15

November 2018
Celebrating Diwali, the Festival of Lights ,, Adv Pranita Deshpande ਨਿਊਜ਼ੀਲੈਂਡ ਵੋਮੈਨ ਕਬੱਡੀ ਟੀਮ ਸ਼ੁੱਕਰਵਾਰ ਰਾਜਸਥਾਨ ਹੋਣ ਵਾਲੀ ਲੀਗ ਲਈ ਹੋਵੇਗੀ ਰਵਾਨਾਯੁਨਾਇਟਿਡ ਖਾਲਸਾ ਦਲ ਯੂ ਕੇ ਵਲੋਂ ਜਥੇਦਾਰ ਹਰਮਿੰਦਰ ਸਿੰਘ ਮਿੰਟੂ ਦੇ ਜਨਮ ਦਿਹਾੜੇ ਦੀ ਅਜਾਦੀ ਪਸੰਦ ਸਿੱਖਾਂ ਨੂੰ ਮੁਬਾਰਕਬਾਦ Patiala Rattan award to Mr Ujagar Singh Former Disstt Public Relations officerਪਟਿਆਲਾ ਰਤਨ ਅਵਾਰਡ ਦੇ ਕੇ ਸਨਮਾਨਤ ਕੀਤਾ ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ ਉਜਾਗਰ ਸਿੰਘ ਨੂੰਬਰਮਿੰਘਮ ਦੀ ਮੋਹਨਜੀਤ ਬਸਰਾ ਦੀ ਝੋਲੀ ਪਿਆ ਸਰਵੋਤਮ ਟੀ ਵੀ ਪੇਸ਼ਕਾਰਾ ਐਵਾਰਡFlyAmritsarInitiative Impact: Amritsar Airport Gets Six New Air Routes Under UDAN-III SCHEMEਸਿੱਖ ਫੌਜੀਆਂ ਦੀ ਬਹਾਦਰੀ ਦੇ ਪ੍ਰਤੀਕ ਬੁੱਤ ਦੀ ਬੇਅਦਬੀ ਗਹਿਰੀ ਸਾਜ਼ਿਸ਼ ਦਾ ਹਿੱਸਾ-ਯੂਨਾਈਟਿਡ ਖਾਲਸਾ ਦਲ ਯੂ ਕੇ 'ਲਾਟੂ' ਨਾਲ ਅਦਿੱਤੀ ਸ਼ਰਮਾਂ ਦੀ ਮੁੜ ਵਾਪਸੀ ਪਿੰਡ ਮੇਰਾ ਪੁਰਾਣਾ//ਮੱਖਣ ਸ਼ੇਰੋਂ ਵਾਲਾ
Punjabi

ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ

August 06, 2018 06:33 PM

ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਲਈ ਕਿਸਾਨਾਂ ਨੂੰ ਖੇਤੀ ਮਸ਼ੀਨਰੀ


'ਤੇ 50 ਤੋਂ 80 ਫੀਸਦੀ ਤੱਕ ਸਬਸਿਡੀ ਮਿਲੇਗੀ: ਘਨਸ਼ਿਆਮ ਥੋਰੀ


 ਹੈਪੀ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਜ਼ੀਰੋ ਟਿੱਲ ਡਰਿੱਲ ਆਦਿ ਮਸ਼ੀਨਰੀ 'ਤੇ ਮਿਲੇਗੀ ਸਬਸਿਡੀ


