News

ਸਰਕਾਰੀ ਪ੍ਰਾਇਮਰੀ ਸਕੂਲ ਅਵਾਣ ਨੇ ਪੜਾਈ ਅਤੇ ਸਹੂਲਤਾਂ ਦੇ ਪੱਖ ਤੋਂ ਨਿੱਜੀ ਸਕੂਲਾਂ ਨੂੰ ਪਛਾੜਿਆ

October 16, 2018 09:57 PM
General

ਸਰਕਾਰੀ ਪ੍ਰਾਇਮਰੀ ਸਕੂਲ ਅਵਾਣ ਨੇ ਪੜਾਈ ਅਤੇ ਸਹੂਲਤਾਂ ਦੇ ਪੱਖ ਤੋਂ ਨਿੱਜੀ ਸਕੂਲਾਂ ਨੂੰ ਪਛਾੜਿਆ
 ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਨੂੰ ਦਿੱਤਾ ਜਾ ਰਿਹਾ ਕੰਪਿਊਟਰ ਦਾ ਗਿਆਨ


 ਸਕੂਲ ਵਿੱਚ ਬੱਚਿਆਂ ਨੂੰ ਮੁਫ਼ਤ ਪੜਾਈ, ਕਿਤਾਬਾਂ, ਵਰਦੀਆਂ ਅਤੇ ਦੁਪਹਿਰ ਦਾ ਖਾਣਾ ਕਰਵਾਇਆ ਜਾ ਰਿਹਾ ਉਪਲੱਬਧ
ਬਟਾਲਾ, 16 ਅਕਤੂਬਰ (ਬਰਨਾਲ) - ਸਿੱਖਿਆ ਬਲਾਕ ਬਟਾਲਾ-2 ਦੇ ਪਿੰਡ ਅਵਾਣ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੇ ਪੜਾਈ ਅਤੇ ਸਹੂਲਤਾਂ ਦੇ ਪੱਖ ਤੋਂ ਨਿੱਜੀ ਸਕੂਲਾਂ ਨੂੰ ਪਛਾੜ ਦਿੱਤਾ ਹੈ। ਸਰਕਾਰੀ ਪ੍ਰਾਇਮਰੀ ਸਕੂਲ ਅਵਾਣ ਵਿਖੇ ਪੜਦੇ ਛੋਟੇ ਬੱਚੇ ਪੜਾਈ ਵਿੱਚ ਬਹੁਤ ਲਾਇਕ ਹਨ ਅਤੇ ਪੜੋ ਪੰਜਾਬ ਮਿਸ਼ਨ ਵਿੱਚ ਇਸ ਸਕੂਲ ਦੇ ਬੱਚਿਆਂ ਦੇ ਬਹੁਤ ਵਧੀਆ ਕਾਰਗੁਜ਼ਾਰੀ ਦਿਖਾਈ ਹੈ। ਪ੍ਰੀ-ਨਰਸਰੀ ਤੋਂ 5ਵੀਂ ਜਮਾਤ ਤੱਕ ਕੁੱਲ 41 ਬੱਚਿਆਂ ਨੂੰ 3 ਅਧਿਆਪਕ ਵਿਦਿਆ ਦਾ ਦਾਨ ਵੰਡ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਸ ਸਕੂਲ ਵਿੱਚ ਬੱਚਿਆਂ ਨੂੰ ਮੁਫ਼ਤ ਪੜਾਈ, ਕਿਤਾਬਾਂ, ਵਰਦੀਆਂ ਅਤੇ ਦੁਪਹਿਰ ਦਾ ਖਾਣਾ ਮੁਹੱਈਆ ਕਰਾਇਆ ਜਾ ਰਿਹਾ ਹੈ। ਸਕੂਲ ਦੀ ਇਮਾਰਤ ਬਹੁਤ ਖੂਬਸੂਰਤ ਹੈ ਅਤੇ ਅਧਿਆਪਕਾਂ ਨੇ ਬੜੀ ਮਿਹਨਤ ਤੇ ਲਗਨ ਨਾਲ ਸਮਾਰਟ ਕਲਾਸ ਰੂਮ ਤਿਆਰ ਕੀਤੇ ਹਨ।
ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਰਜਵੰਤ ਕੌਰ ਨੇ ਦੱਸਿਆ ਕਿ ਸਕੂਲ ਦੇ ਅਕਾਦਮਿਕ ਨਤੀਜੇ ਬਹੁਤ ਵਧੀਆ ਹਨ ਅਤੇ ਵਿਦਿਆਰਥੀਆਂ ਨੇ ਪੜੋ ਪੰਜਾਬ ਦੇ ਨਿਰਧਾਰਤ ਟੀਚਿਆਂ ਨੂੰ ਸਰ ਕੀਤਾ ਹੈ। ਉਨਾਂ ਦੱਸਿਆ ਕਿ ਸਾਲ 2010 ਵਿੱਚ ਸਕੂਲ ਦੀ ਇਮਾਰਤ ਨਵੀਂ ਬਣਾਈ ਗਈ ਸੀ ਅਤੇ ਕਲਾਸ ਰੂਮ ਅਧੁਨਿਕ ਜਰੂਰਤਾਂ ਅਨੁਸਾਰ ਤਿਆਰ ਕੀਤੇ ਗਏ ਹਨ। ਪਹਿਲੀ ਤੋਂ ਪੰਜਵੀਂ ਤੱਕ ਬੱਚਿਆਂ ਨੂੰ ਕੰਪਿਊਟਰ ਸਿੱਖਿਆ ਦਿੱਤੀ ਜਾ ਰਹੀ ਹੈ ਅਤੇ ਸਕੂਲ ਪੜਦੇ ਸਾਰੇ ਹੀ ਬੱਚੇ ਕੰਪਿਊਟਰ ਦਾ ਮੁੱਢਲਾ ਗਿਆਨ ਰੱਖਦੇ ਹਨ। ਛੋਟੇ ਬੱਚੇ ਜਿਥੇ ਆਪਣੇ ਸਿਲੇਬਸ ਦੀਆਂ ਕਿਤਾਬਾਂ ਪੜਦੇ ਹਨ ਉਥੇ ਬੱਚਿਆਂ ਲਈ ਇੱਕ ਲਾਇਬਰੇਰੀ ਵੀ ਬਣਾਈ ਗਈ ਹੈ ਜਿਥੇ ਉਨਾਂ ਲਈ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਕਿਤਾਬਾਂ ਪੜਨ ਲਈ ਰੱਖੀਆਂ ਗਈਆਂ ਹਨ। ਸਕੂਲ ਦੇ ਵਿਹੜੇ ਵਿੱਚ ਖੇਡ ਪਾਰਕ ਤਿਆਰ ਕੀਤੀ ਗਈ ਹੈ ਜਿਥੇ ਬੱਚਿਆਂ ਦੇ ਖੇਡਣ ਅਤੇ ਮੰਨੋਰੰਜਨ ਲਈ ਪਘੂੰੜੇ ਲਗਾਏ ਗਏ ਹਨ।
ਪਿੰਡ ਅਵਾਣ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੀ ਇਮਾਰਤ ਇਨੀ ਖੂਬਸੂਰਤ ਹੈ ਕਿ ਪਹਿਲੀ ਨਜ਼ਰੇ ਇਹ ਕਿਸੇ ਮਹਿੰਗੇ ਨਿੱਜੀ ਸਕੂਲ ਦਾ ਭੁਲੇਖਾ ਪਾਉਂਦੀ ਹੈ। ਸਾਰੇ ਬੱਚਿਆਂ ਦੇ ਬੈਠਣ ਲਈ ਡੈਸਕ ਉਪਲੱਬਧ ਹਨ। ਸਕੂਲ ਵਿੱਚ ਸਾਫ਼-ਸਫ਼ਾਈ ਦਾ ਬਹੁਤ ਧਿਆਨ ਰੱਖਿਆ ਜਾਂਦਾ ਹੈ ਅਤੇ ਸਕੂਲ ਦੇ ਵਿਹੜੇ ਵਿੱਚ ਬਹੁਤ ਖੂਬਸੂਰਤ ਲੈਂਡ-ਸਕੇਪਿੰਗ ਕਰਕੇ ਕਈ ਤਰਾਂ ਦੇ ਫੁੱਲਾਂ ਦੇ ਅਤੇ ਸਜ਼ਾਵਟੀ ਬੂਟੇ ਲਗਾਏ ਗਏ ਹਨ। 
ਸਕੂਲ ਅਧਿਆਪਕ ਅਮਰਜੀਤ ਸਿੰਘ ਨੇ ਦੱਸਿਆ ਕਿ ਉਨਾਂ ਦੇ ਸਕੂਲ ਵਿੱਚ ਪੜਾਈ ਦਾ ਪੱਧਰ ਇਨਾਂ ਵਧੀਆ ਹੈ ਕਿ ਪਿੰਡ ਦੇ ਅਮੀਰ ਘਰਾਂ ਦੇ ਬੱਚੇ ਵੀ ਇਸ ਸਰਕਾਰੀ ਸਕੂਲ ਪੜਨ ਆਉਂਦੇ ਹਨ। ਉਨਾਂ ਕਿਹਾ ਕਿ ਬੱਚਿਆਂ ਨੂੰ ਮੁਕਾਬਲੇਬਾਜ਼ੀ ਦੇ ਇਸ ਦੌਰ ਵਿੱਚ ਇਸ ਤਰਾਂ ਤਿਆਰ ਕੀਤਾ ਜਾ ਰਿਹਾ ਹੈ ਕਿ ਉਹ ਭਵਿੱਖ ਵਿੱਚ ਦੂਸਰੇ ਵਿਦਿਆਰਥੀਆਂ ਨਾਲ ਮੁਕਾਬਲਾ ਕਰ ਸਕਣ। ਉਨਾਂ ਦੱਸਿਆ ਕਿ ਬੱਚਿਆਂ ਨੂੰ ਜਿਥੇ ਮਾਂ ਬੋਲੀ ਪੰਜਾਬੀ ਦਾ ਗਿਆਨ ਦਿੱਤਾ ਜਾ ਰਿਹਾ ਹੈ ਉਥੇ ਉਨਾਂ ਨੂੰ ਅੰਗਰੇਜ਼ੀ ਭਾਸ਼ਾ ਵਿੱਚ ਮਹਿਰ ਬਣਾਇਆ ਜਾ ਰਿਹਾ ਹੈ।
ਸਕੂਲ ਪੜਦੇ ਬੱਚਿਆਂ ਦੇ ਮਾਪੇ ਇਸ ਸਰਕਾਰੀ ਸਕੂਲ ਦੀ ਪੜਾਈ ਅਤੇ ਇਥੋਂ ਮਿਲ ਰਹੀਆਂ ਸਹੂਲਤਾਂ ਤੋਂ ਖੁਸ਼ ਹਨ ਅਤੇ ਮਾਪਿਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਮਿਸਾਲੀ ਕੰਮਾਂ ਵਿਚੋਂ ਪਿੰਡ ਅਵਾਣ ਦੀ ਉਦਾਹਰਨ ਦੂਸਰੇ ਸਕੂਲਾਂ ਲਈ ਵੀ ਪ੍ਰੇਰਨਾ ਸਰੋਤ ਹੈ।

