News

ਤ੍ਰਿਪਤ ਬਾਜਵਾ ਨੇ ਖੇਡਾਂ ਵਿਚੋਂ ਨਸ਼ਾ ਖਤਮ ਕਰਨ ਲਈ ਖੇਡ ਕਲੱਬਾਂ ਨੂੰ ਡੋਪ ਟੈਸਟ ਲਾਗੂ ਕਰਨ ਦਾ ਸੱਦਾ ਦਿੱਤਾ

November 05, 2018 10:11 PM
General

ਤ੍ਰਿਪਤ ਬਾਜਵਾ ਨੇ ਖੇਡਾਂ ਵਿਚੋਂ ਨਸ਼ਾ ਖਤਮ ਕਰਨ ਲਈ ਖੇਡ ਕਲੱਬਾਂ ਨੂੰ ਡੋਪ ਟੈਸਟ ਲਾਗੂ ਕਰਨ ਦਾ ਸੱਦਾ ਦਿੱਤਾ
ਬਾਜਵਾ ਨੇ ਸੰਕਲਪ ਸੰਸਥਾ ਨੂੰ ਸਟੇਡੀਅਮ ਲਈ 10 ਲੱਖ ਰੁਪਏ ਦਾ ਚੈੱਕ ਦਿੱਤਾ


ਬਟਾਲਾ, 5 ਨਵੰਬਰ (  ਨਰੰਿਦਰ ਬਰਨਾਲ  ) - ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੀਆਂ ਖੇਡ ਕਲੱਬਾਂ ਅਤੇ ਸੰਸਥਾਵਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਖੇਡਾਂ ਨੂੰ ਨਸ਼ਾ ਮੁਕਤ ਕਰਨ ਲਈ ਹਰ ਖੇਡ ਟੂਰਨਾਮੈਂਟ ਮੌਕੇ ਖਿਡਾਰੀਆਂ ਦਾ ਡੋਪ ਟੈਸਟ ਕਰਨ ਦੀ ਪਿਰਤ ਪਾਉਣ। ਬੀਤੀ ਸ਼ਾਮ ਪਿੰਡ ਹਰਚੋਵਾਲ ਦੇ ਬਾਬਾ ਬੰਦਾ ਸਿੰਘ ਬਹਾਦਰ ਖੇਡ ਸਟੇਡੀਅਮ ਵਿਖੇ ਸਮਾਜ ਸੇਵੀ ਸੰਸਥਾ ਸੰਕਲਪ ਵਲੋਂ ਕਰਾਏ ਹਾਕੀ ਗੋਲਡ ਕੱਪ, ਵਾਲੀਬਾਲ ਗੋਲਡ ਕਲੱਬ ਅਤੇ ਅਥਲੈਟਿਕਸ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਮੌਕੇ ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕੁਝ ਖੇਡਾਂ ਵਿੱਚ ਖਿਡਾਰੀ ਵਧੀਆ ਪ੍ਰਦਸ਼ਨ ਕਰਨ ਲਈ ਨਸ਼ੇ ਦਾ ਸਹਾਰਾ ਲੈਂਦੇ ਹਨ ਜੋ ਕਿ ਬਹੁਤ ਗਲਤ ਹੈ ਅਤੇ ਇਹ ਬੰਦ ਹੋਣਾ ਚਾਹੀਦਾ ਹੈ। ਉਨਾਂ ਕਿਹਾ ਕਿ ਖੇਡਾਂ ਕਰਾਉਣ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨਾ ਹੁੰਦਾ ਹੈ ਪਰ ਜੇਕਰ ਕੁਝ ਖਿਡਾਰੀ ਹੀ ਨਸ਼ਾ ਕਰਕੇ ਖੇਡਣਗੇ ਤਾਂ ਇਸ ਅੱਤ ਮਾੜੇ ਰੁਝਾਨ ਨੂੰ ਸਖਤੀ ਨਾਲ ਰੋਕਣਾ ਸਮਾਜ ਦੀ ਜਿੰਮੇਵਾਰੀ ਹੈ। ਉਨਾਂ ਖੇਡ ਸੰਸਥਾਵਾਂ ਨੂੰ ਕਿਹਾ ਕਿ ਉਹ ਖੇਡਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਡੋਪ ਟੈਸਟ ਲਾਜ਼ਮੀ ਕਰਨ।
ਹਰਚੋਵਾਲ ਦੀ ਸਮਾਜ ਭਲਾਈ ਸੰਸਥਾ ਸੰਕਪਲ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਲਏ ਸੰਕਲਪ ਦੀ ਸਰਾਹਨਾ ਕਰਦਿਆਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦਾ ਚੰਗਾ ਉਪਰਾਲਾ ਹੈ ਜਿਸਦੀ ਸੂਬਾ ਸਰਕਾਰ ਵਲੋਂ ਪੂਰੀ ਮਦਦ ਕੀਤੀ ਜਾਵੇਗੀ। ਸ. ਬਾਜਵਾ ਨੇ ਸਟੇਡੀਅਮ ਵਿੱਚ ਪਵੇਲੀਅਨ ਦੀ ਉਸਾਰੀ ਲਈ ਮੌਕੇ 'ਤੇ 10 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੰਦਿਆਂ ਕਿਹਾ ਕਿ ਸਟੇਡੀਅਮ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ 31 ਦਸੰਬਰ ਤੱਕ ਸਟੇਡੀਅਮ ਵਿੱਚ ਪਵੇਲੀਅਨ ਤਿਆਰ ਕਰਕੇ ਲਾਈਟਾਂ ਲਗਾ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਹਰਚੋਵਾਲ ਦਾ ਇਹ ਖੇਡ ਮੈਦਾਨ ਰਿਆੜਕੀ ਇਲਾਕੇ ਦੀ ਖੇਡ ਪਨੀਰੀ ਨੂੰ ਤਿਆਰ ਕਰੇਗਾ ਅਤੇ ਭਵਿੱਖ ਦੇ ਖਿਡਾਰੀ ਇਥੋਂ ਪੈਦਾ ਹੋਣਗੇ। ਇਸ ਤੋਂ ਪਹਿਲਾਂ ਵੀ ਸ. ਬਾਜਵਾ 8 ਲੱਖ ਰੁਪਏ ਦੀ ਗ੍ਰਾਂਟ ਸਟੇਡੀਅਮ ਲਈ ਦੇ ਚੁੱਕੇ ਹਨ। ਇਸ ਮੌਕੇ ਸ. ਬਾਜਵਾ ਨੇ ਖੇਡਾਂ ਵਿੱਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਨਕਦ ਇਨਾਮ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸੰਕਲਪ ਸੰਸਥਾ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਸਾਬੀ ਨੇ ਆਏ ਹੋਏ ਸਾਰੇ ਮਹਿਮਾਨਾਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ। ਐਸ ਆਈ ਰਣਜੋਧ ਸਿੰਘ, ਐਸ ਆਈ ਜੋਗਿੰਦਰ ਸਿੰਘ, ਪ੍ਰਿੰਸੀਪਲ ਕੈਪਟਨ ਸਿੰਘ, ਸ੍ਰੀ ਮੰਗਲ ਦਾਸ, ਸੋਹਨ ਸਿੰਘ ਔਲਖ, ਕਸਤੂਰੀ ਲਾਲ ਸੇਠ, ਸ੍ਰ ਬਲਜੀਤ ਸਿੰਘ ਭਾਮ, ਰਵਿੰਦਰ ਸਿੰਘ, ਗੁਰਤਾਰ ਸਿੰਘ, ਪ੍ਰਿਸੀਪਲ ਦੀਪਇੰਦਰ ਸਿੰਘ, ਲੈਕ ਦਿਲਬਾਗ ਸਿੰਘ, ਪ੍ਰਿੰਸੀਪਲ ਸੁਲੱਖਣ ਸਿੰਘ, ਰਣਜੋਧ ਸਿੰਘ ਰਿਆੜ, ਰਜਿੰਦਰਪਾਲ ਸਿੰਘ ਢਿੱਲੋਂ, ਦਵਿੰਦਰ ਸਿੰਘ ਪੱਪੀ, ਗੁਰਮੀਤ ਸਿੰਘ ਮਠੋਲਾ, ਅਮਰਜੀਤ ਸਿੰਘ ਹਰਚੋਵਾਲ, ਗੁਰਵਿੰਦਰ ਸਿੰਘ ਗੋਰਾ, ਐਸ ਆਈ ਪਰਮਿੰਦਰ ਸਿੰਘ ਆਦਿ ਹਾਜਰ ਸਨ। 

