News

1984 ਦੇ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦੁਆਉਣ ਲਈ 1 ਨਵੰਬਰ ਨੂੰ ਤਖਤ ਸਹਿਬਾਨਾਂ ਤੇ ਅਰਦਾਸ ਦਿਵਸ ਹੋਣਗੇ।

October 22, 2018 09:34 PM
General

 ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਲਏ ਅਹਿਮ ਫੈਸਲੇ
• 1984 ਦੇ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦੁਆਉਣ ਲਈ 1 ਨਵੰਬਰ ਨੂੰ ਤਖਤ ਸਹਿਬਾਨਾਂ ਤੇ ਅਰਦਾਸ ਦਿਵਸ ਹੋਣਗੇ।
• 3 ਨਵੰਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਧਰਨੇ ਦਾ ਐਲਾਨ

ਚੰਡੀਗੜ• 22 ਅਕਤੂਬਰ - ਕੁਲਜੀਤ ਸਿੰਘ
- ਸ਼੍ਰੋਮਣੀ ਅਕਾਲੀ ਦਲ ਦੀ ਕੱਲ ਦੇਰ ਰਾਤ ਤੱਕ ਚੱਲੀ ਕੋਰ ਕਮੇਟੀ ਦੀ ਮੀਟਿੰਗ ਜਿਸ ਦੀ ਪ੍ਰਧਾਨਗੀ ਦਲ ਦੇ ਸਰਪ੍ਰਸਤ ਸ. ਪਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕੀਤੀ ਨੇ ਨਵੰਬਰ 1984 ਵਿੱਚ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਿੱਖਾਂ ਦੇ ਹੋਏ ਵਹਿਸ਼ੀਆਨਾ ਕਤਲੇਆਮ ਉਪਰ ਗੰਭੀਰ ਚਰਚਾ ਕਰਦੇ ਹੋਏ ਪੀੜਤ ਪਰਿਵਾਰਾਂ ਨੂੰ ਹਾਲੇ ਤੱਕ ਇਨਸਾਫ ਨਾ ਮਿਲਣ ਉਪਰ ਗਹਿਰੀ ਚਿੰਤਾ ਅਤੇ ਰੋਹ ਦਾ ਪ੍ਰਗਟਾਵਾ ਕਰਦੇ ਹੋਏ ਇਹ ਫੈਸਲਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਤ ਦੇ ਸਹਿਯੋਗ ਦੇ ਨਾਲ 1 ਨਵੰਬਰ ਨੂੰ ਤਖਤ ਸਹਿਬਾਨਾਂ ਉਪਰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਅਰਦਾਸ ਦਿਵਸ ਕਰਵਾਏ ਜਾਣਗੇ। ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਸਹਿਬਾਨ ਵੱਡੀ ਗਿਣਤੀ ਵਿੱਚ ਸਾਰੇ ਤਖਤ ਸਹਿਬਾਨਾਂ ਉਪਰ ਇਸ ਅਰਦਾਸ ਦਿਵਸ ਵਿੱਚ ਸ਼ਮੂਲੀਅਤ ਕਰਨਗੇ ਅਤੇ ਸੰਗਤ ਨੂੰ ਵੀ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕਰਨਗੇ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਪਰੋਕਤ ਤੋਂ ਇਲਾਵਾ 3 ਨਵੰਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਸਵੇਰੇ 11 ਵਜੇ ਤੋਂ ਲੈ ਕੇ ਦੁਪਿਹਰ 2 ਵਜੇ ਤੱਕ ਰੋਸ ਧਰਨਾ ਦਿੱਤਾ ਜਾਵੇਗਾ  ਜਿਸ ਦੀ ਅਗਵਾਈ ਪਾਰਟੀ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਕਰਨਗੇ। ਇਸ ਰੋਸ ਧਰਨੇ ਵਿੱਚ ਪਾਰਟੀ ਦੇ ਸਾਰੇ ਮੈਂਬਰ ਪਾਰਲੀਮੈਂਟ, ਵਿਧਾਇਕ, ਸਾਬਕਾ ਮੈਂਬਰ ਪਾਰਲੀਮੈਂਟ, ਸਾਬਕਾ ਵਿਧਾਇਕ, ਜਿਲਾ ਜਥੇਦਾਰ ਸਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਪਾਰਟੀ ਦੀ ਜਥੇਬੰਦੀ ਦੇ ਅਹੁਦੇਦਾਰ ਸਹਿਬਾਨ ਅਤੇ ਹੋਰ ਸਰਗਰਮ ਆਗੂ ਹਿੱਸਾ ਲੈਣਗੇ।

