News

ਪੱਤਰਕਾਰਾਂ ਦੀ ਸੁਰੱਖਿਆ ਲਈ ਕੌਮੀ ਪੱਧਰ 'ਤੇ ਸੁਰੱਖਿਆ ਐਕਟ ਸਮੇਂ ਦੀ ਲੋੜ-ਸਿੱਧੂ

October 27, 2018 10:01 PM
General

ਪੱਤਰਕਾਰਾਂ ਦੀ ਸੁਰੱਖਿਆ ਲਈ ਕੌਮੀ ਪੱਧਰ 'ਤੇ ਸੁਰੱਖਿਆ ਐਕਟ ਸਮੇਂ ਦੀ ਲੋੜ-ਸਿੱਧੂ
ਪ੍ਰੈਸ ਨੂੰ ਧਮਕੀਆਂ ਤੇ ਲਾਲਚ ਦੇਣੇ ਲੋਕਤੰਤਰ ਲਈ ਵੱਡਾ ਖ਼ਤਰਾ
ਪੰਜਾਬ ਚੰਡੀਗੜ ਜਰਨਲਿਸਟ ਐਸੋਸੀਏਸ਼ਨ ਨੂੰ 10 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ
ਅੰਮ੍ਰਿਤਸਰ, 27 ਅਕਤੂਬਰ (    ਕੁਲਜੀਤ ਸਿੰਘ     )-ਇੰਡੀਅਨ ਜਰਨਲਿਸਟ ਯੂਨੀਅਨ ਦੀ 9ਵੀਂ ਕਨਵੈਨਸ਼ਨ, ਜੋ ਕਿ ਪੰਜਾਬ ਚੰਡੀਗੜ ਜਰਨਲਿਸਟ ਯੂਨੀਅਨ ਦੇ ਸਹਿਯੋਗ ਨਾਲ ਅੰਮ੍ਰਿਤਸਰ ਵਿਖੇ ਹੀ ਰਹੀ ਹੈ, ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦੇ ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੱਤਰਕਾਰਾਂ 'ਤੇ ਹੋ ਰਹੇ ਹਮਲੇ ਦੇਸ਼ ਦੇ ਲੋਕਤੰਤਰ ਲਈ ਖ਼ਤਰੇ ਦੀ ਘੰਟੀ ਹਨ ਅਤੇ ਇਸ ਨੂੰ ਰੋਕਣ ਲਈ ਕੌਮੀ ਪੱਧਰ 'ਤੇ ਸੁਰੱਖਿਆ ਐਕਟ ਬਣਨਾ ਚਾਹੀਦਾ ਹੈ। ਉਨਾਂ ਕਿਹਾ ਕਿ ਪ੍ਰੈਸ ਦੇਸ਼ ਦਾ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਇਸ ਨੂੰ ਅਜ਼ਾਦ ਲਿਖਣ ਤੇ ਬੋਲਣ ਦੀ ਖੁੱਲ ਸੰਵਿਧਾਨ ਨੇ ਦਿੱਤੀ ਹੈ, ਪਰ ਮੌਜੂਦਾ ਸਮੇਂ ਗੌਰੀ ਲੰਕੇਸ਼ ਵਰਗੇ ਅਨੇਕਾਂ ਪੱਤਰਕਾਰ ਆਪਣੇ ਫਰਜ਼ਾਂ 'ਤੇ ਚੱਲਦੇ ਜਾਨ ਤੋਂ ਹੱਥ ਧੋ ਬੈਠੇ ਹਨ।
      ਸ. ਸਿੱਧੂ ਨੇ ਕਿਹਾ ਕਿ ਪ੍ਰੈਸ ਰਾਜਸੀ ਲੋਕਾਂ ਨੂੰ ਜਾਵਬਦੇਹ ਬਣਾਉਂਦੀ ਹੈ ਅਤੇ ਭ੍ਰਿਸ਼ਟ ਤੇ ਅਪਰਾਧੀ ਬਿਰਤੀ ਦੇ ਲੋਕਾਂ ਲਈ ਡਰ ਦਾ ਕਾਰਨ ਬਣਦੀ ਹੈ, ਜੋ ਕਿ ਦੇਸ਼ ਦੀਆਂ ਜ਼ਮਹੂਰੀ ਕਦਰਾਂ-ਕੀਮਤਾਂ ਨੂੰ ਬਣਾਈ ਰੱਖਣ ਲਈ ਜ਼ਰੂਰੀ ਹੈ। ਉਨਾਂ ਕਿਹਾ ਕਿ ਅੱਜ ਦੇ ਸਮੇਂ ਜੋ ਸੁਣਨ ਤੇ ਪੜਨ ਨੂੰ ਮਿਲਦਾ ਹੈ ਕਿ ਸਰਕਾਰਾਂ ਪੱਤਰਕਾਰਾਂ ਨੂੰ ਡਰਾ-ਧਮਕਾ ਰਹੀਆਂ ਹਨ, ਉਹ ਕਾਇਰਤਾ ਤੋਂ ਵੱਧ ਕੁੱਝ ਨਹੀਂ। ਅੱਜ ਹਲਾਤ ਇਹ ਬਣੇ ਹੋਏ ਹਨ ਕਿ ਦੇਸ਼ ਦੀ ਪੜਤਾਲ ਕਰਨ ਵਾਲੀ ਵੱਡੀ ਏਜੰਸੀ ਸੀ. ਬੀ. ਆਈ. ਦੀ ਖ਼ੁਦ ਪੜਤਾਲ ਹੋ ਰਹੀ ਹੈ, ਪਰ ਇਸਦਾ ਮਤਲਬ ਇਹ ਨਹੀਂ ਕਿ ਆਪਾਂ ਸਾਰੇ ਇਹ ਚੁੱਪ ਕਰਕੇ ਵੇਖਦੇ ਰਹੀਏ, ਪ੍ਰੈਸ ਨੂੰ ਆਪਣੀ ਅਵਾਜ਼ ਬੁਲੰਦ ਕਰਨੀ ਚਾਹੀਦੀ ਹੈ, ਚਾਹੇ ਇਸ ਲਈ ਕਿੱਡੀ ਵੀ ਵੱਡੀ ਕੁਰਬਾਨੀ ਕਿਉਂ ਨਾ ਕਰਨੀ ਪਵੇ।
