Friday, April 26, 2019
FOLLOW US ON

News

ਨਵਯੁੱਗ ਊਰਜਾ ਗਰੁੱਪ ਸ਼ਾਹਕੋਟ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

March 24, 2019 10:41 PM

ਨਵਯੁੱਗ ਊਰਜਾ ਗਰੁੱਪ ਸ਼ਾਹਕੋਟ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ 
--------------------
ਸ਼ਾਹਕੋਟ  (ਲਖਵੀਰ ਸਾਬੀ) :-  ਸ਼੍ਰੀ ਸ਼੍ਰੀ ਨਵਯੁੱਗ ਊਰਜਾ ਗਰੁੱਪ ਸ਼ਾਹਕੋਟ ਨੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ  ਸਮਾਜ ਸੇਵਕ ਗੌਰਵ ਮੈਸਨ ਤੇ ਯੋਗ ਅਧਿਆਪਕ ਬਖ਼ਸ਼ੀਸ਼ ਸਿੰਘ ਮਠਾੜੂ ਦੀ ਅਗਵਾਈ ਹੇਠ ਸਮਾਗਮ ਕਰਵਾਇਆ, ਜਿਸ 'ਚ ਡੀ.ਐੱਸ.ਪੀ ਸ਼ਾਹਕੋਟ ਲਖਵੀਰ ਸਿੰਘ ਨੇ ਮੁੱਖ ਮਹਿਮਾਨ ਜਦ ਕਿ ਥਾਣਾ ਮੁਖੀ ਸ਼ਾਹਕੋਟ ਇੰਸ. ਪਵਿੱਤਰ ਸਿੰਘ, ਉੱਘੇ ਸਮਾਜ ਸੇਵਕ ਸੁਰਿੰਦਰਪਾਲ ਸਿੰਘ, ਮਾਸਟਰ ਰਮਨ ਗੁਪਤਾ ਤੇ ਕੁਲਦੀਪ ਸਿੰਘ ਸੰਧੂ ਪ੍ਰਧਾਨ ਕੈਮਿਸਟ ਯੂਨੀਅਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਫੁੱਲਮਾਲਾ ਪਹਿਨਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸਭ ਤੋਂ ਪਹਿਲਾ ਆਏ ਹੋਏ ਸਾਧਕਾਂ ਨੂੰ ਸੰਗੀਤ ਦੇ ਨਾਲ ਬਖਸ਼ੀਸ਼ ਸਿੰਘ ਮਠਾੜੂ ਅਤੇ ਪ੍ਰਸ਼ੋਤਮ ਪਾਸੀ ਨੇ ਕਸਰਤ ਕਰਵਾਈ। ਇਸ ਮੌਕੇ ਡਿਸਕਵਰੀ ਸਕੂਲ ਮਲਸੀਆਂ ਦੀ ਪਿੰ੍ਰਸੀਪਲ ਵੰਦਨਾ ਧਵਨ ਅਤੇ ਗਰੁੱਪ ਦੇ ਨੌਜਵਾਨ ਮੈਂਬਰ ਸੰਜੀਵ ਅਰੋੜਾ ਵਲੋਂ ਸਾਰੇ ਸਾਧਕਾਂ ਨੂੰ ਤਿਰੰਗੇ ਝੰਡੇ ਦੇ ਨਾਲ ਇਕ ਵੱਖਰੀ ਕਿਸਮ ਦੀ ਚੈਨ ਬਣਾ ਕੇ ਦੇਸ਼ ਭਗਤੀ ਦੀ ਕੋਰੀਓਗ੍ਰਾਫੀ ਪੇਸ਼ ਕਰਵਾਈ ਗਈ। ਇਸ ਮੌਕੇ ਮੀਤ ਭੰਗੜਾ ਗਰੁੱਪ ਦੇ ਬੱਚਿਆਂ ਵਲੋਂ ਭੰਗੜਾ ਕੋਚ ਧਰਮਿੰਦਰ ਸਿੰਘ ਰੂਪਰਾ ਦੀ ਅਗਵਾਈ ਹੇਠ ਦੇਸ਼ ਭਗਤੀ ਨਾਲ ਸਬੰਧਿਤ ਗੀਤਾਂ 'ਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਡੀ.ਐੱਸ.ਪੀ ਲਖਵੀਰ ਸਿੰਘ, ਥਾਣਾ ਮੁਖੀ ਪਵਿੱਤਰ ਸਿੰਘ ਅਤੇ ਕੁਲਦੀਪ ਕੁਮਾਰ ਸਚਦੇਵਾ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਡੀ.ਐੱਸ.ਪੀ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਉਨ੍ਹਾਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਮੌਕੇ ਗਰੁੱਪ ਵਲੋਂ ਡੀ.ਐੱਸ.ਪੀ ਲਖਵੀਰ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। 

