Sunday, March 24, 2019
FOLLOW US ON

News

ਸ਼ੇਰਪੁਰ 'ਚ ਲੱਗੇ ਪਾਕਿਸਤਾਨ ਮੁਰਦਾਬਾਦ ਦੇ ਅਕਾਸ਼ ਗੂੰਜਦੇ ਨਾਅਰੇ

February 15, 2019 10:52 PM
ਸ਼ੇਰਪੁਰ 'ਚ ਲੱਗੇ ਪਾਕਿਸਤਾਨ ਮੁਰਦਾਬਾਦ ਦੇ ਅਕਾਸ਼ ਗੂੰਜਦੇ ਨਾਅਰੇ

ਕਾਤਰੋਂ ਚੌਕ 'ਚ ਚੱਕਾ ਜਾਮ ਕਰਕੇ ਦੁਕਾਨਦਾਰਾਂ ਨੇ ਕੀਤਾ ਰੋਸ ਪ੍ਰਦਰਸ਼ਨ, ਬਜ਼ਾਰ ਰਿਹਾ ਮੁਕੰਮਲ ਬੰਦ

ਕੇਂਦਰ ਸਰਕਾਰ ਪਾਕਿਸਤਾਨ ਨੂੰ ਮੂੰਹ ਤੋੜਵਾ ਜਵਾਬ ਦੇਵੇ - ਚੇਤਨ ਗੋਇਲ ਸੋਨੀ

ਸ਼ੇਰਪੁਰ, 15 ਫਰਵਰੀ (ਹਰਜੀਤ ਕਾਤਿਲ) - ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਵੱਲੋਂ ਪੁਲਵਾਮਾ 'ਚ ਕੀਤੇ ਅੱਤਵਾਦੀ ਹਮਲੇ ਦੇ ਰੋਸ ਵਜੋਂ ਅੱਜ ਕਸਬਾ ਸ਼ੇਰਪੁਰ ਜਿੱਥੇ ਮੁਕੰਮਲ ਬੰਦ ਰਿਹਾ ਉੱਥੇ ਇੱਕਠੇ ਹੋਏ ਵੱਡੀ ਗਿਣਤੀ ਦੁਕਾਨਦਾਰਾਂ ਨੇ ਪਹਿਲਾ ਸ਼ੇਰਪੁਰ ਦੇ ਮੇਨ ਬਾਜ਼ਾਰ ਤੇ ਗਲੀ-ਮੁਹੱਲਿਆ ਵਿੱਚ ਰੋਸ ਮਾਰਚ ਕੱਢਿਆਂ ਅਤੇ ਫਿਰ ਕਾਤਰੋਂ ਚੌਕ ਵਿੱਚ ਚੱਕਾ ਜਾਮ ਕਰਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਇੱਕਠੇ ਹੋਏ ਨੌਜਵਾਨਾਂ ਨੇ ਪਾਕਿਸਤਾਨ ਮੁਰਦਾਬਾਦ ਦੇ ਅਕਾਸ਼ ਗੂੰਜਦੇ ਨਾਅਰੇ ਲਗਾਏ ਅਤੇ ਪਾਕਿਤਸਾਨ ਦੇ ਪ੍ਰਧਾਨ ਮੰਤਰੀ ਖਿਲਾਫ ਵੀ ਜੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਨੌਜਵਾਨ ਸਮਾਜ ਸੇਵੀ ਚੇਤਨ ਗੋਇਲ ਸੋਨੀ ਪ੍ਰਧਾਨ ਸੈਲਰ ਐਸੋਸੀਏਸ਼ਨ ਸ਼ੇਰਪੁਰ ਨੇ ਭਰਵੇਂ ਇੱਕਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਪਾਕਿਸਤਾਨ ਨੂੰ ਇਸ ਘਨੌਣੀ ਹਰਕਤ ਦਾ ਮੂੰਹ ਤੋੜਵਾ ਜਵਾਬ ਦੇਵੇ ਤਾਂ ਜੋ ਅੱਗੇ ਤੋਂ ਪਾਕਿਸਤਾਨ ਅਜਿਹੀ ਹਰਕਤ ਕਰਨ ਤੋਂ ਪਹਿਲਾ ਸੌ ਵਾਰ ਸੋਚੇ। ਉਹਨਾਂ ਕਿਹਾ ਕਿ ਸਾਡੇ ਦੇਸ਼ ਦੇ ਸੈਨਿਕਾਂ ਦੀ ਸਹਾਦਤਾਂ ਦਾ ਸਰਕਾਰ ਨੂੰ ਬਦਲਾ ਲੈਣਾ ਚਾਹੀਦਾ ਹੈ। ਸੁਸੀਲ ਕੁਮਾਰ ਸੀਲਾ ਨੇ ਕਿਹਾ ਕਿ ਪੁਲਵਾਮਾ ਵਿੱਚ 37 ਜਵਾਨਾ ਦਾ ਸ਼ਹੀਦ ਹੋਣਾ ਸਰਕਾਰ ਦੀ ਵੱਡੀ ਲਾਪਰਵਾਹੀ ਹੈ। ਜੇਕਰ ਸਰਕਾਰ ਨੂੰ ਪਹਿਲਾ ਤੋਂ ਅਲਰਟ ਮਿਲ ਚੁੱਕਿਆ ਸੀ ਫਿਰ ਸਰਕਾਰ ਨੇ ਕੋਈ ਠੋਸ ਕਦਮ ਕਿਉਂ ਨਹੀਂ ਚੁੱਕੇ ? ਇਸ ਮੌਕੇ ਸਰਪੰਚ ਰਣਜੀਤ ਸਿੰਘ ਧਾਲੀਵਾਲ, ਸੁਸੀਲ ਕੁਮਾਰ ਗੋਇਲ, ਕੇਵਲ ਸਿੰਘ, ਅਵਤਾਰ ਸਿੰਘ ਖੀਪਲ, ਸਿਆਮ ਲਾਲ ਸ਼ਰਮਾ, ਕੁਲਵਿੰਦਰ ਕੁਮਾਰ ਕਾਲਾ ਵਰਮਾ, ਅਸ਼ੋਕ ਕੁਮਾਰ ਧਾਵਾ, ਦੀਪਕ ਕੁਮਾਰ, ਮਨੋਜ ਕੁਮਾਰ ਧਾਵਾ, ਸੁਧੀਰ ਕੁਮਾਰ ਗੋਇਲ ਆੜਤੀਆਂ, ਸੋਮੀ, ਮੋਹਨ ਸਿੰਘ ਝਲੂਰ, ਬਲਵਿੰਦਰ ਸ਼ਰਮਾ ਝਲੂਰ ਤੋਂ ਇਲਾਵਾ ਵੱਡੀ ਗਿਣਤੀ ਆਗੂ ਹਾਜਰ ਸਨ।
Have something to say? Post your comment

