Sunday, March 24, 2019
FOLLOW US ON

News

ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ 59ਵੀਆਂ ਸਾਲਾਨਾ ਖੇਡਾਂ ਸ਼ੁਰੂ

February 21, 2019 09:37 PM

ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ 59ਵੀਆਂ ਸਾਲਾਨਾ ਖੇਡਾਂ ਸ਼ੁਰੂ
ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਉਦਘਾਟਨ
ਬਰਨਾਲਾ, 21 ਫਰਵਰੀ - ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ 59ਵੀਆਂ ਸਾਲਾਨਾ ਖੇਡਾਂ ਦੀ ਸ਼ੁਰੂਆਤ ਹੋਈ, ਜਿਸ ਵਿਚ ਰਾਣਾ ਗੁਰਮੀਤ ਸਿੰਘ ਸੋਢੀ, ਕੈਬਨਿਟ ਮੰਤਰੀ ਖੇਡ ਅਤੇ ਯੁਵਾ ਮਾਮਲੇ ਪੰਜਾਬ ਅਤੇ ਸ੍ਰ. ਕੇਵਲ ਸਿੰਘ ਢਿੱਲੋਂ, ਸਾਬਕਾ ਵਿਧਾਇਕ ਅਤੇ ਵਾਇਸ ਪ੍ਰਧਾਨ ਪੰਜਾਬ ਕਾਂਗਰਸ ਕਮੇਟੀ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਹਾਜ਼ਰ ਹੋਏ। ਮੁੱਖ ਮਹਿਮਾਨ ਨੇ ਇਹਨਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਐਸ. ਡੀ. ਪੋਸਟ ਗ੍ਰੈਜੂਏਟ ਕਾਲਜ, ਐਸ.ਡੀ. ਕਾਲਜ ਆਫ਼ ਐਜੂਕੇਸ਼ਨ, ਐਸ.ਡੀ. ਕਾਲਜ ਆਫ਼ ਫਾਰਮੇਸੀ, ਐਸ. ਡੀ. ਕਾਲਜ ਆਫ਼ ਡੀ. ਫਾਰਮੇਸੀ ਅਤੇ ਡਾ. ਰਘੂਬੀਰ ਪ੍ਰਕਾਸ਼ ਐਸ. ਡੀ. ਸੀਨੀ. ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਖਿਡਾਰੀਆਂ ਤੋਂ ਸ਼ਾਨਦਾਰ ਮਾਰਚ ਪਾਸਟ ਦੀ ਸਲਾਮੀ ਲੈਂਦੇ ਹੋਏ ਖੇਡਾਂ ਦਾ ਰਸਮੀ ਉਦਘਾਟਨ ਕੀਤਾ। ਮਾਰਚ ਪਾਸਟ ਦੀ ਅਗਵਾਈ ਯੂਨੀਵਰਸਿਟੀ ਅਤੇ ਰਾਸ਼ਟਰੀ ਪੱਧਰ 'ਤੇ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਖਿਡਾਰੀ ਕਰ ਰਹੇ ਸਨ। ਸ੍ਰ. ਸੋਢੀ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਤ ਹਾਰ ਖੇਡ ਦਾ ਹਿੱਸਾ ਹਨ ਅਤੇ ਸਾਨੂੰ ਹਾਰ ਤੋਂ ਘਬਰਾਉਣ ਦੀ ਜਗਾ ਇਸ ਨੂੰ ਬਰਦਾਸ਼ਤ ਕਰਨਾ ਵੀ ਸਿਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿਚ ਅਨੇਕਾਂ ਨਵੇਂ ਉਪਰਾਲੇ ਕਰ ਰਹੀ ਹੈ। ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ 'ਤੇ ਮੱਲਾਂ ਮਾਰਨ ਵਾਲੇ ਸੂਬੇ ਦੇ ਖਿਡਾਰੀਆਂ ਨੂੰ ਨਗਦ ਇਨਾਮਾਂ ਦੇ ਨਾਲ ਨਾਲ ਨੌਕਰੀਆਂ ਵਿਚ ਵੀ ਵਿਸ਼ੇਸ਼ ਰਾਖਵਾਂਕਰਨ ਦੇ ਰਹੀ ਹੈ। ਉਹਨਾਂ ਖੇਡਾਂ ਦੇ ਖੇਤਰ ਵਿਚ ਵੱਡੀਆਂ ਮੱਲਾਂ ਮਾਰਨ 'ਤੇ ਸਾਰੀ ਸੰਸਥਾ ਨੂੰ ਵਧਾਈ ਦਿੱਤੀ ਅਤੇ ਸੰਸਥਾਂ ਦੀਆਂ ਖੇਡ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਲਈ ਆਪਣੇ ਵੱਲੋਂ 2 ਲੱਖ ਰੁਪਏੇ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਵਿਸ਼ੇਸ਼ ਮਹਿਮਾਨ ਸ੍ਰ. ਕੇਵਲ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਵਿਚ ਕਾਲਜ ਨਾਲ ਆਪਣੀ ਦਸ਼ਕਾਂ ਪੁਰਾਣੀ ਸਾਂਝ ਦਾ ਬੜੇ ਭਾਵੁਕ ਅੰਦਾਜ਼ ਵਿਚ ਜ਼ਿਕਰ ਕੀਤਾ। ਉਹਨਾਂ ਕਿਹਾ ਕਿ ਇਸ ਸੰਸਥਾ ਨੇ ਹਮੇਸ਼ਾ ਉਹਨਾਂ ਦਾ ਮਾਰਗਦਰਸ਼ਨ ਕੀਤਾ ਹੈ ਅਤੇ ਉਹ ਇਸ ਦੀ ਤਰੱਕੀ ਲਈ ਆਪਣੀ ਸਾਰੀ ਵਾਹ ਲਾ ਦੇਣਗੇ। ਨਾਲ ਹੀ ਉਹਨਾਂ ਸਮੂਹ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਵੀ ਪ੍ਰੇਰਿਆ। ਪਹਿਲਾਂ ਸੰਸਥਾ ਦੇ ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸ੍ਰ. ਸੋਢੀ ਅਤੇ ਸ੍ਰ. ਢਿੱਲੋਂ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਹ ਸੰਸਥਾ ਸ਼ੁਰੂ ਤੋਂ ਹੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿਦਿਆਰਥੀਆਂ ਅੰਦਰ ਉਤਪੰਨ ਕਰਨ ਲਈ ਯਤਨਸ਼ੀਲ ਰਹੀ। ਰਸਮੀ ਮਾਰਚ ਪਾਸਟ ਤੋਂ ਬਾਅਦ ਵਿਦਿਆਰਥਣਾਂ ਦੁਆਰਾ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ। ਉਦਘਾਟਨੀ ਸਮਾਰੋਹ ਵਿਚ ਹੋਰਨਾਂ ਤੋਂ ਇਲਾਵਾ ਸੰਸਥਾਨ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ, ਐਸ.ਐਸ.ਪੀ ਹਰਜੀਤ ਸਿੰਘ, ਏ.ਡੀ.ਸੀ. ਰੂਹੀ ਦੁੱਗ, ਐਸ.ਡੀ.ਐਮ. ਸੰਦੀਪ ਕੁਮਾਰ, ਐਸ.ਪੀ. ਸੁਖਦੇਵ ਸਿੰਘ ਵਿਰਕ, ਸਾਬਕਾ ਵਿਧਾਇਕ ਸੁਰਿੰਦਰ ਕੌਰ ਬਾਲੀਆਂ, ਜ਼ਿਲਾ ਕਾਂਗਰਸ ਪ੍ਰਧਾਨ ਰੂਪੀ ਕੌਰ, ਮੱਖਣ ਸ਼ਰਮਾ, ਪ੍ਰਿੰਸੀਪਲ ਡਾ. ਰਮਾ ਸ਼ਰਮਾ, ਪ੍ਰਿੰਸੀਪਲ ਡਾ. ਤਪਨ ਕੁਮਾਰ ਸਾਹੂ, ਪ੍ਰਿੰਸੀਪਲ ਡਾ. ਵਿਜੈ ਕੁਮਾਰ ਬਾਂਸਲ, ਪ੍ਰਿੰਸੀਪਲ ਕਸ਼ਮੀਰ ਸਿੰਘ, ਪ੍ਰਿੰਸੀਪਲ ਰਾਕੇਸ਼ ਗਰਗ, ਹਰਪ੍ਰੀਤ ਹੈਪੀ, ਸਮੁੱਚਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ। ਇਹ ਖੇਡ ਪ੍ਰਤੀਯੋਗਤਾ ਸਰੀਰਕ ਸਿੱਖਿਆ ਅਧਿਆਪਕਾਂ ਡਾ. ਬਹਾਦਰ ਸਿੰਘ ਸੰਧੂ, ਪ੍ਰੋ. ਬਲਵਿੰਦਰ ਕੁਮਾਰ ਬਿੱਟੂ, ਪ੍ਰੋ. ਅਮਨਦੀਪ ਕੌਰ, ਲੈਕਚਰਾਰ ਰੁਪਿੰਦਰ ਸਿੰਘ ਦੀ ਅਗਵਾਈ ਵਿਚ ਕਰਵਾਈਆਂ ਜਾ ਰਹੀਆਂ ਹਨ। ਮੰਚ ਸੰਚਾਲਨ ਦੇ ਫਰਜ਼ ਪ੍ਰੋ. ਰੀਤੂ ਅੱਗਰਵਾਲ ਨੇ ਬਾਖ਼ੂਬੀ ਨਿਭਾਏ।