Have something to say? Post your comment

More News News

ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਬਾਜਵਾ ਅਤੇ ਢਿੱਲੋਂ ਦਾ ਕੀਤਾ ਵਿਸ਼ੇਸ਼ ਸਨਮਾਨ । ਬੇਮੌਸਮੀ ਬਰਸਾਂਤ ਤੋਂ ਫਸਲਾਂ ਨੂੰ ਢੱਕਣ ਲਈ ਆੜਤੀਆਂ ਯੋਗ ਪ੍ਰਬੰਧ ਨਹੀ -ਅਕਲੀਆ ਘੁੰਮਣ ਨਹਿਰੀ ਬੰਦੀ ਅਤੇ ਬਿਜਲੀ ਦੇ ਕੱਟਾਂ ਨੇ ਪਿੰਡਾਂ ਦੇ ਲੋਕਾਂ ਦਾ ਜਿਉਣਾ ਕੀਤਾ ਮੁਹਾਲ ਲਾਇਨਜ ਕਲੱਬ ਮੁਕਤਸਰ ਅਨਮੋਲ ਵਲੋ ਬੇਟੀ ਰਮਨੀਤ ਬਰਾੜ ਨੂੰ ਕੀਤਾ ਸਨਮਾਨਿਤ ਜ਼ੀ ਖ਼ਾਨ ਤੇ ਅਫ਼ਸਾਨਾ ਖ਼ਾਨ ਦਾ ਨਵੇਂ ਗੀਤ " ਚੰਡੀਗੵੜ ਸ਼ਹਿਰ " ਰਿਲੀਜ਼ ,ਗੀਤ ਦੀਆਂ ਧੁੰਮਾ ਚਾਰੇ ਪਾਸੇ ਮਨਿੰਦਰ ਬੁੱਟਰ ਦੇ ਗੀਤ " ਯਮਲਾ" ਨੂੰ ਦਰਸ਼ਕਾ ਦਾ ਮਿਲ ਰਿਹਾ ਭਰਪੂਰ ਹੁੰਗਾਰਾ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਸਾਫ ਮੁੱਕਰ ਗਈ ਹੈ -- ਰੰਗਾ ਬੀਬੀ ਖਾਲੜਾ ਦੇ ਹੱਕ ‘ਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ ਚਾਈਲਡ ਹੈਲਪ ਲਾਈਨ ਵੱਲੋਂ ਬੱਚਿਆਂ ਦੇ ਅਧਿਕਾਰਾਂ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਬੀਬਾ ਹਰਸਿਮਰਤ ਕੌਰ ਮੈੰਬਰ ਪਾਰਲੀਮੈਂਟ ਬਾਦਲ ਨੂੰ ਬਠਿੰਡਾ ਸੀਟ ਤੋ ਉਮੀਦਵਾਰ ਐਲਾਣਨ ਤੋ ਬਆਦ ਪਾਰਟੀ ਦੇ ਵਰਕਰਾ ਚ੍ ਖੁਸੀ ਦੀ ਲਹਿਰ ਦੇਖਣ ਨੂੰ ਮਿਲੀ
-
-
-