More News News

Tribute to Martyr Shaheed Bhagat Singh in St. Soldier Elite Convent School ਪੰਜਾਬੀ ਯੂਨੀਵਰਸਿਟੀ ਕਾਲਜ, ਬਰਨਾਲਾ ਵਿਖੇ ਮਿਤੀ 23/03/2019 ਦਿਨ ਸ਼ਨੀਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਾਹਕੋਟ-ਮਲਸੀਆਂ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀਆਂ ਕਰਨ ਵਾਲੇ ਇੱਕ ਮੁਲਜ਼ਮ ਨੂੰ ਕੀਤਾ ਕਾਬੂ ਸ਼ਾਹਕੋਟ ਪੁਲਿਸ ਨੇ ਬਾਊਪੁਰ ਬੰਨ ਤੋਂ ਲਾਹਣ ਬਰਾਮਦ ਕੀਤੀ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਵੱਲੋਂ ਇਸ ਵਾਰ ਤਿੰਨ ਨਵੇਂ ਐਵਾਰਡ ਸ਼ੁਰੂ ਕਰਨ ਦਾ ਫੈਸਲਾ ਸਾਹਕੋਟ ਪੁਲਿਸ ਪਰ ਕਾਰਵਾਈ ਨਾ ਕਰਨ ਦੇ ਲੱਗੇ ਅਰੋਪ ਮੱਲਣ ਪਰਿਵਾਰ ਵਲੋ ਬਾਬਾ ਨਾਮਦੇਵ ਭਵਨ ਵਿਖੇ ਕਰਵਾਇਆ ਧਾਰਮਿਕ ਸਮਾਗਮ ਨਰਿੰਦਰ ਸਿੰਘ ਅਹੂਜਾ ਵੱਲੋਂ ਰਚਿਤ ਪੁਸਤਕ ``ਮੌਲਿਕ ਤੇ ਵਿਲੱਖਣ ਸਿੱਖ ਧਰਮ" ਲੋਕ ਅਰਪਿਤ। ਮਾਨਸਾ ਸਹਿਰ ਚ੍ ਸਫ਼ਾਈ ਮੁੰਹਿਮ ਚਲਾ ਕੇ ਦਿੱਤੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ- ਅਪਨੀਤ ਰਿਆਤ ਸਰਕਾਰ ਨੇ ਅਨੇਕਾਂ ਕੰਪਨੀਆਂ ਰਾਹੀਂ ਲੋਕਾਂ ਦਾ ਲੁੱਟ ਕੇ ਕੰਪਨੀਆਂ ਨੂੰ ਬੰਦ ਕਰਵਾ ਦਿੱਤਾ
-
-
-