News

ਡਵੀਜਨ ਪੱਧਰੀ ਧਰਨੇ ’ਚ ਵਰਕਰ, ਪਰਿਵਾਰਾਂ ਅਤੇ ਬੱਚਿਆ ਸਮੇਤ ਬਸੰਤੀ ਰੰਗ ਵਿੱਚ ਸੱਜ ਕੇ ਹਿੱਸਾ ਲੈਣਗੇ - ਭੁਪਿੰਦਰ ਸਿੰਘ

August 09, 2018 10:21 PM
General

ਡਵੀਜਨ ਪੱਧਰੀ ਧਰਨੇ ’ਚ ਵਰਕਰ, ਪਰਿਵਾਰਾਂ ਅਤੇ ਬੱਚਿਆ ਸਮੇਤ ਬਸੰਤੀ ਰੰਗ ਵਿੱਚ ਸੱਜ ਕੇ ਹਿੱਸਾ ਲੈਣਗੇ -  ਭੁਪਿੰਦਰ ਸਿੰਘ


ਸਾਹਕੋਟ ( ਲਖਵੀਰ ਸਾਹਬੀ ) :- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ
ਪੰਜਾਬ ਨੇ ਇੱਕ ਵੱਡਾ ਫੈਸਲਾ ਲਿਆ ਅਤੇ ਇਸ ਫੈਸਲੇ ਦੇ  ਮੁਤਾਬਿਕ 10 ਅਗਸਤ ਨੂੰ ਜਿਲ੍ਹਾ ਲੁਧਿਆਣਾ ਦੀ ਕਮੇਟੀ ਵਲੋਂ ਡਵੀਜਨ ਪੱਧਰ ’ਤੇ ਵਿਭਾਗ ਦੀ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ ਜਾਵੇਗਾ,  ਅਤੇ ਇਹ ਅਰਥੀ ਫੂਕ ਪ੍ਰਦਰਸ਼ਨ ਲੁਧਿਆਣਾ ਦੀ ਡਵੀਜਨ ਨੰਬਰ ਇੱਕ ਅੱਗੇ ਕੀਤਾ ਜਾਵੇਗਾ, ਜਿਸਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਕੰਟਰੈਕਟ ਵਰਕਰਾਂ ਵਿੱਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੁਜਾਹਰੇ ਵਿੱਚ ਕੰਟਰੈਕਟ ਵਰਕਰ, ਆਪਣੇ ਪਰਿਵਾਰਾਂ ਤੇ ਬੱਚਿਆ ਸਮੇਤ ਬਸੰਤੀ ਰੰਗ ਵਿੱਚ ਸੱਜ ਕੇ ਹਿੱਸਾ ਲੈਣਗੇ। ਇਹ ਜਾਣਕਾਰੀ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਨੇ ਦਿੱਤੀ ਅਤੇ ਉਹਨਾ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ ਦੇ ਨਾਂਅ ’ਤੇ ਨਿਜੀਕਰਨ ਕਰਨ ਦੀਆਂ ਨੀਤੀਆਂ ਬਣਾ ਰਹੀ ਹੈ ਅਤੇ ਕੰਟਰੈਕਟ ’ਤੇ ਬਹੁਤ ਹੀ ਘੱਟ ਤਨਖਾਹਾਂ ’ਤੇ ਸੇਵਾਵਾਂ ਦੇ ਰਹੇ ਵਰਕਰਾਂ ਕੋਲੋ ਰੁਜ਼ਗਾਰ ਖੋਹਣ ਦੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ, ਜਿਸ ਨੂੰ ਯੂਨੀਅਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਸਟੇਟ ਕਮੇਟੀ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਅਤੇ ਤੇਜ਼ ਕੀਤਾ ਜਾਵੇਗਾ। ਅਤੇ ਉਨ੍ਹਾਂ ਇਹ ਵੀ ਦੱਸਿਆ ਕਿ ਜਲ ਸਪਲਾਈ ਵਿਭਾਗ ਦੀ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਦੇ ਹਲਕੇ ਮਲੇਰਕੋਟਲਾ ਵਿਖੇ 11 ਜੂਨ ਨੂੰ ਸੂਬਾ ਪੱਧਰੀ ਧਰਨਾ ਦਿੱਤਾ ਗਿਆ ਸੀ ਅਤੇ ਇਸ ਦੌਰਾਨ ਉਥੇ ਦੇ ਪ੍ਰਸ਼ਾਸਨ ਵਲੋਂ 15 ਦਿਨ ਦੇ ਅੰਦਰ ਅੰਦਰ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਕਾਫੀ ਸਮਾਂ ਬੀਤਣ ਦੇ ਬਾਵਜੂਦ ਵੀ ਹਾਲੇ ਤੱਕ ਨਾ ਤਾਂ ਯੂਨੀਅਨ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਅਤੇ ਨਾ ਹੀ ਜਲ ਸਪਲਾਈ ਵਿਭਾਗ ਵਿੱਚ ਕੰਟਰੈਕਟ ’ਤੇ ਲੱਗੇ ਕਾਮਿਆ ਨੂੰ ਵਿਭਾਗ ਵਿੱਚ ਸ਼ਾਮਿਲ ਕਰਕੇ ਰੈਗੂਲਰ ਕਰਨ ਦੀ ਮੰਗ ਨੂੰ ਮੰਨਿਆ ਗਿਆ ਜਿਸ ਦੇ ਰੋਸ਼ ਵੱਜੋਂ  ਸਟੇਟ ਕਮੇਟੀ ਵਲੋਂ 1 ਅਗਸਤ ਤੋਂ 30 ਅਗਸਤ ਤੱਕ ਸੂਬੇ ਭਰ ਵਿੱਚ ਡਵੀਜਨ ਪੱਧਰ ’ਤੇ ਕੈਬਨਿਟ ਮੰਤਰੀ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਜੇਕਰ ਫਿਰ ਵੀ ਯੂਨੀਅਨ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਯੂਨੀਅਨ ਵਲੋਂ ਆਰ ਪਾਰ ਦੀ ਲੜਾਈ ਜਾਰੀ ਰੱਖਦੇ ਹੋਏ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਜਲ ਸਪਲਾਈ ਵਿਭਾਗ ਵਿੱਚ ਇਨਲਿਸਟਮੈਂਟ ਪਾਲਸੀ ਤੇ ਆਊਟ ਸੋਰਸਿੰਗ ਤਹਿਤ ਸੇਵਾਵਾਂ ਦੇ ਰਹੇ ਫੀਲਡ ਤੇ ਦਫਤਰੀ ਵਰਕਰਾਂ ਨੂੰ ਵਿਭਾਗ ਵਿੱਚ ਸ਼ਾਮਿਲ ਕਰਕੇ ਉਨ੍ਹਾਂ ਦੇ ਪੱਕੇ ਰੁਜਗਾਰ ਦਾ ਪ੍ਰਬੰਧ ਕੀਤਾ ਜਾਵੇ। ਐਸ.ਸੀ. ਲੁਧਿਆਣਾ ਵਲੋਂ ਜਾਰੀ ਪੱਤਰ ਨੂੰ ਸਾਰੇ ਪੰਜਾਬ ਵਿੱਚ ਲਾਗੂ ਕਰਕੇ ਕੰਟਰੈਕਟ ਵਰਕਰਾਂ ਨੂੰ ਤਨਖਾਹਾਂ ਦਿੱਤੀਆਂ ਜਾਣ। ਇਸ ਮੀਟਿੰਗ ਵਿੱਚ ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਦੇ ਨੁਮਾਇੰਦਿਆ ਨੇ ਵੀ ਸ਼ਮੂਲੀਅਤ ਕੀਤੀ ਅਤੇ ਇਸ ਮੌਕੇ ਚਰਨ ਸਿੰਘ, ਕਰਮ ਚੰਦ,  ਬਲਵੀਰ ਸਿੰਘ,  ਜਗਜੀਤ ਸਿੰਘ,  ਰਵਿੰਦਰ ਸਿੰਘ,  ਅਜਮੇਰ ਸਿੰਘ,  ਦਫਤਰੀ ਸਟਾਫ ਸਬ ਕਮੇਟੀ ਤੋਂ ਸੰਦੀਪ ਕੌਰ ਖੰਨਾ,  ਜਗਜੀਤ ਸਿੰਘ ਅਤੇ ਕਰਮਜੀਤ ਕੌਰ ਆਦਿ ਹਾਜ਼ਰ ਸਨ।

Have something to say? Post your comment