਾਂ ਗੈਰ ਪੰਜਾਬੀ ਭਾਰਤੀ ਵੀ ਨਜਰਬੰਦ ਹਨ

Have something to say? Post your comment

More News News

ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਬਾਜਵਾ ਅਤੇ ਢਿੱਲੋਂ ਦਾ ਕੀਤਾ ਵਿਸ਼ੇਸ਼ ਸਨਮਾਨ । ਬੇਮੌਸਮੀ ਬਰਸਾਂਤ ਤੋਂ ਫਸਲਾਂ ਨੂੰ ਢੱਕਣ ਲਈ ਆੜਤੀਆਂ ਯੋਗ ਪ੍ਰਬੰਧ ਨਹੀ -ਅਕਲੀਆ ਘੁੰਮਣ ਨਹਿਰੀ ਬੰਦੀ ਅਤੇ ਬਿਜਲੀ ਦੇ ਕੱਟਾਂ ਨੇ ਪਿੰਡਾਂ ਦੇ ਲੋਕਾਂ ਦਾ ਜਿਉਣਾ ਕੀਤਾ ਮੁਹਾਲ ਲਾਇਨਜ ਕਲੱਬ ਮੁਕਤਸਰ ਅਨਮੋਲ ਵਲੋ ਬੇਟੀ ਰਮਨੀਤ ਬਰਾੜ ਨੂੰ ਕੀਤਾ ਸਨਮਾਨਿਤ ਜ਼ੀ ਖ਼ਾਨ ਤੇ ਅਫ਼ਸਾਨਾ ਖ਼ਾਨ ਦਾ ਨਵੇਂ ਗੀਤ " ਚੰਡੀਗੵੜ ਸ਼ਹਿਰ " ਰਿਲੀਜ਼ ,ਗੀਤ ਦੀਆਂ ਧੁੰਮਾ ਚਾਰੇ ਪਾਸੇ ਮਨਿੰਦਰ ਬੁੱਟਰ ਦੇ ਗੀਤ " ਯਮਲਾ" ਨੂੰ ਦਰਸ਼ਕਾ ਦਾ ਮਿਲ ਰਿਹਾ ਭਰਪੂਰ ਹੁੰਗਾਰਾ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਸਾਫ ਮੁੱਕਰ ਗਈ ਹੈ -- ਰੰਗਾ ਬੀਬੀ ਖਾਲੜਾ ਦੇ ਹੱਕ ‘ਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ ਚਾਈਲਡ ਹੈਲਪ ਲਾਈਨ ਵੱਲੋਂ ਬੱਚਿਆਂ ਦੇ ਅਧਿਕਾਰਾਂ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਬੀਬਾ ਹਰਸਿਮਰਤ ਕੌਰ ਮੈੰਬਰ ਪਾਰਲੀਮੈਂਟ ਬਾਦਲ ਨੂੰ ਬਠਿੰਡਾ ਸੀਟ ਤੋ ਉਮੀਦਵਾਰ ਐਲਾਣਨ ਤੋ ਬਆਦ ਪਾਰਟੀ ਦੇ ਵਰਕਰਾ ਚ੍ ਖੁਸੀ ਦੀ ਲਹਿਰ ਦੇਖਣ ਨੂੰ ਮਿਲੀ
-
-
-