News

ਆਦਰਸ਼ਪ੍ਰੀਤ ਸਿੰਘ ਨੇ ਸੰਗਰੂਰ ਵਿੱਚ ਹੋਏ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਜਿੱਤਿਆ ਗੋਲਡ ਮੈਡਲ।

September 08, 2018 09:39 PM
General

ਆਦਰਸ਼ਪ੍ਰੀਤ ਸਿੰਘ ਨੇ ਸੰਗਰੂਰ ਵਿੱਚ ਹੋਏ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਜਿੱਤਿਆ ਗੋਲਡ ਮੈਡਲ।

ਸ੍ਰੀ ਆਨੰਦਪੁਰ ਸਾਹਿਬ, 8 ਸਤੰਬਰ (ਦਵਿੰਦਰਪਾਲ ਸਿੰਘ/ਅੰਕੁਸ਼): ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਅਤੇ ਇਕਬਾਲ ਸਿੰਘ ਲਾਲਪੁਰਾ ਤੇ ਰਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ੍ਰੀ ਆਨੰਦਪੁਰ ਸਾਹਿਬ ਵਿੱਚ ਦਸਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀ ਆਦਰਸ਼ਪ੍ਰੀਤ ਸਿੰਘ ਨੇ ਸੰਗਰੂਰ ਵਿੱਚ ਹੋਏ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤਿਆ। ਪ੍ਰਿੰਸੀਪਲ ਗੁਰਮਿੰਦਰ ਸਿੰਘ ਭੁੱਲਰ ਨੇ ਆਦਰਸ਼ਪ੍ਰੀਤ ਸਿੰਘ ਨੂੰ ਸਕੂਲ ਵਿੱਚ ਸਨਮਾਨਿਤ ਕਰਦਿਆਂ ਕਿਹਾ ਕਿ ਆਦਰਸ਼ਪ੍ਰੀਤ ਸਿੰਘ ਨੇ ਜਿੱਥੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ ਉੱਥੇ ਆਪਣੇ ਮਾਤਾ ਪਿਤਾ ਤੇ ਇਲਾਕੇ ਦਾ ਮਾਣ ਵੀ ਵਧਾਇਆ ਹੈ। ਪ੍ਰਿੰਸੀਪਲ ਗੁਰਮਿੰਦਰ ਸਿੰਘ ਭੁੱਲਰ ਨੇ ਵਿਦਿਆਰਥੀ ਨੂੰ ਸ਼ਾਬਾਸ਼ ਦਿੰਦਿਆਂ ਅੱਗੇ ਤੋਂ ਹੋਰ ਜ਼ਿਆਦਾ ਮਿਹਨਤ ਕਰਕੇ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿੱਚ ਵੀ ਗੋਲਡ ਮੈਡਲ ਜਿੱਤਣ ਲਈ ਪ੍ਰੇਰਿਆ। ਇਸ ਮੌਕੇ ਮੈਡਮ ਪ੍ਰਵੀਨ ਲਤਾ, ਸੇਵਾ ਸਿੰਘ, ਕੈਪਟਨ ਤਰਸੇਮ ਸਿੰਘ, ਗੁਰਿੰਦਰ ਕੌਰ, ਸਤਿੰਦਰ ਕੌਰ, ਕੰਵਲਜੀਤ ਕੌਰ, ਨਿਸ਼ਾ, ਜਸਪ੍ਰੀਤ ਕੌਰ, ਰਾਜਵਿੰਦਰ ਕੌਰ, ਆਸ਼ੂ, ਸ਼ਾਂਤੀ, ਸੰਦੀਪ ਸਿੰਘ, ਸਰਤਾਜ ਸਿੰਘ ਆਦਿ ਹਾਜ਼ਰ ਸਨ।

Have something to say? Post your comment

More News News

ਮਿਸ ਅਸਟ੍ਰੇਲੀਆ 2013 ਜਸਮੀਤ ਸੰਘਾ ਅਤੇ ਜਸਪਾਲ ਸਿੰਘ ਬੱਝੇ ਵਿਆਹ ਦੇ ਬੰਧਨ ਵਿੱਚ ਦਸਤਾਰ-ਏ-ਕਿਰਦਾਰ ਚੇਤਨਾ ਲਹਿਰ ਨੇ ਦਸਤਾਰ ਮੁਕਾਬਲੇ ਕਰਵਾਏ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣਗੀਆਂ ਝਾਕੀਆਂ ਹਰਿਵੱਲਭ ਸੰਗੀਤ ਸੰਮੇਲਨ ਦੇ 143 ਸਾਲ ਲੰਮੇ ਇਤਿਹਾਸ ਬਾਰੇ ਰਾਰੇਸ਼ ਦਾਦਾ ਵੱਲੋਂ ਲਿਖੀ ਪੁਸਤਕ ਲੁਧਿਆਣੇ ਲੋਕ ਅਰਪਨ ਫ੍ਰੀ ਮੈਡੀਕਲ ਕੈਂਪ ਦੌਰਾਨ 220 ਲੋਕਾਂ ਨੂੰ ਜਾਂਚ ਤੋਂ ਬਾਅਦ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਗੁਰੂ ਗੋਬਿੰਦ ਸਿੰਘ ਜੀ ਨੇ ਦਿੱਤੀ ਸੀ ਜਾਤਪਾਤ ਨੂੰ ਸਿੱਧੀ ਚਣੌਤੀ : ਭਾਨ ਸਿੰਘ ਜੱਸੀ ਮਾਮਲਾ ਵਿਆਹ ਸਮਾਗਮਾਂ 'ਚ ਫੋਟੋਗ੍ਰਾਫਰ , ਡੀ.ਜੇ ਅਤੇ ਪ੍ਰੀਵਾਰਕ ਮੈਂਬਰਾਂ ਦੀ ਮੌਤ ਦਾ ਸੁਰਿੰਦਰ ਮਾਨ-ਕਰਮਜੀਤ ਕੰਮੋ ਦੇ ਟਰੈਕ “ਨਾਗਣੀ ਬਲੈਕ“ ਗੀਤ ਨੂੰ ਮਿਲ ਰਿਹਾ ਭਰਪੂਰ ਮਾਡਲਿੰਗ ਤੋ ਬਆਦ ਗਾਇਕੀ ਵੱਲ ਵਧਾਏ ਕਦਮ 17 ਜਨਵਰੀ ਨੂੰ ਅੱਜ ਭੋਗ ਤੇ ਵਿਸ਼ੇਸ਼ ਗਾਇਕਾਂ, ਗੀਤਕਾਰਾਂ 'ਤੇ ਕਲਾਕਾਰਾਂ ਦਾ ਲਾਡਲਾ ਸੀ 'ਤਾਰੀ ਜੈਤੋ ਵਾਲਾ'
-
-
-