Sunday, March 24, 2019
FOLLOW US ON

News

ਆਦਰਸ਼ ਸਕੂਲਾਂ ਵਿੱਚ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਦੀ ਮੰਗ ਉੱਠੀ

February 15, 2019 10:58 PM
ਆਦਰਸ਼ ਸਕੂਲਾਂ ਵਿੱਚ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਦੀ ਮੰਗ ਉੱਠੀ
ਪੰਜਾਬ ਸਕੂਲ ਸਿੱਖਿਆ ਬੋਰਡ ਨੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰੋਜੈਕਟ ਨੂੰ ਦੱਸਿਆ ਵਿਦਿਆਰਥੀਆਂ ਲਈ ਲਾਹੇਵੰਦ
ਐੱਸ.ਏ.ਐੱਸ. ਨਗਰ 15 ਫਰਵਰੀ (  ਕੁਲਜੀਤ ਸਿੰਘ) ਸਿੱਖਿਆ ਮੰਤਰੀ ਓ ਪੀ ਸੋਨੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪ੍ਰਾਇਮਰੀ, ਅਪਰ-ਪ੍ਰਾਇਮਰੀ ਤੇ ਸੈਕੰਡਰੀ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਲਈ ਲਈ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਵਿਦਿਆਰਥੀਆਂ ਨੂੰ ਸਿੱਖਣ-ਸਿਖਾਉਣ ਦੀਆਂ ਕਿਰਿਆਵਾਂ ਕਰਵਾਈਆਂ ਜਾ ਰਹੀਆਂ ਹਨ ਜਿਸ ਨਾਲ ਵਿਦਿਆਰਥੀਆਂ ਦੇ ਸਿੱਖਣ ਪੱਧਰਾਂ ਵਿੱਚ ਸੁਧਾਰ ਨਜ਼ਰ ਆਇਆ ਹੈ| 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਜਿੱਥੇ ਅਧਿਆਪਕਾਂ ਨੂੰ ਸਿੱਖਣ-ਸਿਖਾਉਣ ਦੀਆਂ ਨਵੀਆਂ ਤੇ ਪ੍ਰਭਾਵਸ਼ਾਲੀ ਤਕਨੀਕਾਂ ਤੇ ਵਿਧੀਆਂ ਦੀ ਜਾਣਕਾਰੀ ਵਿਭਾਗ ਦੇ ਹੀ ਤਜ਼ੁਰਬੇਕਾਰ ਤੇ ਮਿਹਨਤੀ ਅਧਿਆਪਕਾਂ ਵੱਲੋਂ ਦਿੱਤੀ ਜਾ ਰਹੀ ਹੈ ਉੱਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕ ਇਹਨਾਂ ਤਕਨੀਕਾਂ ਦੀ ਵਰਤੋਂ ਕਰਕੇ ਵਿਦਿਆਰਥੀਆਂ ਦੇ ਪੜ੍ਹਣ, ਲਿਖਣ ਤੇ ਬੋਲਣ ਦੇ ਕੌਸ਼ਲਾਂ ਵਿੱਚ ਬੇ-ਮਿਸਾਲ ਤੇ ਪ੍ਰਸ਼ੰਸਾਯੋਗ ਸੁਧਾਰ ਕਰਨ ਵਿੱਚ ਸਫ਼ਲਤਾ ਵੀ ਪਾ ਰਹੇ ਹਨ|
ਇਹਨਾਂ ਪ੍ਰਾਪਤੀਆਂ ਨੂੰ ਦੇਖਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੋਰਡ ਨਾਲ ਸਬੰਧਿਤ 11 ਆਦਰਸ਼ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਵੀ ਮਜ਼ਬੂਤ ਕਰਨ ਲਈ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਦੀਆਂ ਗਤੀਵਿਧੀਆਂ ਆਦਰਸ਼ ਸਕੂਲਾਂ ਵਿੱਚ ਲਾਗੂ ਕਰਨ ਲਈ ਸਿੱਖਿਆ ਵਿਭਾਗ ਨੂੰ ਲਿਖਿਆ ਗਿਆ ਹੈ|
ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਪਹਿਲਾਂ ਵੀ ਗੁਣਾਤਮਿਕ ਸਿੱਖਿਆ ਦੇ ਲਈ ਚਲਾਏ ਗਏ ਪ੍ਰੋਜੈਕਟਾਂ ਨੂੰ ਆਦਰਸ਼ ਸਕੂਲਾਂ 'ਚ ਲਾਗੂ ਕੀਤਾ ਗਿਆ ਸੀ ਅਤੇ ਇਸ ਦੇ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਆਏ ਸਨ| ਹੁਣ ਵੀ ਸਿੱਖਿਆ ਵਿਭਾਗ ਪੰਜਾਬ ਵੱਲੋਂ ਪਹਿਲੀ ਤੋਂ ਦਸਵੀਂ ਤੱਕ ਗੁਣਾਤਮਿਕ ਸਿੱਖਿਆ ਸਬੰਧੀ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਨੂੰ ਚਲਾਇਆ ਗਿਆ ਹੈ| 30 ਜਨਵਰੀ 2019 ਨੂੰ ਹੋਈ ਆਦਰਸ਼ ਸਕੂਲਾਂ ਤੇ ਬੋਰਡ ਦੇ ਅਧਿਕਾਰੀਆਂ ਦੀ ਮੀਟਿੰਗ 'ਚ ਇਹ ਮੰਗ ਸਾਹਮਣੇ ਆਈ ਹੈ ਕਿ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਵਿੱਚ ਆਦਰਸ਼ ਸਕੂਲਾਂ ਨੂੰ ਸ਼ਾਮਿਲ ਕਰਕੇ ਵਿਦਿਆਰਥੀਆਂ ਦੇ ਸਿੱਖਣ ਪੱਧਰਾਂ ਵਿੱਚ ਸੁਧਾਰ ਲਿਆਇਆ ਜਾਵੇ|
