17

October 2018
Punjabi

ਖੂਨਦਾਨ ਸਭ ਤੋਂ ਉਤਮ ਦਾਨ-ਅਲਕਾ

October 10, 2018 09:36 PM

ਖੂਨਦਾਨ ਸਭ ਤੋਂ ਉਤਮ ਦਾਨ-ਅਲਕਾ


ਸ਼ਿਵਰਾਜ ਸਿੰਘ ਬੱਲ ਸਹਾਇਕ ਕਮਿਸ਼ਨਰ ਜਨਰਲ ਵੱਲੋਂ ਵੀ ਕੀਤਾ ਗਿਆ ਖੂਨਦਾਨ


ਕੈਂਪ ਦੌਰਾਨ 50 ਯੂਨਿਟ ਖੂਨ ਕੀਤਾ ਇਕੱਤਰ
ਅੰਮ੍ਰਿਤਸਰ, 9 ਅਕਤੂਬਰ: ਕੁਲਜੀਤ ਸਿੰਘ
 ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲਾ ਰੈਡ ਕਰਾਸ ਸੁਸਾਇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਰੈਡ ਕਰਾਸ ਭਵਨ ਵਿਖੇ ਇਕ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸ਼ਿਵਰਾਜ ਸਿੰਘ ਬੱਲ ਸਹਾਇਕ ਕਮਿਸ਼ਨਰ ਜਨਰਲ ਅਤੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ-ਕਮ-ਆਨਰੇਰੀ ਸਕੱਤਰ ਜਿਲਾ ਰੈਡ ਕਰਾਸ ਸੁਸਾਇਟੀ ਵੱਲੋਂ ਕੀਤਾ ਗਿਆ।
 ਇਸ ਖੁਨਦਾਨ ਕੈਂਪ ਦੌਰਾਨ ਸ੍ਰੀ ਸ਼ਿਵਰਾਜ ਸਿੰਘ ਬੱਲ ਵੱਲੋਂ ਵੀ ਖੂਨਦਾਨ ਕੀਤਾ ਗਿਆ ਅਤੇ ਯੁਵਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਯੁਵਕ ਨੂੰ ਤਿੰਨ ਮਹੀਨੇ ਬਾਅਦ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਸ੍ਰੀ ਬੱਲ ਨੇ ਦੱਸਿਆ ਕਿ ਭਾਰਤ ਵਿੱਚ 10 ਲੱਖ ਯੂਨਿਟ ਖੂਨ ਦੀ ਸਲਾਨਾ ਲੋੜ ਹੈ ਜਦ ਕਿ ਉਪਲਬੱਧਤਾ ਕੇਵਲ 8 ਲੱਖ ਯੂਨਿਟ ਹੈ। ਉਨਾਂ ਕਿਹਾ ਕਿ ਮੰਗ ਅਤੇ ਸਪਲਾਈ ਦਰਮਿਆਨ ਪਾੜਾ ਖਤਮ ਕਰਨ ਲਈ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾ ਨੂੰ ਖੂਨਦਾਨ ਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਖਤ ਮਿਹਨਤ ਦੀ ਲੋੜ ਹੈ।
 ਇਸ ਮੌਕੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਨੇ ਕਿਹਾ ਕਿ ਖੂਨਦਾਨ ਹੀ ਸਭ ਤੋਂ ਉਤਮ ਦਾਨ ਹੈ ਅਤੇ ਖੂਨਦਾਨ ਕਰਕੇ ਹੀ ਕਈ ਕੀਮਤੀ ਜਾਨਾਂ ਨੂੰ ਅਜਾਂਈ ਜਾਣ ਤੋਂ  ਬਚਾਇਆ ਜਾ ਸਕਦਾ ਹੈ। ਮੈਡਮ ਕਾਲੀਆ ਨੇ ਦੱਸਿਆ ਕਿ ਇਸ ਕੈਂਪ ਵਿੱਚ 50 ਖੂਨਦਾਨੀਆਂ ਵੱਲੋਂ ਖੂਨਦਾਨ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਰਣਧੀਰ ਸਿੰਘ ਠਾਕੁਰ ਸਕੱਤਰ ਰੈਡ ਕਰਾਸ ਸੁਸਾਇਟੀ ਅਤੇ ਸ਼ਿਸ਼ਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੈਡ ਕਰਾਸ ਮੈਂਬਰ ਹਾਜ਼ਰ ਸਨ।

Have something to say? Post your comment
Punjabi in Holland
Email : hssandhu8@gmail.com

Total Visits
php and html code counter
Copyright © 2016 Punjabi in Holland. All rights reserved.
Website Designed by Mozart Infotech