ਕਿਸਾਨਾਂ ਨੂੰ ਸਮੇਂ ਸਿਰ ਮਸ਼ੀਨਾਂ ਮੁਹੱਈਆ ਕਰਵਾਉਣ ਖੇਤੀਬਾੜੀ ਅਧਿਕਾਰੀ: ਡਿਪਟੀ ਕਮਿਸ਼ਨਰ

ਸੰਗਰੂਰ, 6 ਅਗਸਤ: ਕੁਲਜੀਤ ਸਿੰਘ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੰਜਾਬ ਖੇਤੀਬਾੜੀ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਵਿੱਚ ਕਿਸਾਨਾਂ ਨੂੰ ਖੇਤੀ ਮਸ਼ੀਨਰੀ 'ਤੇ 395 ਕਰੋੜ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਉਣ ਲਈ ਵਿਆਪਕ ਪ੍ਰੋਗਰਾਮ ਆਰੰਭਿਆ ਹੈ ਤਾਂ ਜੋ ਰਾਜ ਵਿੱਚ ਝੋਨੇ ਦੀ ਪਰਾਲੀ ਸਾੜੇ ਜਾਣ ਨੂੰ ਰੋਕ ਕੇ ਵਾਤਾਵਰਣ ਪ੍ਰਦੂਸ਼ਣ ਦੀ ਸਮੱਸਿਆ ਨੂੰ ਠੱਲ੍ਹ ਪਾਈ ਜਾ ਸਕੇ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਨਸ਼ਟ ਹੋਣ ਤੋਂ ਰੋਕਿਆ ਜਾ ਸਕੇ। ਸਰਕਾਰ ਵੱਲੋਂ ਇਸ ਵਿਸ਼ੇਸ਼ ਮੁਹਿੰਮ ਦੀ ਲੜੀ ਵਿੱਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ 28,641 ਖੇਤੀ ਸੰਦ ਅਤੇ ਮਸ਼ੀਨਾਂ ਸਬਸਿਡੀ 'ਤੇ ਦਿੱਤੇ ਜਾਣੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ 50 ਫੀਸਦੀ ਤੋਂ ਲੈ ਕੇ 80 ਫੀਸਦੀ ਤੱਕ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬਸਿਡੀ 'ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਵਿੱਚ ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਕਟਰ, ਮਲਚਰ, ਆਰ.ਐਮ.ਬੀ. ਪਲਾਓ, ਸ਼ਰੱਬ ਕਟਰ, ਜ਼ੀਰੋ ਟਿੱਲ ਡਰਿੱਲ, ਕੰਬਾਈਨਾਂ 'ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ, ਰੋਟਰੀ ਸਲੈਸ਼ਰ ਅਤੇ ਰੋਟਾਵੇਟਰ ਸ਼ਾਮਲ ਹਨ।
ਸ਼੍ਰੀ ਥੋਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਸਾਲ 2018-19 ਅਤੇ 2019-20 ਲਈ ਖੇਤੀ ਮਸ਼ੀਨਰੀ 'ਤੇ 665 ਕਰੋੜ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਉਣ ਦੇ ਕੀਤੇ ਐਲਾਨ ਤਹਿਤ ਕਿਸਾਨਾਂ ਨੂੰ ਇਹ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ 12 ਹਜ਼ਾਰ ਖੇਤੀ ਮਸ਼ੀਨਾਂ ਕਿਸਾਨਾਂ ਨੂੰ ਵਿਅਕਤੀਗਤ ਤੌਰ 'ਤੇ 50 ਫੀਸਦੀ ਦੀ ਸਬਸਿਡੀ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਤਰ੍ਹਾਂ 514 ਕਿਸਾਨ ਸਮੂਹਾਂ ਨੂੰ 5280 ਅਤੇ 3547 ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ 16655 ਖੇਤੀ ਮਸ਼ੀਨਾਂ 80 ਫੀਸਦੀ ਸਬਸਿਡੀ 'ਤੇ ਦਿੱਤੀਆਂ ਜਾ ਰਹੀਆਂ ਹਨ ਤਾਂ ਕਿ ਖੇਤੀ ਮਸ਼ੀਨਰੀ ਬੈਂਕਾਂ ਸਥਾਪਤ ਕਰ ਕੇ ਇਹ ਮਸ਼ੀਨਾਂ ਅੱਗੇ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਸਕਣ।
ਡਿਪਟੀ ਕਮਿਸ਼ਨਰ ਸ਼੍ਰੀ ਥੋਰੀ ਨੇ ਖੇਤੀਬਾੜੀ ਵਿਭਾਗ ਨੂੰ ਆਖਿਆ ਕਿ ਕਿਸਾਨਾਂ ਨੂੰ ਇਹ ਮਸ਼ੀਨਾਂ ਸਮੇਂ ਸਿਰ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਵਿਭਾਗ ਨੂੰ ਝੋਨੇ ਦੀ ਪਰਾਲੀ ਸਾੜਣ ਨਾਲ ਪੈਂਦੇ ਮਾਰੂ ਪ੍ਰਭਾਵ ਬਾਰੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵਿਆਪਕ ਪੱਧਰ 'ਤੇ ਸੂਚਨਾ ਸਿੱਖਿਆ ਸੰਚਾਰ ਯੋਜਨਾ ਉਲੀਕਣ ਦੀ ਵੀ ਹਦਾਇਤ ਕੀਤੀ। ਸ਼੍ਰੀ ਥੋਰੀ ਨੇ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਤਹਿਤ ਫਸਲ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਬੰਧਤ ਮਸ਼ੀਨਰੀ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech