News

ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਸੈਂਕੜੇ ਸਾਥੀਆਂ ਸਮੇਤ ਤਖਤ ਸ਼੍ਰੀ ਕੇਸਗੜ• ਸਾਹਿਬ ਹੋਏ ਨਤਮਸਤਕ।

December 06, 2018 10:51 PM

ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਸੈਂਕੜੇ ਸਾਥੀਆਂ ਸਮੇਤ ਤਖਤ ਸ਼੍ਰੀ ਕੇਸਗੜ ਸਾਹਿਬ ਹੋਏ ਨਤਮਸਤਕ।
 ਪਾਰਟੀ ਸਮੁੰਦਰ ਦੀ ਤਰਾਂ ਹੈ, ਜੋ ਲੋਕ ਪਾਰਟੀ ਤੋਂ ਬਾਹਰ ਹੋ ਕੇ ਕੰਮ ਕਰਦੇ ਹਨ ਉਨਾਂ ਨੂੰ ਪਾਰਟੀ ਵਿਚ ਕੋਈ ਥਾਂ ਨਹੀਂ-: ਸ਼ੇਰਗਿੱਲ।
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ(ਦਵਿੰਦਰਪਾਲ ਸਿੰਘ/ਅੰਕੁਸ਼): ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਐਲਾਨੇ ਗਏ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਅੱਜ ਆਪਣੇ ਸੈਂਕੜੇ ਸਾਥੀਆਂ ਸਮੇਤ ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਨਤਮਤਸਕ ਹੋਏ ਅਤੇ ਸਤਿਗੁਰੂ ਦਾ ਅਸ਼ੀਰਵਾਦ ਲਿਆ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨਾਂ ਕਿਹਾ ਕਿ ਉਹ ਸਾਰੇ ਪੰਜਾਬ ਚੋਂ ਵੱਧ ਗਿਣਤੀ ਵਿਚ ਇਸ ਹਲਕੇ ਤੋਂ ਜਿੱਤ ਪ੍ਰਾਪਤ ਕਰ ਕੇ ਇਹ ਸੀਟ ਪਾਰਟੀ ਦੀ ਝੋਲੀ ਵਿਚ ਪਾਉਣਗੇ। ਸੁੱਚਾ ਸਿੰਘ ਛੋਟੇਪੁਰ ਤੇ ਸੁਖਪਾਲ ਸਿੰਘ ਖਹਿਰਾ ਵਲੋਂ ਪਾਰਟੀ ਤੋਂ ਬਗਾਵਤ ਬਾਰੇ ਪੁੱਛਣ ਤੇ ਉਨਾਂ ਕਿਹਾ ਕਿ ਪਾਰਟੀ ਸਮੁੰਦਰ ਦੀ ਤਰਾਂ ਹੈ , ਜੋ ਲੋਕ ਪਾਰਟੀ ਤੋਂ ਬਾਹਰ ਹੋ ਕੇ ਕੰਮ ਕਰਦੇ ਹਨ ਉਨਾਂ ਨੂੰ ਪਾਰਟੀ ਵਿਚ ਕੋਈ ਥਾਂ ਨਹੀ। ਚੌਣਾਂ ਦਰਮਿਆਨ ਨਸ਼ੇ ਵੰਡਣ ਬਾਰੇ ਪੁੱਛਣ ਤੇ ਲੋਕ ਸਭਾ ਉਮੀਦਵਾਰ ਨੇ ਕਿਹਾ ਕਿ ਭਾਂਵੇ ਜਿੱਤੀਏ ਜਾਂ ਹਾਰੀਏ ਪਰ ਕਿਸੇ ਵੀ ਤਰਾਂ ਦਾ ਨਸ਼ਾ ਨਹੀ ਵੰਡਾਂਗੇ ਤੇ ਦਿੱਲੀ ਵਿਚ ਹੋਏ ਵਿਕਾਸ ਦੀ ਤਰਜ ਤੇ ਲੋਕਾਂ ਕੋਲੋਂ ਵੋਟਾਂ ਮੰਗਾਂਗੇ। ਇਸ ਮੋਕੇ ਹਲਕਾ ਰੂਪਨਗਰ ਤੋਂ ਆਪ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ, ਜਿਲਾ ਪ੍ਰਧਾਨ ਮਾ:ਹਰਦਿਆਲ ਸਿੰਘ, ਜਸਵੀਰ ਸਿੰਘ ਜੱਸੂ, ਡਾ:ਸੰਜੀਵ ਗੌਤਮ, ਰਾਮ ਕੁਮਾਰ ਮੁਕਾਰੀ, ਕਮਿੱਕਰ ਸਿੰਘ ਡਾਢੀ, ਹਰੀਸ਼ ਕੌਸ਼ਲ ਜਿਲਾ ਪ੍ਰਧਾਨ ਮੁਹਾਲੀ, ਬਲਵਿੰਦਰ ਕੌਰ ਵਾਈਸ ਪ੍ਰਧਾਨ ਇਸਤਰੀ ਵਿੰਗ, ਸਤਵੰਤ ਕੌਰ ਜਿਲਾ ਪ੍ਰਧਾਨ, ਮਨਜੀਤ ਸਿੰਘ, ਨੀਰਜ ਸ਼ਰਮਾ, ਜਸਵਾਲ ਸਿੰਘ ਪੰਮੀ, ਸੁਮਨ ਫੌਜੀ ਆਦਿ ਹਾਜ਼ਰ ਸਨ।

