Wednesday, May 22, 2019
FOLLOW US ON

News

ਪਿੰਡ ਧਨੋ ਵਿਖੇ ' ਬੇਟੀ ਬਚਾਓ, ਬੇਟੀ ਪੜਾਓ ' ਪ੍ਰੋਗਰਾਮ ਤਹਿਤ ਸਮਾਗਮ ਕਰਵਾਇਆ

February 21, 2019 10:06 PM
ਪਿੰਡ ਧਨੋ ਵਿਖੇ ' ਬੇਟੀ ਬਚਾਓ, ਬੇਟੀ ਪੜਾਓ ' ਪ੍ਰੋਗਰਾਮ ਤਹਿਤ ਸਮਾਗਮ ਕਰਵਾਇਆ

ਸ਼ੇਰਪੁਰ, 21 ਫਰਵਰੀ (ਹਰਜੀਤ ਕਾਤਿਲ) ਸਮਾਜਿਕ ਸੁੱਰਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਹਾਦਰ ਸਿੰਘ ਸੀ.ਡੀ.ਪੀ.ਓੰ ਬਲਾਕ ਅਹਿਮਦਗੜ੍ ਦੀ ਅਗਵਾਈ ਹੇਠ ਬੇਟੀ ਬਚਾਓ ਤੇ ਬੇਟੀ ਪੜਾਓ ਪ੍ਰੋਗਰਾਮ ਤਹਿਤ ਪਿੰਡ ਧਨੋ ਵਿਖੇ ਪੰਜ ਲੜਕੀਆਂ ਦਾ ਜਨਮ ਦਿਨ ਸਮਾਗਮ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸੀਨੀਅਰ ਅਸਿਸਟੈਟ ਤਰਿੰਦਰ ਕੁਮਾਰ, ਸੁਪਰਵਾਈਜ਼ਰ ਸ਼੍ਰੀਮਤੀ ਕਮਲਜੀਤ ਕੌਰ ਤੇ ਰਜਿੰਦਰ ਕੌਰ, ਸਰਪੰਚ ਅਮਰਜੀਤ ਕੌਰ ਤੋਂ ਇਲਾਵਾ ਸਮੂਹ ਪੰਚਾਇਤ, ਪ੍ਰਾਇਮਰੀ ਤੇ ਮਿਡਲ ਸਕੂਲ ਦੇ ਅਧਿਆਪਕ ਅਤੇ ਸਰਕਲ ਕੰਗਣਵਾਲ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਹਾਜ਼ਰ ਸਨ। ਸੀ.ਡੀ.ਪੀ .ਓੰ ਬਹਾਦਰ ਸਿੰਘ ਨੇ ਧੀਆਂ ਨੂੰ ਪੁੱਤਾਂ ਵਾਂਗ ਪਾਲਣ ਤੇ ਪੜਾਉਣ ਲਈ ਜੋਰ ਦਿੰਦੇ ਹੋਏ ਕਿਹਾ ਕਿ ਧੀਆਂ ਕਿਸੇ ਵੀ ਖੇਤਰ ਵਿੱਚ ਪੁੱਤਰਾਂ ਨਾਲੋਂ ਘੱਟ ਨਹੀਂ। ਇਸ ਕਰਕੇ ਧੀਆਂ ਦਾ ਪੁੱਤਰਾਂ ਵਾਂਗ ਸਤਿਕਾਰ ਕਰਨਾ ਚਾਹੀਦਾ ਹੈ। ਸੁਪਰਵਾਈਜ਼ਰ ਸ਼੍ਰੀਮਤੀ ਕਮਲਜੀਤ ਕੌਰ ਤੇ ਰਜਿੰਦਰ ਕੌਰ ਨੇ ਧੀਆਂ ਤੇ ਪੁੱਤਰਾਂ ਦੀ ਸਮਾਨਤਾ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਸਮਾਗਮ ਦੌਰਾਨ ਸਟੇਜ ਦੀ ਬਾਖੂਬੀ ਨਾਲ ਜ਼ਿੰਮੇਵਾਰੀ ਨਿਭਾ ਰਹੇ ਆਂਗਣਵਾੜੀ ਵਰਕਰ ਮੀਨਾ ਕੁਮਾਰੀ ਨੇ ਸਮਾਜਿਕ ਸੁੱਰਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ। ਪਿੰਡ ਧਨੋ ਦੀਆਂ ਪ੍ਰਾਇਮਰੀ ਤੇ ਮਿਡਲ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਰੰਗਾਂਰੰਗ ਪ੍ਰੋਗ੍ਰਾਮ ਪੇਸ਼ ਕੀਤਾ ਗਿਆ।
Have something to say? Post your comment

