News

ਪੈ ਰਹੀ ਠੰਡ ਕਣਕ ਦੀ ਫਸਲ ਲਹੀ ਲਾਹੇਵੰਦ - ਮੁੱਖ ਖੇਤੀਬਾੜੀ ਅਫਸਰ

January 18, 2019 09:18 PM


ਪੈ ਰਹੀ ਠੰਡ ਕਣਕ ਦੀ ਫਸਲ ਲਹੀ ਲਾਹੇਵੰਦ - ਮੁੱਖ ਖੇਤੀਬਾੜੀ ਅਫਸਰ
ਝੋਨਾ ਲਾਉਣ ਵਾਲੀਆਂ ਮਸ਼ੀਨਾਂ ਦੀ ਸਬਸਿਡੀ ਲੈਣ ਦੀ ਆਖ਼ਿਰੀ ਮਿਤੀ 20 ਜਨਵਰੀ
ਅੰਮ੍ਰਿਤਸਰ, 18 ਜਨਵਰੀ: ਕੁਲਜੀਤ ਸਿੰਘ
 ਇਸ ਠੰਡ ਦੇ ਸੀਜਨ ਦੌਰਾਨ ਪੈ ਰਿਹਾ ਕੋਰਾ ਕਣਕ ਦੀ ਫਸਲ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਿਹਾ ਹੈ। ਕਣਕ ਦੀ ਫਸਲ ਦਾ ਮੁਆਇਨਾ ਕਰਦਿਆ ਹੋਇਆ ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਨੇ ਦੱਸਿਆ ਕਿ ਹੈਪੀਸੀਡਰ , ਜੀਰੋ ਟਿੱਲ ਡਰਿਲ ਅਤੇ ਆਮ ਰਵਾਇਤੀ ਢੰਗ ਨਾਲ ਬੀਜੀ ਕਣਕ ਦੀ ਫਸਲ ਬਹੁਤ ਵਧੀਆ ਹੈ। ਉਹਨਾ ਵੱਲੋ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਸਮੇ ਸਮੇ ਆਪਣੀ ਕਣਕ ਦੀ ਫਸਲ ਦਾ ਨਿਰੀਖਣ ਕਰਦੇ ਰਹਿਣ ਕਿਉਕਿ ਇਸ ਸਮੇ ਦੌਰਾਨ ਪੀਲੀ ਕੁੰਗੀ ਦੇ ਹਮਲੇ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਜੇਕਰ ਕਣਕ ਦੀ ਫਸਲ ਦੇ ਪੱਤਿਆਂ ਉਪਰ ਹਲਦੀ ਰੰਗ ਦਾ ਪਾਊਡਰ ਨਂਰ ਆਉਦਾਂ ਹੈ ਤਾਂ ਇਸ ਨੂੰ ਤੁਰੰਤ ਸਬੰਧਤ ਖੇਤੀਬਾੜੀ ਵਿਕਾਸ ਅਫਸਰ / ਬਲਾਕ ਖੇਤੀਬਾੜੀ ਅਫਸਰ ਦੇ ਨੋਟਿਸ ਵਿੱਚ ਲਿਆਦਾ ਜਾਵੇ।
 ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਹੈਪੀਸੀਡਰ ਅਤੇ ਜੀਰੋ ਟਿੱਲ ਡਰਿਲ ਨਾਲ ਬੀਜੀ ਕਣਕ ਨੂੰ ਚੂਹੇ ਵੀ ਨੁਕਸਾਨ ਕਰ ਸਕਦੇ ਹਨ। ਇਸ ਸਬੰਧੀ ਮਹਿਕਮਾਂ ਚੂਹੇਮਾਰ ਦਵਾਈ ਕਿਸਾਨਾਂ ਨੂੰ ਦੇਣ ਲਈ ਉਪਰਾਲੇ ਕਰ ਰਿਹਾ ਹੈ। ਸ੍ਰ ਛੀਨਾ ਨੇ ਦੱਸਿਆ ਕਿ ਇਸ ਹਾੜੀ ਦੇ ਸੀਜਨ ਦੌਰਾਨ ਜਿਲਾ ਅੰਮ੍ਰਿਤਸਰ ਵਿੱਚ ਕੁੱਲ 1,88,000 ਹੈਕਟੇਅਰ ਰਕਬਾ ਕਣਕ ਦੀ ਫਸਲ ਅਧੀਨ ਹੈ ।