News

ਆਜ਼ਾਦੀ ਦਿਵਸ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ

August 10, 2018 09:47 PM
General

ਆਜ਼ਾਦੀ ਦਿਵਸ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ


ਪਰੇਡ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਫੁੱਲ ਡਰੈੱਸ ਰਿਹਰਸਲ 13 ਨੂੰ


15 ਅਗਸਤ ਨੂੰ ਮਨਪ੍ਰੀਤ ਸਿੰਘ ਬਾਦਲ ਲਹਿਰਾਉਣਗੇ ਕੌਮੀ ਝੰਡਾ
ਅੰਮ੍ਰਿਤਸਰ, 10 ਅਗਸਤ (ਕੁਲਜੀਤ ਸਿੰਘ   )-72ਵੇਂ ਆਜ਼ਾਦੀ ਦਿਵਸ ਦਾ ਜ਼ਿਲਾ ਪੱਧਰੀ ਸਮਾਰੋਹ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਖਜਾਨਾ ਮੰਤਰੀ ਸ੍ਰ ਮਨਪ੍ਰੀਤ ਸਿੰਘ ਬਾਦਲ  15 ਅਗਸਤ ਨੂੰ ਸਵੇਰੇ 9:00 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਸਟੇਡੀਅਮ ਵਿਖੇ ਕੀਤੀ ਜਾਵੇਗੀ।
   ਇਸ ਸਬੰਧੀ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤੀ।
 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ. ਸੀ. ਸੀ. ਕੈਡਿਟਾਂ, ਐਨ. ਐਸ. ਐਸ. ਸਕਾਊਟਸ ਤੇ ਗਰਲਜ਼ ਗਾਈਡਸ ਦੀਆਂ ਟੁਕੜੀਆਂ ਤੋਂ ਇਲਾਵਾ ਪੁਲਿਸ ਅਤੇ ਸਕੂਲੀ ਬੈਂਡ ਪਰੇਡ ਵਿਚ ਹਿੱਸਾ ਲੈਂਦੇ ਹੋਏ ਕੌਮੀ ਝੰਡੇ ਨੂੰ ਸਲਾਮੀ ਦੇਣਗੇ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀ.ਟੀ ਸ਼ੋਅ ਅਤੇ ਦੇਸ਼ ਭਗਤੀ 'ਤੇ ਆਧਾਰਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਗਿੱਧੇ ਅਤੇ ਭੰਗੜੇ ਦੀਆਂ ਧਮਾਲਾਂ ਪੈਣਗੀਆਂ।
 ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਜ਼ਾਦੀ ਦਿਵਸ ਨੂੰ ਧੂਮਧਾਮ ਨਾਲ ਮਨਾਇਆ ਜਾਵੇ ਕਿਉਂਕਿ 15 ਅਗਸਤ 1947 ਨੂੰ ਸਾਡਾ ਮੁਲਕ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦ ਹੋਇਆ ਸੀ ਅਤੇ ਸਮੂਹ ਦੇਸ਼ ਵਾਸੀਆਂ ਲਈ ਇਹ ਗੌਰਵਮਈ ਦਿਨ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਸਮਾਗਮ ਵਿਚ ਉਹ ਆਪਣੇ ਪਰਿਵਾਰਾਂ ਸਮੇਤ ਭਰਵੀਂ ਸ਼ਮੂਲੀਅਤ ਕਰਨ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਅਲਕਾ ਕਾਲੀਆ, ਕਾਰਜਕਾਰੀ ਮੈਜਿਸਟਰੇਟ ਸ੍ਰੀ ਸ਼ਿਵਰਾਜ ਸਿੰਘ ਬੱਲ, ਡੀ:ਸੀ:ਪੀ ਸ੍ਰ ਅਮਰੀਕ ਸਿੰਘ ਪਵਾਰ, ਐਸ;ਡੀ:ਐਮ ਅੰਮ੍ਰਿਤਸਰ-1 ਸ੍ਰੀ ਵਿਕਾਸ ਹੀਰਾ, ਐਸ:ਡੀ:ਐਮ ਅੰਮ੍ਰਿਤਸਰ -2 ਸ੍ਰੀ ਰਾਜੇਸ਼ ਸ਼ਰਮਾ, ਰਿਜਨਲ ਟਰਾਂਸਪੋਰਟ ਅਥਾਰਟੀ ਸ੍ਰੀ ਰਜਨੀਸ਼ ਅਰੋੜਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