Have something to say? Post your comment

More News News

Tribute to Martyr Shaheed Bhagat Singh in St. Soldier Elite Convent School ਪੰਜਾਬੀ ਯੂਨੀਵਰਸਿਟੀ ਕਾਲਜ, ਬਰਨਾਲਾ ਵਿਖੇ ਮਿਤੀ 23/03/2019 ਦਿਨ ਸ਼ਨੀਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਾਹਕੋਟ-ਮਲਸੀਆਂ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀਆਂ ਕਰਨ ਵਾਲੇ ਇੱਕ ਮੁਲਜ਼ਮ ਨੂੰ ਕੀਤਾ ਕਾਬੂ ਸ਼ਾਹਕੋਟ ਪੁਲਿਸ ਨੇ ਬਾਊਪੁਰ ਬੰਨ ਤੋਂ ਲਾਹਣ ਬਰਾਮਦ ਕੀਤੀ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਵੱਲੋਂ ਇਸ ਵਾਰ ਤਿੰਨ ਨਵੇਂ ਐਵਾਰਡ ਸ਼ੁਰੂ ਕਰਨ ਦਾ ਫੈਸਲਾ ਸਾਹਕੋਟ ਪੁਲਿਸ ਪਰ ਕਾਰਵਾਈ ਨਾ ਕਰਨ ਦੇ ਲੱਗੇ ਅਰੋਪ ਮੱਲਣ ਪਰਿਵਾਰ ਵਲੋ ਬਾਬਾ ਨਾਮਦੇਵ ਭਵਨ ਵਿਖੇ ਕਰਵਾਇਆ ਧਾਰਮਿਕ ਸਮਾਗਮ ਨਰਿੰਦਰ ਸਿੰਘ ਅਹੂਜਾ ਵੱਲੋਂ ਰਚਿਤ ਪੁਸਤਕ ``ਮੌਲਿਕ ਤੇ ਵਿਲੱਖਣ ਸਿੱਖ ਧਰਮ" ਲੋਕ ਅਰਪਿਤ। ਮਾਨਸਾ ਸਹਿਰ ਚ੍ ਸਫ਼ਾਈ ਮੁੰਹਿਮ ਚਲਾ ਕੇ ਦਿੱਤੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ- ਅਪਨੀਤ ਰਿਆਤ ਸਰਕਾਰ ਨੇ ਅਨੇਕਾਂ ਕੰਪਨੀਆਂ ਰਾਹੀਂ ਲੋਕਾਂ ਦਾ ਲੁੱਟ ਕੇ ਕੰਪਨੀਆਂ ਨੂੰ ਬੰਦ ਕਰਵਾ ਦਿੱਤਾ
-
-
-