News

ਪਾਵਰਕਾਮ ਵੱਲੋਂ ਕਿਸਾਨਾਂ ਦੀਆਂ ਟਿਊਬਵੈਲ ਮੋਟਰਾਂ ਦਾ ਜਬਰੀ ਵਾਧੂ ਲੋਡ ਭਰਵਾਉਣ ਦਾ ਪੰਜਾਬ ਕਿਸਾਨ ਯੂਨੀਅਨ ਨੇ ਕੀਤਾ ਵਿਰੋਧ।

July 20, 2019 04:54 PM

ਪਾਵਰਕਾਮ ਵੱਲੋਂ ਕਿਸਾਨਾਂ ਦੀਆਂ ਟਿਊਬਵੈਲ ਮੋਟਰਾਂ ਦਾ ਜਬਰੀ ਵਾਧੂ ਲੋਡ ਭਰਵਾਉਣ ਦਾ ਪੰਜਾਬ ਕਿਸਾਨ ਯੂਨੀਅਨ ਨੇ ਕੀਤਾ ਵਿਰੋਧ।

ਮਾਨਸਾ 20 ਜੁਲਾਈ (ਤਰਸੇਮ ਸਿੰਘ ਫਰੰਡ) ਪਾਵਰਕਾਮ ਵਲੋਂ ਕਿਸਾਨਾਂ ਦੇ ਟਿਊਬਵੈਲਾਂ ਤੇ ਲੱਗੀਆਂ ਮੋਟਰਾਂ ਦਾ ਲੋਡ ਵਧਾਕੇ ਉਸ ਅਨੁਸਾਰ ਵਧ ਰਕਮ ਵਸੂਲਣ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਪਹਿਲਾਂ ਟਿਊਬਵੈਲਾਂ ਦੀਆਂ ਮੋਟਰਾਂ ਦਾ ਲੋਡ 1200 ਵਾਟ ਦੇ ਹਿਸਾਬ ਨਾਲ ਕਿਸਾਨਾਂ ਤੋਂ ਪੈਸੇ ਭਰਵਾਏ ਗਏ ਸਨ ਪਰ ਹੁਣ ਪਾਵਰਕਾਮ ਜਬਰੀ ਇਹ ਲੋਡ 4900 ਕਰਕੇ ਇਸ ਹਿਸਾਬ ਨਾਲ ਕਿਸਾਨਾਂ ਨੂੰ ਪੈਸੇ ਭਰਨ ਲਈ ਮਜ਼ਬੂਰ ਕਰ ਰਹੀ ਹੈ ਜਿਸਦਾ ਜਥੇਬੰਦੀ ਸਖਤ ਵਿਰੋਧ ਕਰਦੀ ਹੈ। ਉਨ੍ਹਾਂ ਦੱਸਿਆ ਕਿ ਇੱਕ ਤਾਂ ਭਾਰੀ ਬਾਰਸ਼ਾਂ ਕਾਰਣ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ ਅਤੇ ਕਿਸਾਨਾਂ ਦੀਆਂ ਫਸਲਾਂ ਪਾਣੀ ਵਿੱਚ ਡੁੱਬੀਆਂ ਪਈਆਂ ਹਨ, ਜਿਸ ਕਾਰਣ ਵੈਸੇ ਵੀ ਕਿਸਾਨਾਂ ਕੋਲ ਕੋਈ ਪੈਸਾ ਨਹੀਂ ਹੈ। ਵੈਸੇ ਵੀ ਕਿਸਾਨਾਂ ਦੀ ਆਰਥਿਕਤਾ ਹਾੜ੍ਹੀ ਸਾਉਣੀ ਦੀਆਂ ਫਸਲਾਂ ਨਾਲ ਹੀ ਜੁੜੀ ਹੁੰਦੀ  ਹੈ। ਦੂਜੇ ਪਾਸੇ ਪਾਵਰਕਾਮ ਵਲੋਂ ਵਾਧੂ ਲੋਡ ਅਨੁਸਾਰ ਪੈਸੇ ਨਾਂ ਭਰਨ ਦੀ ਸੂਰਤ ਵਿੱਚ ਕੁਨੈਕਸ਼ਨ ਕੱਟਣ ਦੀਆਂ ਕਿਸਾਨਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਵਰਕਾਮ ਨੂੰ ਇਹ ਕਾਰਵਾਈ ਤੁਰੰਤ ਬੰਦ ਕਰਕੇ ਪਹਿਲਾਂ ਦੀ ਤਰ੍ਹਾਂ ਚੱਲੇ ਆ ਰਹੇ ਲੋਡ ਅਨੁਸਾਰ ਹੀ ਪੈਸੇ ਭਰਵਾਏ ਜਾਣ ਅਤੇ ਜੇ ਕਰ ਪਾਵਰਕਾਮ ਨੇ ਕਿਸਾਨਾਂ ਨਾਲ ਕੋਈ ਧੱਕਾ ਕੀਤਾ ਤਾਂ ਪੰਜਾਬ ਕਿਸਾਨ ਯੂਨੀਅਨ  ਵੱਲੋਂ ਪਾਵਰਕਾਮ ਦੇ ਸਟਾਫ ਦਾ ਖੇਤਾਂ ਵਿੱਚ ਹੀ ਘਿਰਾਓ ਕੀਤਾ ਜਾਵੇਗਾ ਅਤੇ ਸੰਘਰਸ਼ ਤੇਜ਼ ਕਰਦੇ ਹੋਏ ਕਾਰਜਕਾਰੀ ਇੰਜਨੀਅਰ ਦਫਤਰ ਦਾ ਵੀ ਘਿਰਾਓ ਕੀਤਾ ਜਾਵੇਗਾ। ਜਥੇਬੰਦੀ ਨੇ ਇਹ ਵੀ ਮੰਗ ਕੀਤੀ ਕਿ ਜਿਹੜੇ ਟਰਾਂਸਫਾਰਮਰ ਸੜੇ ਪਏ ਹਨ, ਉਨ੍ਹਾਂ ਦੀ ਥਾਂ ਨਵੇਂ ਟਰਾਂਸਫਾਰਮਰ ਪਹਿਲ ਦੇ ਆਧਾਰ ’ਤੇ ਰਖਵਾਏ ਜਾਣ ਤਾਂ ਕਿ ਕਿਸਾਨਾਂ ਦਾ ਨੁਕਸਾਨ ਨਾ ਹੋਵੇ। 

