Friday, April 26, 2019
FOLLOW US ON

News

ਬੁਢਲਾਡਾ ਵਿਖੇ ਛੇ ਸੜਕਾਂ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ : ਡੀਸੀ

March 26, 2019 08:21 PM

ਬੁਢਲਾਡਾ ਵਿਖੇ ਛੇ ਸੜਕਾਂ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ : ਡੀਸੀ
-ਕੰਨਸਟਰਕਸ਼ਨ ਲਈ ਵਰਤੋਂ ਵਿੱਚ ਲਿਆਇਆ ਜਾ ਰਿਹਾ ਮਟੀਰੀਅਲ ਹੋਣਾ ਚਾਹੀਦਾ ਹੈ ਲੈਬ ਤੋਂ ਟੈਸਟ

ਮਾਨਸਾ, 26 ਮਾਰਚ ( ਤਰਸੇਮ ਸਿੰਘ ਫਰੰਡ) : ਬੁਢਲਾਡਾ ਦੀਆਂ ਛੇ ਸੜਕਾਂ 'ਤੇ ਚੱਲ ਰਿਹਾ ਕੰਮ ਪੂਰੀ ਤੇਜ਼ੀ ਨਾਲ ਹੋ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਇਨ੍ਹਾਂ ਇਲਾਕਿਆਂ ਦਾ ਦੌਰਾ ਕੀਤਾ ਅਤੇ ਸਬੰਧਤ ਏਜੰਸੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਕੰਮ ਲਈ ਜੋ ਮਟੀਰਿਅਲ ਵਰਤਿਆ ਜਾ ਰਿਹਾ ਹੈ, ਉਹ ਲੈਬ ਤੋਂ ਟੈਸਟ ਹੋਣਾ ਚਾਹੀਦਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਏਜੰਸੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹ ਕੰਮ ਸਮੇਂ ਅੰਦਰ ਹੀ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਆਈ.ਟੀ.ਆਈ. ਚੋਂਕ ਤੋਂ ਗੈਸ ਏਜੰਸੀ ਟਰਨ ਰੋਡ ਦੀ ਮੁਰੰਮਤ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਟਰੱਕ ਯੁਨੀਅਨ ਤੋਂ ਕੇ.ਕੇ. ਗੌੜ ਚੋਂਕ ਅਤੇ ਕੇ.ਕੇ. ਗੌੜ ਚੌਂਕ ਤੋਂ ਸ਼੍ਰੀ ਗੁਰੂ ਨਾਨਕ ਕਾਲਜ ਵਿਖੇ ਵੀ ਸੜਕ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਰੇਲਵੇ ਰੋਡ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ ਅਤੇ ਕਿਨਾਰਿਆਂ 'ਤੇ 60 ਐਮ.ਐਮ. ਦੀਆਂ ਇੰਟਰ ਲਾਕਿੰਗ ਟਾਇਲਸ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਫੁਆਰਾ ਚੌਂਕ ਤੋੀ ਕੁਲਾਣਾ ਚੋਂਕ ਦੀ ਵੀ ਮੁਰੰਮਤ ਕੀਤੀ ਜਾ ਰਹੀ ਹੈ। ਇਸ ਉਪਰੰਤ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਗੁਰੂ ਨਾਨਕ ਕਾਲਜ ਵਿਖੇ ਦੌਰਾ ਕੀਤਾ ਜਿੱਥੇ ਉਨ੍ਹਾਂ ਵਿਦਿਆਰਥਣਾਂ ਨਾਲ ਲਿੰਗ ਸਮਾਨਤਾ ਦੇ ਵਿਸ਼ੇ 'ਤੇ ਗੱਲਬਾਤ ਕੀਤੀ। ਉਨ੍ਹਾਂ ਲੜਕੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰੇਕ ਖੇਤਰ ਵਿੱਚ ਆਪਣੀ ਬੈਸਟ ਪਰਫਾਰਮੈਂਸ ਦਿਓ ਕਿਉਂਕਿ ਅਜਿਹਾ ਕੋਈ ਵੀ ਕੰਮ ਨਹੀਂ ਜੋ ਔਰਤਾਂ ਨਹੀਂ ਕਰ ਸਕਦੀਆਂ। ਇਸ ਉਪਰੰਤ ਡਿਪਟੀ ਕਮਿਸ਼ਨਰ ਮਿਸ ਰਿਆਤ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ (ਲੜਕੀਆਂ) ਦਾ ਦੌਰਾ ਕੀਤਾ ਗਿਆ, ਜਿੱਥੇ ਫਰਾਂਸ ਦੀ ਪਤਰੀਸ਼ੀਆ ਅਤੇ ਸਕਾਟਲੈਂਡ ਦੀ ਵਿਕਟੋਰੀਆ ਵੱਲੋਂ ਸਕੂਲ ਲਈ ਵਾਟਰ ਕੂਲਰ ਭੇਟ ਕੀਤਾ ਗਿਆ। ਇਸ ਲਈ ਡਿਪਟੀ ਕਮਿਸ਼ਨਰ ਨੇ ਪਤਰੀਸ਼ੀਆ ਅਤੇ ਵਿਕਟੋਰੀਆ ਦਾ ਧੰਨਵਾਦ ਕੀਤਾ। ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਸ਼੍ਰੀ ਆਦਿਤਯ ਢੱਚਵਾਲ, ਤਹਿਸੀਲਦਾਰ ਸ਼੍ਰੀ ਜਗਤਾਰ ਸਿੰਘ, ਕਾਰਜ ਸਾਧਕ ਅਫ਼ਸਰ ਬੁਢਲਾਡਾ ਸ਼੍ਰੀ ਵਿਜੇ ਕੁਮਾਰ ਮੌਜੂਦ ਸਨ। 