        ਸ. ਸਿੱਧੂ ਨੇ ਪੱਤਰਕਾਰਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਸੰਸਥਾ ਪੰਜਾਬ ਚੰਡੀਗੜ• ਜਰਨਲਿਸਟ ਯੂਨੀਅਨ ਨੂੰ ਆਪਣੇ ਅਖਿਤਾਰੀ ਫੰਡ ਵਿਚੋਂ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦੇ ਸ. ਗੁਰਜੀਤ ਸਿੰਘ ਔਜਲਾ ਲੋਕ ਸਭਾ ਮੈਂਬਰ ਨੇ ਦੇਸ਼ ਭਰ ਵਿਚੋਂ ਆਏ ਪੱਤਰਕਾਰਾਂ ਦਾ ਸਵਾਗਤ ਕਰਦੇ ਕਿਹਾ ਕਿ ਪ੍ਰੈਸ ਦੀ ਅਜ਼ਾਦੀ ਦੇ ਨਾਲ ਹੀ ਦੇਸ਼ ਦੀ ਆਜ਼ਾਦੀ ਕਾਇਮ ਰਹਿ ਸਕਦੀ ਹੈ। ਉਨਾਂ ਪੱਤਰਕਾਰਾਂ ਦੀ ਸੁਰੱਖਿਆ ਨੂੰ ਸਮੇਂ ਦੀ ਵੱਡੀ ਲੋੜ ਦੱਸਦੇ ਇਸ ਲਈ ਹਰ ਥਾਂ ਅਵਾਜ਼ ਬੁਲੰਦ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਿੱਖਿਆ ਅਤੇ ਵਾਤਾਵਰਣ ਮੰਤਰੀ ਸ੍ਰੀ ਓ. ਪੀ. ਸੋਨੀ ਵੀ ਹਾਜ਼ਰ ਸਨ, ਪਰ ਉਹ ਜ਼ਰੂਰੀ ਰੁਝੇਂਵੇ ਕਾਰਨ ਸਮ•ਾ ਰੌਸ਼ਨ ਕਰਨ ਤੋਂ ਬਾਅਦ ਚਲੇ ਗਏ।
          ਇਸ ਮੌਕੇ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਐਸ. ਐਨ. ਸਿਨਹਾ, ਫਾਉਂਡਰ ਪ੍ਰਧਾਨ ਸ੍ਰੀ ਨਿਵਾਸ ਰੈਡੀ, ਉਪ ਪ੍ਰਧਾਨ ਸ੍ਰੀਮਤੀ ਸ਼ਰੀਨਾ ਇੰਦਰਜੀਤ, ਸੈਕਟਰੀ ਜਨਰਲ ਸ੍ਰੀ ਅਮਰ ਦੱਤੀ, ਨੈਸ਼ਨਲ ਸੈਕਟਰੀ ਸ੍ਰੀ ਬਲਵਿੰਦਰ ਜੰਮੂ, ਸ੍ਰੀ ਰਾਜਨ ਮਾਨ ਨੇ ਵੀ ਸੰਬੋਧਨ ਕੀਤਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸੰਸਥਾ ਦੇ ਮੈਂਬਰ ਸ੍ਰੀ ਜੀ. ਐਸ.ਪੌਲ, ਸ੍ਰੀ ਪ੍ਰੀਤਮ ਰੁਪਾਲ, ਸ. ਸੁਰਜੀਤ ਸਿੰਘ ਗੋਪੀਪੁਰ, ਸ੍ਰੀ ਰਾਕੇਸ਼ ਗੁਪਤਾ, ਦਵਿੰਦਰ ਸਿੰਘ ਭੰਗੂ, ਪਾਲ ਸਿੰਘ ਨੌਲੀ, ਜਗਤਾਰ ਸਿੰਘ ਲਾਂਬਾ, ਸ੍ਰੀ ਵਿਪਨ ਰਾਣਾ, ਸ੍ਰੀ ਸੰਜੈ ਗਰਗ, ਸੁਖਵਿੰਦਰ ਸਿੰਘ ਹੇਅਰ, ਹਰਿਜੰਦਰ ਸਿੰਘ ਸ਼ੈਲੀ, ਮਨਪ੍ਰੀਤ ਸਿੰਘ ਅਤੇ ਹੋਰ ਸੀਨੀਅਰ ਪੱਤਰਕਾਰ ਹਾਜ਼ਰ ਸਨ।