Have something to say? Post your comment

More News News

ਤੇਰੀ ਮੁਟਿਆਰ" ਗੀਤ ਨਾਲ ਚਰਚਾ ਚ ਗੀਤਕਾਰ ਗਗਨ ਕਾਈਨੌਰ ਜਥੇਦਾਰ ਹਵਾਰਾ ਦੇ ਆਦੇਸ਼ਾਂ 'ਤੇ ਆਰਜ਼ੀ ਕਮੇਟੀ ਵਲੋਂ 27ਜਨਵਰੀ ਦੀ ਇਕੱਤਰਤਾ ਲਈ ਪੰਥਕ ਜੱਥੇਬੰਦੀਆਂ ਨਾਲ ਕੀਤਾ ਜਾ ਰਿਹੈ ਤਾਲਮੇਲ: ਅਮਰ ਸਿੰਘ ਚਾਹਲ 130 ਪਰਿਵਾਰਾਂ ਨੂੰ ਬਣਾ ਕੇ ਦਿੱਤੀਆਂ ਜਾ ਰਹੀਆਂ ਨੇ ਲੈਟਰੀਨਾਂ - ਸਰਪੰਚ ਦੀਪ ਖਹਿਰਾ ਬਸ ਸਟੈਂਡ ਸ਼ਾਹਕੋਟ ਦੇ ਬਾਹਰ ਕੀਤੀ ਨਾਅਰੇਬਾਜ਼ੀ, ਸਰਕਾਰ ਦਾ ਸਾੜਿਆ ਪੁੱਤਲਾ ਸ਼ੇਰਪੁਰ ਵਿੱਚ 35 ਸਾਲਾ ਫੁੱਟਬਾਲ ਲੀਗ ਸ਼ੁਰੂ ਜਿਲੇ ਵਿਚ ਹਰ ਮਹੀਨੇ ਦੀ 20 ਤਰੀਕ ਨੂੰ ਲੱਗਿਆ ਕਰਨਗੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਵਿਸ਼ੇਸ਼ ਕੈਂਪ- ਰਵਿੰਦਰ ਸਿੰਘ ਗੁਰਦੁਆਰਾ ਬਾਬਾ ਦੀਪ ਸਿੰਘ ਪਹੂਵਿੰਡ ਵਿਖੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੈਬਿਨਟ ਮੰਤਰੀ ਸੋਨੀ ਨੇ ਵਾਰਡ ਨੰ: 61 ਦੇ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ ਕਸਬਾ ਸ਼ੇਰਪੁਰ ਵਿਖੇ ਅੱਜ ਪਹੁੰਚੇਗਾ ' ਸ਼ਬਦ ਗੁਰੂ ' ਚੇਤਨਾ ਮਾਰਚ : ਸ਼ੇਰਪੁਰ , ਜਵੰਧਾ ਸਾਂਸਦ ਸ. ਕੰਵਲਜੀਤ ਸਿੰਘ ਬਖਸ਼ੀ ਨੇ ਵੱਜੋਂ ਆਪਣੇ ਭਾਸ਼ਣ ਵਿਚ ਨੌਜਵਾਨ ਵਰਗ ਨੂੰ ਮੂਹਰੇ ਆਉਣ ਲਈ ਕਿਹਾ
-
-
-