Thursday, April 25, 2019
FOLLOW US ON

News

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਨਸੀ ਸ਼ੋਸ਼ਣ ਅਤੇ ਹੋਰ ਜੁਰਮਾਂ ਤੋਂ ਪੀੜਤ ਔਰਤਾਂ ਲਈ ਮੁਆਵਜ਼ਾ ਸਕੀਮ ਸ਼ੁਰੂ- ਡਿਪਟੀ ਕਮਿਸ਼ਨਰ

August 16, 2018 08:59 PM
General

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਨਸੀ ਸ਼ੋਸ਼ਣ ਅਤੇ ਹੋਰ ਜੁਰਮਾਂ ਤੋਂ  ਪੀੜਤ  ਔਰਤਾਂ  ਲਈ ਮੁਆਵਜ਼ਾ ਸਕੀਮ  ਸ਼ੁਰੂ- ਡਿਪਟੀ ਕਮਿਸ਼ਨਰ


ਮਾਨਸਾ, 16 ਅਗਸਤ (ਐਡਵੋਕੇਟ ਐਚ ਐਸ ਨਰੂਲਾ,ਪ੍ਰ੍ਰਭਲੀਨ ਸਿੰੰਘ ਖਾਲਸਾ ): ਰਾਸ਼ਟਰੀ ਕਾਨੂੰਨੀ ਸੇਵਾਵਾ ਅਥਾਰਟੀ ਵੱਲੋਂ ਜਿਨਸੀ ਸ਼ੋਸ਼ਣ ਅਤੇ ਹੋਰ ਜੁਰਮਾਂ ਤੋਂ ਪੀੜਤ ਔਰਤਾਂ ਲਈ ਮੁਆਵਜ਼ਾ ਸਕੀਮ 2018 ਸ਼ੁਰੂ ਕੀਤੀ ਗਈ ਹੈ। ਇਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਅੱਜ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਕੀਤਾ।ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਜੇਕਰ ਕਿਸੇ ਵੀ ਔਰਤ ਦੀ ਕਿਸੇ ਵੀ ਜ਼ੁਰਮ ਤੋ ਪੀੜਤ ਹੋਣ ਕਾਰਨ ਮੌਤ ਹੋ ਜਾਂਦੀ ਹੈ ਤਾਂ ਉਸ ਪਰਿਵਾਰ ਨੂੰ 5 ਲੱਖ ਤੋਂ 10 ਲੱਖ ਰੁਪਏ ਬਤੌਰ ਮੁਆਵਜ਼ਾ, ਗੈਂਗ ਰੇਪ ਕੇਸ ਵਿਚ 5 ਲੱਖ ਤੋਂ 10 ਲੱਖ ਰੁਪਏ, ਰੇਪ ਕੇਸ ਵਿਚ 4 ਲੱਖ ਤੋਂ 7 ਲੱਖ ਰੁਪਏ ਤੱਕ ਦਾ ਮੁਆਵਜ਼ਾ ਦਿੱਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸੇ ਵੀ ਤਰਾਂ ਦੇ ਮਾਨਸਿਕ, ਸਰੀਰਿਕ ਨੁਕਸਾਨ ਜਾਂ ਕਿਸੇ ਵੀ ਕਿਸਮ ਦੀ ਅਪੰਗਤਾ ਵਿਚ 1 ਲੱਖ ਰੁਪਏ ਤੋਂ 8 ਲੱਖ ਰੁਪਏ ਤੱਕ ਦਾ ਮੁਆਵਜ਼ਾ ਦੇਣ ਦਾ ਵੀ ਉਪਬੰਧ ਹੈ।ਉਨਾਂ ਨਾਲ ਹੀ ਦੱਸਿਆ ਕਿ ਇਸ ਸਕੀਮ ਤਹਿਤ ਕੋਈ ਵੀ ਪੀੜਤ ਔਰਤ ਜਾਂ ਉਸ ਤੇ ਨਿਰਭਰ ਵਿਅਕਤੀ ਮੁਆਵਜ਼ਾ ਲੈਣ ਸਬੰਧੀ ਜਿਲਾ ਪੱਧਰ ਤੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਖੇ ਬਿਨੈ-ਪੱਤਰ ਦੇ ਸਕਦਾ ਹੈ। ਇਸ ਤੋਂ ਇਲਾਵਾ ਰਾਜ ਪੱਧਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵੈਬ ਪੋਰਟਲ ਤੇ ਆਨਲਾਈਨ ਅਪਲਾਈ ਵੀ ਕਰ ਸਕਦਾ ਹੈ। ਵਧੇਰੇ ਜਾਣਕਾਰੀ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

More News News

ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਬਾਜਵਾ ਅਤੇ ਢਿੱਲੋਂ ਦਾ ਕੀਤਾ ਵਿਸ਼ੇਸ਼ ਸਨਮਾਨ । ਬੇਮੌਸਮੀ ਬਰਸਾਂਤ ਤੋਂ ਫਸਲਾਂ ਨੂੰ ਢੱਕਣ ਲਈ ਆੜਤੀਆਂ ਯੋਗ ਪ੍ਰਬੰਧ ਨਹੀ -ਅਕਲੀਆ ਘੁੰਮਣ ਨਹਿਰੀ ਬੰਦੀ ਅਤੇ ਬਿਜਲੀ ਦੇ ਕੱਟਾਂ ਨੇ ਪਿੰਡਾਂ ਦੇ ਲੋਕਾਂ ਦਾ ਜਿਉਣਾ ਕੀਤਾ ਮੁਹਾਲ ਲਾਇਨਜ ਕਲੱਬ ਮੁਕਤਸਰ ਅਨਮੋਲ ਵਲੋ ਬੇਟੀ ਰਮਨੀਤ ਬਰਾੜ ਨੂੰ ਕੀਤਾ ਸਨਮਾਨਿਤ ਜ਼ੀ ਖ਼ਾਨ ਤੇ ਅਫ਼ਸਾਨਾ ਖ਼ਾਨ ਦਾ ਨਵੇਂ ਗੀਤ " ਚੰਡੀਗੵੜ ਸ਼ਹਿਰ " ਰਿਲੀਜ਼ ,ਗੀਤ ਦੀਆਂ ਧੁੰਮਾ ਚਾਰੇ ਪਾਸੇ ਮਨਿੰਦਰ ਬੁੱਟਰ ਦੇ ਗੀਤ " ਯਮਲਾ" ਨੂੰ ਦਰਸ਼ਕਾ ਦਾ ਮਿਲ ਰਿਹਾ ਭਰਪੂਰ ਹੁੰਗਾਰਾ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਸਾਫ ਮੁੱਕਰ ਗਈ ਹੈ -- ਰੰਗਾ ਬੀਬੀ ਖਾਲੜਾ ਦੇ ਹੱਕ ‘ਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ ਚਾਈਲਡ ਹੈਲਪ ਲਾਈਨ ਵੱਲੋਂ ਬੱਚਿਆਂ ਦੇ ਅਧਿਕਾਰਾਂ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਬੀਬਾ ਹਰਸਿਮਰਤ ਕੌਰ ਮੈੰਬਰ ਪਾਰਲੀਮੈਂਟ ਬਾਦਲ ਨੂੰ ਬਠਿੰਡਾ ਸੀਟ ਤੋ ਉਮੀਦਵਾਰ ਐਲਾਣਨ ਤੋ ਬਆਦ ਪਾਰਟੀ ਦੇ ਵਰਕਰਾ ਚ੍ ਖੁਸੀ ਦੀ ਲਹਿਰ ਦੇਖਣ ਨੂੰ ਮਿਲੀ
-
-
-