Have something to say? Post your comment

More News News

ਐਮੀ ਵਿਰਕ ਨੂੰ ਮਿਲਿਆ ਅਜੇ ਦੇਵਗਨ ਦੀ ਆਗਾਮੀ ਬਾਲੀਵੁੱਡ ਫਿਲਮ 'ਚ ਵੱਡਾ ਕਿਰਦਾਰ 13 ਵਾ ਕੁਸ਼ਤੀ ਦੰਗਲ ਪਿੰਡ ਚੀਮਾ ਵਿਖੇ ਫ਼ਿਲਮੀ ਐਕਟਰ ਓਂਕਾਰ ਸਿੰਘ ਦਾ ਕੀਤਾ ਵਿਸ਼ੇਸ ਸਨਮਾਨ ਹੋਲੇ ਮੁਹੱਲੇ ਦੇ ਸਬੰਧ ਵਿਚ 21 ਵਾਂ ਸਾਲਾਨਾ ਲੰਗਰ ਲਗਾਇਆ ਗਿਆ। ਗਾਇਕ ਗਗਨਾ ਸਿੱਧੂ ਦਾ ਨਵਾਂ ਗੀਤ "ਸਟਰਾਇੰਟ ਫੋਰਵਰੜ" ਅੱਜ ਹੋਵੇਗਾ ਰਿਲੀਜ਼- ਗੁਰਬਖਸ ਭੁੱਲਰ ਜਸ ਰਿਕਾਰਡਜ਼ ਅਤੇ ਪ੍ਰੋਡਿਊਸਰ ਜਸਵੀਰਪਾਲ ਸਿੰਘ ਦੀ ਰਹਿਨੁਮਾਈ ਹੇਠ ਰਿਲੀਜ਼ਕਰਨ ਪਟਿਆਲਾ ਦਾ ਟਰੈਕ “ਮਾਫ਼ ਕਰੀ“, ਪ੍ਰਧਾਨ ਮੰਤਰੀ ਨੇ ਆਸਟਰੇਲੀਅਨ ਅੱਤਵਾਦੀ ਦਾ ਨਾਂਅ ਆਪਣੀ ਜ਼ੁਬਾਨ ਤੋਂ ਨਾ ਲੈਣ ਦਾ ਕੀਤਾ ਪ੍ਰਣ ਸ੍ਰ. ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਵੇਗਾ 'ਸ਼ਨੀਵਾਰ ਸ਼੍ਰਮਦਾਨ' ਮਿਸ਼ਨ ਹੋਲੇ ਮਹੱਲੇ ਦੇ ਦੂਸਰੇ ਦਿਨ ਲੱਖਾਂ ਸੰਗਤਾਂ ਗੁਰੂ ਘਰਹੋਈਆਂ ਨਤਮਸਤਕ। ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਸਿੱਖਿਆ ਸੁਧਾਰਾਂ, ਸਮਾਰਟ ਸਕੂਲਾਂ, ਸਿਖਲਾਈ ਵਰਕਸ਼ਾਪਾਂ ਤੇ
-
-
-