ਜਿਸ ਵਿੱਚੋ ਤਕਰੀਬਨ 26200 ਹੈਕਟੇਅਰ ਰਕਬਾ ਹੈਪੀਸੀਡਰ ਅਤੇ ਜੀਰੋ ਟਿੱਲ ਡਰਿਲ ਨਾਲ ਬੀਜਿਆ ਗਿਆ ਹੈ ਜੋ ਕਿ ਬਹੁਤ ਹੀ ਵਾਤਾਵਰਨ ਪੱਖੀ ਰੁਝਾਨ ਹੈ। ਉਨਾਂ ਕਿਹਾ ਕਿ ਆਉਣ ਵਾਲੇ ਹਾੜੀ ਸੀਜਨ ਦੌਰਾਨ ਹੈਪੀਸੀਡਰ ਅਤੇ ਜੀਰੋ ਟਿੱਲ ਡਰਿਲ ਅਧੀਨ ਰਕਬਾ ਹੋਰ ਵਧਾਇਆ ਜਾਵੇਗਾ। ਉਨਾਂ ਕਿਹਾ ਕਿ ਪਿਛਲੇ ਸਾਉਣੀ ਦੇ ਸੀਜਨ ਦੌਰਾਨ ਕਿਸਾਨਾਂ ਵੱਲੋ ਪਰਾਲੀ ਨੂੰ ਖੇਤਾਂ ਵਿੱਚ ਅੱਗ ਨਾ ਲਾ ਕੇ ਜਿੱਥੇ ਧਰਤੀ ਦੀ ਸਿਹਤ , ਵਾਤਾਵਰਨ ਅਤੇ ਮਨੁੱਖਤਾ ਨੂੰ ਬਚਾਉਣ ਵਿੱਚ ਵੱਡਾ ਯੋਗਦਾਨ ਪਾਇਆ ਹੈ ਉਥੇ ਖੇਤੀ ਖਰਚੇ ਘਟਾ ਕੇ ਆਪਣੀ ਆਮਦਨ ਵਿੱਚ ਵਾਧਾ ਕੀਤਾ ਹੈ। ਖੇਤੀਬਾੜੀ ਸਕੱਤਰ ਸ੍ਰ. ਕਾਹਨ ਸਿੰਘ ਪੰਨੂ ਜੀ ਵੱਲੋ ਮਿਲੇ ਨਿਰਦੇਸ਼ਾਂ  ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਾ ਸਮੁੱਚਾ ਸਟਾਫ ਹੁਣ ਤੋ ਹੀ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਿਲੇ ਦੇ ਸਾਰੇ ਪਿੰਡਾ ਵਿੱਚ ਕਿਸਾਨ ਸਿਖਲਾਈ ਕੈਂਪਾਂ ਰਾਹੀ ਜਾਣਕਾਰੀ ਦੇ ਰਿਹਾ ਹੈ ਅਤੇ ਕਿਸਾਨਾਂ ਵੱਲੋ ਇਸ ਪ੍ਰਤੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।
 ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਖੇਤੀਬਾੜੀ ਸਕੱਤਰ ਸ੍ਰ. ਕਾਹਨ ਸਿੰਘ ਪੰਨੂ ਨੇ ਕਿਸਾਨਾਂ ਦੀ ਸਹੂਲਤ ਅਤੇ ਖੇਤੀ ਖਰਚੇ ਘੱਟ ਕਰਨ ਦੇ ਮਨਸੂਬੇ ਨਾਲ ਜਿੱਥੇ ਝੋਨੇ ਦੀ ਪਰਾਲੀ ਨੂੰ ਸਾਂਭਣ ਅਤੇ ਜਮੀਨ ਵਿੱਚ ਮਿਲਾਉਣ ਲਈ ਖੇਤੀ ਸੰਦਾਂ ਤੇ ਸਬਸਿਡੀ ਮੁਹੱਈਆ ਕਰਵਾਈ ਗਈ ਹੈ, ਉਥੇ ਹੀ ਆਉਣ ਵਾਲੇ ਝੋਨੇ ਦੇ ਸੀਜਨ ਦੌਰਾਨ ਪ੍ਰਵਾਸੀ ਮਜਦੂਰਾਂ ਦੀ ਘਾਟ ਨੂੰ ਮੁੱਖ ਰੱਖਦਿਆਂ ਹੋਇਆ ਝੋਨਾ ਲਾਉਣ ਵਾਲੀਆਂ ਮਸ਼ੀਨਾ ਤੇ ਸਬਸਿਡੀ ਦੇਣ ਦਾ ਪ੍ਰੋਗਰਾਮ ਉਲੀਕਿਆ ਹੈ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕੋਈ ਵੀ ਕਿਸਾਨ ਇਕੱਲਾ ਜਾਂ ਕਿਸਾਨ ਰਲ ਕੇ ਝੋਨਾ ਲਾਉਣ ਵਾਲੀਆਂ ਮਸ਼ੀਨਾਂ 40 ਤੋ 50 ਫੀਸਦੀ ਸਬਸਿਡੀ ਤੇ ਪ੍ਰਾਪਤ ਕਰ ਸਕਦਾ ਹੈ।ਚਾਹਵਾਨ ਕਿਸਾਨ ਇਸ ਸਬੰਧੀ ਬਿਨੈ ਪੱਤਰ ਅਤੇ 1000 ਰੁਪਏ ਦਾ ਡਰਾਫਟ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਨਾਮ ਤੇ ਬਣਵਾ ਕੇ ਆਪਣੇ ਬਲਾਕ ਖੇਤੀਬਾੜੀ ਦਫਤਰ ਜਾਂ ਮੁੱਖ ਖੇਤੀਬਾੜੀ ਦਫਤਰ ਨੂੰ ਜਮਾਂ ਕਰਵਾ ਸਕਦਾ ਹੈ ਅਤੇ ਜਮਾਂ ਕਰਵਾਉਣ ਦੀ ਆਖਰੀ ਮਿਤੀ 20 ਜਨਵਰੀ 2019 ਹੈ। 

