News

ਸੇਫ ਸਕੂਲ ਵਾਹਨ ਪਾਲਿਸੀ ਤਹਿਤ 5 ਬੱਸਾਂ ਦੇ ਚਲਾਨ ਕੱਟੇ

August 06, 2018 06:57 PM
General

ਸੇਫ ਸਕੂਲ ਵਾਹਨ ਪਾਲਿਸੀ ਤਹਿਤ 5 ਬੱਸਾਂ  ਦੇ ਚਲਾਨ ਕੱਟੇ


ਸਕੂਲੀ ਵਾਹਨ ਮਿਆਰੀ ਹੋਣੇ ਚਾਹੀਦੇ ਨੇ- ਮਨਪ੍ਰੀਤ ਕੌਰ ਚੀਮਾ ਸਰਾਂ


ਅੰਮ੍ਰਿਤਸਰ, 6 ਅਗਸਤ: ਕੁਲਜੀਤ ਸਿੰਘ
 ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਈਟਸ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰ ਕਮਲਦੀਪ ਸਿੰਘ ਸੰਘਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਮਨਪ੍ਰੀਤ ਕੌਰ ਚੀਮਾ ਸਰਾਂ ਵੱਲੋਂ ਸਪਰਿੰਗ ਡੇਲ ਸਕੂਲ, ਡੀ:ਡੀ:ਆਈ ਅਤੇ ਪਾਇਨੀਅਰ ਸਕੂਲ ਦੇ ਸਕੂਲੀ ਵਾਹਨਾਂ ਦੀ ਚੈਕਿਗ ਕੀਤੀ ਗਈ।
 ਜਿਲਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਮਾਨਯੋਗ ਪੰਜਾਬ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਉਨਾਂ ਕਿਹਾ ਕਿ  ਚੈਕਿੰਗ ਦੌਰਾਨ  ਕਮੀਆਂ ਪਾਏ ਜਾਣ ਵਾਲੇ 5 ਵਾਹਨਾਂ ਦੇ ਮੌਕੇ ਤੇ ਹੀ ਚਲਾਨ ਕੱਟੇ ਅਤੇ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਤੋਂ ਜਾਣੂੰ ਕਰਵਾਇਆ। ਉਨਾਂ ਕਿਹਾ ਕਿ ਬੱਚਿਆਂ ਦੀ ਸੇਫਟੀ ਨੂੰ ਮੁੱਖ ਰੱਖਦੇ ਹੋਏ ਸਕੂਲੀ ਵਾਹਨਾਂ ਮਿਆਰੀ ਹੋਣੇ ਚਾਹੀਦੇ ਹਨ। ਉਨਾਂ ਨੇ ਟਰਾਂਸਪੋਰਟ ਦੇ ਮੈਨੇਜਰਾਂ ਨੂੰ ਵਾਹਨਾਂ ਦੀਆਂ ਖਾਮੀਆਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸੜਕਾਂ ਤੇ ਜਾਂਦੇ ਸਕੂਲੀ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ ਅਤੇ ਡਰਾਈਵਰਾਂ ਨੂੰ  ਟ੍ਰੈਫਿਕ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।
 ਇਸ ਮੌਕੇ ਸ੍ਰੀਮਤੀ ਮਨਪੀ੍ਰਤ ਕੌਰ ਜਿਲਾ ਬਾਲ ਸੁਰੱਖਿਆ ਅਫਸਰ ਨਾਲ ਜਿਲਾ ਸਿਖਿਆ ਸੈਕੰਡਰੀ ਤੇ ਐਲੀਮੈਂਟਰੀ, ਟ੍ਰੈਫਿਕ ਪੁਲਿਸ ਸ਼ਹਿਰੀ ਤੇ ਦਿਹਾਤੀ ਦੇ ਨੁਮਾਇੰਦੇ ਹਾਜ਼ਰ ਸਨ।

Have something to say? Post your comment

More News News

ਸੁਖਬੀਰ ਬਾਦਲ ਦਾ ਜੰਡਿਆਲਾ ਗੁਰੂ ਆਉਣ ਦੇ ਸਬੰਧ ਵਿਚ ਸਮੂਹ ਅਕਾਲੀ ਵਰਕਰਾ ਦੀ ਮੀਟਿੰਗ ਹੋਈ । ਜੱਪ ਰਿਕਾਰਡਜ਼ ਕੰਪਨੀ ਦੇ ਬੈਨਰ ਅਤੇ ਨਵਦੀਪ ਕੰਧਵਾਲੀਆ ਦੀ ਨਿਰਦੇਸ਼ਨਾਂ ਹੇਠ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਕੀਤੇ ਕੰਮਾਂ ਦਾ ਔਜਲਾ ਨੇ ਲਿਆ ਗੰਭੀਰ ਨੋਟਿਸ ਪੈ ਰਹੀ ਠੰਡ ਕਣਕ ਦੀ ਫਸਲ ਲਹੀ ਲਾਹੇਵੰਦ - ਮੁੱਖ ਖੇਤੀਬਾੜੀ ਅਫਸਰ ਬੇਟੀ ਬਚਾਓ ਬੇਟੀ ਪੜਾਓ ਅਧੀਨ ਬਲਾਕ ਟਾਸ੍ਕ ਫੋਰਸ ਦੀ ਹੋਈ ਮੀਟਿੰਗ। ਮਿਸ ਅਸਟ੍ਰੇਲੀਆ 2013 ਜਸਮੀਤ ਸੰਘਾ ਅਤੇ ਜਸਪਾਲ ਸਿੰਘ ਬੱਝੇ ਵਿਆਹ ਦੇ ਬੰਧਨ ਵਿੱਚ ਦਸਤਾਰ-ਏ-ਕਿਰਦਾਰ ਚੇਤਨਾ ਲਹਿਰ ਨੇ ਦਸਤਾਰ ਮੁਕਾਬਲੇ ਕਰਵਾਏ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣਗੀਆਂ ਝਾਕੀਆਂ ਹਰਿਵੱਲਭ ਸੰਗੀਤ ਸੰਮੇਲਨ ਦੇ 143 ਸਾਲ ਲੰਮੇ ਇਤਿਹਾਸ ਬਾਰੇ ਰਾਰੇਸ਼ ਦਾਦਾ ਵੱਲੋਂ ਲਿਖੀ ਪੁਸਤਕ ਲੁਧਿਆਣੇ ਲੋਕ ਅਰਪਨ ਫ੍ਰੀ ਮੈਡੀਕਲ ਕੈਂਪ ਦੌਰਾਨ 220 ਲੋਕਾਂ ਨੂੰ ਜਾਂਚ ਤੋਂ ਬਾਅਦ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ
-
-
-