News

ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣਗੀਆਂ ਝਾਕੀਆਂ

January 17, 2019 09:15 PM

ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣਗੀਆਂ ਝਾਕੀਆਂ
ਗਣਤੰਤਰ ਦਿਵਸ ਨੂੰ ਨਵਜੋਤ ਸਿੰਘ ਸਿੱਧੂ ਲਹਿਰਾਉਣਗੇ ਝੰਡਾ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 17  ਜਨਵਰੀ : ਕੁਲਜੀਤ ਸਿੰਘ
 ਗਣਤੰਤਰਤਾ ਦਿਵਸ ਸਮਾਗਮ ਨੂੰ ਧੂਮ ਧਾਮ ਨਾਲ ਮਨਾਉਣ ਲਈ ਸ੍ਰੀ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਪ੍ਰਧਾਨਗੀ ਹੇਠ ਵੱਖ ਵੱਖ ਝਾਕੀਆਂ ਕੱਢਣ ਲਈ ਅੱਜ ਜਿਲਾ ਪ੍ਰੀਸ਼ਦ ਹਾਲ ਵਿਖੇ ਮੀਟਿੰਗ ਹੋਈ । ਇਸ ਮੀਟਿੰਗ ਵਿੱਚ ਸ੍ਰੀ ਸੁਮਿਤ ਮੱਕੜ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰ ਸਲਵਿੰਦਰ ਸਿੰਘ ਸਮਰਾ ਜਿਲਾ ਸਿਖਿਆ ਅਫਸਰ, ਡਾ: ਕਿਰਨਦੀਪ ਕੌਰ ਸਹਾਇਕ ਸਿਵਲ ਸਰਜਨ, ਸ੍ਰ ਦਿਲਬਾਗ ਸਿੰਘ ਏ:ਡੀ:ਸੀ:ਪੀ ਟ੍ਰੈਫਿਕ, ਸ੍ਰੀ ਬਾਬੂ ਲਾਲ ਐਡੀਸ਼ਨਲ ਐਸ:ਸੀ ਪੀ:ਐਸ:ਪੀ:ਸੀ:ਐਲ, ਡਾ: ਕੰਵਰ ਅਜੈ ਕੁਮਾਰ ਸਿਹਤ ਅਫਸਰ ਤੋਂ ਇਲਾਵਾ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ।
   ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਪੱਧਰ ਦਾ ਗਣਤੰਤਰਤਾ ਦਿਵਸ ਸਮਾਗਮ  26 ਜਨਵਰੀ 2019 ਨੂੰ ਮਨਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਦਿਨ ਸ੍ਰ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨਾਂ ਕਿਹਾ ਕਿ ਇਸ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਸਮਾਗਮ ਦੌਰਾਨ ਸਿਹਤ, ਸਿਖਿਆ, ਜੰਗਲਾਤ, ਪਾਵਰ ਕਾਰਪੋਰੇਸ਼ਨ, ਪਸ਼ੂ ਪਾਲਣ, ਮਿਲਕਫੈਡ, ਤੰਦਰੁਸਤ ਪੰਜਾਬ, ਘਰ ਘਰ ਰਜ਼ਗਾਰ, ਬੇਟੀ ਬਚਾਓ ਬੇਟੀ ਪੜਾਓ ਨਾਲ ਸਬੰਧਤ ਝਾਕੀਆਂ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਹੋਣਗੀਆਂ। ਉਨਾਂ ਦੱਸਿਆ ਕਿ ਇਸ ਮੌਕੇ ਜਲਿਆਂ ਵਾਲੇ ਬਾਗ ਨਾਲ ਸਬੰਧਤ ਝਾਕੀ ਵੀ ਪੇਸ਼ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝਾਕੀਆਂ ਕੱਢਣ ਲਈ ਵੱਖ ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਮਾਈ ਭਾਗੋ ਸਕੀਮ ਤਹਿਤ ਸਮਾਗਮ ਦੌਰਾਨ ਲੜਕੀਆਂ ਨੂੰ ਮੁੱਖ ਮਹਿਮਾਨ ਵੱਲੋਂ ਸਾਈਕਲਾਂ ਦੀ ਵੰਡ ਵੀ ਕੀਤੀ ਜਾਵੇਗੀ।

Have something to say? Post your comment