News

ਰੇਲ ਹਾਦਸੇ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਅਤੇ ਜਖਮੀ ਵਿਅਕਤੀਆਂ ਦੀ

November 05, 2018 10:36 PM
General


ਰੇਲ ਹਾਦਸੇ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਅਤੇ ਜਖਮੀ ਵਿਅਕਤੀਆਂ ਦੀ
ਕੀਤੀ ਜਾਵੇਗੀ ਹਰ ਸੰਭਵ ਸਹਾਇਤਾ-ਡਿਪਟੀ ਕਮਿਸ਼ਨਰ
ਰੇਲ ਹਾਦਸੇ ਦੌਰਾਨ ਮਾਰੇ ਗਏ ਅਤੇ ਜਖਮੀ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ
ਅੰਮ੍ਰਿਤਸਰ, 5 ਨਵੰਬਰ: ਕੁਲਜੀਤ ਸਿੰਘ
 19 ਦਸੰਬਰ ਦੁਸ਼ਹਿਰੇ ਵਾਲੇ ਦਿਨ ਹੋਏ ਭਿਅੰਕਰ ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਅਤੇ ਜਖਮੀ ਹੋਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਅੱਜ ਸਥਾਨਕ ਰੈਡ ਕਰਾਸ ਵਿਖੇ ਰੈਡ ਕਰਾਸ ਦੀ ਸਹਾਇਤਾ ਨਾਲ ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ 20 ਪਰਿਵਾਰਾਂ ਨੂੰ ਰਾਸ਼ਨ ਅਤੇ ਕੱਪੜਿਆਂ ਦੀ ਵੰਡ ਕੀਤੀ। ਇਸ ਦੋਰਾਨ ਉਨਾਂ ਦੇ ਨਾਲ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਅਲਕਾ ਕਾਲੀਆ, ਐਸ:ਡੀ:ਐਮ ਅੰਮ੍ਰਿਤਸਰ ਸ੍ਰੀ ਰਾਜੇਸ਼ ਸ਼ਰਮਾ ਅਤੇ ਸਕੱਤਰ ਰੈਡ ਕਰਾਸ ਸ੍ਰੀ ਰਣਧੀਰ ਠਾਕੁਰ ਸਨ।
 ਸ੍ਰ ਸੰਘਾ ਨੇ ਦੱਸਿਆ ਕਿ ਅੱਜ ਇਨਾਂ 20 ਪਰਿਵਾਰਾਂ ਨੂੰ ਘਰ ਦੇ ਚੁੱਲੇ ਚੌਂਕੇ ਲਈ ਰਾਸ਼ਨ ਅਤੇ ਹਰ ਪਰਿਵਾਰ ਨੂੰ 2 ਕੰਬਲ ਅਤੇ 2 ਲੇਡੀਜ਼ ਸੂਟਾਂ ਦੀ ਵੰਡ ਕੀਤੀ ਗਈ ਹੈ। ਸ੍ਰ ਸੰਘਾ ਨੇ ਦੱਸਿਆ ਕਿ ਕੁਝ ਕਾਰਨਾਂ ਕਰਕੇ ਅੱਜ ਜਿਆਦਾ ਪਰਿਵਾਰ ਇਥੇ ਪਹੁੰਚ ਨਹੀਂ ਸਕੇ ਉਨਾਂ ਨੂੰ ਕੱਲ ਰਾਸ਼ਨ ਅਤੇ ਕੱਪੜਿਆਂ ਦੀ ਵੰਡ ਕੀਤੀ ਜਾਵੇਗੀ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲਾ ਪ੍ਰਸਾਸ਼ਨ ਹਰ ਵੇਲੇ ਇਸ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਅਤੇ ਜਖਮੀ ਵਿਅਕਤੀਆਂ ਦੀ ਸਹਾਇਤਾ ਨਹੀ ਤੱਤਪਰ ਹੈ। ਉਨਾਂ ਦੱਸਿਆ ਕਿ ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਜਖਮੀਆਂ ਨੂੰ ਮੁਆਵਜਾ ਰਾਸ਼ੀ ਜਿਆਦਾਤਰ ਦੇ ਦਿੱਤੀ ਗਈ ਹੈ ਅਤੇ ਜੋ ਪਰਿਵਾਰ ਮੁਆਵਜਾ ਰਾਸ਼ੀ ਤੋਂ ਰਹਿ ਗਏ ਨੂੰ ਜਲਦੀ ਹੀ ਚੈਕਾਂ ਦੀ ਵੰਡ ਕਰ ਦਿੱਤੀ ਜਾਵੇਗੀ। ਸ੍ਰ ਸੰਘਾ ਨੇ ਦੱਸਿਆ ਕਿ ਸਰਕਾਰ ਵੱਲੋਂ ਸਰਕਾਰੀ ਅਤੇ ਗੈਰ ਸਰਕਾਰੀ ਹਸਪਤਾਲਾਂ ਵਿੱਚ ਜਖਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਇਨਾਂ ਨੂੰ  ਕਿਸੇ ਵੀ ਤਰਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

