Friday, July 10, 2020
FOLLOW US ON

News

ਅਮਰੀਕਾ ਦੇ ਗੁਰਦੁਆਰਾ ਸਾਹਿਬ ਵਿਚ ਡਾਂਸ ਕੈੰਪ ਲਾਉਣ ਦਾ ਮਸਲਾ ਭਖਿਆ ਸਿੱਖ ਸੰਗਤਾਂ ਵਲੋਂ ਮਸਲੇ ਨੂੰ ਅਕਾਲ ਤਖ਼ਤ ਦੇ ਸਨਮੁੱਖ ਰਖਿਆਂ

July 17, 2019 03:30 AM

ਅਮਰੀਕਾ ਦੇ ਗੁਰਦੁਆਰਾ ਸਾਹਿਬ ਵਿਚ ਡਾਂਸ ਕੈੰਪ ਲਾਉਣ ਦਾ ਮਸਲਾ ਭਖਿਆ
ਸਿੱਖ ਸੰਗਤਾਂ ਵਲੋਂ ਮਸਲੇ ਨੂੰ ਅਕਾਲ ਤਖ਼ਤ ਦੇ ਸਨਮੁੱਖ ਰਖਿਆਂ

ਕੈਲੀਫੋਰਨੀਆ/ - ਪਿਛਲੇ ਦਿਨੀ ਕੈਨੇਡਾ ਦੇ ਗੁਰਦੁਆਰਾ ਸਾਹਿਬ ਵਿਚ ਰਹਿਤ ਮਰਿਯਾਦਾ ਦੇ ਉਲਟ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਕੁਰਸੀਆਂ ਤੇ ਬੈਠਕੇ ਆਨੰਦ ਕਾਰਜ ਕਰਵਾਉਣ ਦਾ ਮਸਲਾ ਹਜੇ ਸ਼ਾਂਤ ਨਹੀਂ ਹੋਇਆ ਸੀ ਕਿ ਹੁਣ ਅਮਰੀਕਾ ਦੇ ਕੈਲੀਫੋਰਨੀਆ ਰਾਜ ਦੇ ਸਨ ਫ੍ਰਾਂਸਸਿਸਕੋ ਦੇ ਫਰਿਜਨੋ ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਦਾ ਮਸਲਾ ਸਾਹਮਣੇ ਆਇਆ ਹੈ ਇਸਦੀ ਇਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ ਜਿਸ ਵਿਚ ਗੁਰਦੁਆਰਾ ਸਾਹਿਬ ਦੇ ਕੈੰਪਸ ਵਿਚ ਇਕ ਮੇਲਾ ਨੁਮਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਬੱਚਿਆਂ ਅਤੇ ਵੱਡਿਆਂ ਲਈ ਭੰਗੜਾ ਗਿੱਧਾ ਲੱਚਰ ਗਾਣੇ ਚੱਲ ਰਹੇ ਹਨ ,ਇਸ ਵੀਡੀਓ ਨੂੰ ਬਣਾਉਣ ਵਾਲੇ ਸ਼ਖਸ਼ ਮਨਜੀਤ ਸਿੰਘ ਦਾ ਕਹਿਣਾ ਹੈ ਕਿ ਸਿੱਖ ਸੰਗਤ ਫੈਸਲਾ ਕਰੇ ਕਿ ਗੁਰਦੁਆਰਾ ਸਾਹਿਬ ਦੀ ਹਦੂਦ ਵਿਚ ਭੰਗੜਾ ਗਿੱਧਾ ਅਤੇ ਲੱਚਰ ਗੀਤ ਲਾਉਣੇ ਜਾਇੱਜ ਹੈ ਉਸ ਅਨੁਸਾਰ ਕਿ ਪ੍ਰਬੰਧਕਾਂ ਨੂੰ ਬੇਨਤੀ ਵੀ ਕੀਤੀ ਸੀ ਕਿ ਉਕਤ ਕਾਰਜ ਲਈ ਵੱਖਰਾ ਇੰਤਜ਼ਾਮ ਹੋਣਾ ਚਾਹੀਦਾ ਹੈ ਜਿਸ ਲਈ ਉਹ ਵੀ ਮਾਲੀ ਹਿੱਸਾ ਪਾਉਣ ਨੂੰ ਤਿਆਰ ਹੈ ਪਰ ਗੁਰਮਤਿ ਮਰਿਆਦਾ ਨੂੰ ਢਾਹ ਲਾਉਣ ਲਈ ਕੋਈ ਬਹਾਨੇਬਾਜ਼ੀ ਨਹੀਂ ਹੋਣੀ ਚਾਹੀਦੀ ਪਰ ਗੁਰਦੁਆਰਾ ਕਮੇਟੀ ਵਲੋਂ ਸੁਰੱਖਿਆ ਕਰਮਚਾਰੀ ਬੁਲਾ ਕੇ ਉਸਨੂੰ ਗੁਰੂਘਰ ਵਿਚੋਂ ਕੱਢ ਦਿੱਤਾ ਗਿਆ ਪ੍ਰਾਪਤ ਜਾਣਕਾਰੀ ਅਨੁਸਾਰ ਇਕ ਸੰਗੀਤ ਅਕੈਡਮੀ ਵਲੋਂ 19 ਜੁਲਾਈ ਤੱਕ ਭੰਗੜਾ ਗਿੱਧਾ ਸਿਖਾਉਣ ਲਈ ਕੈੰਪ ਗੁਰਦੁਆਰਾ ਸਾਹਿਬ ਵਿਚ ਲਾਇਆ ਜਾ ਰਿਹਾ ਹੈ
ਗੁਰਦੁਆਰਾ ਸਾਹਿਬ ਦੀ ਹਦੂਦ ਵਿਚ ਇਕ ਪੰਜਾਬੀ ਸਕੂਲ ਵਿਚ ਚਲਦਾ ਹੈ ਉਕਤ ਵੀਡੀਓ ਤੋਂ ਬਾਅਦ ਸੰਗੀਤ ਕਮੇਟੀ ਦੇ ਗੁਰਦੀਪ ਸਿੰਘ ਸ਼ੇਰਗਿੱਲ ਨੇ ਇਕ ਵੀਡੀਓ ਜਾਰੀ ਕੀਤੀ ਹੈ ਜਿਸ ਵਿਚ ਸੰਗੀਤ ਅਕੈਡਮੀ ਦੀ ਸਮਾਜ ਸੇਵਾ ਦਾ ਜ਼ਿਕਰ ਕਰਕੇ ਉਕਤ ਕੰਮ ਨੂੰ ਪੰਜਾਬੀ ਸੱਭਿਆਚਾਰ ਦੇ ਹੱਕ ਵਿਚ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ
ਇਸ ਮਾਮਲੇ ਨੂੰ ਹੁਣ ਫਰਿਜਨੋ ਦੀ ਸੰਗਤ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਵਿਚਾਰਨ ਲਈ ਲੈਕੇ ਜਾਇਆ ਗਿਆ ਹੈ ਸੰਗਤ ਵਲੋਂ ਦੋਸ਼ੀਆਂ ਖਿਲਾਫ ਢੁਕਵੀਂ ਅਤੇ ਛੇਤੀ ਕਾਰਵਾਈ ਦੀ ਮੰਗ ਕੀਤੀ ਹੈ ਤਾਕਿ ਇਹੋ ਜਿਹੀ ਘਟਨਾ ਦਾ ਦੋਹਰਾਵ ਨਾਂ ਹੋਵੇ
ਹੁਣ ਦੇਖਣਾ ਹੈ ਕਿ ਇਸ ਘਟਨਾ ਨੂੰ ਜਥੇਦਾਰ ਅਕਾਲ ਤਖਤ ਸਾਹਿਬ ਕਿਵੇ ਲੈਂਦੇ ਹਨl

Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-