Have something to say? Post your comment

More News News

ਰਣਯੋਧ ਰਿਕਾਰਡਸ ਤੇ ਗੀਤਕਾਰ ਕਾਲਾ ਖਾਨਪੁਰੀ ਫਿਰ ਇਕ ਵਾਰ ਲੈ ਕੇ ਆ ਰਹੇ ਨੇ ਰਣਯੋਧ ਯੋਧੂ ਦੀ ਬੁਲੰਦ ਆਵਾਜ਼ ਵਿੱਚ “ਤੂੰ ਫਿਰਦੀ”* ਦਿਲਜੀਤ ਦੁਸਾਂਝ ਦਾ 'ਮੁੱਛ ' ਗੀਤ ਹੋਇਆ ਰਿਲੀਜ਼, ਸ਼ਰੋਤਿਆ ਵੱਲੋਂ ਭਰਵਾਂ ਹੁੰਗਾਰਾ -ਕਪਤਾਨ ਕਾਲਮਨਵੀਸਾਂ ਨੂੰ ਸਿਹਤ ਬੀਮਾ ਸਹੂਲਤ ਦੇਵੇ ਸਰਕਾਰ --ਪਲਾਹੀ ਮਾਨਸਾ ਨੂੰ ਪੋਸ਼ਣ ਅਭਿਆਨ ਵਿਚ ਉੱਤਮ ਭੂਮਿਕਾ ਨਿਭਾਉਣ ਤੇ ਮਿਲਿਆ ਅਵਾਰਡ The sarpanch and people of village Dharar nabbed two thieves who carried out the incidents of theft, 1 absconding. ਹੜ ਪੀੜਤਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਹਮੇਸ਼ਾਂ ਤਿਆਰ-:ਕੁਲਵਿੰਦਰ ਸਿੰਘ ਰਮਦਾਸ। ਹੈਰੀ ਮਰਦਾਨਪੁਰ ਦੇ ਪਲੇਠੇ ਗੀਤ 'ਬਾਪੂ ਦਾ ਵੱਡਾ ਸਾਬ' ਨੂੰ ਦਰਸ਼ਕਾਂ ਦਾ ਮਿਲਿਆ ਵੱਡਾ ਹੁੰਗਾਰਾ - ਸੋਨੀ ਧੀਮਾਨ St. Soldier Elite Convent School Jandiala Guru won in the sports matches. ਮੱਖਣ ਸਰਮਾ ਬਣੇ ਇੰਪਰੂਪਮੈਟ ਟਰੱਸਟ ਬਰਨਾਲਾ ਦੇ ਚੈਅਰਮੈਨ ਹਾਲੈਂਡ ਵਸਦੇ ਰਵੀਦਾਸੀਆ ਭਾਈਚਾਰੇ ਵੱਲੋਂ ਭਾਰਤੀ ਅੰਬੈਸੀ ਦੇ ਕਾਊਂਸਲਰ ਸ੍ਰੀ ਮਨੋਹਰ ਗੰਗੇਸ ਨੂੰ ਦਿੱਤਾ ਮੰਗ-ਪੱਤਰ
-
-
-