News

ਮਿਸਨ ਤੰਦਰੁਸਤ ਪੰਜਾਬ ਅਧੀਨ ਪਿੰਡ ਖਾਨਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

July 12, 2018 04:42 PM
General

ਮਿਸਨ ਤੰਦਰੁਸਤ ਪੰਜਾਬ ਅਧੀਨ ਪਿੰਡ ਖਾਨਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।


ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਨੇ ਕਿਸਾਨਾਂ/ਜ਼ਿੰਮੀਦਾਰਾਂ ਨੂੰ ਦਿੱਤੀ ਸਿਖਲਾਈ।

ਸ੍ਰੀ ਅਨੰਦਪੁਰ ਸਾਹਿਬ, 12 ਜੁਲਾਈ(ਦਵਿੰਦਰਪਾਲ ਸਿੰਘ/ਅੰਕੁਸ਼): ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਜਾਗਰੁਕ ਕਰਨ ਲਈ ਵੱਖ-ਵੱਖ ਵਿਭਾਗਾਂ ਵੱਲੋਂ ਆਮ ਲੋਕਾਂ, ਕਿਸਾਨਾਂ, ਜ਼ਿਮੀਦਾਰਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ 'ਤੇ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਡਾ. ਕੇਸਰ ਰਾਮ ਬੰਗਾ ਦੀ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸ੍ਰੀ ਅਨੰਦਪੁਰ ਸਾਹਿਬ ਵਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਡਾ. ਅਮਰੀਕ ਸਿੰਘ ਟ੍ਰੇਨਿੰਗ ਅਫਸਰ ਨੇ ਹਾਜਰ ਕਿਸਾਨਾਂ ਨੂੰ ਵੱਟਸਅਪ ਗਰੁੱਪ ਨਾਲ ਜੁੜਨ ਲਈ ਕਿਹਾ ਤਾਂ ਜੋ ਨਵੀ ਤਕਨਾਲੋਜੀ ਪ੍ਰਾਪਤ ਕੀਤੀ ਜਾ ਸਕੇ। ਡਾ. ਰਣਜੀਤ ਸਿੰਘ ਬੈਂਸ ਐਸ.ਐਮ.ਐਸ. ਨੇ ਕਿਸਾਨਾਂ ਨੂੰ ਮੱਕੀ ਤੋਂ ਵੱਧ ਤੋਂ ਵੱਧ ਝਾੜ ਲੈਣ ਲਈ ਨੁਕਤੇ ਦੱਸੇ। ਡਾ. ਰਵੀਪਾਲ ਸਿੰਘ ਬਾਗਬਾਨੀ ਵਿਕਾਸ ਅਫਸਰ ਨੇ ਬਾਗਬਾਨੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਦੱਸਿਆ। ਡਾ. ਅਵਤਾਰ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਖੇਤੀ ਸਮੱਗਰੀ ਖਰੀਦਣ ਤੋਂ ਪਹਿਲਾਂ ਮਾਹਿਰਾਂ ਦੀ ਸਲਾਹ ਲੈਣੀ ਚਾਹੀਦੀ ਹੈ ਤੇ ਹਰ ਸਮੱਗਰੀ ਪੱਕਾ ਬਿਲ ਲੈ ਕੇ ਹੀ ਖਰੀਦਣ। ਲੀਡ ਬੈਂਕ ਅਫਸਰ (”3O) ਦੇ ਪ੍ਰੋਮਲਜੀਤ ਸਿੰਘ ਨੇ ਕਿਸਾਨਾਂ ਦੀ ਬਿਹਤਰੀ ਲਈ ਵੱਖ-ਵੱਖ ਸਕੀਮਾਂ ਬਾਰੇ ਦੱਸਿਆ। ਇਸ ਕੈਂਪ ਵਿੱਚ ਬਾਗਬਾਨੀ ਵਿਭਾਗ ਅਫਸਰ ਡਾ. ਵੈਸ਼ਾਲੀ ਨੇ ਕਿਸਾਨਾਂ ਨੂੰ ਬਾਗ ਲਗਾਉਣ ਸਬੰਧੀ ਵਿਸ਼ੇਸ਼ ਜਾਣਕਾਰੀ
ਇਸ ਕੈਂਪ ਵਿੱਚ ਹਾਜਰ ਕਿਸਾਨ ਸੁਖਦੇਵ ਸਿੰਘ ਖਾਨਪੁਰ, ਪਿਆਸ ਸਿੰਘ ਹਰਮਿੰਦਰ ਸਿੰਘ, ਅਮਰਿੰਦਰ ਸਿੰਘ, ਹਰਜਾਪ ਸਿੰਘ ਢੇਰ, ਪ੍ਰੇਮ ਕੁਮਾਰ ਭਾਰਦਵਾਜ ਜਿੰਦਵੜੀ ਨੇ ਸਮੂਹ ਵਿਭਾਗੀ ਅਧਿਕਾਰੀਆਂ ਦਾ ਧੰਨਵਾਦ ਕੀਤਾ ਤੇ ਅੱਗੇ ਤੋ ਵੀ ਅਜਿਹੇ ਕੈਂਪ ਲਗਾਉਣ ਦੀ ਅਪੀਲ ਕੀਤੀ।

Have something to say? Post your comment