Have something to say? Post your comment

More News News

ਤਲਵੰਡੀ ਸਲੇਮ ਵਿਖੇ ਕਾਨਫਰੰਸ ਦੌਰਾਨ ਸਹੀਦਾਂ ਨੂੰ ਸਰਧਾਂਜਲੀ ਕੀਤੀ ਭੇਟ ਨਵਯੁੱਗ ਊਰਜਾ ਗਰੁੱਪ ਸ਼ਾਹਕੋਟ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਮੁਖ ਚੋਣ ਅਫਸਰ ਪੰਜਾਬ ਵੱਲੋਂ ਚੋਣ ਤਹਿਸੀਲਦਾਰ ਮੋਗਾ ਮੁਅਤਲ ਯੂਨੀਵਰਸਲ ਪਬਲਿਕ ਸਕੂਲ ਦਾ ਸਾਲਾਨਾ ਮੈਗਜ਼ੀਨ ਰੀਲੀਜ਼ ਭਾਈ ਬਲਜੀਤ ਸਿੰਘ ਖਾਲਸਾ ਚੰਡੀਗੜ ਸਨਮਾਨਤ Tribute to Martyr Shaheed Bhagat Singh in St. Soldier Elite Convent School ਪੰਜਾਬੀ ਯੂਨੀਵਰਸਿਟੀ ਕਾਲਜ, ਬਰਨਾਲਾ ਵਿਖੇ ਮਿਤੀ 23/03/2019 ਦਿਨ ਸ਼ਨੀਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਾਹਕੋਟ-ਮਲਸੀਆਂ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀਆਂ ਕਰਨ ਵਾਲੇ ਇੱਕ ਮੁਲਜ਼ਮ ਨੂੰ ਕੀਤਾ ਕਾਬੂ ਸ਼ਾਹਕੋਟ ਪੁਲਿਸ ਨੇ ਬਾਊਪੁਰ ਬੰਨ ਤੋਂ ਲਾਹਣ ਬਰਾਮਦ ਕੀਤੀ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਵੱਲੋਂ ਇਸ ਵਾਰ ਤਿੰਨ ਨਵੇਂ ਐਵਾਰਡ ਸ਼ੁਰੂ ਕਰਨ ਦਾ ਫੈਸਲਾ
-
-
-