News

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਹੌਲੈਂਡ ਤੋਂ ਪਾਕਿਸਤਾਨ ਲਈ ਜਥਾ ਰਵਾਨਾਂ

November 20, 2018 07:46 AM
General

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਹੌਲੈਂਡ ਤੋਂ ਪਾਕਿਸਤਾਨ ਲਈ ਜਥਾ ਰਵਾਨਾਂ


ਈਪਰ, ਬੈਲਜ਼ੀਅਮ (ਪ੍ਰਗਟ ਸਿੰਘ ਜੋਧਪੁਰੀ ) ਸਿੱਖ ਧਰਮ ਦੇ ਬਾਨੀ ਅਤੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਪਾਤਸ਼ਾਹ ਦੇ 549ਵੇਂ ਪ੍ਰਕਾਸ਼ ਉਤਸਵ ਮਨਾਉਣ ਲਈ ਵਿਸ਼ਵ ਭਰ ਵਿੱਚ ਵਸਦਾ ਸਿੱਖ ਭਾਈਚਾਰਾ ਪੂਰੇ ਉਤਸ਼ਾਹ ਵਿੱਚ ਹੈ। ਪਹਿਲੇ ਪਾਤਸ਼ਾਹ ਦੇ ਆਗਮਨ ਪੁਰਬ ਮਨਾਉਣ ਲਈ ਲਈ ਹੌਲੈਂਡ ਤੋਂ ਪਹਿਲੀ ਵਾਰ 10 ਦਿਨਾਂ ਦੀ ਯਾਤਰਾ ਪਾਕਿਸਤਾਨ ਜਾ ਰਹੀ ਹੈ। ਇਹ ਧਾਰਮਿਕ ਯਾਤਰਾ 21 ਨਵੰਬਰ ਨੂੰ ਪੰਜਾਬ ਦੀ ਵਾਹਘਾ ਸਰਹੱਦ Ḕਤੋਂ ਸੁਰੂ ਹੋ ਕੇ ਪਾਕਿਸਤਾਨ ਸਥਿੱਤ ਸਮੂਹ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਦੀ ਹੋਈ 30 ਨਵੰਬਰ ਨੂੰ ਮੁੜ ਵਾਹਗਾ ਸਰਹੱਦ Ḕਤੇ ਆ ਕੇ ਹੀ ਸਮਾਪਤ ਹੋਵੇਗੀ। ਇਸ ਯਾਤਰਾ ਦੌਰਾਂਨ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਵਿਚਲੇ ਬਾਕੀ ਗੁਰਧਾਮਾਂ ਦੇ ਵੀ ਦਰਸ਼ਨ ਦੀਦਾਰੇ ਕਰ ਸਕਣਗੇ। ਇਸ ਯਾਤਰਾ ਦਾ ਪ੍ਰਬੰਧ ਰਲੀਜੀਅਸ਼ ਵੀ ਆਈ ਪੀ ਟੂਰ ਦੇ ਸੰਚਾਲਕ ਸ: ਕਰਮਜੀਤ ਸਿੰਘ ਦੁਆਰਾ ਕੀਤਾ ਗਿਆ ਹੈ ਤੇ ਇਸ ਜਥੇ ਵਿੱਚ ਹੌਲੈਂਡ Ḕਤੋਂ ਰਤਨ ਨੈਨ ਸਿੰਘ, ਸਤਵਿੰਦਰ ਕੌਰ, ਹਰਦੀਪ ਸਿੰਘ ਬਿੰਦਰਾ, ਟੇਕਜੋਤ ਕੌਰ ਗੁਜਰਾਲ, ਗੁਰਪ੍ਰੀਤ ਸਿੰਘ ਬਿੰਦਰਾ, ਦੁਪਿੰਦਰ ਸਿੰਘ, ਅੰਬਰ ਕੁਮਾਰ, ਗੁਰਮੇਲ ਕੌਰ, ਸ੍ਰੀ ਬੰਧਨ, ਮਨਜੀਤ ਕੌਰ ਸਿੱਧੂ ਅਤੇ ਕਰਮਜੀਤ ਸਿੰਘ ਸਿੱਧੂ ਸਾਮਲ ਹਨ।

Have something to say? Post your comment

More News News

ਗਾਇਕ ਪ੍ਰੀਤ ਸਿੱਧੂ ਦਾ ਧਾਰਮਿਕ ਗੀਤ 'ਰਹਿਮਤਾਂ ' ਰਿਲੀਜ਼ ਬੈਲਜ਼ੀਅਮ ਵਿੱਚ ਮਨਾਇਆ ਗਿਆ ਭਗਤ ਰਵੀਦਾਸ ਜੀ ਦਾ ਆਗਮਨ ਪੁਰਬ ਪਿੰਡ ਧਨੋ ਵਿਖੇ ' ਬੇਟੀ ਬਚਾਓ, ਬੇਟੀ ਪੜਾਓ ' ਪ੍ਰੋਗਰਾਮ ਤਹਿਤ ਸਮਾਗਮ ਕਰਵਾਇਆ ਪਿੰਡ ਟਿੱਬਾ ਵਿਖੇ ਅਪਰ ਲਸਾੜਾ ਡਰੇਨ 'ਤੇ ਬਣਿਆ ਪੁਲ ਸੜਕ ਹਾਦਸੇ ਨੂੰ ਦੇ ਰਿਹਾ ਸੱਦਾ ਸੜਕ ਨੇ ਧਾਰਿਆ ਛੱਪੜ ਦਾ ਰੂਪ, ਨਗਰ ਪੰਚਾਇਤ ਭਿੱਖੀਵਿੰਡ ਬੇਖਬਰ ਫ਼ਿਲਮ ਸੰਗੀਤ ਅਤੇ ਗਲੈਮਰ ਸੰਸਾਰ ਦੀ ਮਾਣਮੱਤੀ ਮੁਟਿਆਰ ਮਾਲਵਾ ਹੈਰੀਟੇਜ਼ ਅਤੇ ਸਭਿਆਚਾਰਕ ਫਾਊਂਡੇਸ਼ਨ (ਰਜਿ.) ਵੱਲੋਂ ਬਠਿੰਡਾ ਦੇ ਵਿਰਾਸਤੀ ਪਿੰਡ ਜੈਪਾਲਗੜ 'ਚ '੧੫ਵਾਂ ਵਿਰਾਸਤ ਮੇਲਾ' ਅੱਜ (੨੨ ਫਰਵਰੀ) ਤੋਂ ਸ਼ੁਰੂ ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ 59ਵੀਆਂ ਸਾਲਾਨਾ ਖੇਡਾਂ ਸ਼ੁਰੂ ਪਲੇਠਾ ਧਾਰਮਿਕ ਗੀਤ " ਸੁੱਖ" ਨਾਲ ਚਰਚਾ, ਵਿੱਚ- ਗਾਇਕ ਸ਼ੇਵਕ ਸਿੰਘ ਹੱਟ-ਪਿੱਛੇ ਮਿੱਤਰਾਂ ਦੀ ਮੁੱਛ ਦਾ ਸਵਾਲ ਹੈ
-
-
-