Have something to say? Post your comment

More News News

ਰਣਯੋਧ ਰਿਕਾਰਡਸ ਤੇ ਗੀਤਕਾਰ ਕਾਲਾ ਖਾਨਪੁਰੀ ਫਿਰ ਇਕ ਵਾਰ ਲੈ ਕੇ ਆ ਰਹੇ ਨੇ ਰਣਯੋਧ ਯੋਧੂ ਦੀ ਬੁਲੰਦ ਆਵਾਜ਼ ਵਿੱਚ “ਤੂੰ ਫਿਰਦੀ”* ਦਿਲਜੀਤ ਦੁਸਾਂਝ ਦਾ 'ਮੁੱਛ ' ਗੀਤ ਹੋਇਆ ਰਿਲੀਜ਼, ਸ਼ਰੋਤਿਆ ਵੱਲੋਂ ਭਰਵਾਂ ਹੁੰਗਾਰਾ -ਕਪਤਾਨ ਕਾਲਮਨਵੀਸਾਂ ਨੂੰ ਸਿਹਤ ਬੀਮਾ ਸਹੂਲਤ ਦੇਵੇ ਸਰਕਾਰ --ਪਲਾਹੀ ਮਾਨਸਾ ਨੂੰ ਪੋਸ਼ਣ ਅਭਿਆਨ ਵਿਚ ਉੱਤਮ ਭੂਮਿਕਾ ਨਿਭਾਉਣ ਤੇ ਮਿਲਿਆ ਅਵਾਰਡ The sarpanch and people of village Dharar nabbed two thieves who carried out the incidents of theft, 1 absconding. ਹੜ ਪੀੜਤਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਹਮੇਸ਼ਾਂ ਤਿਆਰ-:ਕੁਲਵਿੰਦਰ ਸਿੰਘ ਰਮਦਾਸ। ਹੈਰੀ ਮਰਦਾਨਪੁਰ ਦੇ ਪਲੇਠੇ ਗੀਤ 'ਬਾਪੂ ਦਾ ਵੱਡਾ ਸਾਬ' ਨੂੰ ਦਰਸ਼ਕਾਂ ਦਾ ਮਿਲਿਆ ਵੱਡਾ ਹੁੰਗਾਰਾ - ਸੋਨੀ ਧੀਮਾਨ St. Soldier Elite Convent School Jandiala Guru won in the sports matches. ਮੱਖਣ ਸਰਮਾ ਬਣੇ ਇੰਪਰੂਪਮੈਟ ਟਰੱਸਟ ਬਰਨਾਲਾ ਦੇ ਚੈਅਰਮੈਨ ਹਾਲੈਂਡ ਵਸਦੇ ਰਵੀਦਾਸੀਆ ਭਾਈਚਾਰੇ ਵੱਲੋਂ ਭਾਰਤੀ ਅੰਬੈਸੀ ਦੇ ਕਾਊਂਸਲਰ ਸ੍ਰੀ ਮਨੋਹਰ ਗੰਗੇਸ ਨੂੰ ਦਿੱਤਾ ਮੰਗ-ਪੱਤਰ
-
-
-