Thursday, April 25, 2019
FOLLOW US ON

News

ਦਸਤਾਰ ਮੁਕਾਬਲੇ ਕਰਵਾਏ

September 13, 2018 09:18 PM
General

ਦਸਤਾਰ ਮੁਕਾਬਲੇ ਕਰਵਾਏ


ਬਟਾਲਾ13 ਸਤੰਬਰ (ਬਰਨਾਲ)-  ਸ਼ਾਨੇ ਦਸਤਾਰ ਟੀਮ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿਚ ਬੀਤੇ ਦਿਨੀਂ ਕਰਵਾਏ ਗਏ ਦਸਤਾਰ ਮੁਕਾਬਲੇ ਵਿਚ 80 ਦੇ ਕਰੀਬ ਨੌਜਵਾਨਾਂ ਨੇ ਹਿੱਸਾ ਲਿਆ ਜਿਨਾਂ ਦੇ ਦੋ ਵਰਗਾਂ ਵਿਚ ਮੁਕਾਬਲੇ ਗੁਰਦੁਆਰਾ ਸਿੰਘ ਸਭਾ ਕਾਹਨੂੰਵਾਨ ਰੋਡ ਬਟਾਲਾ ਵਿਖੇ ਕਰਵਾਏ ਗਏ। ਇਸ ਮੌਕੇ ਹਰਮਨਜੀਤ ਸਿੰਘ ਗੋਰਾਇਆ ਮੈਂਬਰ ਪੰਜਾਬ ਐਡਵਾਈਜ਼ਰੀ ਬੋਰਡ, ਬਲਬੀਰ ਸਿੰਘ ਬਿੱਟੂ ਪ੍ਰਧਾਨ ਜ਼ਿਲਾ ਸ਼ਹਿਰੀ ਅਕਾਲੀ ਦਲ, ਜੋੜਾ ਘਰ ਸੇਵਾ ਸੁਸਾਇਟੀ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਪ੍ਰਬੰਧਕ ਕਮੇਟੀ, ਗੁਰਦੁਆਰਾ ਸਿੰਘ ਸਭਾ ਕਾਹਨੂੰਵਾਨ ਰੋਡ ਅਤੇ ਹੋਰ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰੀ। ਇਸ ਮੌਕੇ ਹਰਮਨ ਗੋਰਾਇਆ ਨੇ ਬੋਲਦਿਆਂ ਜਿੱਥੇ ਨੌਜਵਾਨਾਂ ਨੂੰ ਦਸਤਾਰ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਬਲਬੀਰ ਸਿੰਘ ਬਿੱਟੂ ਨੇ ਬੋਲਦਿਆਂ ਨੌਜਵਾਨਾਂ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੀ ਦਾਤ ਨੂੰ ਆਪਣੇ ਸਿਰ ਦਾ ਤਾਜ ਬਣਾ ਕੇ ਰੱਖਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਰੰਗ-ਬਿਰੰਗੀਆਂ ਦਸਤਾਰਾਂ ਨਾਲ ਸਾਰੇ ਸਮਾਗਮ ਚੜਦੀ ਕਲਾ ਵਿਚ ਸੰਪੂਰਨ ਹੋਏ। ਇਸ ਮੌਕੇ ਡਾ. ਰਮਨਦੀਪ ਸਿੰਘ ਚੇਅਰਮੈਨ, ਹਰਪ੍ਰੀਤ ਸਿੰਘ ਪ੍ਰਧਾਨ, ਪ੍ਰੀਤਪਾਲ ਸਿੰਘ ਕੋਆਰਡੀਨੇਟਰ, ਬੀਰ ਨਾਰੋਵਾਲੀਆ, ਰੁਮੇਲਪ੍ਰੀਤ ਸਿੰਘ, ਬਲਜੀਤ ਸਿੰਘ ਬਾਜਵਾ, ਕਮਲਜੀਤ ਸਿੰਘ, ਲਵਪ੍ਰੀਤ ਸਿੰਘ, ਮਨਬੀਰ ਸਿੰਘ, ਅਰਜਨਦੀਪ ਸਿੰਘ ਟਾਂਡਾ, ਪ੍ਰੀਤਮ ਸਿੰਘ, ਸਤਨਾਮ ਸਿੰਘ, ਜਸਪਾਲ ਸਿੰਘ ਆਦਿ ਹਾਜ਼ਰ ਸਨ।

Have something to say? Post your comment

More News News

ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਬਾਜਵਾ ਅਤੇ ਢਿੱਲੋਂ ਦਾ ਕੀਤਾ ਵਿਸ਼ੇਸ਼ ਸਨਮਾਨ । ਬੇਮੌਸਮੀ ਬਰਸਾਂਤ ਤੋਂ ਫਸਲਾਂ ਨੂੰ ਢੱਕਣ ਲਈ ਆੜਤੀਆਂ ਯੋਗ ਪ੍ਰਬੰਧ ਨਹੀ -ਅਕਲੀਆ ਘੁੰਮਣ ਨਹਿਰੀ ਬੰਦੀ ਅਤੇ ਬਿਜਲੀ ਦੇ ਕੱਟਾਂ ਨੇ ਪਿੰਡਾਂ ਦੇ ਲੋਕਾਂ ਦਾ ਜਿਉਣਾ ਕੀਤਾ ਮੁਹਾਲ ਲਾਇਨਜ ਕਲੱਬ ਮੁਕਤਸਰ ਅਨਮੋਲ ਵਲੋ ਬੇਟੀ ਰਮਨੀਤ ਬਰਾੜ ਨੂੰ ਕੀਤਾ ਸਨਮਾਨਿਤ ਜ਼ੀ ਖ਼ਾਨ ਤੇ ਅਫ਼ਸਾਨਾ ਖ਼ਾਨ ਦਾ ਨਵੇਂ ਗੀਤ " ਚੰਡੀਗੵੜ ਸ਼ਹਿਰ " ਰਿਲੀਜ਼ ,ਗੀਤ ਦੀਆਂ ਧੁੰਮਾ ਚਾਰੇ ਪਾਸੇ ਮਨਿੰਦਰ ਬੁੱਟਰ ਦੇ ਗੀਤ " ਯਮਲਾ" ਨੂੰ ਦਰਸ਼ਕਾ ਦਾ ਮਿਲ ਰਿਹਾ ਭਰਪੂਰ ਹੁੰਗਾਰਾ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਸਾਫ ਮੁੱਕਰ ਗਈ ਹੈ -- ਰੰਗਾ ਬੀਬੀ ਖਾਲੜਾ ਦੇ ਹੱਕ ‘ਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ ਚਾਈਲਡ ਹੈਲਪ ਲਾਈਨ ਵੱਲੋਂ ਬੱਚਿਆਂ ਦੇ ਅਧਿਕਾਰਾਂ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਬੀਬਾ ਹਰਸਿਮਰਤ ਕੌਰ ਮੈੰਬਰ ਪਾਰਲੀਮੈਂਟ ਬਾਦਲ ਨੂੰ ਬਠਿੰਡਾ ਸੀਟ ਤੋ ਉਮੀਦਵਾਰ ਐਲਾਣਨ ਤੋ ਬਆਦ ਪਾਰਟੀ ਦੇ ਵਰਕਰਾ ਚ੍ ਖੁਸੀ ਦੀ ਲਹਿਰ ਦੇਖਣ ਨੂੰ ਮਿਲੀ
-
-
-