Have something to say? Post your comment

More News News

ਗਾਇਕ ਪ੍ਰੀਤ ਸਿੱਧੂ ਦਾ ਧਾਰਮਿਕ ਗੀਤ 'ਰਹਿਮਤਾਂ ' ਰਿਲੀਜ਼ ਬੈਲਜ਼ੀਅਮ ਵਿੱਚ ਮਨਾਇਆ ਗਿਆ ਭਗਤ ਰਵੀਦਾਸ ਜੀ ਦਾ ਆਗਮਨ ਪੁਰਬ ਪਿੰਡ ਧਨੋ ਵਿਖੇ ' ਬੇਟੀ ਬਚਾਓ, ਬੇਟੀ ਪੜਾਓ ' ਪ੍ਰੋਗਰਾਮ ਤਹਿਤ ਸਮਾਗਮ ਕਰਵਾਇਆ ਪਿੰਡ ਟਿੱਬਾ ਵਿਖੇ ਅਪਰ ਲਸਾੜਾ ਡਰੇਨ 'ਤੇ ਬਣਿਆ ਪੁਲ ਸੜਕ ਹਾਦਸੇ ਨੂੰ ਦੇ ਰਿਹਾ ਸੱਦਾ ਸੜਕ ਨੇ ਧਾਰਿਆ ਛੱਪੜ ਦਾ ਰੂਪ, ਨਗਰ ਪੰਚਾਇਤ ਭਿੱਖੀਵਿੰਡ ਬੇਖਬਰ ਫ਼ਿਲਮ ਸੰਗੀਤ ਅਤੇ ਗਲੈਮਰ ਸੰਸਾਰ ਦੀ ਮਾਣਮੱਤੀ ਮੁਟਿਆਰ ਮਾਲਵਾ ਹੈਰੀਟੇਜ਼ ਅਤੇ ਸਭਿਆਚਾਰਕ ਫਾਊਂਡੇਸ਼ਨ (ਰਜਿ.) ਵੱਲੋਂ ਬਠਿੰਡਾ ਦੇ ਵਿਰਾਸਤੀ ਪਿੰਡ ਜੈਪਾਲਗੜ 'ਚ '੧੫ਵਾਂ ਵਿਰਾਸਤ ਮੇਲਾ' ਅੱਜ (੨੨ ਫਰਵਰੀ) ਤੋਂ ਸ਼ੁਰੂ ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ 59ਵੀਆਂ ਸਾਲਾਨਾ ਖੇਡਾਂ ਸ਼ੁਰੂ ਪਲੇਠਾ ਧਾਰਮਿਕ ਗੀਤ " ਸੁੱਖ" ਨਾਲ ਚਰਚਾ, ਵਿੱਚ- ਗਾਇਕ ਸ਼ੇਵਕ ਸਿੰਘ ਹੱਟ-ਪਿੱਛੇ ਮਿੱਤਰਾਂ ਦੀ ਮੁੱਛ ਦਾ ਸਵਾਲ ਹੈ
-
-
-