News

ਵਾਤਾਵਰਨ ਦੀ ਸਾਂਭ-ਸੰਭਾਲ ਤੇ ਨਸ਼ਿਆਂ ਦੇ ਖਾਤਮੇ ਲਈ ਚੁਕਾਈ ਸਹੰੁ

November 05, 2018 10:38 PM
General

ਵਾਤਾਵਰਨ ਦੀ ਸਾਂਭ-ਸੰਭਾਲ ਤੇ ਨਸ਼ਿਆਂ ਦੇ ਖਾਤਮੇ ਲਈ ਚੁਕਾਈ ਸਹੰੁ
ਭਿੱਖੀਵਿੰਡ 5 ਨਵੰਬਰ (ਹਰਜਿੰਦਰ ਸਿੰਘ ਗੋਲ੍ਹਣ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼
ਤਹਿਤ ਸਬ ਡਵੀਜਨ ਦਫਤਰ ਭਿੱਖੀਵਿੰਡ ਵਿਖੇ ਡੀ.ਐਸ.ਪੀ ਸੁਲੱਖਣ ਸਿੰਘ ਮਾਨ ਵੱਲੋਂ ਪੁਲਿਸ
ਅਧਿਕਾਰੀਆਂ, ਕਰਮਚਾਰੀਆਂ ਆਦਿ ਸਟਾਫ ਨੂੰ ਵਾਤਾਵਰਨ ਦੀ ਸੰਭਾਲ ਕਰਨ, ਨਸ਼ਿਆਂ ਦਾ ਤਿਆਗ
ਲਈ, ਫਸਲਾਂ ਦੀ ਰਹਿੰਦ-ਖੂੰਹਦ ਨਾ ਸਾੜਣ ਲਈ ਸਹੰੁ ਚੁਕਾਈ ਗਈ। ਡੀ.ਐਸ.ਪੀ ਸੁਲੱਖਣ
ਸਿੰਘ ਮਾਨ ਨੇ ਆਖਿਆ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਕਰਨ ਅਤੇ ਨੌਜਵਾਨਾਂ ਨੂੰ
ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ
ਤਹਿਤ ਅੱਜ ਪੰਜਾਬ ਸਰਕਾਰ ਦੇ ਸਰਕਾਰੀ ਅਦਾਰਿਆਂ, ਦਫਤਰਾਂ ਸਮੇਤ ਸਕੂਲਾਂ ਵਿਚ
ਵਿਦਿਆਰਥੀਆਂ, ਸਟਾਫ ਨੂੰ ਸਹੰੁ ਚੁਕਾਈ ਗਈ ਹੈ, ਜਿਸ ਵਿਚ ਪਟਾਕੇ ਨਾ ਚਲਾ ਕੇ ਗਰੀਨ
ਦੀਵਾਲੀ ਮਨਾਉਣ, ਨਸ਼ਿਆਂ ਦੀ ਰੋਕਥਾਮ ਲਈ ਆਪਣਾ ਬਣਦਾ ਯੋਗਦਾਨ ਪਾ ਕੇ ਨਸ਼ਾ ਗ੍ਰਹਿਸਥ
ਵਿਅਕਤੀ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਚੰਗੇ ਸਮਾਜ ਦੀ ਸਿਰਜਣਾ ਲਈ ਉਪਰਾਲੇ ਕਰਨ
ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾਲ ਸਾੜਣ ਦੀ ਬਜਾਏ ਖੇਤਾਂ ਵਿਚ ਹੀ ਮਿਲਾ ਕੇ
ਧਰਤੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਦਾ ਸੰਕਲਪ ਲਿਆ ਗਿਆ। ਇਸ ਮੌਕੇ ਏ.ਐਸ.ਆਈ
ਮਨਜੀਤ ਕੁਮਾਰ, ਏ.ਐਸ.ਆਈ ਪ੍ਰਦੀਪ ਕੁਮਾਰ, ਐਚ.ਸੀ ਗੁਰਦੀਪ ਸਿੰਘ, ਐਚ.ਸੀ ਸਰਬਜੀਤ
ਸਿੰਘ, ਸਤਨਾਮ ਸਿਘ, ਗੁਰਨੈਬ ਸਿੰਘ, ਜਤਿੰਦਰਜੀਤ ਕੌਰ, ਗੁਰਬਿੰਦਰ ਕੌਰ, ਅਮਰਿੰਦਰ
ਸਿੰਘ ਆਦਿ ਹਾਜਰ ਸਨ।

Have something to say? Post your comment

More News News

ਮਿਸ ਅਸਟ੍ਰੇਲੀਆ 2013 ਜਸਮੀਤ ਸੰਘਾ ਅਤੇ ਜਸਪਾਲ ਸਿੰਘ ਬੱਝੇ ਵਿਆਹ ਦੇ ਬੰਧਨ ਵਿੱਚ ਦਸਤਾਰ-ਏ-ਕਿਰਦਾਰ ਚੇਤਨਾ ਲਹਿਰ ਨੇ ਦਸਤਾਰ ਮੁਕਾਬਲੇ ਕਰਵਾਏ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣਗੀਆਂ ਝਾਕੀਆਂ ਹਰਿਵੱਲਭ ਸੰਗੀਤ ਸੰਮੇਲਨ ਦੇ 143 ਸਾਲ ਲੰਮੇ ਇਤਿਹਾਸ ਬਾਰੇ ਰਾਰੇਸ਼ ਦਾਦਾ ਵੱਲੋਂ ਲਿਖੀ ਪੁਸਤਕ ਲੁਧਿਆਣੇ ਲੋਕ ਅਰਪਨ ਫ੍ਰੀ ਮੈਡੀਕਲ ਕੈਂਪ ਦੌਰਾਨ 220 ਲੋਕਾਂ ਨੂੰ ਜਾਂਚ ਤੋਂ ਬਾਅਦ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਗੁਰੂ ਗੋਬਿੰਦ ਸਿੰਘ ਜੀ ਨੇ ਦਿੱਤੀ ਸੀ ਜਾਤਪਾਤ ਨੂੰ ਸਿੱਧੀ ਚਣੌਤੀ : ਭਾਨ ਸਿੰਘ ਜੱਸੀ ਮਾਮਲਾ ਵਿਆਹ ਸਮਾਗਮਾਂ 'ਚ ਫੋਟੋਗ੍ਰਾਫਰ , ਡੀ.ਜੇ ਅਤੇ ਪ੍ਰੀਵਾਰਕ ਮੈਂਬਰਾਂ ਦੀ ਮੌਤ ਦਾ ਸੁਰਿੰਦਰ ਮਾਨ-ਕਰਮਜੀਤ ਕੰਮੋ ਦੇ ਟਰੈਕ “ਨਾਗਣੀ ਬਲੈਕ“ ਗੀਤ ਨੂੰ ਮਿਲ ਰਿਹਾ ਭਰਪੂਰ ਮਾਡਲਿੰਗ ਤੋ ਬਆਦ ਗਾਇਕੀ ਵੱਲ ਵਧਾਏ ਕਦਮ 17 ਜਨਵਰੀ ਨੂੰ ਅੱਜ ਭੋਗ ਤੇ ਵਿਸ਼ੇਸ਼ ਗਾਇਕਾਂ, ਗੀਤਕਾਰਾਂ 'ਤੇ ਕਲਾਕਾਰਾਂ ਦਾ ਲਾਡਲਾ ਸੀ 'ਤਾਰੀ ਜੈਤੋ ਵਾਲਾ'
-
-
-