Have something to say? Post your comment

More News News

ਰਵਿੰਦਰਜੀਤ ਕੌਰ ਫਗੂੜਾ ਨਿਊਜ਼ੀਲੈਂਡ ਏਅਰ ਫੋਰਸ 'ਚ ਭਰਤੀ ਹੋਣ ਵਾਲੀ ਬਣੀ ਪਹਿਲੀ ਪੰਜਾਬੀ ਕੁੜੀ ਪੁਸਤਕ 'ਜੇਹਾ ਬੀਜੈ ਸੋ ਲੁਣੈ' ਲੋਕ ਅਰਪਣ CAPT AMARINDER LED PUNJAB GOVT SIGNS MoU TO ALLOT 100 ACRES TO HERO CYCLES IN LUDHIANA CYCLE VALLEY ਹਰਸ਼ਾ ਛੀਨਾ ਵਿਖੇ 20 ਜਨਵਰੀ ਨੂੰ ਲੱਗੇਗਾ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਕੈਂਪ-ਡਿਪਟੀ ਕਮਿਸ਼ਨਰ ਸੁਖਬੀਰ ਬਾਦਲ ਦਾ ਜੰਡਿਆਲਾ ਗੁਰੂ ਆਉਣ ਦੇ ਸਬੰਧ ਵਿਚ ਸਮੂਹ ਅਕਾਲੀ ਵਰਕਰਾ ਦੀ ਮੀਟਿੰਗ ਹੋਈ । ਜੱਪ ਰਿਕਾਰਡਜ਼ ਕੰਪਨੀ ਦੇ ਬੈਨਰ ਅਤੇ ਨਵਦੀਪ ਕੰਧਵਾਲੀਆ ਦੀ ਨਿਰਦੇਸ਼ਨਾਂ ਹੇਠ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਕੀਤੇ ਕੰਮਾਂ ਦਾ ਔਜਲਾ ਨੇ ਲਿਆ ਗੰਭੀਰ ਨੋਟਿਸ ਪੈ ਰਹੀ ਠੰਡ ਕਣਕ ਦੀ ਫਸਲ ਲਹੀ ਲਾਹੇਵੰਦ - ਮੁੱਖ ਖੇਤੀਬਾੜੀ ਅਫਸਰ ਬੇਟੀ ਬਚਾਓ ਬੇਟੀ ਪੜਾਓ ਅਧੀਨ ਬਲਾਕ ਟਾਸ੍ਕ ਫੋਰਸ ਦੀ ਹੋਈ ਮੀਟਿੰਗ। ਮਿਸ ਅਸਟ੍ਰੇਲੀਆ 2013 ਜਸਮੀਤ ਸੰਘਾ ਅਤੇ ਜਸਪਾਲ ਸਿੰਘ ਬੱਝੇ ਵਿਆਹ ਦੇ ਬੰਧਨ ਵਿੱਚ
-
-
-