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਮੇਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ, ਖੰਭਾ, ਸਹਿਬਜ਼ਾਦਾ ਸੰਤ ਸਿੰਘ ਬਲਾਕ ਜ਼ੀਰਾ, ਖਟਕੜ ਕਲਾਂ ਬਲਾਕ ਬੰਗਾ, ਨੰਦਗੜ੍ਹ ਬਲਾਕ ਸੰਗਤ, ਸੀਰਵਾਲੀ ਭੰਗੇਵਾਲਾ ਸ੍ਰੀ ਮੁਕਤਸਰ ਸਾਹਿਤਬ, ਜਵਾਹਰ ਸਿੰਘਵਾਲਾ ਮੋਗਾ, ਧਰਦਿਓ ਬੁੱਟਰ ਅੰਮ੍ਰਿਤਸਰ, ਕੋਟਭਾਈ ਬਲਾਕ ਗਿੱਦੜਬਾਹਾ, ਰਾਣੀ ਵਾਲਾ ਸ੍ਰੀ ਮੁਕਤਸਰ ਸਾਹਿਬ ਤੇ ਈਨਾਖੇੜਾ ਸ੍ਰੀ ਮੁਕਤਸਰ ਸਾਹਿਬ ਸ਼ਾਮਿਲ ਹਨ| ਜ਼ਿਕਰਯੋਗ ਹੈ ਕਿ ਅਕਤੂਬਰ 2017 ਵਿੱਚ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸਕੂਲਾਂ ਵਿੱਚ ਪ੍ਰੋਜੈਕਟ ਨੂੰ ਚਲਾਉਣ ਲਈ ਡਾਇਰੈਕਟਰ ਪੰਜਾਬ ਰਾਜ ਖੋਜ ਸਿੱਖਿਆ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੂੰ ਲਿਖਿਆ ਗਿਆ ਸੀ|
ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਪੱਧਰਾਂ ਵਿੱਚ ਸੁਧਾਰ ਲਿਆਉਣ ਤੇ ਅਧਿਆਪਕਾਂ ਨੂੰ ਸਿੱਖਣ ਸਿਖਾਉਣ ਦੀਆਂ ਤਕਨੀਕਾਂ ਵਿੱਚ ਸਮੇਂ ਦਾ ਹਾਣੀ ਬਣਾਉਣ ਲਈ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਅਹਿਮ ਭੂਮਿਕਾ ਨਿਭਾ ਰਿਹਾ ਹੈ| ਵਿਦਿਆਰਥੀਆਂ ਦੇ ਘੱਟੋ-ਘੱਟ ਸਿੱਖਣ ਪੱਧਰਾਂ ਤੋਂ ਅੱਗੇ ਜਾ ਕੇ ਹੁਣ ਵਿਦਿਆਰਥੀਆਂ ਦੇ ਲਈ ਜਮਾਤ ਅਨੁਸਾਰ ਨਿਰਧਾਰਿਤ ਸਿੱਖਣ ਪਰਿਣਾਮਾਂ ਉਤੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਵੱਲੋਂ ਕੰਮ ਕੀਤਾ ਜਾ ਰਿਹਾ ਹੈ| ਵਿਦਿਆਰਥੀਆਂ ਦੇ ਵਿੱਚ ਆਤਮ ਵਿਸ਼ਵਾਸ ਦਾ ਵਾਧਾ ਹੋ ਰਿਹਾ ਹੈ| ਪੜ੍ਹਣ-ਲਿਖਣ ਦੇ ਨਾਲ਼-ਨਾਲ਼ ਸਮਝਣ ਦੇ ਕੌਸ਼ਲਾਂ ਵਿੱਚ ਵਾਧਾ ਹੋ ਰਿਹਾ ਹੈ| ਵਿਦਿਆਰਥੀਆਂ ਦੀ ਅਕਾਦਮਿਕ ਤੇ ਸਹਿਅਕਾਦਮਿਕ ਕਿਰਿਆਵਾਂ ਵਿੱਚ ਰੂਚੀ ਵੀ ਵਧੀ ਹੈ| ਵਿਦਿਆਰਥੀਆਂ ਨੂੰ ਸਾਹਿਤ ਤੇ ਸੱਭਿਆਚਾਰ ਨਾਲ ਜੋੜ ਕੇ ਸਿੱਖਣ ਪ੍ਰਕਿਰਿਆ ਨੂੰ ਸੌਖਾਲਾ ਬਣਾਇਆ ਗਿਆ ਹੈ| ਗਣਿਤ ਤੇ ਵਿਗਿਆਨ ਦੇ ਗਿਆਨ ਮੇਲਿਆਂ ਦੇ ਨਾਲ ਵਿਸ਼ੇ ਦੀ ਪ੍ਰਯੋਗੀ ਸੂਝ-ਬੂਝ ਵਧੀ ਹੈ| ਇਸਤੋਂ ਇਲਾਵਾ ਅਧਿਆਪਕਾਂ ਨੇ ਵੀ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਵਿੱਚ ਉਤਸ਼ਾਹਿਤ ਹੁੰਦਿਆਂ ਸਰਕਾਰੀ ਸਕੂਲਾਂ ਦੇ ਐਕਟੀਵਿਟੀ ਆਧਾਰਿਤ ਸਿੱਖਣ ਸਿਖਾਉਣ ਪ੍ਰਕਿਰਿਆ ਨੂੰ ਮਜ਼ਬੂਤੀ ਦਿੰਦਿਆਂ ਸਕੂਲੀ ਇਮਾਰਤਾਂ ਦਾ ਸੁੰਦਰੀਕਰਨ ਕਰਕੇ ਇੱਕ ਨਵੀਂ ਕ੍ਰਾਂਤੀ ਲਿਆਉਂਦੀ ਹੈ|
Have something to say? Post your comment

