Wednesday, May 22, 2019
FOLLOW US ON

News

ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਨੂੰ ਲੈ ਕੇ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਹਰੇਕ ਮਹੀਨੇ ਕਰਾਂਗੇ ਸੈਮੀਨਾਰ:-ਲਾਲਪੁਰਾ।

December 06, 2018 10:08 PM

ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਨੂੰ ਲੈ ਕੇ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਹਰੇਕ ਮਹੀਨੇ ਕਰਾਂਗੇ ਸੈਮੀਨਾਰ:-ਲਾਲਪੁਰਾ।
 ਸੰਗਤ ਨੂੰ ਸ਼ਹੀਦੀ ਹਫਤੇ ਦੌਰਾਨ ਕੋਈ ਵੀ ਖੁਸ਼ੀ ਦੇ ਸਮਾਗਮ ਨਾ ਕਰਨ ਦੀ ਅਪੀਲ।
ਸ੍ਰੀ ਅਨੰਦਪੁਰ ਸਾਹਿਬ 6 ਦਸੰਬਰ,(ਦਵਿੰਦਰਪਾਲ ਸਿੰਘ/ਅੰਕੁਸ਼): ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾ ਨੂੰ ਲੈ ਕੇ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਹਰੇਕ ਮਹੀਨੇ ਇੱਕ ਸੈਮੀਨਾਰ ਕਰਵਾਇਆ ਜਾਵੇਗਾ। ਜਿਸ ਵਿਚ ਸਿੱਖ ਧਰਮ ਨਾਲ ਸਬੰਧਿਤ ਪੰਥ ਪ੍ਰਸਿੱਧ ਸਖਸੀਅਤਾ ਨੂੰ ਬੁਲਾ ਕੇ ਪਹਿਲੇ ਪਾਤਸ਼ਾਹ ਦੇ ਫਲਸਫੇ ਨੂੰ ਘਰ ਘਰ ਪਹੁੰਚਾਉਣ ਦਾ ਯਤਨ ਕੀਤਾ ਜਾਵੇਗਾ। ਇਨਾ ਸਬਦਾ ਦਾ ਪ੍ਰਗਟਾਵਾ ਸਥਾਨਕ ਐਸ.ਜੀ.ਐਸ.ਖਾਲਸਾ ਸੀਨੀ.ਸੈਕੰ.ਸਕੂਲ ਵਿਖੇ ਸਿੱਖ ਵਿਦਵਾਨਾ ਦੀ ਹੋਈ ਮੀਟਿੰਗ ਤੋ ਬਾਅਦ ਅੰਤਰ ਰਾਸ਼ਟਰੀ ਸਿੱਖ ਸੇਵਕ ਸੁਸਾਇਟੀ ਦੇ ਕੌਮੀ ਕਨਵੀਨਰ ਅਤੇ ਸ੍ਰੋਮਣੀ ਸਿੱਖ ਸਾਹਿਤਕਾਰ ਇਕਬਾਲ ਸਿੰਘ ਲਾਲਪੁਰਾ ਨੇ ਕੀਤਾ। ਲਾਲਪੁਰਾ ਨੇ ਕਿਹਾ ਕਿ ਪਹਿਲਾ ਸੈਮੀਨਾਰ ਭਾਈ ਗੁਰਦਾਸ ਇੰਸਟੀਚਿਊਟ ਆਫ ਐਡਵਾਂਸਡ ਸਿੱਖ ਸਟੱਡੀਜ਼ ਵਲੋਂ ਵਿਸਮਾਦੀ ਵਿਕਾਸ ਦਾ ਕਰਤਾਰਪੁਰੀ ਮਾਡਲ ਵਿਸ਼ੇ ਨੂੰ ਲੈ ਕੇ ਕੀਤਾ ਜਾ ਰਿਹਾ ਹੈ।ਇਸ ਸੈਮੀਨਾਰ ਵਿਚ ਪਹਿਲੇ ਪਾਤਸ਼ਾਹ ਦੇ ਕਿਰਤ ਦੇ ਸਿਧਾਂਤ ਨੂੰ ਲੈ ਕੇ ਵਿਚਾਰ ਵਟਾਦਰਾ ਕੀਤਾ ਜਾਵੇਗਾ ਅਤੇ ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ ਦੀ ਲਿਖਤ ਕਿਤਾਬ ਵਿਸਮਾਦੀ ਵਿਸ਼ਵ ਮਾਡਲ ਨੂੰ ਵੀ ਪੰਥ ਦੇ ਸਮਰਪਿਤ ਕੀਤਾ ਜਾਵੇਗਾ। ਲਾਲਪੁਰਾ ਨੇ ਕਿਹਾ ਕਿ 12 ਸੈਮੀਨਾਰਾ ਤੋ ਬਾਅਦ ਇੱਕ ਵੱਡਾ ਸਮਾਗਮ ਕੀਤਾ ਜਾਵੇਗਾ ਅਤੇ ਖਾਲਸਾ ਸਾਜਨਾ ਦਿਵਸ ਵਿਸਾਖੀ ਤੱਕ ਉਹ ਖੁਦ ਲਿਖਤ ਕਿਤਾਬ ਵੀ ਪੰਥ ਨੂੰ ਸਮਰਪਿਤ ਕਰਨਗੇ। ਲਾਲਪੁਰਾ ਨੇ ਸ਼ਹੀਦੀ ਹਫਤੇ ਦੇ ਸਬੰਧ ਵਿਚ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਨਾ ਸਮਿਆ ਦੌਰਾਨ ਕੋਈ ਵੀ ਖੁਦੇ ਸਮਾਗਮ ਨਾ ਕਰਨ, ਕਾਲੀਆ ਦਸਤਾਰਾ ਅਤੇ ਰਿਵਾਇਤੀ ਪਹਿਰਾਵਾ ਪਾ ਕੇ ਆਪਣੇ ਪੁਰਾਤਨ ਵਿਰਸੇ ਨਾਲ ਜੁੜਿਆ ਜਾਵੇ ਤਾ ਜੋ ਨਵੀ ਪੀੜੀ ਸ਼ਹਾਦਤਾ ਸਬੰਧੀ ਜਾਗਰੂਕ ਹੋ ਸਕੇ ਅਤੇ ਸਿੱਖ ਸਰੂਪ ਨਾਲ ਜੁੜ ਸਕੇ। ਇਸ ਮੋਕੇ ਮੈਬਰ ਸ੍ਰੋਮਣੀ ਕਮੇਟੀ ਪ੍ਰਿੰ.ਸਿਰੰਦਰ ਸਿੰਘ, ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ, ਸਿੱਖ ਸਟੂਡੈਟ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਬਜਰੂੜ, ਅਵਤਾਰ ਸਿੰਘ ਟੋਹੜਾ, ਐਡਵੋਕੇਟ ਪਾਖਰ ਸਿੰਘ ਭੱਠਲ ਆਦਿ ਹਾਜਰ ਸਨ।   

