News

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਮੀਟਿੰਗ

July 12, 2018 04:34 PM
General

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਮੀਟਿੰਗ


-28 ਜੁਲਾਈ ਤੱਕ ਕੀਤੀਆਂ ਜਾਣਗੀਆਂ ਜ਼ਿਲ੍ਹਾ ਪੱਧਰੀ ਮੀਟਿੰਗਾਂ

ਸਾਹਕੋਟ (ਲਖਵੀਰ ਸਾਹਬੀ) :- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਜਸਵੀਰ ਸਿੰਘ ਸੀਰਾ ਨੇ ਦੱਸਿਆ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਮੀਟਿੰਗ ਲੁਧਿਆਣਾ  ਈਸੜੂ ਭਵਨ ਵਿਖੇ ਹੋਈ ਜਿਸ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਸਹਿਬਾਨ ਅਤੇ ਵਰਕਰ ਮੌਜੂਦ ਸਨ ਅਤੇ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ, ਜਗਰੂਪ
ਸਿੰਘ ਨੇ ਦੱਸਿਆ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਲਾ-ਮਿਸਾਲ ਸੰਘਰਸ਼ ਸਦਕਾ
ਪਿਛਲੀ ਅਕਾਲੀ ਭਾਜਪਾ ਸਰਕਾਰ ਨੂੰ ਇੱਕ ਐਕਟ ਵੈੱਲਫੇਅਰ ਐਕਟ 2016 ਲਿਆਉਣਾ ਪਿਆ ਸੀ
ਜਿਸ ਵਿੱਚ ਤਿੰਨ ਸਾਲਾਂ ਤੋਂ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਅਤੇ  ਆਊਟ ਸੋਰਸਿੰਗ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਸਿੱਧਾ ਵਿਭਾਗ ਵਿੱਚ
ਇੱਕ ਸਾਲ ਦੇ ਠੇਕੇ ਤੇ ਲਿਆ ਜਾਣਾ ਸੀ ਪਰ ਇਹ ਐਕਟ ਪਿਛਲੀਆ ਵਿਧਾਨ ਸਭਾ ਚੋਣਾਂ ਦੀ ਭੇਟ
ਚੜ੍ਹ ਗਿਆ ਅਤੇ ਕਾਂਗਰਸ ਸਰਕਾਰ ਨੇ ਅਜੇ ਇਸ ਐਕਟ ਨੂੰ ਜਿੱਥੇ ਦਬਾ ਕੇ ਰੱਖਿਆ ਹੈ ਉੱਥੇ ਨਿੱਤ ਨਵੀਆਂ ਚਿੱਠੀਆਂ ਮੁਲਾਜ਼ਮਾਂ ਵਿੱਚ ਬੇਚੈਨੀ ਪੈਦਾ ਕਰ ਰਹੀਆਂ ਹਨ, ਹੁਣ ਸਰਕਾਰ ਉਨ੍ਹਾਂ ਮੁਲਾਜ਼ਮਾਂ ਦੀ ਜਾਣਕਾਰੀ ਮੰਗਵਾ ਰਹੀ ਹੈ ਜਿਨ੍ਹਾਂ ਨੂੰ ਸਿੱਧੀ ਭਰਤੀ ਰਾਹੀਂ ਪੱਕੀਆਂ ਪੋਸਟਾਂ ’ਤੇ ਦਸ ਸਾਲ ਤੋਂ ਵੀ ਵੱਧ ਕੰਮ ਕਰਦਿਆਂ ਹੋ ਗਏ ਹਨ ਅਤੇ ਜਿੱਥੇ ਪੰਜਾਬ  ਸਰਕਾਰ ਨੇ ਤਿੰਨ ਸਾਲਾਂ ਤੋਂ ਕੰਮ ਕਰਦੇ ਕਾਮਿਆਂ ਨੂੰ ਵਿਚਾਰੇ ਜਾਣ ਦੀ ਗੱਲ ਕੀਤੀ ਸੀ ਉਥੇ ਉਨ੍ਹਾਂ ਇਸ ਸ਼ਰਤ ਨੂੰ ਛੱਡ ਕੇ ਹੁਣ ਜਿੱਥੇ 10 ਸਾਲਾਂ ਵਾਲੇ ਕਾਮਿਆਂ ਦੀਆਂ ਸੂਚਨਾਵਾਂ ਮੰਗਵਾਈਆਂ ਜਾ ਰਹੀਆਂ ਹਨ, ਆਊਟ ਸੋਰਸਿੰਗ ਅਤੇ ਰਹਿੰਦੀਆਂ ਕੈਟਾਗਰੀਆਂ ਨੂੰ ਬਿਲਕੁਲ ਵੀ ਨਹੀਂ ਵਿਚਾਰੇ ਜਾਣ ਦਾ ਇਸ਼ਾਰਾ ਕਰਦੀਆਂ ਹਨ, ਇਸ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਆਪਣੇ ਸੰਘਰਸ਼ੀ ਪਿੜਾ ਨੂੰ ਮੱਲਦਿਆਂ ਹੋਇਆਂ 28 ਜੁਲਾਈ ਤੱਕ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ 29 ਜੁਲਾਈ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਦੀ ਅਗਲੀ ਮੀਟਿੰਗ ਕੀਤੀ ਜਾਵੇਗੀ। ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਮੀਟਿੰਗ ਵਿੱਚ ਪੰਜਾਬ ਰੋਡਵੇਜ਼ ਅਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੁਆਰਾ16 ਜੁਲਾਈ ਨੂੰ ਪੰਜਾਬ ਦੇ ਸਾਰੇ ਬੱਸ ਸਟੈਡ ਬੰਦ ਕਰਕੇ ਰੋਸ਼ ਮੁਜਾਹਰੇ ਕੀਤੇ ਜਾਣਗੇ ਅਤੇ 17 ਜੁਲਾਈ ਨੂੰ ਦੀਨਾ ਨਗਰ ਵਿਖੇ ਟਰਾਂਸਪੋਰਟ ਮੰਤਰੀ ਦੇ ਹਲਕੇ ਵਿੱਚ ਹੋਣ ਵਾਲੀ ਰੈਲੀ ਦੀ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਲੋਂ ਹਮਾਇਤ ਕਰਨ ਦਾ ਐਲਾਨ
ਕੀਤਾ ਗਿਆ।ਇਸ ਮੀਟਿੰਗ ਵਿੱਚ ਹੋਰਨਾ ਤੋ ਇਲਾਵਾ ਰਾਜਵੀਰ ਸਿੰਘ ਸਮਰਾਲਾ, ਅਮਰੀਕ ਸਿੰਘ, ਸੰਦੀਪ ਸਿੰਘ, ਜਸਗੀਰ ਭੰਗੂ, ਜਗਜੀਤ ਸਿੰਘ, ਸ਼ਮੇਸਰ ਸਿੰਘ ਅਤੇ ਮੇਜਰ ਸਿੰਘ ਆਦਿ ਹਾਜ਼ਰ ਸਨ

Have something to say? Post your comment