More News News

Tribute to Martyr Shaheed Bhagat Singh in St. Soldier Elite Convent School ਪੰਜਾਬੀ ਯੂਨੀਵਰਸਿਟੀ ਕਾਲਜ, ਬਰਨਾਲਾ ਵਿਖੇ ਮਿਤੀ 23/03/2019 ਦਿਨ ਸ਼ਨੀਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਾਹਕੋਟ-ਮਲਸੀਆਂ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀਆਂ ਕਰਨ ਵਾਲੇ ਇੱਕ ਮੁਲਜ਼ਮ ਨੂੰ ਕੀਤਾ ਕਾਬੂ ਸ਼ਾਹਕੋਟ ਪੁਲਿਸ ਨੇ ਬਾਊਪੁਰ ਬੰਨ ਤੋਂ ਲਾਹਣ ਬਰਾਮਦ ਕੀਤੀ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਵੱਲੋਂ ਇਸ ਵਾਰ ਤਿੰਨ ਨਵੇਂ ਐਵਾਰਡ ਸ਼ੁਰੂ ਕਰਨ ਦਾ ਫੈਸਲਾ ਸਾਹਕੋਟ ਪੁਲਿਸ ਪਰ ਕਾਰਵਾਈ ਨਾ ਕਰਨ ਦੇ ਲੱਗੇ ਅਰੋਪ ਮੱਲਣ ਪਰਿਵਾਰ ਵਲੋ ਬਾਬਾ ਨਾਮਦੇਵ ਭਵਨ ਵਿਖੇ ਕਰਵਾਇਆ ਧਾਰਮਿਕ ਸਮਾਗਮ ਨਰਿੰਦਰ ਸਿੰਘ ਅਹੂਜਾ ਵੱਲੋਂ ਰਚਿਤ ਪੁਸਤਕ ``ਮੌਲਿਕ ਤੇ ਵਿਲੱਖਣ ਸਿੱਖ ਧਰਮ" ਲੋਕ ਅਰਪਿਤ। ਮਾਨਸਾ ਸਹਿਰ ਚ੍ ਸਫ਼ਾਈ ਮੁੰਹਿਮ ਚਲਾ ਕੇ ਦਿੱਤੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ- ਅਪਨੀਤ ਰਿਆਤ ਸਰਕਾਰ ਨੇ ਅਨੇਕਾਂ ਕੰਪਨੀਆਂ ਰਾਹੀਂ ਲੋਕਾਂ ਦਾ ਲੁੱਟ ਕੇ ਕੰਪਨੀਆਂ ਨੂੰ ਬੰਦ ਕਰਵਾ ਦਿੱਤਾ
-
-
-