More News News

ਵਿਸ਼ਵ ਸ਼ਾਂਤੀ ਅਤੇ ਸ਼ੁੱਧ ਵਾਤਾਵਰਣ ਦਾ ਸੁਨੇਹਾ ਦੇਣ ਨਿਕਲਿਆ 28 ਸਾਲਾ ਅਭਿਸ਼ੇਕ ਕੁਮਾਰ ਸ਼ਰਮਾ ਨਿਊਜ਼ੀਲੈਂਡ ਪਹੁੰਚਿਆ ਜਹਾਂਗੀਰ ਦੇ ਦਰਵਾਜ਼ੇ ਪਹੁੰਚੀ ਏਡਜ਼ ਜਾਗਰੂਕਤਾ ਵੈਨ ਨੇ ਦਿੱਤਾ ਏਡਜ਼ ਦੀ ਬਿਮਾਰੀਆਂ ਤੋਂ ਬਚਾਅ ਦਾ ਸੁਨੇਹਾ ਆਉ ਆਪਣੇ ਬੱਚਿਆਂ ਦੇ ਭਵਿੱਖ ਲਈ ਕੁਝ ਕਰੀਏ ਭਾਈ ਦਰਸ਼ਨ ਸਿੰਘ 'ਤੇ ਲਗਾਏ ਇਲਜਾਂਮ ਝੂਠੇ ਸ਼੍ਰੋਮਣੀ ਕਮੇਟੀ ਨੇ ਗੁ:ਸੀਸਗੰਜ ਸਾਹਿਬ ਵਿਖੇਮਨਾਇਆ ਨੌਵੇਂ ਪਾਤਿਸ਼ਾਹ ਦਾ ਸ਼ਹੀਦੀ ਦਿਹਾੜਾ। ਲੋਕ ਸਭਾ ਚੋਣਾਂ 2019 ਦੀਆਂ ਤਿਆਰੀਆਂ ਸਬੰਧੀ ਜ਼ਿਲਾ• ਚੋਣ ਅਫ਼ਸਰ ਵੱਲੋਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸੁਪਰਵਾਈਜਰਾਂ ਨਾਲ ਵਿਸ਼ੇਸ ਮੀਟਿੰਗ ਵਿਸ਼ਵ ਸ਼ਾਂਤੀ ਅਤੇ ਸ਼ੁੱਧ ਵਾਤਾਵਰਣ ਦਾ ਸੁਨੇਹਾ ਦੇਣ ਨਿਕਲਿਆ 28 ਸਾਲਾ ਅਭਿਸ਼ੇਕ ਕੁਮਾਰ ਸ਼ਰਮਾ ਨਿਊਜ਼ੀਲੈਂਡ ਪਹੁੰਚਿਆ ਪਿੰਡ ਹਰਬੰਸ ਪੁਰ ਤਹਿਸੀਲ ਸਮਰਾਲਾ ਲੁਧਿਆਣਾ ਵਿੱਚ ਸਰਪੰਚੀ ਨੂੰ ਲੈ ਕਿ ਸੰਧੂ ਪਰਿਵਾਰ ਵੱਲੋਂ ਵੱਡਾ ਐਲਾਨ ਵਧਦਾ ਸਤਿਕਾਰ: ਜਦੋਂ ਧੀਆਂ ਕਰਨ ਅਗਵਾਈ... ਕਾਂਗਰਸੀ ਆਗੂ ਦੀਆਂ ਹਰਕਤਾਂ ਕਾਰਨ ਚਰਚਾਵਾਂ ਦਾ ਬਾਜ਼ਾਰ ਗਰਮ ?
-
-
-