More News News

ਹਾਲੈਂਡ ਵਿੱਚ ਲੱਗ ਰਹੇ 15 ਜੁਲਾਈ ਤੋਂ 19 ਜੁਲਾਈ ਤੱਕ ਖਾਲਸਾ ਕੈਂਪ ਦਾ ਹਿੱਸਾ ਬਣੋ ਤੀਜੇ ਘੱਲੂਘਾਰੇ ਦੀ ਸ਼ਹੀਦੀ ਸਮਾਗਮ ਦੀ ਤਿਆਰੀ ਲਈ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਮਹਿਤਾ ਵਿਖੇ ਹੋਈ ਭਾਰੀ ਇਕੱਤਰਤਾ। 2 ਜੂਨ ਦੇ ਰੋਸ ਮੁਜਾਹਰੇ ਬਾਰੇ ਸੰਤ ਭਿੰਡਰਾਂਵਾਲਿਆਂ ਦੀਆਂ ਹਾਈਵੇਅਜ਼ ਦੇ ਲੱਗੀਆਂ ਡਿਜੀਟਲ ਸਕਰੀਨਾਂ ਬਣੀਆਂ ਖਿੱਚ ਦਾ ਕੇਂਦਰ ਮਨੁੱਖੀ ਹੱਕਾਂ ਲਈ ਲੜਨ ਵਾਲੀ ਉੱਘੀ ਵਕੀਲ ਦੀਪਿਕਾ ਸਿੰਘ ਰਾਜਾਵਤ ਦਾ ਐਬਟਸਫੋਰਡ 'ਚ ਭਾਸ਼ਣ 19 ਮਈ ਐਤਵਾਰ ਨੂੰ ਹਲਕਾ ਸੰਗਰੂਰ ਤੋਂ 25 ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. ’ ਚ ਬੰਦ 'ਨਵੇਂ ਚੱਲੇ ਜੋ ਨੋਟ ਪਿੰਕ ਜੇ ਦਰੀਆਂ ਵਾਂਗ ਵਿਛਾ ਦਿਆਂਗੇ' ਗੀਤ ਨਾਲ ਚਰਚਾ ਵਿਚ ਡਾਕਟਰ ਬਲਜੀਤ ਨਜਾਇਜ ਤੌਰ ਤੇ ਵੋਟਾਂ ਕੱਟੀਆਂ, ਵੋਟ ਪਾਉਣ ਤੋਂ ਵਾਂਝਾ ਰਿਹਾ ਮਾਨਸਾ ਦਾ ਉੱਘਾ ਖੂਨ ਦਾਨੀ ਦਸਵੀਂ 'ਤੇ ਬਾਰਵੀਂ ਦੇ ਨਤੀਜਿਆਂ 'ਚ ਸਰਕਾਰੀ ਸਕੂਲਾਂ ਨੇ ਸਿਰਜਿਆ ਇਤਿਹਾਸ -- ਲੇਖਕ : ਪ੍ਰਮੋਦ ਧੀਰ ਡਿਪਟੀ ਕਮਿਸ਼ਨਰ ਨੇ ਸ਼ਾਂਤੀਪੂਰਵਕ ਢੰਗ ਨਾਲ ਵੋਟਾਂ ਪਾਉਣ 'ਤੇ ਸਮੂਹ ਵੋਟਰਾਂ ਦਾ ਕੀਤਾ ਧੰਨਵਾਦ ਮਾਲਵੇ ਦੀਆਂ ਤਿੰਨ ਸੀਟਾਂ ਤੇ ਮੁਕਾਬਲਾ ਸਖਤ, ਅਕਾਲੀ ਦਲ ਵੱਕਾਰ ਦਾਅ ਤੇ ਲੱਗਾ
-
-
-