Have something to say? Post your comment

More News News

ਹਾਲੈਂਡ ਵਿੱਚ ਲੱਗ ਰਹੇ 15 ਜੁਲਾਈ ਤੋਂ 19 ਜੁਲਾਈ ਤੱਕ ਖਾਲਸਾ ਕੈਂਪ ਦਾ ਹਿੱਸਾ ਬਣੋ ਤੀਜੇ ਘੱਲੂਘਾਰੇ ਦੀ ਸ਼ਹੀਦੀ ਸਮਾਗਮ ਦੀ ਤਿਆਰੀ ਲਈ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਮਹਿਤਾ ਵਿਖੇ ਹੋਈ ਭਾਰੀ ਇਕੱਤਰਤਾ। 2 ਜੂਨ ਦੇ ਰੋਸ ਮੁਜਾਹਰੇ ਬਾਰੇ ਸੰਤ ਭਿੰਡਰਾਂਵਾਲਿਆਂ ਦੀਆਂ ਹਾਈਵੇਅਜ਼ ਦੇ ਲੱਗੀਆਂ ਡਿਜੀਟਲ ਸਕਰੀਨਾਂ ਬਣੀਆਂ ਖਿੱਚ ਦਾ ਕੇਂਦਰ ਮਨੁੱਖੀ ਹੱਕਾਂ ਲਈ ਲੜਨ ਵਾਲੀ ਉੱਘੀ ਵਕੀਲ ਦੀਪਿਕਾ ਸਿੰਘ ਰਾਜਾਵਤ ਦਾ ਐਬਟਸਫੋਰਡ 'ਚ ਭਾਸ਼ਣ 19 ਮਈ ਐਤਵਾਰ ਨੂੰ ਹਲਕਾ ਸੰਗਰੂਰ ਤੋਂ 25 ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. ’ ਚ ਬੰਦ 'ਨਵੇਂ ਚੱਲੇ ਜੋ ਨੋਟ ਪਿੰਕ ਜੇ ਦਰੀਆਂ ਵਾਂਗ ਵਿਛਾ ਦਿਆਂਗੇ' ਗੀਤ ਨਾਲ ਚਰਚਾ ਵਿਚ ਡਾਕਟਰ ਬਲਜੀਤ ਨਜਾਇਜ ਤੌਰ ਤੇ ਵੋਟਾਂ ਕੱਟੀਆਂ, ਵੋਟ ਪਾਉਣ ਤੋਂ ਵਾਂਝਾ ਰਿਹਾ ਮਾਨਸਾ ਦਾ ਉੱਘਾ ਖੂਨ ਦਾਨੀ ਦਸਵੀਂ 'ਤੇ ਬਾਰਵੀਂ ਦੇ ਨਤੀਜਿਆਂ 'ਚ ਸਰਕਾਰੀ ਸਕੂਲਾਂ ਨੇ ਸਿਰਜਿਆ ਇਤਿਹਾਸ -- ਲੇਖਕ : ਪ੍ਰਮੋਦ ਧੀਰ ਡਿਪਟੀ ਕਮਿਸ਼ਨਰ ਨੇ ਸ਼ਾਂਤੀਪੂਰਵਕ ਢੰਗ ਨਾਲ ਵੋਟਾਂ ਪਾਉਣ 'ਤੇ ਸਮੂਹ ਵੋਟਰਾਂ ਦਾ ਕੀਤਾ ਧੰਨਵਾਦ ਮਾਲਵੇ ਦੀਆਂ ਤਿੰਨ ਸੀਟਾਂ ਤੇ ਮੁਕਾਬਲਾ ਸਖਤ, ਅਕਾਲੀ ਦਲ ਵੱਕਾਰ ਦਾਅ ਤੇ ਲੱਗਾ
-
-
-