Have something to say? Post your comment

More News News

ਮਿਸ ਅਸਟ੍ਰੇਲੀਆ 2013 ਜਸਮੀਤ ਸੰਘਾ ਅਤੇ ਜਸਪਾਲ ਸਿੰਘ ਬੱਝੇ ਵਿਆਹ ਦੇ ਬੰਧਨ ਵਿੱਚ ਦਸਤਾਰ-ਏ-ਕਿਰਦਾਰ ਚੇਤਨਾ ਲਹਿਰ ਨੇ ਦਸਤਾਰ ਮੁਕਾਬਲੇ ਕਰਵਾਏ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣਗੀਆਂ ਝਾਕੀਆਂ ਹਰਿਵੱਲਭ ਸੰਗੀਤ ਸੰਮੇਲਨ ਦੇ 143 ਸਾਲ ਲੰਮੇ ਇਤਿਹਾਸ ਬਾਰੇ ਰਾਰੇਸ਼ ਦਾਦਾ ਵੱਲੋਂ ਲਿਖੀ ਪੁਸਤਕ ਲੁਧਿਆਣੇ ਲੋਕ ਅਰਪਨ ਫ੍ਰੀ ਮੈਡੀਕਲ ਕੈਂਪ ਦੌਰਾਨ 220 ਲੋਕਾਂ ਨੂੰ ਜਾਂਚ ਤੋਂ ਬਾਅਦ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਗੁਰੂ ਗੋਬਿੰਦ ਸਿੰਘ ਜੀ ਨੇ ਦਿੱਤੀ ਸੀ ਜਾਤਪਾਤ ਨੂੰ ਸਿੱਧੀ ਚਣੌਤੀ : ਭਾਨ ਸਿੰਘ ਜੱਸੀ ਮਾਮਲਾ ਵਿਆਹ ਸਮਾਗਮਾਂ 'ਚ ਫੋਟੋਗ੍ਰਾਫਰ , ਡੀ.ਜੇ ਅਤੇ ਪ੍ਰੀਵਾਰਕ ਮੈਂਬਰਾਂ ਦੀ ਮੌਤ ਦਾ ਸੁਰਿੰਦਰ ਮਾਨ-ਕਰਮਜੀਤ ਕੰਮੋ ਦੇ ਟਰੈਕ “ਨਾਗਣੀ ਬਲੈਕ“ ਗੀਤ ਨੂੰ ਮਿਲ ਰਿਹਾ ਭਰਪੂਰ ਮਾਡਲਿੰਗ ਤੋ ਬਆਦ ਗਾਇਕੀ ਵੱਲ ਵਧਾਏ ਕਦਮ 17 ਜਨਵਰੀ ਨੂੰ ਅੱਜ ਭੋਗ ਤੇ ਵਿਸ਼ੇਸ਼ ਗਾਇਕਾਂ, ਗੀਤਕਾਰਾਂ 'ਤੇ ਕਲਾਕਾਰਾਂ ਦਾ ਲਾਡਲਾ ਸੀ 'ਤਾਰੀ ਜੈਤੋ ਵਾਲਾ'
-
-
-