Have something to say? Post your comment

More News News

ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਬਾਜਵਾ ਅਤੇ ਢਿੱਲੋਂ ਦਾ ਕੀਤਾ ਵਿਸ਼ੇਸ਼ ਸਨਮਾਨ । ਬੇਮੌਸਮੀ ਬਰਸਾਂਤ ਤੋਂ ਫਸਲਾਂ ਨੂੰ ਢੱਕਣ ਲਈ ਆੜਤੀਆਂ ਯੋਗ ਪ੍ਰਬੰਧ ਨਹੀ -ਅਕਲੀਆ ਘੁੰਮਣ ਨਹਿਰੀ ਬੰਦੀ ਅਤੇ ਬਿਜਲੀ ਦੇ ਕੱਟਾਂ ਨੇ ਪਿੰਡਾਂ ਦੇ ਲੋਕਾਂ ਦਾ ਜਿਉਣਾ ਕੀਤਾ ਮੁਹਾਲ ਲਾਇਨਜ ਕਲੱਬ ਮੁਕਤਸਰ ਅਨਮੋਲ ਵਲੋ ਬੇਟੀ ਰਮਨੀਤ ਬਰਾੜ ਨੂੰ ਕੀਤਾ ਸਨਮਾਨਿਤ ਜ਼ੀ ਖ਼ਾਨ ਤੇ ਅਫ਼ਸਾਨਾ ਖ਼ਾਨ ਦਾ ਨਵੇਂ ਗੀਤ " ਚੰਡੀਗੵੜ ਸ਼ਹਿਰ " ਰਿਲੀਜ਼ ,ਗੀਤ ਦੀਆਂ ਧੁੰਮਾ ਚਾਰੇ ਪਾਸੇ ਮਨਿੰਦਰ ਬੁੱਟਰ ਦੇ ਗੀਤ " ਯਮਲਾ" ਨੂੰ ਦਰਸ਼ਕਾ ਦਾ ਮਿਲ ਰਿਹਾ ਭਰਪੂਰ ਹੁੰਗਾਰਾ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਸਾਫ ਮੁੱਕਰ ਗਈ ਹੈ -- ਰੰਗਾ ਬੀਬੀ ਖਾਲੜਾ ਦੇ ਹੱਕ ‘ਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ ਚਾਈਲਡ ਹੈਲਪ ਲਾਈਨ ਵੱਲੋਂ ਬੱਚਿਆਂ ਦੇ ਅਧਿਕਾਰਾਂ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਬੀਬਾ ਹਰਸਿਮਰਤ ਕੌਰ ਮੈੰਬਰ ਪਾਰਲੀਮੈਂਟ ਬਾਦਲ ਨੂੰ ਬਠਿੰਡਾ ਸੀਟ ਤੋ ਉਮੀਦਵਾਰ ਐਲਾਣਨ ਤੋ ਬਆਦ ਪਾਰਟੀ ਦੇ ਵਰਕਰਾ ਚ੍ ਖੁਸੀ ਦੀ ਲਹਿਰ ਦੇਖਣ ਨੂੰ ਮਿਲੀ
-
-
-